Thursday, 23 July 2026

 

 

ਖ਼ਾਸ ਖਬਰਾਂ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

 

ਅਮਰਪ੍ਰੀਤ ਕੌਰ ਸੰਧੂ ਵੱਲੋਂ ਗੜੇਮਾਰੀ ਨਾਲ ਨੁਕਸਾਨੀ ਫਸਲਾਂ ਦਾ ਕੀਤਾ ਮੁਆਇਨਾ

ਵਿਸ਼ੇਸ਼ ਗਿਰਦਾਵਰੀ ਦੇ ਆਦੇਸ਼

Amarpreet Kaur Sandhu

Gurpreet Singh

Gurpreet Singh

5 Dariya News

ਫਾਜ਼ਿਲਕਾ , 06 Apr 2026

Last updated on: Apr 07, 2026, 13:15 IST

ਡਿਪਟੀ ਕਮਿਸ਼ਨਰ ਫਾਜ਼ਿਲਕਾ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਵੱਲੋਂ ਹਾਲ ਹੀ ਵਿੱਚ ਹੋਈ ਗੜੇਮਾਰੀ ਕਾਰਨ ਨੁਕਸਾਨੀ ਗਈ ਕਣਕ  ਦੀ ਫਸਲ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹੇ ਦੇ ਪਾਕਾ ਪਿੰਡ ਤੋ ਇਲਾਵਾਂ ਆਸ ਪਾਸ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਖੇਤਾਂ ਵਿੱਚ ਜਾ ਕੇ ਮੌਕੇ ‘ਤੇ ਨੁਕਸਾਨ ਦੀ ਸਥਿਤੀ ਦਾ ਅੰਦਾਜ਼ਾ ਲਾਇਆ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ।

ਇਸ ਮੌਕੇ ਉਨ੍ਹਾਂ ਨਾਲ ਮੁੱਖ ਖੇਤੀਬਾੜੀ ਅਫਸਰ ਸ੍ਰੀਮਤੀ ਹਰਪ੍ਰੀਤਪਾਲ ਕੌਰ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਗੜੇਮਾਰੀ ਨਾਲ ਹੋਏ ਨੁਕਸਾਨ ਦੀ ਪੂਰੀ ਭਰਪਾਈ ਲਈ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਗਿਰਦਾਵਰੀ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। 

ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਗਿਰਦਾਵਰੀ ਦੀ ਕਾਰਵਾਈ ਤੁਰੰਤ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ ਤਾਂ ਜੋ ਪ੍ਰਭਾਵਿਤ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਮੁਆਵਜ਼ਾ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਟੀਮਾਂ ਵੱਲੋਂ ਹਰ ਪਿੰਡ ਵਿੱਚ ਜਾ ਕੇ ਨੁਕਸਾਨ ਦੀ ਵਿਸਥਾਰਪੂਰਵਕ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ ਅਤੇ ਇਸ ਦੇ ਆਧਾਰ ‘ਤੇ ਸਰਕਾਰ ਵੱਲੋਂ ਨਿਯਮਾਂ ਅਨੁਸਾਰ ਮੁਆਵਜ਼ਾ ਜਾਰੀ ਕੀਤਾ ਜਾਵੇਗਾ। 

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਕਿਸੇ ਵੀ ਪ੍ਰਭਾਵਿਤ ਕਿਸਾਨ ਨਾਲ ਅਨਿਆਇ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਹਰ ਯੋਗ ਕਿਸਾਨ ਤੱਕ ਮਦਦ ਪਹੁੰਚੇਗੀ। ਇਸ ਮੌਕੇ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪ੍ਰਸ਼ਾਸਨ ਵੱਲੋਂ ਤੁਰੰਤ ਮੌਕੇ ‘ਤੇ ਪਹੁੰਚ ਕੇ ਉਨ੍ਹਾਂ ਦੀ ਸਮੱਸਿਆ ਨੂੰ ਸਮਝਣਾ ਅਤੇ ਗਿਰਦਾਵਰੀ ਦੇ ਆਦੇਸ਼ ਜਾਰੀ ਕਰਨਾ ਇੱਕ ਸਿਰਾਹਣਯੋਗ ਕਦਮ ਹੈ। 

ਉਨ੍ਹਾਂ ਨੇ ਆਸ ਜਤਾਈ ਕਿ ਸਰਕਾਰ ਵੱਲੋਂ ਜਲਦ ਮੁਆਵਜ਼ਾ ਮਿਲੇਗਾ ਜਿਸ ਨਾਲ ਉਹ ਆਪਣੇ ਨੁਕਸਾਨ ਤੋਂ ਉਭਰ ਸਕਣਗੇ। ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਗਿਰਦਾਵਰੀ ਟੀਮਾਂ ਨਾਲ ਸਹਿਯੋਗ ਕਰਨ ਅਤੇ ਸਹੀ ਜਾਣਕਾਰੀ ਮੁਹੱਈਆ ਕਰਵਾਉਣ ਤਾਂ ਜੋ ਨੁਕਸਾਨ ਦਾ ਸਹੀ ਅੰਦਾਜ਼ਾ ਲਗਾ ਕੇ ਉਨ੍ਹਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾ ਸਕੇ।

 

Tags: Amarpreet Kaur Sandhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD