Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਦੀਨਬੰਧੂ ਛੋਟੂਰਾਮ ਵਿਗਿਆਨ ਅਤੇ ਤਕਨਾਲੋਜੀ ਯੂਨੀਵਰਸਿਟੀ ਦਾ ਕੰਨਵੋਕੇਸ਼ਨ ਸਮਾਰੋਹ ਹੋਇਆ ਆਯੋਜਿਤ

ਉੱਪ ਰਾਸ਼ਟਰਪਤੀ ਸ੍ਰੀ ਸੀ.ਪੀ. ਰਾਧਾਕ੍ਰਿਸ਼ਨਣ ਅਤੇ ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਦੀ ਰਹੀ ਗਰਿਮਾਮਈ ਮੌਜੂਦਗੀ

Prof Ashim Kumar Ghosh, Haryana, Haryana Governor, Nayab Singh Saini, Chief Minister of Haryana, BJP Haryana, Dr Arvind Kumar Sharma, Murthal, Sonipat, Deenbandhu Chhotu Ram University of Science and Technology, DCRUST

Gurpreet Singh

Gurpreet Singh

5 Dariya News

ਮੂਰਥਲ (ਸੋਨੀਪਤ) , 06 Apr 2026

Last updated on: Apr 07, 2026, 11:20 IST

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਦਾ ਦਿਨ ਦੀਨਬੰਧੂ ਛੋਟੂਰਾਮ ਵਿਗਿਆਨ ਅਤੇ ਤਕਨਾਲੋਜੀ ਯੂਨੀਵਰਸਿਟੀ ਦੇ ਇਤਿਹਾਸ ਵਿੱਚ ਮੀਲ ਦਾ ਪੱਥਰ ਹੈ ਅਤੇ ਉਪਾਧੀ ਪ੍ਰਾਪਤ ਕਰਨ ਵਾਲੇ ਵਿਫਿਦਆਰਥੀਆਂ ਦੇ ਜੀਵਨ ਦਾ ਇੱਕ ਨਾ ਭੁੱਲਣ ਵਾਲਾ ਲੰਮ੍ਹਾ ਹੈ। ਮੁੱਖ ਮੰਤਰੀ ਨੇ ਕੰਨਵੋਕੇਸ਼ਨ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਪਹੁੰਚੇ ਦੇਸ਼ ਦੇ ਉੱਪ ਰਾਸ਼ਟਰਪਤੀ ਸ੍ਰੀ ਸੀ. ਪੀ. ਰਾਧਾਕ੍ਰਿਸ਼ਨਣ ਦਾ ਸਵਾਗਤ ਅਤੇ ਅਭਿਨੰਦਰ ਕੀਤਾ। ਕੰਨਵੋਕੇਸ਼ਨ ਸਮਾਰੋਹ ਵਿੱਚ ਹਰਿਆਣਾ ਦੇ ਰਾਜਪਾਲ ਅਤੇ ਚਾਂਸਲਰ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਵੀ ਮੌਜੂਦ ਰਹੇ।

ਕੰਨਵੋਕੇਸ਼ਨ ਸਮਾਰੋਹ ਨੂੰ ਸੰਬੋਧਿਤ ਕਰਦੇ ਹੋਏ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਫਲਤਾ 'ਤੇ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਅੱਜ ਪ੍ਰਾਪਤ ਕੀਤੀ ਗਈ ਡਿਗਰੀਆਂ ਅਤੇ ਮੈਡਲ ਵਿਦਿਆਰਥੀਆਂ ਦੀ ਸਾਲਾਂ ਦੀ ਮਿਹਨਤ, ਅਨੁਸਾਸ਼ਨ ਅਤੇ ਸਮਰਪਣ ਦਾ ਨਤੀਜਾ ਹੈ। ਨਾਲ ਹੀ ਉਨ੍ਹਾਂ ਨੇ ਅਧਿਆਪਕਾਂ ਅਤੇ ਮਾਂਪਿਆਂ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ।

ਸ੍ਰੀ ਸੈਣੀ ਨੇ ਕਿਹਾ ਕਿ ਇਹ ਯੂਨੀਵਰਸਿਟੀ ਮਹਾਨ ਸਮਾਜ ਸੁਧਾਰਕ ਅਤੇ ਕਿਸਾਨਾਂ ਦੇ ਮਸੀਹਾ ਦੀਨਬੰਧੂ ਚੌਧਰੀ ਛੋਟੂ ਰਾਮ ਜੀ ਦੇ ਨਾਮ 'ਤੇ ਸਥਾਪਿਤ ਹੈ, ਜਿਨ੍ਹਾਂ ਨੇ ਸਿਖਿਆ ਨੂੰ ਗਰੀਬੀ ਅਤੇ ਅਗਿਆਨਤਾ ਤੋਂ ਮੁਕਤੀ ਦਾ ਸੱਭ ਤੋਂ ਵੱਡਾ ਸਰੋਤ ਦਸਿਆ ਸੀ। ਉਨ੍ਹਾਂ ਨੇ ਕਿਹਾ ਕਿ ਇਹ ਅਦਾਰਾ ਅਜੱ ਉਨ੍ਹਾਂ ਦੇ ਆਦਰਸ਼ਾਂ ਨੂੰ ਆਧੁਨਿਕ ਤਕਨੀਕ ਅਤੇ ਵਿਗਿਆਨ ਦੇ ਨਾਲ ਜੋੜਦੇ ਹੋਏ ਰਾਸ਼ਟਰ ਨਿਰਮਾਣ ਵਿੱਚ ਮਹਤੱਵਪੂਰਣ ਭੂਮਿਕਾ ਨਿਭਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਨੇ ਸਿਖਿਆ, ਖੇਡ, ਸਭਿਆਚਾਰ, ਖੋਜ ਅਤੇ ਉਦਯੋਗਿਕ ਖੇਤਰ ਵਿੱਚ ਵਰਨਣਯੋਗ ਪ੍ਰਗਤੀ ਕਰਦੇ ਹੋਏ ਦੇ ਵਿੱਚ ਮੋਹਰੀ ਸੂਬੇ ਵਜੋ ਆਪਣੀ ਵੱਖ ਪਹਿਚਾਣ ਬਣਾਈ ਹੈ। ਸੂਬਾ ਸਰਕਾਰ ਦਾ ਟੀਚਾ ਹੈ ਕਿ ਹਰਿਆਣਾ ਦਾ ਹਰੇਕ ਨੌਜੁਆਨ ਆਤਮਨਿਰਭਰ ਅਤੇ ਵਿਸ਼ਵ ਪੱਧਰ 'ਤੇ ਮੁਕਾਬਲੇ ਲਈ ਸਮਰੱਥ ਬਣੇ। ਇਸੀ ਉਦੇਸ਼ ਨਾਲ ਉੱਚ ਸਿਖਿਆ ਖੇਤਰ ਵਿੱਚ ਕਈ ਮਹਤੱਵਪੂਰਣ ਕਦਮ ਚੁੱਕੇ ਗਏ ਹਨ।

ਉਨ੍ਹਾਂ ਨੇ ਦਸਿਆ ਕਿ ਖੋਜ ਨੂੰ ਪ੍ਰੋਤਸਾਹਨ ਦੇਣ ਲਈ ਸੂਬਾ ਸਰਕਾਰ ਨੇ ਹਰਿਆਣਾ ਰਾਜ ਖੋਜ ਫੰਡ ਤਹਿਤ 20 ਕਰੋੜ ਰੁਪਏ ਦਾ ਪ੍ਰਾਵਧਾਨ ਕੀਤਾ ਹੈ। ਸਾਲ 2025-26 ਵਿੱਚ 350 ਤੋਂ ਵੱਧ ਖੋਜ ਪ੍ਰਸਤਾਵ ਪ੍ਰਾਪਤ ਹੋਏ, ਜਿਨ੍ਹਾਂ ਵਿੱਚੋਂ ਲਗਭਗ 90 ਪ੍ਰਸਤਾਵਾਂ ਨੂੰ ਸ਼ਾਰਟਲਿਸਟ ਕੀਤਾ ਗਿਆ ਹੈ। ਇਸ ਸਾਲ ਵੀ ਇਸ ਫੰਡ ਲਈ ਵੱਧ 20 ਕਰੋੜ ਰੁਪਏ ਦਾ ਪ੍ਰਾਵਧਾਨ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸਿਖਿਆ ਦੇ ਨਾਲ-ਨਾਲ ਨੌਜੁਆਨਾਂ ਦੇ ਸਕਿਲ ਵਿਕਾਸ 'ਤੇ ਵੀ ਵਿਸ਼ੇਸ਼ ਧਿਆਨ ਦੇ ਰਹੀ ਹੈ।

ਉਨ੍ਹਾਂ ਨੇ ਦਸਿਆ ਕਿ ਪਾਰਦਰਸ਼ੀ ਭਰਤੀ ਪ੍ਰਕ੍ਰਿਆ ਤਹਿਤ ਬਿਨ੍ਹਾ ਪਰਚੀ-ਖਰਚੀ ਦੇ ਲਗਭਗ 2 ਲੱਖ ਨੌਜੁਆਨਾਂ ਨੂੰ ਰੁਜ਼ਗਾਰ ਦਿੱਤਾ ਗਿਆ ਹੈ। ਉਨ੍ਹਾਂ ਨੇ ਅੱਗੇ ਦਸਿਆ ਕਿ ਸੂਬਾ ਸਰਕਾਰ ਵੱਲੋਂ ਏਆਈ ਅਤੇ ਡਿਜੀਟਲ ਕਾਲਜ ਦੀ ਸਥਾਪਨਾ ਦੀ ਦਿਸ਼ਾ ਵਿੱਚ ਕਦਮ ਚੁੱਕੇ ਜਾ ਰਹੇ ਹਨ, ਜਿੱਥੇ ਆਧੁਨਿਕ ਤਕਨੀਕ ਅਧਾਰਿਤ ਵਿਦਿਅਕ ਪ੍ਰਣਾਲੀ ਲਾਗੂ ਹੋਵੇਗੀ। ਇਸ ਤੋਂ ਇਲਾਵਾ, ਉੱਚ ਸਿਖਿਆ ਗੁਣਵੱਤਾ ਅਤੇ ਖੋਜ ਐਕਸੀਲੈਂਸ ਨੂੰ ਪ੍ਰੋਤਸਾਹਨ ਦੇਣ ਲਈ 10 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਵੀ ਸਥਾਪਿਤ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਮੁਕਾਬਲੇ ਪ੍ਰੀਖਿਆਵਾਂ ਲਈ ਸਖਤ ਮਿਹਨਤ ਕਰਨ ਅਤੇ ਮਾਨਸਿਕ, ਸ਼ਰੀਰਿਕ ਅਤੇ ਨੈਤਿਕ ਰੂਪ ਨਾਲ ਮਜਬੂਤ ਬਨਣ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਮੁਕਾਬਲੇ ਯੁੱਗ ਵਿੱਚ ਸਫਲਤਾ ਲਈ ਸਮਰਪਣ ਅਤੇ ਲਗਾਤਾਰ ਯਤਨ ਜਰੂਰੀ ਹਨ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਾਰੀ ਉਪਾਧੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਉਜਵਲ ਭਵਿੱਖ ਦੀ ਸ਼ੁਭਕਾਮਨਾਵਾਂ ਦਿੱਤੀ ਅਤੇ ਯੂਨੀਵਰਸਿਟੀ ਪ੍ਰਸਾਸ਼ਨ ਨੂੰ ਸਫਲ ਆਯੋਜਨ ਲਈ ਵਧਾਈ ਦਿੱਤੀ। 

ਉਨ੍ਹਾਂ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਮਿਲ ਕੇ ਹਰਿਆਣਾ ਅਤੇ ਭਾਰਤ ਨੂੰ ਵਿਸ਼ਵ ਪੱਧਰ 'ਤੇ ਨਵੀਂ ਉਚਾਈਆਂ ਤੱਕ ਲੈ ਜਾਣ ਦਾ ਸੰਕਲਪ ਲੈਣ। ਇਸ ਮੌਕੇ 'ਤੇ ਸਹਿਕਾਰਤਾ ਮੰਤਰੀ ਡਾ. ਅਰਵਿੰਦ ਸ਼ਰਮਾ, ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋਫੈਸਰ ਸ੍ਰੀ ਪ੍ਰਕਾਸ਼ ਸਿੰਘ ਸਮੇਤ ਅਧਿਆਪਕਗਣ ਅਤੇ ਉਪਾਧੀ ਪ੍ਰਾਪਤ ਕਰਨ ਵਾਲੇ ਨੌਜੁਆਨ ਮੌਜੂਦ ਰਹੇ।

 

Tags: Prof Ashim Kumar Ghosh , Haryana , Haryana Governor , Nayab Singh Saini , Chief Minister of Haryana , BJP Haryana , Dr Arvind Kumar Sharma , Murthal , Sonipat , Deenbandhu Chhotu Ram University of Science and Technology , DCRUST

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD