Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਿਰਸਾ ਵਿੱਚ ਸਥਾਪਿਤ ਹੋਵੇਗਾ ਕਿਨੂੰ ਜੂਸ ਪਲਾਂਟ, ਕਿਸਾਨਾਂ ਦੀ ਆਮਦਨ ਵਧਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ

Anurag Rastogi, Chief Secretary Haryana, Haryana

Gurpreet Singh

Gurpreet Singh

5 Dariya News

ਚੰਡੀਗੜ੍ਹ , 06 Apr 2026

Last updated on: Apr 07, 2026, 11:19 IST

ਹਰਿਆਣਾ ਸਰਕਾਰ ਨੇ ਸੂਬੇ ਵਿੱਚ ਫੱਲ ਅਰਥਵਿਵਸਥਾ ਨੂੰ ਮਜਬੂਤ ਕਰਨ ਅਤੇ ਕਿੰਨੂੰ ਉਤਪਾਦਕ ਕਿਸਾਨਾਂ ਦੀ ਆਮਦਨ ਵਧਾਉਣ ਦੀ ਦਿਸ਼ਾ ਵਿੱਚ ਇੱਕ ਵੱਡਾ ਫੈਸਲਾ ਕੀਤਾ ਹੈ। ਇਸ ਦੇ ਲਈ, ਸਿਰਸਾ ਸਥਿਤ ਵੀਟਾ ਮਿਲਕ ਪਲਾਂਟ ਪਰਿਸਰ ਵਿੱਚ ਲਗਭਗ 226.39 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਅੱਤਆਧੁਨਿਕ ਕਿਨੂੰ ਜੂਸ ਪ੍ਰੋਸੈਸਿੰਗ ਪਲਾਂਟ ਲਗਾਇਆ ਜਾ ਰਿਹਾ ਹੈ। ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਨੇ ਅੱਜ ਇੱਥੇ ਇੱਕ ਉੱਚ ਪੱਧਰੀ ਮੀਟਿੰਗ ਦੀ ਅਗਵਾਈ ਕਰਦੇ ਹੋਏ ਇਸ ਮਹਤੱਵਪੂਰਣ ਪਰਿਯੋਜਨਾ ਦੀ ਸਮੀਖਿਆ ਕੀਤੀ।

ਇਹ ਪ੍ਰੋਜੈਕਟ 33 ਸਾਲ ਦੀ ਰਿਆਇਤ ਸਮੇਂ ਦੇ ਨਾਲ ਪਬਲਿਕ -ਨਿਜੀ ਭਾਗੀਦਾਰੀ (ਪੀਪੀਪੀ) ਮਾਡਲ 'ਤੇ ਵਿਕਸਿਤ ਕੀਤੀ ਜਾਵੇਗੀ, ਜਿਸ ਨਾਲ ਸਾਰੇ ਹਿੱਤਧਾਰਕਾਂ ਨੂੰ ਲਾਭ ਹੋਵੇਗਾ। ਹਰਿਆਣਾ ਡੇਅਰੀ ਵੱਲੋਂ ਪਲਾਂਟ ਸਥਾਪਿਤ ਕਰਨ ਲਈ ਲਗਭਗ ਤਿੰਨ ਏਕੜ ਭੂਮੀ ਉਪਲਬਧ ਕਰਾਈ ਜਾਵੇਗੀ, ਜਦੋਂ ਕਿ ਨਿਜੀ ਭਾਗੀਦਾਰ ਪਲਾਂਟ ਅਤੇ ਮਸ਼ੀਨਰੀ, ਜਰੂਰੀ ਸਿਵਲ ਢਾਂਚਾ ਸਥਾਪਿਤ ਕਰੇਗਾ ਅਤੇ ਪਲਾਟ ਦਾ ਸੰਚਾਲਨ ਕਰੇਗਾ।

ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਪ੍ਰੋਜੈਕਟ ਤਹਿਤ ਮੁੱਖ ਰੂਪ ਨਾਲ ਫੱਲ ਅਤੇ ਸਬਜੀ ਪ੍ਰੋਸੈਸਿੰਗ ਉਦਯੋਗ ਸਥਾਪਿਤ ਕੀਤਾ ਜਾਵੇਗਾ, ਜਿਸ ਵਿੱਚ ਵਿਸ਼ੇਸ਼ ਰੂਪ ਨਾਲ ਕਿੰਨੂ ਜੂਸ ਪ੍ਰੋਸੈਸਿੰਗ 'ਤੇ ਜੋਰ ਦਿੱਤਾ ਜਾਵੇਗਾ। ਜਰੂਰਤ ਪੈਣ 'ਤੇ ਪਰਿਯੋਜਨਾ ਨੂੰ ਵਾਇਬਿਲਿਟੀ ਗੈਪ ਫੰਡ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾ ਸਕਦੀ ਹੈ। ਭਵਿੱਖ ਵਿੱਚ ਜਰੂਰਤ ਅਨੂਸਾਰ ਖੇਤੀਬਾੜੀ ਅਧਾਰਿਤ ਹੋਰ ਪ੍ਰੋਸੈਸਿੰਗ ਉਦਯੋਗਾਂ ਦੀ ਸੰਭਾਵਨਾਵਾਂ ਵੀ ਤਲਾਸ਼ ਕੀਤੀ ਜਾ ਸਕਦੀ ਹੈ।

ਹਰਿਆਣਾ ਡੇਅਰੀ ਡਿਵੇਲਪਮੈਂਟ ਕੋਆਪਰੇਟਿਵ ਫੈਡਰੇਸ਼ਨ ਦੇ ਪ੍ਰਬੰਧ ਨਿਦੇਸ਼ਕ ਸ੍ਰੀ ਰੋਹਿਤ ਯਾਦਵ ਨੇ ਦਸਿਆ ਕਿ ਹਰਿਆਣਾ ਵਿੱਚ ਪ੍ਰਤੀ ਸਾਲ ਲਗਭਗ 4.40 ਲੱਖ ਮੀਟ੍ਰਿਕ ਟਨ ਕਿਨੂੰ ਦਾ ਉਤਪਾਦਨ ਹੁੰਦਾ ਹੈ, ਜਿਸ ਵਿੱਚ ਇੱਕਲੇ ਸਿਰਸਾ ਜਿਲ੍ਹਾ ਦਾ ਯੋਗਦਾਨ ਲਗਭਗ 55 ਫੀਸਦੀ ਹੈ। ਪ੍ਰਸਤਾਵਿਤ ਪਲਾਂਟ ਵਿੱਚ ਪ੍ਰਤੀ ਸਾਲ ਲਗਭਗ 9,000 ਮੀਟ੍ਰਿਕ ਟਨ ਕਿਨੂੰ ਅਤੇ 12,600 ਮੀਟ੍ਰਿਕ ਟਨ ਹੋਰ ਫੱਲਾਂ ਦੀ ਪ੍ਰੋਸੈਸਿੰਗ ਕਰ ਉੱਚ ਗੁਣਵੱਤਾ ਵਾਲਾ ਪੈਕੇਜਡ ਜੂਸ ਤਿਆਰ ਕੀਤਾ ਜਾਵੇਗਾ। 

ਵਿਸ਼ੇਸ਼ ਰੂਪ ਨਾਲ ਕਿਨੂੰ ਉਤਪਾਦਨ ਦਾ ਲਗਭਗ 25 ਫੀਸਦੀ ਹਿੱਸਾ, ਜੋ ਵਿਸ਼ੇਸ਼ ਤੌਰ 'ਤੇ ਬੀ-ਗ੍ਰੇਡ ਫੱਲ ਹੁੰਦਾ ਹੈ ਅਤੇ ਪਹਿਲਾਂ ਘੱਟ ਕੀਮਤ 'ਤੇ ਵਿਕਦਾ ਸੀ, ਹੁਣ ਮੁੱਲ ਸੰਵਰਧਨ ਰਾਹੀਂ ਵਰੋਤ ਵਿੱਚ ਲਿਆਇਆ ਜਾਵੇਗਾ, ਜਿਸ ਨਾਲ ਸਿੱਧੇ ਤੌਰ 'ਤੇ ਕਿਸਾਨਾਂ ਦੀ ਆਮਦਨ ਵਧੇਗੀ। ਇਸ ਪਹਿਲ ਦੀ ਇੱਕ ਪ੍ਰਮੁੱਖ ਵਿਸ਼ੇਸ਼ਤਾ ਇਸ ਦਾ ਕਿਸਾਨ-ਕੇਂਦ੍ਰਿਤ ਦ੍ਰਿਸ਼ਟੀਕੋਣ ਹੈ, ਜਿਸ ਦੇ ਤਹਿਤ ਕੱਚੇ ਮਾਲ ਦੀ ਖਰੀਦ ਸੂਬੇ ਦੇ ਕਿਸਾਨਾਂ ਤੋਂ ਕੀਤੀ ਜਾਵੇਗੀ।ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਨੇ ਕਿਹਾ ਕਿ ਇਹ ਪਰਿਯੋਜਨਾ ਸਰਕਾਰੀ ਬੁਨਿਆਦੀ ਢਾਂਚੇ, ਸਹਿਕਾਰੀ ਅਦਾਰਿਆਂ ਅਤੇ ਨਿਜੀ ਖੇਤਰ ਦੇ ਤਾਲਮੇਲ ਦਾ ਇੱਕ ਬਿਹਤਰੀਨ ਉਦਾਹਰਣ ਹੈ, ਜੋ ਗ੍ਰਾਮੀਣ ਆਮਦਨ ਨੂੰ ਸਥਾਈ ਰੂਪ ਨਾਲ ਵਧਾਉਣ ਵਿੱਚ ਸਹਾਇਕ ਹੋਵੇਗੀ। 

ਕਾਫੀ ਕੱਚੇ ਮਾਲ ਦੀ ਉਪਲਬਧਤਾ, ਸਪਸ਼ਟ ਭੂਮੀ ਸਵਾਮਿਤਵ, ਆਧੁਨਿਕ ਏਸੋਪਟਿਕ ਪੈਕੇਜਿੰਗ ਤਕਨੀਕ ਅਤੇ ਮਜਬੂਤ ਪੀਪੀਪੀ ਢਾਂਚੇ ਨਾਲ ਸਿਰਸਾ ਦਾ ਇਹ ਕਿੰਨੂ ਜੂਸ ਪ੍ਰੋਸੈਸਿੰਗ ਪਲਾਂਟ ਹਰਿਆਣਾ ਨੂੰ ਦੇਸ਼ ਵਿੱਚ ਪ੍ਰੀਮੀਅਮ ਫੱਲ ਅਧਾਰਿਤ ਪੀਣ ਦੇ ਪਦਾਰਥਾਂ ਦਾ ਪ੍ਰਮੁੱਖ ਕੇਂਦਰ ਬਨਾਉਣ ਵਿੱਚ ਮਹਤੱਵਪੂਰਣ ਭੁਮਿਕਾ ਨਿਭਾਏਗਾ।ਮੀਟਿੰਗ ਵਿੱਚ ਮਾਲ ਅਤੇ ਆਪਦਾ ਪ੍ਰਬੰਧਨ ਵਿਭਾਗ ਦੀ ਵਧੀਕ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਡਾ. ਸੁਮਿਤਾ ਮਿਸ਼ਰਾ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ ਅਤੇ ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ ਸਮੇਤ ਹੋਰ ਸੀਨੀਅਰ ਅਿਧਕਾਰੀ ਵੀ ਮੌਜੂਦ ਰਹੇ।

 

Tags: Anurag Rastogi , Chief Secretary Haryana , Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD