Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੇਰਾ ਘਰ ਮੇਰੇ ਨਾਮ : ਲਾਭ ਸਿੰਘ ਉੱਗੋਕੇ ਨੇ ਲਾਲ ਲਕੀਰ ਅੰਦਰਲੇ ਘਰਾਂ ਦੀਆਂ ਰਜਿਸਟਰੀਆਂ ਸੌਂਪੀਆਂ

ਕਿਹਾ, ਪੰਜਾਬ ਸਰਕਾਰ ਦੇ ਉਪਰਾਲੇ ਨਾਲ ਲੋਕਾਂ ਨੂੰ ਮਿਲੀ ਵੱਡੀ ਰਾਹਤ

Labh Singh Ugoke, Bhadaur

Gurpreet Singh

Gurpreet Singh

5 Dariya News

ਭਦੌੜ/ਤਪਾ , 07 Apr 2026

Last updated on: Apr 07, 2026, 15:48 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਦੇ ਅਸਲ ਮਾਲਕਾਨਾ ਹੱਕ ਦੇਣ ਦੇ ਮਕਸਦ ਨਾਲ ਚਲਾਈ ਗਈ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਹਲਕਾ ਭਦੌੜ ਦੇ ਪਿੰਡ ਦੀਪਗੜ੍ਹ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਪਿੰਡ ਦੇ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀਆਂ ਰਜਿਸਟਰੀਆਂ ਤਕਸੀਮ ਕੀਤੀਆਂ ਗਈਆਂ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਕੋਲ ਆਪਣੇ ਘਰਾਂ ਦੇ ਕਾਨੂੰਨੀ ਦਸਤਾਵੇਜ਼ ਨਾ ਹੋਣ ਕਾਰਨ ਉਨ੍ਹਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਹੁਣ ਇਸ ਸਕੀਮ ਰਾਹੀਂ ਉਨ੍ਹਾਂ ਨੂੰ ਆਪਣੇ ਘਰ ਦਾ ਅਸਲ ਮਾਲਕ ਬਣਾ ਦਿੱਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ ਇਹ ਰਜਿਸਟਰੀਆਂ ਮਿਲਣ ਨਾਲ ਹੁਣ ਲੋਕ ਆਪਣੇ ਘਰਾਂ 'ਤੇ ਬੈਂਕ ਕਰਜ਼ਾ ਜਾਂ ਹੋਰ ਸਹੂਲਤਾਂ ਵੀ ਲੈ ਸਕਣਗੇ। ਸਮਾਗਮ ਦੌਰਾਨ ਐੱਸ.ਡੀ.ਐਮ. ਤਪਾ ਸ੍ਰੀ ਆਯੂਸ਼ ਗੋਇਲ ਵੀ ਹਾਜ਼ਰ ਰਹੇ, ਜਿਨ੍ਹਾਂ ਨੇ ਸਕੀਮ ਦੀਆਂ ਤਕਨੀਕੀ ਬਾਰੀਕੀਆਂ ਅਤੇ ਸਰਕਾਰ ਦੇ ਇਸ ਲੋਕ-ਪੱਖੀ ਫੈਸਲੇ ਬਾਰੇ ਜਾਣਕਾਰੀ ਸਾਂਝੀ ਕੀਤੀ।

ਇਸ ਮੌਕੇ ਪਿੰਡ ਵਾਸੀਆਂ ਨੇ ਇਸ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਲਾਭ ਸਿੰਘ ਉੱਗੋਕੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਨੇ ਉਨ੍ਹਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਕੇ ਵੱਡੀ ਰਾਹਤ ਦਿੱਤੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਮ੍ਰਿਤ ਢਿੱਲਵਾਂ ਚੇਅਰਮੈਨ ਮਾਰਕੀਟ ਕਮੇਟੀ ਭਦੌੜ, ਸਰਪੰਚ ਅੰਗਰੇਜ ਸਿੰਘ ਦੀਪਗੜ੍ਹ, ਆਗੂ ਜੋਗਿੰਦਰ ਸਿੰਘ ਮਠਾੜੂ, ਗੁਰਤੇਜ ਸਿੰਘ ਧਾਲੀਵਾਲ ਪ੍ਰਧਾਨ ਟਰੱਕ ਯੂਨੀਅਨ ਤਪਾ, ਮਾਲ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

 

Tags: Labh Singh Ugoke , Bhadaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD