Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਸੰਜੀਵ ਅਰੋੜਾ ਨੇ ਜਲੰਧਰ ’ਚ ਅਹਿਮ ਐਮ.ਐਸ.ਐਮ.ਈ. ਮੀਟ ਦੀ ਕੀਤੀ ਪ੍ਰਧਾਨਗੀ

ਉਦਯੋਗਿਕ ਵਿਕਾਸ ਤੇ ਗ੍ਰੀਨ ਊਰਜਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ

Sanjeev Arora, Himanshu Aggarwal

Gurpreet Singh

Gurpreet Singh

5 Dariya News

ਜਲੰਧਰ , 06 Apr 2026

Last updated on: Apr 07, 2026, 13:00 IST

ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਕਿਹਾ ਕਿ 2025-26 ਦੌਰਾਨ ਪੰਜਾਬ ਦੇ ਇਤਿਹਾਸ ਵਿੱਚ ਹੁਣ ਤੱਕ ਦਾ ਸਭ ਤੋਂ ਵੱਧ ਨਿਵੇਸ਼ ਹੋਇਆ ਹੈ, ਜਿਸ ਵਿੱਚ 60,000 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਦੇ ਕਰਾਰ ਸ਼ਾਮਲ ਹਨ, ਜੋ ਕਿ ਉਦਯੋਗਿਕ ਵਿਕਾਸ ਲਈ ਸਾਜਗਾਰ ਮਾਹੌਲ ਪ੍ਰਦਾਨ ਕਰਨ ਦੇ ਪੰਜਾਬ ਸਰਕਾਰ ਦੇ ਸੰਕਲਪ ਨੂੰ ਦਰਸਾਉਂਦੇ ਹਨ।

ਜਲੰਧਰ ਵਿੱਚ ਸਥਾਨਕ ਉਦਯੋਗਪਤੀਆਂ ਨਾਲ ਗੱਲਬਾਤ ਸੈਸ਼ਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਦਯੋਗ ਮੰਤਰੀ ਨੇ ਕਿਹਾ ਕਿ ਪੰਜਾਬ ਨਿਵੇਸ਼ਕਾਂ ਲਈ ਸਭ ਤੋਂ ਪਸੰਦੀਦਾ ਸਥਾਨਾਂ ਵਿੱਚੋਂ ਇੱਕ ਵਜੋਂ ਉਭਰਿਆ ਹੈ। ਉਨ੍ਹਾਂ ਕਿਹਾ ਕਿ ਜੇ.ਐਸ.ਡਬਲਯੂ. ਗਰੁੱਪ ਅਤੇ ਮਿੱਤਲ ਗਰੁੱਪ ਸਮੇਤ ਪ੍ਰਮੁੱਖ ਉਦਯੋਗਿਕ ਸਮੂਹਾਂ ਵੱਲੋਂ ਕ੍ਰਮਵਾਰ 3,000 ਕਰੋੜ ਅਤੇ 2,600 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ ਕੀਤਾ ਗਿਆ ਹੈ।

ਸ਼੍ਰੀ ਅਰੋੜਾ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਇੱਕ ਮਹੀਨੇ ਦੇ ਅੰਦਰ ਇੱਕ ਨਵੀਂ ਇੰਡਸਟ੍ਰੀਅਲ ਪਾਰਕ ਨੀਤੀ ਲਾਗੂ ਕਰਨ ਜਾ ਰਹੀ ਹੈ, ਜਿਸ ਤਹਿਤ ਸੂਬੇ ਵਿੱਚ ਘੱਟੋ-ਘੱਟ 25 ਏਕੜ ਵਿੱਚ ਫੈਲੇ ਵੱਡੇ ਇੰਡਸਟ੍ਰੀਅਲ ਪਾਰਕ ਵਿਕਸਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਉਦਯੋਗਪਤੀ ਅਤੇ ਰੀਅਲ ਇਸਟੇਟ ਡਿਵੈਲਪਰ ਸਾਂਝੇ ਤੌਰ 'ਤੇ ਇਨ੍ਹਾਂ ਪਾਰਕਾਂ ਦੇ ਵਿਕਾਸ ਵਿੱਚ ਸ਼ਾਮਲ ਹੋਣਗੇ, ਜਦਕਿ ਨਿਵੇਸ਼ਕ ਇਨ੍ਹਾਂ ਪ੍ਰਾਜੈਕਟਾਂ ਵਿੱਚ ਨਿਵੇਸ਼ ਲਈ ਰਜਿਸਟਰ ਕਰਕੇ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨਗੇ।

ਇਸ ਨੀਤੀ ਨੂੰ ਕ੍ਰਾਂਤੀਕਾਰੀ ਕਦਮ ਦੱਸਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਨਵੇਂ ਪਾਰਕਾਂ ਵਿੱਚ ਸ਼ਿਫ਼ਟ ਹੋਣ ਵਾਲੇ ਉਦਯੋਗਾਂ ਨੂੰ ਵੱਡੇ ਪ੍ਰੋਤਸਾਹਨ ਮਿਲਣਗੇ। ਜ਼ੀਰੋ ਲਿਕਵਿਡ ਡਿਸਚਾਰਜ ਮਾਪਦੰਡ ਅਪਣਾਉਣ ਵਾਲੇ ਮੌਜੂਦਾ ਉਦਯੋਗ 10 ਕਰੋੜ ਰੁਪਏ ਤੱਕ ਦੇ ਪ੍ਰੋਤਸਾਹਨ ਲਈ ਯੋਗ ਹੋਣਗੇ, ਜਦਕਿ ਨਵੇਂ ਉਦਯੋਗਾਂ ਨੂੰ 100 ਫੀਸਦੀ ਪ੍ਰੋਤਸਾਹਨ ਮਿਲੇਗਾ। ਇਸੇ ਤਰ੍ਹਾਂ ਝੋਨੇ ਦੀ ਪਰਾਲੀ ਦੇ ਬਾਇਲਰ ਪਲਾਂਟ ਸਥਾਪਤ ਕਰਨ ਵਾਲੇ ਉਦਯੋਗਾਂ ਨੂੰ 7.5 ਕਰੋੜ ਰੁਪਏ ਤੱਕ ਦੇ ਪ੍ਰੋਤਸਾਹਨ ਮਿਲਣਗੇ।

ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਗ੍ਰੀਨ ਐਨਰਜੀ ਉਤਪਾਦਨ ਵਿੱਚ ਇੱਕ ਵੱਡੀ ਛਲਾਂਗ ਲਗਾਉਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅਗਲੇ ਪੰਜ ਸਾਲਾਂ ਵਿੱਚ ਆਪਣੀ 85 ਫੀਸਦੀ ਬਿਜਲੀ ਸੋਲਰ ਊਰਜਾ ਅਤੇ ਬੈਟਰੀ ਸਟੋਰੇਜ ਸਿਸਟਮ ਵਰਗੇ ਗ੍ਰੀਨ ਸਰੋਤਾਂ ਤੋਂ ਪੈਦਾ ਕਰਨ ਦਾ ਟੀਚਾ ਰੱਖਿਆ ਹੈ। 

ਉਨ੍ਹਾਂ ਅੱਗੇ ਕਿਹਾ ਕਿ ਇਸ ਟੀਚੇ ਨੂੰ ਪ੍ਰਾਪਤ ਕਰਨ ਅਤੇ ਪੰਜਾਬ ਨੂੰ ਸਵੱਛ ਊਰਜਾ ਦੀ ਵਰਤੋਂ ਵਿੱਚ ਮੋਹਰੀ ਸੂਬਾ ਬਣਾਉਣ ਲਈ ਇੱਕ ਵਿਆਪਕ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਸ਼੍ਰੀ ਅਰੋੜਾ ਨੇ ਅੱਗੇ ਕਿਹਾ ਕਿ ਕੈਬਨਿਟ ਵੱਲੋਂ ਇੱਕ ਨਵੀਂ ਸੰਚਾਲਨ ਤੇ ਪ੍ਰਬੰਧਨ ਨੀਤੀ ਨੂੰ ਪਹਿਲਾਂ ਹੀ ਪ੍ਰਵਾਨਗੀ ਦੇ ਦਿੱਤੀ ਗਈ ਹੈ, ਜਿਸ ਤਹਿਤ ਉਦਯੋਗਪਤੀ ਖੁਦ ਮੈਨਟੇਨੈਂਸ ਦੇ ਖਰਚੇ ਇਕੱਤਰ ਕਰਨਗੇ ਅਤੇ ਫੰਡਜ਼ ਦੀ ਵਰਤੋਂ ਫੋਕਲ ਪੁਆਇੰਟਾਂ ਅਤੇ ਉਦਯੋਗਿਕ ਕੇਂਦਰਾਂ ਦੀ ਸਾਂਭ-ਸੰਭਾਲ ਲਈ ਕਰਨਗੇ।

ਕਾਨੂੰਨ ਵਿਵਸਥਾ ਬਾਰੇ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਵਸੂਲੀ ਲਈ ਆਉਣ ਵਾਲੀਆਂ ਕਾਲਾਂ ਅਕਸਰ ਸ਼ਰਾਰਤੀ ਅਨਸਰਾਂ ਵੱਲੋਂ ਆਸਾਨੀ ਨਾਲ ਪੈਸਾ ਕਮਾਉਣ ਦੀ ਕੋਸ਼ਿਸ਼ ਹੁੰਦੀਆਂ ਹਨ। ਉਨ੍ਹਾਂ ਉਦਯੋਗਪਤੀਆਂ ਨੂੰ ਅਜਿਹੇ ਮਾਮਲਿਆਂ ਦੀ ਪੁਲਿਸ ਨੂੰ ਤੁਰੰਤ ਰਿਪੋਰਟ ਕਰਨ ਦੀ ਅਪੀਲ ਕੀਤੀ। 

ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸੰਸਦ ਵਿੱਚ ਪੁੱਛੇ ਗਏ ਇਕ ਸਵਾਲ ਦੇ ਜਵਾਬ ਵਿੱਚ ਭਾਰਤ ਸਰਕਾਰ ਦੁਆਰਾ ਪਹਿਲਾਂ ਉਪਲਬਧ ਕਰਵਾਏ ਗਏ ਅੰਕੜਿਆਂ ਅਨੁਸਾਰ ਪੰਜਾਬ ਦੀ ਕਾਨੂੰਨ ਵਿਵਸਥਾ ਦੀ ਸਥਿਤੀ 17 ਹੋਰ ਰਾਜਾਂ ਦੇ ਮੁਕਾਬਲੇ ਬਿਹਤਰ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕਾਨੂੰਨ ਵਿਵਸਥਾ ਦੀ ਕੋਈ ਗੰਭੀਰ ਸਮੱਸਿਆ ਹੁੰਦੀ, ਤਾਂ ਸੂਬੇ ਵਿੱਚ ਇੰਨਾ ਰਿਕਾਰਡ ਨਿਵੇਸ਼ ਨਾ ਆਉਂਦਾ।

ਇਸ ਤੋਂ ਪਹਿਲਾਂ ਉਦਯੋਗ ਮੰਤਰੀ ਨੇ ਸਥਾਨਕ ਉਦਯੋਗਪਤੀਆਂ ਨਾਲ ਮੁਲਾਕਾਤ ਵੀ ਕੀਤੀ, ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਸਬੰਧਤ ਵਿਭਾਗਾਂ ਨੂੰ ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਉਦਯੋਗ ਵਿਭਾਗ, ਸਥਾਨਕ ਸਰਕਾਰਾਂ ਅਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ। 

ਇਸ ਮੌਕੇ ਮੇਅਰ ਵਿਨੀਤ ਧੀਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ, ਐੱਚ ਐੱਸ ਬਰਾੜ, ਐਮ.ਡੀ. ਇਨਫੋਟੈੱਕ ਅਤੇ ਵੱਖ-ਵੱਖ ਉਦਯੋਗਾਂ ਦੇ ਨੁਮਾਇੰਦੇ ਵੀ ਮੌਜੂਦ ਸਨ।

 

Tags: Sanjeev Arora , Himanshu Aggarwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD