Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਦੀਨਬੰਧੂ ਛੋਟੂਰਾਮ ਇਮਾਨਦਾਰੀ, ਸਮਾਜਿਕ ਨਿਆਂ ਅਤੇ ਦੂਰਦਰਸ਼ੀ ਅਗਵਾਈ ਦਾ ਪ੍ਰਤੀਕ ਸਨ - ਉੱਪ ਰਾਸ਼ਟਰਪਤੀ ਸੀਪੀ ਰਾਧਾਕ੍ਰਿਸ਼ਨਣ

ਕੰਨਵੋਕੇਸ਼ਨ ਸਮਾਰੋਹ ਵਿੱਚ ਉੱਪ ਰਾਸ਼ਟਰਪਤੀ ਨੇ ਕੀਤਾ ਸੰਬੋਧਨ, ਵਿਦਿਆਰਥੀਆਂ ਨੂੰ ਨਵਾਚਾਰ ਅਤੇ ਰਾਸ਼ਟਰ ਨਿਰਮਾਣ ਲਈ ਕੀਤਾ ਪੇ੍ਰਰਿਤ

Prof Ashim Kumar Ghosh, Haryana, Haryana Governor, Nayab Singh Saini, Chief Minister of Haryana, BJP Haryana, Dr Arvind Kumar Sharma, Murthal, Sonipat, Deenbandhu Chhotu Ram University of Science and Technology, DCRUST

Gurpreet Singh

Gurpreet Singh

5 Dariya News

ਮੂਰਥਲ (ਸੋਨੀਪਤ) , 06 Apr 2026

Last updated on: Apr 07, 2026, 11:22 IST

ਭਾਰਤ ਦੇ ਉੱਪ ਰਾਸ਼ਟਰਪਤੀ  ਸੀਪੀ ਰਾਧਾਕ੍ਰਿਸ਼ਨਣ ਨੇ ਅੱਜ ਹਰਿਆਣਾ ਦੇ ਸੋਨੀਪਤ ਸਥਿਤ ਦੀਨਬੰਧੂ ਛੋਟੂਰਾਮ ਯੂਨੀਵਰਸਿਟੀ ਆਫ ਸਾਇੰਸ ਐਂਡ ਤਕਨਾਲੋਜੀ ਦੇ 8ਵੇਂ ਕੰਨਵੋਕੇਸ਼ਨ ਸਮਾਰੋਹ ਨੂੰ ਸੰਬੋਧਿਤ ਕੀਤਾ।  ਉੱਪ ਰਾਸ਼ਟਰਪਤੀ ਨੇ ਦੀਨਬੰਧੂ ਛੋਟੂਰਾਮ ਨੂੰ ਸ਼ਰਧਾਂਜਲੀ ਅਰਪਿਤ ਕਰਦੇ ਹੋਏ ਉਨ੍ਹਾਂ ਨੂੰ ਇਮਾਨਦਾਰੀ, ਸਮਾਜਿਕ ਨਿਆਂ ਅਤੇ ਦੂਰਦਰਸ਼ੀ ਅਗਵਾਈ ਦਾ ਪ੍ਰਤੀਕ ਦਸਿਆ। ਉਨ੍ਹਾਂ ਨੇ ਕਿਹਾ ਕਿ ਦੀਨਬੰਧੂ ਛੋਟੂਰਾਮ ਨੇ ਕਿਸਾਨਾਂ ਅਤੇ ਵਾਂਝੇ ਵਰਗਾਂ ਦੇ ਉਥਾਨ ਲਈ ਆਪਣਾ ਜੀਵਨ ਸਮਰਪਿਤ ਕੀਤਾ ਅਤੇ ਉਨ੍ਹਾਂ ਦੇ ਸਮਾਜਿਕ-ਆਰਥਕ ਵਿਕਾਸ ਵਿੱਚ ਮਹਤੱਵਪੂਰਣ ਭੁਮਿਕਾ ਨਿਭਾਈ। 

ਉਨ੍ਹਾਂ ਨੇ ਕਿਹਾ ਕਿ ਸਰਕਾਰੀ ਅਦਾਰਿਆਂ ਅਤੇ ਨਿਆਂਸੰਗਤ ਭੂਮੀ ਵਿਵਸਥਾ 'ਤੇ ਛੋਟੂਰਾਮ ਦੇ ਯਤਨ ਨੇ ਇੱਕ ਮਜਬੂਤ ਖੇਤੀਬਾੜੀ ਢਾਂਚੇ ਦੀ ਨੀਂਹ ਰੱਖੀ, ਜਿਸ ਨਾਲ ਹਰਿਆਣਾ ਇੱਕ ਖੁਸ਼ਹਾਲ ਖੇਤੀਬਾੜੀ ਸੂਬੇ ਵਜੋ ਉਭਰਿਆ ਅਤੇ ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਮਹਤੱਵਪੂਰਣ ਯੋਗਦਾਨ ਦਿੱਤਾ। ਕੰਨਵੋਕੇਸ਼ਨ ਸਮਾਰੋਹ ਵਿੱਚ ਗਰੈਜੂਏ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉੱਪ ਰਾਸ਼ਟਰਪਤੀ ਨੇ ਦਸਿਆ ਕਿ ਗੋਲਡ ਮੈਡਲ ਜੇਤੂਆਂ ਵਿੱਚ ਲਗਭਗ 64 ਫੀਸਦੀ ਮਹਿਲਾਵਾਂ ਹਨ ਅਤੇ ਕੁੱਲ ਪਾਸ ਵਿਦਿਆਰਥੀਆਂ ਵਿੱਚ ਵੀ ਲਗਭਗ 50 ਫੀਸਦੀ ਮਹਿਲਾਵਾਂ ਦੀ ਭਾਗੀਦਾਰੀ ਹੈ। 

ਉਨ੍ਹਾਂ ਨੇ ਇਸ ਨੂੰ ਮਹਿਲਾ ਸਸ਼ਕਤੀਕਰਣ ਅਤੇ ਬੇਟੀ ਬਚਾਓ-ਬੇਟੀ ਪੜਾਓ ਵਰਗੀ ਯੋਜਨਾਵਾਂ ਦੇ ਸਕਾਰਾਤਮਕ ਪ੍ਰਭਾਵ ਦਾ ਨਤੀਜਾ ਦਸਿਆ।  ਉੱਪ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਵਿਕਸਿਤ ਭਾਰਤ ਅਤੇ ਆਤਮਨਿਰਭਰ ਭਾਰਤ ਦੇ ਵਿਜਨ ਦਾ ਵਰਨਣ ਕਰਦੇ ਹੋਏ ਕਿਹਾ ਕਿ ਇਹ ਨਵਾਚਾਰ, ਆਤਮਵਿਸ਼ਵਾਸ ਅਤੇ ਸਵਦੇਸ਼ੀ ਸਵਾਧਾਨਾਂ ਦੀ ਦਿਸ਼ਾ ਵਿੱਚ ਇੱਕ ਮਹਤੱਵਪੂਰਣ ਕਦਮ ਹੈ।     

ਉਨ੍ਹਾਂ ਨੇ ਕੋਵਿਡ-19 ਮਹਾਮਾਰੀ ਦੌਰਾਨ ਭਾਰਤ ਦੀ ਭੁਮਿਕਾ ਨੂੰ ਯਾਦ ਕਰਦੇ ਹੋਏ ਕਿਹਾ ਕਿ ਜਿੱਥੇ ਕਈ ਦੇਸ਼ਾਂ ਨੇ ਵੈਕਸੀਨ 'ਤੇਂ ਪੇਟੈਂਟ ਰਾਹੀਂ ਲਾਭ ਕਮਾਉਣ ਦੀ ਕੋਸ਼ਿਸ਼ ਕੀਤੀ, ਉੱਥੇ ਭਾਰਤ ਨੇ ਨਾ ਸਿਰਫ ਆਪਣੇ ਨਾਗਰਿਕਾਂ ਨੂੰ ਮੁਫਤ ਟੀਕੇ ਉਪਲਬਧ ਕਰਾਏ, ਸਗੋ 100 ਤੋਂ ਵੱਧ ਦੇਸ਼ਾਂ ਨੂੰ ਵੀ ਵੈਕਸੀਨ ਉਪਲਬਧ ਕਰਾ ਕੇ ਆਪਣੀ ਉਦਾਰਤਾ ਦਾ ਪਰਿਚੈ ਦਿੱਤਾ।ਉੱਪ ਰਾਸ਼ਟਰਪਤੀ ਨੇ ਏਆਈ, ਮਸ਼ੀਨ ਲਰਨਿੰਗ, ਰੋਬੋਟਿਕਸ, ਕੁਵਾਂਟਮ ਕੰਪਿਊਟਿੰਗ ਅਤੇ ਗ੍ਰੀਨ ਤਕਨਾਲੋਜੀ ਵਰਗੇ ਉਭਰਦੇ ਖੇਤਰਾਂ ਦੀ ਚਰਚਾ ਕਰਦੇ ਹੋਏ ਵਿਦਿਆਰਥੀਆਂ ਤੋਂ ਇੰਨ੍ਹਾਂ ਨੂੰ ਜਿਮੇਵਾਰੀ ਦੇ ਨਾਲ ਅਪਨਾਉਣ ਅਤੇ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਦੇਣ ਦੀ ਅਪੀਲ ਕੀਤੀ।

ਉਨ੍ਹਾਂ ਨੇ ਨਸ਼ੇ ਦੀ ਵੱਧਦੀ ਸਮਸਿਆ 'ਤੇ ਚਿੰਤਾ ਜਤਾਉਂਦੇ ਹੋਏ ਨੌਜੁਆਨਾਂ ਨੂੰ ਇਸ ਪੂਰੀ ਤਰ੍ਹਾ ਤਿਆਗਣ ਅਤੇ ਸਿਹਤਮੰਦ ਤੇ ਸਕਾਰਾਤਮਕ ਜੀਵਨ ਅਪਨਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਨੌਜੁਆਨਾਂ ਨੂੰ ਨਸ਼ਾ ਮੁਕਤ ਸਮਾਜ ਦੇ ਦੂਤ ਬਨਣ ਲਈ ਪ੍ਰੇਰਿਤ ਕੀਤਾ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਕਿਹਾ ਕਿ ਜੀਵਨ ਵਿੱਚ ਸਫਲਤਾ ਸਿਰਫ ਉਪਲਬਧੀਆਂ ਨਾਲ ਨਹੀਂ, ਸਗੋ ਚਰਿੱਤਰ, ਇਮਾਨਦਾਰੀ ਅਤੇ ਮੁਸ਼ਕਲਾਂ ਤੋਂ ਉਭਰਣ ਦੀ ਸਮਰੱਥਾ ਨਾਲ ਤੈਅ ਹੁੰਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂ ਧੀਰਜ ਅਤੇ ਹਿੰਮਤ ਦੇ ਨਾਲ ਚਨੌਤੀਆਂ ਦਾ ਸਾਹਮਣਾ ਕਰਨ ਦੀ ਸਲਾਹ ਦਿੰਦੇ ਹੋਏ ਕਿਹਾ ਕਿ ਧਰਮ ਦੀ ਹਮੇਸ਼ਾ ਅਧਰਮ 'ਤੇ ਜਿੱਤ ਹੁੰਦੀ ਹੈ।

ਉੱਪ ਰਾਸ਼ਟਰਪਤੀ ਨੇ ਸਿਖਿਆ ਵਿੱਚ ਉੱਪਨਿਵੇਸ਼ਕ ਮਾਨਸਿਕਤਾ ਤੋਂ ਮੁਕਤੀ ਦੀ ਜਰੂਰਤ 'ਤੇ ਜੋਰ ਦਿੰਦੇ ਹੋਏ ਕਿਹਾ ਕਿ ਸੱਚੀ ਸਿਖਿਆ ਵਿਅਕਤੀ ਨੂੰ ਸੁਤੰਤਰ ਸੋਚ, ਆਤਮਵਿਸ਼ਵਾਸ ਅਤੇ ਭਾਰਤੀ ਵਿਰਾਸਤ ਅਤੇ ਮਾਣ ਕਰਨਾ ਸਿਖਾਉਂਦੀ ਹੈ। ਇਸ ਮੌਕੇ 'ਤੇ ਹਰਿਆਣਾਂ ਦੇ ਰਾਜਪਾਲ ਅਤੇ ਯੂਨੀਵਰਸਿਟੀ ਦੇ ਚਾਂਸਲਰ ਸ੍ਰੀ ਅਸੀਮ ਕੁਮਾਰ ਘੋਸ਼, ਮੁੱਖ ਮੰਤਰੀ ਸ੍ਰੀ ਨਾਂਇਬ ਸਿੰਘ ਸੈਣੀ, ਸਹਿਕਾਰਤਾ ਮੰਤਰੀ ਸ੍ਰੀ ਅਰਵਿੰਦ ਕੁਮਾਰ ਸ਼ਰਮਾ ਅਤੇ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਸ੍ਰੀ ਪ੍ਰਕਾਸ਼ ਸਿੰਘ ਵੀ ਮੌਜੂਦ ਰਹੇ।

 

Tags: Prof Ashim Kumar Ghosh , Haryana , Haryana Governor , Nayab Singh Saini , Chief Minister of Haryana , BJP Haryana , Dr Arvind Kumar Sharma , Murthal , Sonipat , Deenbandhu Chhotu Ram University of Science and Technology , DCRUST

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD