Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਾਇਬ ਸਿੰਘ ਸੈਣੀ ਨੇ ਸੂਬੇਭਰ ਵਿੱਚ ਤਤੀਮਾ ਮਾਮਲਿਆਂ ਦੇ ਨਿਪਟਾਨ ਲਈ ਵਿਸ਼ੇਸ਼ ਅਭਿਆਨ ਚਲਾਉਣ ਦੇ ਦਿੱਤੇ ਨਿਰਦੇਸ਼

ਰੇਜਾਂਗਲਾ ਅਤੇ ਅਤੁਲ ਕਟਾਰਿਆ ਚੌਕ ਦਾ ਹੋਵੇਗਾ ਸੌਂਦਰੀਕਰਨ

Nayab Singh Saini, Haryana, Chief Minister of Haryana, BJP Haryana, Gurugram, Rao Narbir Singh

5 Dariya News

5 Dariya News

5 Dariya News

ਗੁਰੂਗ੍ਰਾਮ , 06 Apr 2026

Last updated on: Apr 07, 2026, 11:23 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਰਾਜ ਉਦਯੋਗਿਕ ਅਤੇ ਅਵਸਰੰਚਨਾ ਵਿਕਾਸ ਨਿਗਮ ਅਤੇ ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਦੇ ਅਧਿਕਾਰਿਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇਭਰ ਵਿੱਚ ਪੈਂਡਿੰਗ ਤਤੀਮਾ ਨਾਲ ਸਬੰਧਿਤ ਸਾਰੇ ਮਾਮਲਿਆਂ ਦਾ ਪ੍ਰਾਥਮਿਕਤਾ ਦੇ ਅਧਾਰ 'ਤੇ ਜਲਦ ਨਿਪਟਾਨ ਯਕੀਨੀ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਦੇਰੀ ਕਾਰਨ ਆਮਜਨ ਨੂੰ ਦਫ਼ਤਰਾਂ ਦੇ ਚੱਕਰ ਕੱਟਣੇ ਪੈਂਦੇ ਹਨ, ਬੇਲੋੜੇ ਵਿਵਾਦ ਅਤੇ ਅਦਾਲਤੀ ਪ੍ਰਕਿਰਿਆਵਾਂ ਵੱਧੀਆਂ ਹਨ।

ਮੁੱਖ ਮੰਤਰੀ ਸੋਮਵਾਰ ਨੂੰ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਕਸ਼ਟ ਨਿਵਾਰਨ ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ, ਪਟੌਦੀ ਵਿਧਾਇਕ ਸ੍ਰੀਮਤੀ ਬਿਮਲਾ ਚੌਧਰੀ, ਸੋਹਨਾ ਵਿਧਾਇਕ ਸ੍ਰੀ ਤੇਜਪਾਲ ਤੰਵਰ, ਗੁਰੂਗ੍ਰਾਮ ਦੇ ਵਿਧਾਇਕ ਸ੍ਰੀ ਮੁਕੇਸ਼ ਸ਼ਰਮਾ ਵੀ ਮੌਜ਼ੂਦ ਰਹੇ। ਮੀਟਿੰਗ ਵਿੱਚ ਕੁੱਲ੍ਹ 15 ਮਾਮਲੇ ਰੱਖੇ ਗਏ, ਜਿਨ੍ਹਾਂ ਵਿੱਚੋਂ ਮੁੱਖ ਮੰਤਰੀ ਨੇ 11 ਦਾ ਮੌਕੇ 'ਤੇ  ਹੀ ਨਿਪਟਾਰਾ ਕੀਤਾ।

ਮੁੱਖ ਮੰਤਰੀ ਨੇ ਅਧਿਕਾਰਿਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਉਹ ਆਮਜਨ ਦੀ ਸਮੱਸਿਆਵਾਂ ਦੇ ਹੱਲ ਪ੍ਰਤੀ ਸੰਵੇਦਨਸ਼ੀਲਤਾ ਅਤੇ ਤੱਤਪਰਤਾ ਨਾਲ ਕੰਮ ਕਰਨ। ਉਨ੍ਹਾਂ ਨੇ ਕਿਹਾ ਕਿ ਜਿੱਥੇ ਵੀ ਕੋਈ ਸਮੱਸਿਆ ਉਨ੍ਹਾਂ ਦੇ ਧਿਆਨ ਵਿੱਚ ਆਉਂਦੀ ਹੈ ਜਾਂ ਕੋਈ ਨਾਗਰਿਕ ਸਿੱਧੇ ਆਪਣੀ ਸ਼ਿਕਾਇਤ ਲੈ ਕੇ ਆਉਂਦਾ ਹੈ, ਉਸ ਦਾ ਪ੍ਰਾਥਮਿਕਤਾ ਨਾਲ ਜਲਦ ਅਤੇ ਪ੍ਰਭਾਵੀ ਹੱਲ ਯਕੀਨੀ ਕੀਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਸ਼ਾਸਨ ਦਾ ਉਦੇਸ਼ ਸਿਰਫ ਕਾਰਵਾਈ ਕਰਨਾ ਨਹੀਂ ਸਗੋਂ ਲੋਕਾਂ ਨੂੰ ਰਾਹਤ ਪਹੁੰਚਾਉਣਾ ਅਤੇ ਉਨ੍ਹਾਂ ਦੀ ਸਮੱਸਿਆਵਾਂ ਦਾ ਸਮੇ ਸਿਰ ਨਿਪਟਾਨ ਕਰਨਾ ਹੋਣਾ ਚਾਹੀਦਾ ਹੈ ਤਾਂ ਜੋ ਸ਼ਾਸਨ ਵਿਵਸਥਾ ਪ੍ਰਤੀ ਆਮਜਨ ਦਾ ਭਰੋਸਾ ਹੋਰ ਵੱਧ ਮਜਬੂਤ ਹੋ ਸਕੇ।

ਰੇਜਾਂਗਲਾ ਅਤੇ ਅਤੁਲ ਕਟਾਰਿਆ ਚੌਕ ਦੇ ਸੌਂਦਰੀਕਰਨ ਅਤੇ ਸਵੱਛਤਾ 'ਤੇ ਜੋਰ

ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਰੇਜਾਂਗਲਾ ਚੌਕ ਦੀ ਸਵੱਛਤਾ ਵਿਵਸਥਾ ਦਾ ਨੋਟਿਸ ਲੈਂਦੇ ਹੋਏ ਅਧਿਕਾਰਿਆਂ ਨੂੰ ਜਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਰੇਜਾਂਗਲਾ ਚੌਕ ਅਤੇ ਸ਼ਹੀਦ ਲੇਫਟਿਨੇਂਟ ਅਤੁਲ ਕਟਾਰਿਆ ਚੌਕ ਦਾ ਵਿਵਸਥਿਤ ਢੰਗ ਨਾਲ ਸੌਂਦਰੀਕਰਨ ਕੀਤਾ ਜਾਵੇ, ਨਾਲ ਹੀ ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਰੇਜਾਂਗਲਾ ਸਮਾਰਕ ਦਾ ਸਮੁਚਿਤ ਸੌਂਦਰੀਕਰਨ, ਰੀਡਿਜਾਇਨਿੰਗ ਅਤੇ ਸੰਪੂਰਨ ਉੱਨਯਨ ਕੀਤਾ ਜਾਵੇ ਤਾਂ ਜੋ ਇਸ ਨੂੰ ਹੋਰ ਵੱਧ ਆਕਰਸ਼ਕ, ਗਰਿਮਾਪੂਰਨ ਅਤੇ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਥਾਨਾਂ 'ਤੇ ਹਰਿਤ ਖੇਤਰ ਵਿਕਸਿਤ ਕੀਤੇ ਜਾਣ ਅਤੇ ਨਿਮਤ ਸਫਾਈ ਵਿਵਸਥਾ ਨੂੰ ਮਜਬੂਤ ਕੀਤਾ ਜਾਵੇ ਜਿਸ ਨਾਲ ਆਮਜਨ ਨੂੰ ਇੱਕ ਸਵੱਛ, ਵਿਵਸਥਿਤ ਅਤੇ ਆਕਰਸ਼ਕ ਵਾਤਾਵਰਨ ਦਾ ਅਨੁਭਵ ਹੋ ਸਕੇ।

ਦੌਲਤਾਬਾਦ ਵਿੱਚ ਖੇਤਾਂ ਦੇ ਰਸਤਿਆਂ 'ਤੇ ਕਬਜੇ ਦਾ ਮਾਮਲਾ, ਮੁੱਖ ਮੰਤਰੀ ਨੇ ਦਿੱਤੇ ਸਖ਼ਤ ਨਿਰਦੇਸ਼

ਪਿੰਡ ਦੌਲਤਾਬਾਦ ਤੋਂ ਆਏ ਇੱਕ ਸ਼ਿਕਾਇਤਕਰਤਾ ਨੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੂੰ ਜਾਣੂ ਕਰਾਇਆ ਕਿ ਉਸ ਦੇ ਖੇਤ ਤੱਕ ਜਾਣ ਵਾਲੇ ਤਕਰੀਬਨ 2 ਕਰਮ ਚੌੜੇ ਰਸਤੇ 'ਤੇ ਦੋ ਬਿਲਡਰਸ ਵੱਲੋਂ ਅਵੈਧ ਕਬਜਾ ਕਰ ਦੀਵਾਰ ਖੜੀ ਕਰ ਦਿੱਤੀ ਗਈ ਹੈ ਜਿਸ ਨਾਲ ਉਸ ਦਾ ਅਤੇ ਹੋਰ ਗ੍ਰਾਮੀਣਾਂ ਦਾ ਖੇਤਾਂ ਵਿੱਚ ਆਣਾ-ਜਾਣਾ ਬਾਧਿਤ ਹੋ ਰਿਹਾ ਹੈ। ਇਸ 'ਤੇ ਨੋਟਿਸ ਲੈਂਦੇ ਹੋਏ ਮੁੱਖ ਮੰਤਰੀ ਨੇ ਸਬੰਧਿਤ ਅਧਿਕਾਰਿਆਂ ਨੂੰ ਤੁਰੰਤ ਕਾਰਵਾਈ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਕਬਜਾ ਹਟਵਾ ਕੇ ਰਸਤੇ ਨੂੰ ਮੂਲ ਸਵਰੂਪ ਵਿੱਚ ਬਹਾਲ ਕੀਤਾ ਜਾਵੇ ਅਤੇ ਸਬੰਧਿਤ ਬਿਲਡਰਸਾਂ ਪਾਸੋਂ ਦੋ-ਦੋ ਫੀਟ ਥਾਂ ਖਾਲੀ ਕਰਵਾਈ ਜਾਵੇ ਤਾਂ ਜੋ ਗ੍ਰਾਮੀਣਾਂ ਲਈ ਆਵਾਜਾਈ ਸੁਗਮ, ਸੁਰੱਖਿਅਤ ਅਤੇ ਵਿਵਸਥਿਤ ਰੂਪ ਨਾਲ ਯਕੀਨੀ ਕੀਤਾ ਜਾ ਸਕੇ।

ਸੈਕਟਰ-10 ਵਿੱਚ ਨਵੇਂ ਆਧੁਨਿਕ ਸੀਵਰੇਜ ਸਿਸਟਮ ਲਈ ਪ੍ਰਸਤਾਵ ਤਿਆਰ ਕਰਨ ਦੇ ਨਿਰਦੇਸ਼

ਸੈਕਟਰ-10 ਤੋਂ ਆਏ ਆਰਡਬਲੂਏ ਪ੍ਰਤੀਨਿਧੀਆਂ ਨੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੂੰ ਜਾਣੂ ਕਰਾਇਆ ਕਿ ਖੇਤਰ ਵਿੱਚ ਪੁਰਾਣੇ ਸੀਵਰੇਜ ਸਿਸਟਮ ਹੋਣ ਕਾਰਨ ਬਾਰ-ਬਾਰ ਓਵਰਫਲੋ ਦੀ ਸਮੱਸਿਆ ਪੈਦਾ ਹੋ ਰਹੀ ਹੈ ਜਿਸ ਨਾਲ ਸਥਾਨਕ ਨਿਵਾਸਿਆਂ ਨੂੰ ਗੰਭੀਰ ਅਸਹੂਲਤ ਦਾ ਸਾਮਨਾ ਕਰਨਾ ਪੈਅ ਰਿਹਾ ਹੈ। ਇਸ 'ਤੇ ਨੋਟਿਸ ਲੈਂਦੇ ਹੋਏ ਮੁੱਖ ਮੰਤਰੀ ਨੇ ਸਬੰਧਿਤ ਅਧਿਕਾਰਿਆਂ ਨੂੰ ਨਿਰਦੇਸ਼ ਦਿੱਤੇ ਕਿ ਸੈਕਟਰ ਲਈ ਆਧੁਨਿਕ ਅਤੇ ਸਮਰਥ ਸੀਵਰੇਜ ਸਿਸਟਮ ਦਾ ਵਿਸਥਾਰ ਪ੍ਰਸਤਾਵ ਜਲਦ ਤਿਆਰ ਕੀਤਾ ਜਾਵੇ, ਤਾਂ ਜੋ ਸਥਾਈ ਹੱਲ ਯਕੀਨੀ ਹੋ ਸਕੇ।

ਇਸ ਮੌਕੇ 'ਤੇ ਗੁਰੂਗ੍ਰਾਮ ਦੀ ਮੇਅਰ ਰਾਜਰਾਨੀ ਮੱਲਹੋਤਰਾ, ਪ੍ਰਧਾਨ ਸਲਾਹਕਾਰ ਡੀ.ਐਸ.ਢੇਸੀ, ਜੀਐਮਡੀਏ ਦੇ ਸੀਈਓ ਪੀ.ਸੀ.ਮੀਣਾ, ਡੀਸੀ ਅਜੈ ਕੁਮਾਰ, ਮੁੱਖ ਮੰਤਰੀ ਦੇ ਓਐਸਡੀ ਅਤੇ ਸੂਚਨਾ, ਜਨਸੰਪਰਕ ਅਤੇ ਭਾਸ਼ਾ ਵਿਭਾਗ ਦੇ ਵਧੀਕ ਨਿਦੇਸ਼ਕ ਵਿਵੇਕ ਕਾਲਿਆ, ਏਡੀਸੀ ਸੋਨੂ ਭੱਟ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜ਼ੂਦ ਰਹੇ।

 

Tags: Nayab Singh Saini , Haryana , Chief Minister of Haryana , BJP Haryana , Gurugram , Rao Narbir Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD