Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁਫ਼ਤ ਬਿਜਲੀ ਅਤੇ ਮੁਨਾਫ਼ੇ ਵਿੱਚ ਵਾਧੇ ਨਾਲ ਪੰਜਾਬ ਦੇ ਬਿਜਲੀ ਸੁਧਾਰ 'ਤੇ ਚਾਨਣਾ ਪਾਇਆ

ਬਿਜਲੀ ਖੇਤਰ ਨੂੰ ਮਜ਼ਬੂਤ ਕਰਨ ਲਈ ਸਾਡੀ ਸਰਕਾਰ ਨੇ ਬਿਜਲੀ ਬੋਰਡ ਵਿੱਚ 9,593 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ ਅਤੇ ਇਸ ਸਮੇਂ 1750 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਜਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

Bhagwant Mann, Bhagwant Singh Mann, Sanjeev Arora, Chandigarh

Armaan

Armaan

5 Dariya News

ਚੰਡੀਗੜ੍ਹ , 06 Apr 2026

Last updated on: Apr 07, 2026, 09:25 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਅਧੀਨ ਪੰਜਾਬ ਦੇ ਬਿਜਲੀ ਖੇਤਰ ਵਿੱਚ ਵੱਡਾ ਢਾਂਚਾਗਤ ਬਦਲਾਅ ਆਇਆ ਹੈ। ਕਿਸੇ ਸਮੇਂ ਘਾਟੇ ਵਿੱਚ ਚੱਲ ਰਿਹਾ ਇਹ ਵਿਭਾਗ ਹੁਣ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕਰ ਕੇ ਵੀ ਮੁਨਾਫ਼ਾ ਕਮਾ ਰਿਹਾ ਹੈ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਰਕਾਰ ਨੇ ਨਾ ਸਿਰਫ਼ 600 ਯੂਨਿਟ ਮੁਫ਼ਤ ਬਿਜਲੀ ਰਾਹੀਂ ਬਹੁਗਿਣਤੀ ਪਰਿਵਾਰਾਂ ਲਈ ਜ਼ੀਰੋ ਬਿਜਲੀ ਬਿੱਲ ਯਕੀਨੀ ਬਣਾਏ, ਸਗੋਂ ਪਿਛਲੀਆਂ ਸਰਕਾਰਾਂ ਵੱਲੋਂ ਜਨਤਕ ਜਾਇਦਾਦਾਂ ਵੇਚਣ ਦੇ ਪੁਰਾਣੇ ਰੁਝਾਨ ਨੂੰ ਬਦਲਦਿਆਂ 540 ਮੈਗਾਵਾਟ ਗੋਇੰਦਵਾਲ ਥਰਮਲ ਪਾਵਰ ਪਲਾਂਟ ਨੂੰ ਖ਼ਰੀਦ ਕੇ ਬਿਜਲੀ ਉਪਲਬਧਤਾ ਵਿੱਚ ਅਹਿਮ ਸੁਧਾਰ ਕੀਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਸਮੇਤ ਹੋਰ ਸ਼੍ਰੇਣੀਆਂ ਲਈ ਟੈਰਿਫ ਘਟਾਏ ਗਏ ਹਨ, ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ ਅਤੇ ਨਵੇਂ ਸਬਸਟੇਸ਼ਨਾਂ ਅਤੇ ਟ੍ਰਾਂਸਫਾਰਮਰਾਂ ਰਾਹੀਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ। ਰੁਜ਼ਗਾਰ ਪੈਦਾ ਕਰਨ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਬਿਜਲੀ ਖੇਤਰ ਵਿੱਚ 9593 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ 1750 ਹੋਰ ਅਸਾਮੀਆਂ ਲਈ ਭਰਤੀ ਜਾਰੀ ਹੈ।

ਪੰਜਾਬ ਬਿਜਲੀ ਵਿਭਾਗ (ਪੀਐਸਪੀਸੀਐਲ) ਵੱਲੋਂ ਏ+ ਰੇਟਿੰਗ ਹਾਸਲ ਕਰਨਾ, ਰਾਸ਼ਟਰੀ ਪੱਧਰ ’ਤੇ ਦੂਜਾ ਸਥਾਨ ਮਿਲਣਾ ਪੰਜਾਬ ਨੂੰ ਬਿਜਲੀ ਵਿੱਚ ਆਤਮ-ਨਿਰਭਰ ਬਣਾਉਣ ਅਤੇ ਲੋਕਾਂ ਲਈ 24 ਘੰਟੇ ਮੁਫ਼ਤ ਬਿਜਲੀ ਸਪਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਪ੍ਰੈਸ ਕਾਨਫਰੰਸ ਦੌਰਾਨ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਆਪ ਸਰਕਾਰ ਨੇ ਹਰ ਖੇਤਰ ਨੂੰ ਸਸਤੀ ਅਤੇ ਨਿਰਵਿਘਨ ਬਿਜਲੀ ਸਪਲਾਈ ਪ੍ਰਦਾਨ ਕਰਵਾ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ।

ਪਹਿਲੀ ਵਾਰ ਲੋਕਾਂ ਨੂੰ ਬਿਨਾਂ ਕਿਸੇ ਵਾਧੂ ਵਿੱਤੀ ਬੋਝ ਤੋਂ ਬਿਜਲੀ ਦੀ ਨਿਰੰਤਰ ਸਪਲਾਈ ਦਿੱਤੀ ਜਾ ਰਹੀ ਹੈ।” ਉਨ੍ਹਾਂ ਅੱਗੇ ਕਿਹਾ, ‘‘ਜਦੋਂ ਅਸੀਂ ਸੂਬੇ ਦੀ ਵਾਗਡੋਰ ਸੰਭਾਲੀ ਸੀ ਤਾਂ ਸਿੰਚਾਈ ਲਈ ਸਿਰਫ 22 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ, ਪਰ ਅੱਜ ਇਹ ਪ੍ਰਤੀਸ਼ਤ ਵਧ ਕੇ 78 ਫੀਸਦੀ ਹੋ ਗਿਆ ਹੈ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ ਇਸ ਨੂੰ 90 ਫੀਸਦੀ ਤੱਕ ਵਧਾ ਦਿੱਤਾ ਜਾਵੇਗਾ।’’

ਸਿੰਚਾਈ ਸੁਧਾਰਾਂ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਖੜਾ ਨਹਿਰ ਦੀ ਸਮਰੱਥਾ 9500 ਕਿਊਸਿਕ ਹੈ ਪਰ ਸਾਡੇ ਯਤਨਾਂ ਸਦਕਾ ਹੁਣ ਕਿਸਾਨਾਂ ਨੂੰ 11,000 ਕਿਊਸਿਕ ਨਹਿਰੀ ਪਾਣੀ ਸਪਲਾਈ ਕੀਤਾ ਜਾ ਰਿਹਾ ਹੈ। ਸੋ ਇਹ ਕਿਹਾ ਜਾ ਸਕਦਾ ਹੈ ਕਿ ਪੰਜਾਬ ਨੇ ਇੱਕ ਇੰਚ ਜ਼ਮੀਨ ਐਕਵਾਇਰ ਕੀਤੇ ਬਿਨਾਂ ਇੱਕ ਨਵੀਂ ਭਾਖੜਾ ਨਹਿਰ ਬਣਾ ਦਿੱਤੀ ਹੈ।” ਉਨ੍ਹਾਂ ਅੱਗੇ ਕਿਹਾ, “ਪਹਿਲੀ ਵਾਰ, ਪਾਣੀ ਦੀ ਬੂੰਦ-ਬੂੰਦ ਦਾ ਹਿਸਾਬ ਰੱਖਿਆ ਜਾ ਰਿਹਾ ਹੈ, ਜਿਸ ਨਾਲ ਕੇਵਲ ਪੈਦਾਵਾਰ ਵਧੇਗੀ, ਸਗੋਂ ਖੇਤੀ ਖੇਤਰ ਨੂੰ ਮੁਫ਼ਤ ਬਿਜਲੀ ਇਸੇ ਤਰ੍ਹਾਂ ਮਿਲਦੀ ਰਹੇਗੀ।

ਬਿਜਲੀ ਸਪਲਾਈ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲੀ ਵਾਰ, ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਅੱਠ ਘੰਟੇ ਤੋਂ ਵੱਧ ਬਿਜਲੀ ਸਪਲਾਈ ਮਿਲੀ ਅਤੇ ਦਿਨ ਵੇਲੇ 95 ਫੀਸਦ ਸਪਲਾਈ ਯਕੀਨੀ ਬਣਾਈ ਗਈ।” ਉਨ੍ਹਾਂ ਅੱਗੇ ਕਿਹਾ, “ਘਰੇਲੂ ਖਪਤਕਾਰਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਲਗਪਗ 90ਫੀਸਦ ਘਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ।”

ਰੁਜ਼ਗਾਰ ਮੌਕਿਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਪ੍ਰੈਲ 2022 ਤੋਂ ਪੀਐਸਪੀਸੀਐਲ ਅਤੇ ਪੀਐਸਟੀਸੀਐਲ ਵਿੱਚ ਲਗਪਗ 9593 ਕਰਮਚਾਰੀਆਂ ਦੀ ਭਰਤੀ ਕੀਤੀ ਗਈ ਹੈ, ਜਿਸ ਵਿੱਚ 8014 ਸਿੱਧੀਆਂ ਭਰਤੀਆਂ ਅਤੇ 1579 ਤਰਸ ਦੇ ਆਧਾਰ ’ਤੇ ਦਿੱਤੀਆਂ ਨੌਕਰੀਆਂ ਸ਼ਾਮਲ ਹਨ।” ਉਨ੍ਹਾਂ ਅੱਗੇ ਕਿਹਾ, ਪੀ.ਐਸ.ਪੀ.ਸੀ.ਐਲ. ਵਿੱਚ 1181 ਅਤੇ ਪੀ.ਐਸ.ਟੀ.ਸੀ.ਐਲ. ਵਿੱਚ 569 ਅਸਾਮੀਆਂ ਲਈ ਭਰਤੀ ਚੱਲ ਰਹੀ ਹੈ ਅਤੇ ਜੂਨ 2026 ਤੱਕ ਪੂਰੀ ਹੋ ਜਾਵੇਗੀ।”

ਰਿਕਾਰਡ ਪ੍ਰਾਪਤੀਆਂ ਗਿਣਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨੇ 5 ਜੂਨ, 2025 ਨੂੰ 16,670 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਦੀ ਮੰਗ ਨੂੰ ਪੂਰਾ ਕੀਤਾ, ਜੋ ਕਿ 29 ਜੂਨ, 2024 ਨੂੰ 16,058 ਮੈਗਾਵਾਟ ਦੇ ਪਿਛਲੇ ਰਿਕਾਰਡ ਨੂੰ ਪਾਰ ਕਰ ਗਈ ਹੈ।” ਉਨ੍ਹਾਂ ਅੱਗੇ ਕਿਹਾ, “ਭਾਵੇਂ ਜ਼ਿਆਦਤਰ ਸਰਕਾਰਾਂ ਵੱਲੋਂ ਜਨਤਕ ਜਾਇਦਾਦਾਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ, ਪਰ ਪੰਜਾਬ ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਨਿੱਜੀ ਥਰਮਲ ਪਲਾਂਟ ਖ਼ਰੀਦ ਕੇ ਨਵੀਂ ਪਿਰਤ ਪਾਈ ਹੈ।”

ਇਸ ਪ੍ਰਾਪਤੀ ਬਾਰੇ ਫ਼ਖ਼ਰ ਨਾਲ ਜ਼ਿਕਰ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸੇ ਤਰ੍ਹਾਂ ਦੀ ਸਮਰੱਥਾ ਵਾਲੇ ਇੱਕ ਨਵੇਂ ਪਲਾਂਟ ਦੀ ਲਾਗਤ 4,320 ਕਰੋੜ ਹੋਵੇਗੀ, ਜਿਸ ਨਾਲ ਇਹ ਕਿਸੇ ਵੀ ਸਰਕਾਰ ਵੱਲੋਂ ਅਮਲ ’ਚ ਲਿਆਂਦੀ ਸਭ ਤੋਂ ਸਸਤੀ ਤੇ ਲਾਹੇਵੰਦ ਪੇਸ਼ਕਦਮੀ ਹੋਵੇਗੀ। ਪਹਿਲਾਂ ਜੀਕੇਵੀ ਥਰਮਲ ਪਾਵਰ ਪਲਾਂਟ ਵਜੋਂ ਜਾਣੇ ਜਾਂਦੇ ਇਸ ਪਲਾਂਟ ਦਾ ਨਾਮ ਹੁਣ ਬਦਲ ਕੇ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ’ਤੇ ਰੱਖਿਆ ਗਿਆ ਹੈ।”

ਉਨ੍ਹਾਂ ਅੱਗੇ ਕਿਹਾ, “ਫਰਵਰੀ 2024 ਵਿੱਚ ਇਸ ਦੀ ਪ੍ਰਾਪਤੀ ਤੋਂ ਬਾਅਦ, ਗੋਇੰਦਵਾਲ ਸਾਹਿਬ ਵਿਖੇ ਗੁਰੂ ਅਮਰਦਾਸ ਥਰਮਲ ਪਲਾਂਟ ਵਿੱਚ ਕਾਫ਼ੀ ਸੁਧਾਰ ਹੋਇਆ ਹੈ, ਵਿੱਤੀ ਸਾਲ 2024-25 ਵਿੱਚ ਪੀਐਲਐਫ 34 ਫੀਸਦੀ ਤੋਂ ਵੱਧ ਕੇ 65 ਫੀਸਦੀ ਹੋਇਆ ਹੈ, ਜੁਲਾਈ 2024 ਵਿੱਚ 90 ਫੀਸਦ ਅਤੇ ਜੁਲਾਈ 2025 ਵਿੱਚ 82 ਫੀਸਦੀ ਨੂੰ ਛੋਹ ਗਿਆ ।” ਬੁਨਿਆਦੀ ਢਾਂਚੇ ਅਤੇ ਬਾਲਣ ਸਪਲਾਈ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਟ੍ਰਾਂਸਮਿਸ਼ਨ ਸਮਰੱਥਾ 7,400/8,000 ਮੈਗਾਵਾਟ ਤੋਂ ਵਧ ਕੇ 10400/10,900 ਮੈਗਾਵਾਟ ਹੋ ਗਈ ਹੈ, ਜਿਸ ਨਾਲ ਰਾਸ਼ਟਰੀ ਗਰਿੱਡ ਤੋਂ ਬਿਜਲੀ ਦਾ ਅਨੁਪਾਤ ਵਧਿਆ ਹੈ।”

ਉਨ੍ਹਾਂ ਅੱਗੇ ਕਿਹਾ, “ਪਛਵਾੜਾ ਕੋਲਾ ਖਾਨ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਹੋ ਗਈ ਹੈ, ਸਾਲ 2024-25 ਵਿੱਚ 70 ਲੱਖ ਮੀਟ੍ਰਿਕ ਟਨ ਸਪਲਾਈ ਕੀਤੀ ਗਈ ਅਤੇ ਅਕਤੂਬਰ 2022 ਤੋਂ ਹੁਣ ਤੱਕ 1,462 ਕਰੋੜ ਰੁਪਏ ਦੀ ਬਚਤ ਹੋਈ ਹੈ।”’’ ਉਨ੍ਹਾਂ ਅੱਗੇ ਕਿਹਾ, “ਕਿਸੇ ਵੀ ਥਰਮਲ ਪਲਾਂਟ ਵਿੱਚ ਕੋਲੇ ਦੀ ਕੋਈ ਘਾਟ ਨਹੀਂ ਹੈ, ਰੋਪੜ ਕੋਲ 41 ਦਿਨਾਂ ਦਾ ਸਟਾਕ ਹੈ, ਲਹਿਰਾ ਮੁਹੱਬਤ ਕੋਲ 37 ਦਿਨ ਦਾ ਹੈ ਅਤੇ ਗੋਇੰਦਵਾਲ ਸਾਹਿਬ ਕੋਲ 32 ਦਿਨ ਸਟਾਕ ਉਪਲਬਧ ਹੈ।”

ਉਨ੍ਹਾਂ ਅੱਗੇ ਕਿਹਾ ਕਿ 206 ਮੈਗਾਵਾਟ ਸ਼ਾਹਪੁਰ ਕੰਢੀ ਹਾਈਡਲ ਪ੍ਰਾਜੈਕਟ ਦੇ ਮਈ 2027 ਤੱਕ ਉਤਪਾਦਨ ਸ਼ੁਰੂ ਹੋਣ ਦੀ ਉਮੀਦ ਹੈ, ਜਿਸ ਵਿੱਚ ਸਤੰਬਰ 2025 ਤੱਕ 5,192.51 ਕਰੋੜ ਰੁਪਏ ਖਰਚ ਹੋਏ ਹਨ। ਸਾਫ਼ ਤੇ ਸਵੱਛ ਊਰਜਾ ਨੂੰ ਉਤਸ਼ਾਹਿਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਗਲੇ ਛੇ ਸਾਲਾਂ ਵਿੱਚ ਗਰੀਨ ਊਰਜਾ ਦੀ ਵਰਤੋਂ ਨੂੰ 20 ਫੀਸਦ ਤੋਂ ਵਧਾ ਕੇ 80 ਫੀਸਦੀ ਕੀਤਾ ਜਾਵੇਗਾ।”

ਉਨ੍ਹਾਂ ਅੱਗੇ ਕਿਹਾ, “2720 ਮੈਗਾਵਾਟ ਸੂਰਜੀ ਊਰਜਾ ਨੂੰ 2.33 -2.97 ਰੁਪਏ ਪ੍ਰਤੀ ਯੂਨਿਟ ’ਤੇ ਜੋੜਿਆ ਗਿਆ ਹੈ, ਜਦੋਂ ਕਿ ਪਿਛਲੀਆਂ ਸਰਕਾਰਾਂ ਦੌਰਾਨ ਇਹ ਦਰ 15.20 ਪ੍ਰਤੀ ਯੂਨਿਟ ਸੀ।” ਉਨ੍ਹਾਂ ਅੱਗੇ ਕਿਹਾ, “2,062 ਮੈਗਾਵਾਟ ਸੋਲਰ ਪ੍ਰਗਤੀ ਅਧੀਨ ਹੈ, 658 ਮੈਗਾਵਾਟ ਚਾਲੂ ਹੋ ਚੁੱਕਾ ਹੈ ਅਤੇ 581 ਮੈਗਾਵਾਟ ਰੂਫ਼ਟਾਂਪ ਸੋਲਰ ਲਗਾਇਆ ਗਿਆ ਹੈ।”

ਨੈੱਟਵਰਕ ਮਜ਼ਬੂਤੀ ਬਾਰੇ ਵਿਸਥਾਰ ਨਾਲ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ, “26 ਨਵੇਂ 66 ਕੇਵੀ ਸਬਸਟੇਸ਼ਨ ਸਥਾਪਤ ਕੀਤੇ ਗਏ ਹਨ, 194 ਟ੍ਰਾਂਸਫਾਰਮਰ ਅਪਗ੍ਰੇਡ ਕੀਤੇ ਗਏ ਹਨ ਅਤੇ 2738 ਐਮ.ਵੀ.ਏ. ਸਮਰੱਥਾ ਦੇ ਵਾਧੇ ਅਤੇ 337 ਸਰਕਟ ਕਿਲੋ ਮੀਟਰ ਨਵੀਆਂ ਲਾਈਨਾਂ ਦੇ ਨਾਲ 34 ਨਵੇਂ ਟ੍ਰਾਂਸਫਾਰਮਰ ਲਗਾਏ ਗਏ ਹਨ।”

ਇੱਕ ਨਵੀਂ ਪਹਿਲਕਦਮੀ ਬਾਰੇ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਰਕਾਰ ਜਲਦ ਹੀ ਕਿਸਾਨਾਂ ਦੇ ਖੇਤਾਂ ਚੋਂ ਲੰਘਦੀਆਂ ਹਾਈ-ਟੈਂਸ਼ਨ ਤਾਰਾਂ ਨੂੰ ਜ਼ਮੀਨਦੋਜ਼ ਕਰਨ ਲਈ ਯੋਜਨਾ ਸ਼ੁਰੂ ਕਰੇਗੀ, ਜਿਸਦੀ ਸ਼ੁਰੂਆਤ ਮੇਰੇ ਜੱਦੀ ਪਿੰਡ ਤੋਂ ਹੋਵੇਗੀ, ਜਿੱਥੇ 413 ਟਿਊਬਵੈੱਲ ਅਤੇ 1100 ਬਿਜਲੀ ਦੇ ਖੰਭੇ 2,000 ਏਕੜ ਵਿੱਚ ਫੈਲੇ ਹੋਏ ਹਨ।” ਉਨ੍ਹਾਂ ਅੱਗੇ ਕਿਹਾ, “ਇਹ ਕਿਸਾਨਾਂ ਅਤੇ ਉਨ੍ਹਾਂ ਦੀਆਂ ਫਸਲਾਂ ਨੂੰ ਦਰਪੇਸ਼ ਜੋਖਮਾਂ ਨੂੰ ਘਟਾ ਕੇ ਵੱਡੀ ਰਾਹਤ ਪ੍ਰਦਾਨ ਕਰੇਗਾ।”

ਕਾਨੂੰਨ ਵਿਵਸਥਾ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਈਬਰ ਅਪਰਾਧ ਨੂੰ ਪ੍ਰਭਾਵੀ ਢੰਗ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਕਰਨ ਵਾਲੀਆਂ ਕਾਲੀਆਂ ਭੇਡਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।” ਉਨ੍ਹਾਂ ਅੱਗੇ ਕਿਹਾ ਕਿ ਬਠਿੰਡਾ ਵਿੱਚ ਸ਼ਿਕਾਇਤਾਂ ਤੋਂ ਬਾਅਦ ਇੱਕ ਸਟੇਸ਼ਨ ਵਿਖੇ ਤਾਇਨਾਤ ਪੁਲਿਸ ਮੁਲਾਜ਼ਮਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ।

ਕਿਸਾਨਾਂ ਦੀਆਂ ਚਿੰਤਾਵਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹਾਲੀਆ ਮੌਸਮ ਕਾਰਨ ਕਣਕ ਦੀ ਫਸਲ ਦੇ ਖਰਾਬੇ ਦਾ ਮੁਲਾਂਕਣ ਕਰਨ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਹਨ ਅਤੇ ਡਿਪਟੀ ਕਮਿਸ਼ਨਰਾਂ ਦੀਆਂ ਰਿਪੋਰਟਾਂ ਤੋਂ ਬਾਅਦ ਨਿਯਮਾਂ ਅਨੁਸਾਰ ਮੁਆਵਜ਼ਾ ਦਿੱਤਾ ਜਾਵੇਗਾ।” ਉਨ੍ਹਾਂ ਭਰੋਸਾ ਦਿੱਤਾ, “ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਕੁਦਰਤੀ ਆਫ਼ਤਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ।” ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

 

 

Tags: Bhagwant Mann , Bhagwant Singh Mann , Sanjeev Arora , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD