Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਭਾਜਪਾ ਦੀ ਵੱਧਦੀ ਲੋਕਪ੍ਰਿਅਤਾ ਤੋਂ ਘਬਰਾਈਆਂ ਤਾਕਤਾਂ ਦਫ਼ਤਰ ਤੇ ਹਮਲੇ ਨਾਲ ਪਾਰਟੀ ਨੂੰ ਉਦੇਸ਼ ਤੋਂ ਭਟਕਾ ਨਹੀਂ ਸਕਦੀਆਂ : ਸੁਨੀਲ ਜਾਖੜ

ਕਿਹਾ, ਪੰਜਾਬ ਦੇ ਲੋਕ ਆਪਣੇ ਸੁਰੱਖਿਅਤ ਭਵਿੱਖ ਲਈ ਭਾਜਪਾ ਵਿਚ ਆਸ ਦੀ ਕਿਰਨ ਵੇਖ ਰਹੇ ਹਨ

Sunil Jakhar, Tarun Chugh, Ashwani Sharma, Satnam Singh, Parminder Brar, Chandigarh

Gurpreet Singh

Gurpreet Singh

5 Dariya News

ਚੰਡੀਗੜ੍ਹ , 06 Apr 2026

Last updated on: Apr 06, 2026, 18:21 IST

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਦੇ 47ਵੇਂ ਸਥਾਪਨਾ ਦਿਵਸ ਮੌਕੇ ਆਖਿਆ ਹੈ ਕਿ ਪੰਜਾਬ ਦੇ ਲੋਕ ਭਾਜਪਾ ਵਿਚ ਆਪਣੇ ਭਵਿੱਖ ਦੀ ਆਸ ਦੀ ਕਿਰਨ ਵੇਖ ਰਹੇ ਹਨ ਅਤੇ ਪਾਰਟੀ ਦੀ ਵੱਧਦੀ ਲੋਕਪ੍ਰਿਅਤਾ ਤੋਂ ਘਬਰਾਈਆਂ ਤਾਕਤਾਂ ਵੱਲੋਂ ਪਾਰਟੀ ਦਫ਼ਤਰ ਤੇ ਕੀਤੇ ਹਮਲੇ ਵਰਗੀਆਂ ਕਾਇਰਾਨਾ ਕਾਰਵਾਈਆਂ ਪਾਰਟੀ ਦੇ ਨਵਾਂ ਪੰਜਾਬ ਬਣਾਉਣ ਦੇ ਨਿਸਚੈ ਨੂੰ ਹਿਲਾ ਨਹੀਂ ਸਕਦੀਆਂ।

ਉਹ ਪਾਰਟੀ ਹੈਡ ਕੁਆਰਟਰ ਵਿਖੇ ਸਥਾਪਨਾ ਦਿਵਸ ਸਮਾਗਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਸਾਂਸਦ ਸਤਨਾਮ ਸਿੰਘ, ਸੂਬਾ ਜਰਨਲ ਸਕੱਤਰ ਪਰਮਿੰਦਰ  ਸਿੰਘ ਬਰਾੜ ਵੀ ਹਾਜਰ ਸਨ।

ਸੂਬਾ ਭਾਜਪਾ ਪ੍ਰਧਾਨ ਨੇ ਇਸ ਮੌਕੇ ਕਿਹਾ ਕਿ ਪਾਰਟੀ ਸਮਾਜ ਦੀ ਕਤਾਰ ਵਿਚ ਸਭ ਤੋਂ ਆਖੀਰੀ ਵਿਅਕਤੀ ਤੱਕ ਸਰਕਾਰ ਦਾ ਲਾਭ ਪੁੱਜਦਾ ਕਰਨ ਦੇ ਆਪਣੇ ਮੂਲ ਸਿਧਾਂਤ ਤੇ ਅੱਗੇ ਵੱਧ ਰਹੀ ਹੈ ਅਤੇ ਇਸੇ ਉਦੇਸ਼ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰੇਰਣਾ ਨਾਲ ਨਵਾਂ ਪੰਜਾਬ ਬਣਾਉਣ ਦੇ ਸੰਕਲਪ ਤਹਿਤ ਕੰਮ ਕਰ ਰਹੀ ਹੈ। ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਵਿਚ ਪਾਰਟੀ ਪ੍ਰਤੀ ਫੈਲਾਏ ਭਰਮ ਟੁੱਟ ਰਹੇ ਹਨ ਅਤੇ ਲੋਕ ਪਾਰਟੀ ਨਾਲ ਜੁੜ ਰਹੇ ਹਨ ਅਤੇ ਇਸੇ ਲਈ ਪਾਰਟੀ ਨੂੰ ਆਪਣੇ ਨਿਸ਼ਾਨੇ ਤੋਂ ਥਿੜਕਾਉਣ ਲਈ ਪਾਰਟੀ ਦਫ਼ਤਰ ਦੇ ਹਮਲੇ ਵਰਗੀ ਕਾਰਵਾਈ ਕੀਤੀ ਗਈ ਹੈ ਪਰ ਕੁਰਬਾਨੀਆਂ ਵਿਚ ਨਿਕਲੀ ਪਾਰਟੀ ਇਸਤੋਂ ਡਰਨ ਵਾਲੀ ਨਹੀਂ ਹੈ।

ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬ ਵਿਚ ਨਸ਼ੇ ਅਤੇ ਗੈਂਗਸਟਰਵਾਦ ਸਮਾਜ ਲਈ ਸਭ ਤੋਂ ਵੱਡੀ ਚੁਣੌਤੀ ਬਣਿਆ ਹੋਇਆ ਹੈ। ਨਿੱਤ ਦਿਨ ਘਰਾਂ ਵਿਚ ਸਥਰ ਵਿਛ ਰਹੇ ਹਨ ਅਤੇ ਘਰੋਂ ਗਏ ਮੈਂਬਰ ਜਦ ਤਕ ਘਰ ਨਹੀਂ ਮੁੜਦੇ ਪਰਿਵਾਰ ਨੁੰ ਫਿਕਰ ਪਿਆ ਰਹਿੰਦਾ ਹੈ। ਇਹ ਸਭ ਕੁਝ ਪੰਜਾਬ ਦੇ ਹਾਲਾਤ ਬਿਆਨ ਕਰਦਾ ਹੈ। ਸੂਬੇ ਦੀ ਕਮਜੋਰ ਸਰਕਾਰ ਯੁੱਧ ਨਸ਼ਿਆਂ ਵਿਰੁਧ ਕਈ ਅਭਿਆਨ ਚਲਾ ਚੁੱਕੀ ਪਰ ਅੰਤਿਮ ਨਤੀਜਾ ਅੱਜ ਵੀ ਸ਼ਿਫਰ ਹੀ ਹੈ। 

ਪੂਰੇ ਥਾਣੇ ਦੀ ਬਦਲੀ ਜੇਕਰ ਮੁੱਖ ਮੰਤਰੀ ਨੂੰ ਕਰਨੀ ਪੈ ਰਹੀ ਹੈ ਤਾਂ ਇਹ ਆਪਣੇ ਆਪ ਵਿਚ ਪੰਜਾਬ ਦੀ ਅਸਲ ਸਥਿਤੀ ਨੂੰ ਬਿਆਨ ਕਰਨ ਵਾਲਾ ਤੱਥ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਬਦਲੀ ਸਮੱਸਿਆ ਦਾ ਹੱਲ ਹੈ ਜਾਂ ਬਦਲੀ ਕੋਈ ਸਜਾ ਹੈ। ਭਾਜਪਾ ਪ੍ਰਧਾਨ ਨੇ ਕਿਹਾ ਕਿ ਇਸ ਲਈ ਇਕ ਸਮਰੱਥ ਸਰਕਾਰ ਦੀ ਜਰੂਰਤ ਹੈ ਅਤੇ ਜਿਵੇਂ ਕੇਂਦਰੀ ਗ੍ਰਹਿ ਮੰਤਰੀ ਨੇ ਇਸ ਪ੍ਰਤੀ ਆਪਣੀ ਵਚਨਬੱਧਤਾ ਪ੍ਰਗਟਾਈ ਹੈ ਕਿ ਭਾਜਪਾ ਦੀ ਸਰਕਾਰ ਬਣਨ ਤੇ 2 ਸਾਲ ਵਿਚ ਨਸ਼ੇ ਦਾ ਸਮੂਲ ਨਾਸ਼ ਕਰ ਦਿੱਤਾ ਜਾਵੇਗਾ। 

ਪਾਰਟੀ ਲਈ ਇਹ ਇਕ ਬਿਆਨ ਨਹੀਂ ਸਗੋਂ ਸੰਕਲਪ ਹੈ ਅਤੇ ਪੰਜਾਬ ਦੇ ਲੋਕ ਜਾਣਦੇ ਹਨ ਕਿ ਭਾਜਪਾ ਆਪਣੇ ਸੰਕਲਪ ਸਿੱਧੀ ਕਰਕੇ ਰਹਿੰਦੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਭਾਜਪਾ ਇਕ ਮਜਬੂਤ ਬਦਲ ਦਿੱਖ ਰਹੀ ਹੈ। ਉਨ੍ਹਾਂ ਨੇ ਇਸ ਮੌਕੇ ਇਕ ਹੋਰ ਸਵਾਲ ਦੇ ਜਵਾਬ ਵਿਚ ਕਾਂਗਰਸ ਦੇ ਸਾਂਸਦ ਵੱਲੋਂ ਫਸਲਾਂ ਦੇ ਖਰਾਬੇ ਸਬੰਧੀ ਕੇਂਦਰੀ ਮੰਤਰੀ ਨੂੰ ਲਿਖੀ ਚਿੱਠੀ ਦੇ ਹਵਾਲੇ ਨਾਲ ਕਿਹਾ ਕਿ ਅਸਲ ਵਿਚ ਕਾਂਗਰਸ ਨੇ ਆਪ ਸਰਕਾਰ ਅੱਗੇ ਸਰੈਂਡਰ ਕਰ ਦਿੱਤਾ ਹੈ। 

ਉਨ੍ਹਾਂ ਨੇ ਕਿਹਾ ਕਿ ਕਾਂਗਰਸੀ ਸੰਸਦ ਕੇਂਦਰੀ ਮੰਤਰੀ ਨੂੰ ਚਿੱਠੀ ਲਿਖ ਕੇ ਫਸਲ ਬੀਮਾ ਯੋਜਨਾ ਦੀ ਗੱਲ ਕਰ ਰਹੇ ਹਨ ਪਰ ਕੀ ਉਹ ਨਹੀਂ ਜਾਣਦੇ ਕਿ ਇਸ ਯੋਜਨਾ ਨੂੰ ਪੰਜਾਬ ਸਰਕਾਰ ਲਾਗੂ ਨਹੀਂ ਕਰ ਰਹੀ। ਤਾਂ ਫਿਰ ਪੰਜਾਬ ਸਰਕਾਰ ਤੋਂ ਸਵਾਲ ਕਰਨ ਦੀ ਹਿੰਮਤ ਕਾਂਗਰਸੀ ਆਗੂ ਕਿਉਂ ਗੁਆ ਚੁੱਕੇ ਹਨ। 

ਉਨ੍ਹਾਂ ਨੇ ਕਿਹਾ ਕਿ ਅੱਜ਼ ਫਸਲਾਂ ਖਰਾਬ ਹੋ ਰਹੀਆਂ ਹਨ ਅਤੇ ਹੁਣ ਤਾਂ ਮੁੱਖ ਮੰਤਰੀ ਵੀ 6 ਮਹੀਨੇ ਦੀ ਦੇਰੀ ਨਾਲ ਮੰਨ ਚੁੱਕੇ ਹਨ ਕਿ ਪੰਜਾਬ ਕੋਲ ਆਪਦਾ ਰਾਹਤ ਫੰਡ ਵਿਚ 13000 ਹਜਾਰ ਕਰੋੜ ਰੁਪਏ ਪਏ ਹਨ ਤਾਂ ਫਿਰ ਕਿਸਾਨਾਂ ਦੀ ਮਦਦ ਕਿਉਂ ਨਹੀਂ ਕੀਤੀ ਜਾ ਰਹੀ ਹੈ।ਮੁੱਖ ਮੰਤਰੀ ਭਗਵੰਤ ਮਾਨ ਤੇ ਹਮਲਾ ਬੋਲਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਇਕ ਪਾਸੇ ਤਾਂ ਮੁੱਖ ਮੰਤਰੀ ਰਾਜ ਵਿਚ ਨਿਵੇਸ਼ ਦੇ ਦਾਅਵੇ ਕਰ ਰਹੇ ਹਨ ਦੂਜੇ ਪਾਸੇ ਬੱਸਾਂ ਤਿਆਰ ਕਰਵਾਉਣ ਵਰਗਾ ਸਧਾਰਨ ਕੰਮ ਵੀ ਰਾਜਸਥਾਨ ਦੀ ਉਸੇ ਕੰਪਨੀ ਤੋ ਕਰਵਾ ਰਹੇ ਹਨ ਜਿੱਥੋਂ ਪਿੱਛਲੀ ਕਾਂਗਰਸ ਸਰਕਾਰ ਨੇ ਕਰਵਾਇਆ ਸੀ ਤੇ ਮੁੱਖ ਮੰਤਰੀ ਉਸ ਵਿਚ ਭ੍ਰਿਸ਼ਟਾਚਾਰ ਦੇ ਦਾਅਵੇ ਕਰਦੇ ਰਹੇ ਹਨ। 

ਹਾਂਲਾਂਕਿ ਅੱਜ ਤੱਕ ਮੁੱਖ ਮੰਤਰੀ ਨੇ ਇਹ ਨਹੀਂ ਦੱਸਿਆ ਕਿ ਉਨ੍ਹਾਂ ਨੇ ਫਾਇਲ ਕੋਲ ਰੱਖ ਕੇ ਵੀ ਜਾਂਚ ਕਿਉਂ ਨਹੀਂ ਕਰਵਾਈ। ਉਨ੍ਹਾਂ ਨੇ ਸਵਾਲ ਕੀਤਾ ਕਿ ਕੀ ਇਕ ਮੁੱਖ ਮੰਤਰੀ ਇਹ ਜਾਣਦਾ ਹੋਵੇ ਕਿ ਘਪਲਾ ਹੋਇਆ ਹੈ ਅਤੇ ਫਿਰ ਵੀ ਉਸ ਘਪਲੇ ਦੀ ਜਾਂਚ ਨਾ ਕਰਵਾਏ ਤਾਂ ਕੀ ਇਹ ਭ੍ਰਿਸ਼ਟਾਚਾਰ ਦਾ ਮਾਮਲਾ ਨਹੀਂ ਬਣਦਾ। 

ਤੇ ਜੇਕਰ ਮੁੱਖ ਮੰਤਰੀ ਦੀ ਸਰਕਾਰ ਵੀ ਉਸੇ ਕੰਪਨੀ ਤੋਂ ਉਹੀ ਕੰਮ ਕਰਵਾਉਣ ਲੱਗੇ ਜਿਸਤੇ ਪਿੱਛਲੀ ਸਰਕਾਰ ਵਿਚ ਘਪਲੇ ਦਾ ਦੋਸ਼ ਹੋਵੇ ਤਾਂ ਇਹ ਕਿਸ ਤਰਾਂ ਦੀ ਸਾਂਝ ਦਾ ਸਬੂਤ ਹੋਵੇਗਾ। ਪਾਰਟੀ ਹੈਡ ਕੁਆਰਟਰ ਤੇ ਹਮਲੇ ਦੇ ਮਾਮਲੇ ਵਿਚ ਫੜੇ ਗਏ ਲੋਕਾਂ ਦੇ ਸਦਰੰਭ ਵਿਚ ਕੀਤੇ ਸਵਾਲ ਦੇ ਜਵਾਬ ਵਿਚ ਸੁਨੀਲ ਜਾਖੜ ਨੇ ਕਿਹਾ ਕਿ ਬੇਸੱਕ ਪੰਜਾਬ ਦੀ ਪੁਲਿਸ ਸਮਰੱਥ ਹੈ ਪਰ ਲੀਡਰਸ਼ਿਪ ਦੀ ਘਾਟ ਕਾਰਨ ਡਿਊਟੀ ਨਿਭਾਉਣ ਵਿਚ ਅਸਮਰੱਥ ਹੈ। 

ਉਨ੍ਹਾਂ ਨੇ ਕਿਹਾ ਕਿ ਇਕ ਵੀਡੀਓ ਕਲਿੱਪ ਤੋਂ ਪੁਲਿਸ ਨੇ ਦੋਸ਼ੀ ਫੜ ਲਏ ਪਰ ਉਹੀ ਪੁਲਿਸ ਡੀਐਮ ਗਗਨਦੀਪ ਰੰਧਾਵਾ ਕੇਸ ਵਿਚ ਆਪ ਦੇ ਮੰਤਰੀ ਦਾ ਨਾ ਫੋਨ ਲੱਭ ਸਕੀ ਨਾ ਉਸਦਾ ਪਿਤਾ ਤੇ ਪੀਏ। ਇਹੀ ਸੰਕੇ ਸੱਪਸਟ ਕਰਦੇ ਹਨ ਕਿ ਸਰਕਾਰ ਇਸ ਕੇਸ ਵਿਚ ਨਿਆਂ ਨਹੀਂ ਦੇਣਾ ਚਾਹੁੰਦੀ। 

ਇਸੇ ਲਈ ਪਰਿਵਾਰ ਤੇ ਭਾਜਪਾ ਇਸ ਕੇਸ ਦੀ ਸੀਬੀਆਈ ਜਾਂਚ ਮੰਗ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਲਈ ਪਾਰਟੀ ਸਾਰੇ ਸਾਂਸਦਾਂ ਅਤੇ ਵਿਧਾਇਕਾਂ ਤੱਕ ਸੀਬੀਆਈ ਜਾਂਚ ਦੀ ਮੰਗ ਨੂੰ ਲੈਕੇ ਚਿੱਠੀ ਲਿਖਣ ਲਈ ਮਿਲੇਗੀ। " ਇਸ ਮੌਕੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਸ੍ਰੀ ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਕਾਨੂੰਨ ਲਿਆਉਣ ਵਿਚ ਬਹੁਤ ਦੇਰ ਕਰ ਦਿੱਤੀ ਗਈ ਹੈ। 

ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਮੰਗ ਹੈ ਕਿ ਇਸ ਕਾਨੂੰਨ ਦੇ ਦਾਇਰੇ ਵਿਚ ਮੰਦਰਾਂ ਵਿਚ ਪ੍ਰਾਣ ਪ੍ਰਤਿਸਠਾ ਤੋਂ ਬਾਅਦ ਸਥਾਪਿਤ ਮੂਰਤੀਆਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜਾ ਦਾ ਵੀ ਪ੍ਰਾਵਧਾਨ ਲਾਗੂ ਕੀਤਾ ਜਾਵੇ।

 

Tags: Sunil Jakhar , Tarun Chugh , Ashwani Sharma , Satnam Singh , Parminder Brar , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD