Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਓਟ ਕਲੀਨਿਕ, ਨਿੱਜੀ ਨਸ਼ਾ ਛੁਡਾਊ ਕੇਂਦਰਾਂ, ਮੁੜ ਵਸੇਬਾ ਕੇਂਦਰਾਂ ਦੀ ਰੈਗੂਲਰ ਚੈਕਿੰਗ ਕਰਨ ਦੀ ਹਦਾਇਤ : ਸਾਗਰ ਸੇਤੀਆ

Sagar Setia

Gurpreet Singh

Gurpreet Singh

5 Dariya News

ਮੋਗਾ , 07 Apr 2026

Last updated on: Apr 07, 2026, 15:51 IST

ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਆਰ.ਡੀ.) ਅਧੀਨ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ। ਇਸ ਮੀਟਿੰਗ ਵਿੱਚ ਸੀਨੀਅਰ ਪੁਲਿਸ ਕਪਤਾਨ ਅਜੈ ਗਾਂਧੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਸੇਤੀਆ ਨੇ ਸਿੱਖਿਆ ਵਿਭਾਗ ਨੂੰ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਕੂਲਾਂ/ਕਾਲਜਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਸਟੇਜ ਨਾਟਕ, ਸਕਿੱਟ ਜਾਂ ਹੋਰ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਣਾ ਚਾਹੀਦਾ ਹੈ। 

ਉਨ੍ਹਾਂ ਸਿਹਤ ਵਿਭਾਗ ਨੂੰ ਆਦੇਸ਼ ਦਿੱਤੇ ਕਿ ਨਸ਼ਿਆਂ ਦੇ ਹੌਟਸਪੌਟਸ ਵਿੱਚ ਮੈਡੀਕਲ ਕੈਂਪ ਲਗਾਏ ਜਾਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪ੍ਰਚਾਰ ਕਰਨ ਤੋਂ ਇਲਾਵਾ ਓਟ ਕਲੀਨਿਕਾਂ, ਮੁੜ ਵਸੇਬਾ ਕੇਂਦਰਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਜਨਤਕ ਲਾਮਬੰਦੀ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ ਜੋ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਵਿੱਚ ਸਹਾਈ ਸਿੱਧ ਹੋ ਸਕਦਾ ਹੈ।

ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਸ਼੍ਰੀ ਅਜੈ ਗਾਂਧੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਵੀਂਆਂ ਗੱਡੀਆਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ ਜੋ ਕਿ 6 ਤੋਂ 8 ਮਿੰਟ ਪਹੁੰਚ ਜਾਂਦੀਆਂ ਹਨ ਜੇਕਰ ਕਿਸੇ ਨੂੰ ਕਿਸੇ ਪ੍ਰਕਾਰ ਪੁਲਿਸ ਪ੍ਰਸ਼ਾਸਨ ਸੰਬੰਧੀ ਕਿਸੇ ਪ੍ਰਕਾਰ ਦੀ ਸਹਾਇਤਾ ਦੀ ਲੋੜ ਹੋਵੇ ਤਾਂ 112 ਨੰਬਰ ਤੇ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ  ਜ਼ੀਰੋ ਟਾਲਰੈਂਸ ਨੀਤੀ ਨੂੰ ਰੇਖਾਂਕਿਤ ਕਰਦਿਆਂ ਉਨ੍ਹਾਂ ਕਿਹਾ ਕਿ ਪੁਲਿਸ ਨੇ ਪਹਿਲਾਂ ਹੀ ਨਸ਼ਾ ਤਸਕਰਾਂ 'ਤੇ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਿਸ ਕਾਰਨ ਵੱਡੇ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ ਹੈ।  

ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਨਸ਼ਿਆਂ ਦੀ ਅਲਾਮਤ ਨੂੰ ਛੱਡਣ ਲਈ ਹਰ ਪਹਿਲ ਕਦਮੀ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਹੋਵੇ ਤਾਂ ਸੰਬੰਧਤ ਐੱਸ.ਐੱਚ.ਓ ਨੂੰ ਦੱਸਿਆ ਜਾਵੇ ਹਰੇਕ ਦਾ ਪੂਰਾ ਧਿਆਨ ਰੱਖਿਆ ਜਾਵੇਗਾ।

ਉਹਨਾਂ ਵਧੀਕ ਡਿਪਟੀ ਕਮਿਸ਼ਨਰ (ਜ) ਸ. ਜਸਪਿੰਦਰ ਸਿੰਘ, ਐਸ ਡੀ ਐਮ ਸੂਰਜ ਕੁਮਾਰ ਨੂੰ ਕਿਹਾ ਕਿ ਉਹ ਜ਼ਿਲ੍ਹਾ ਮੋਗਾ ਵਿੱਚ ਚੱਲਦੇ ਓਟ ਕਲੀਨਿਕ, ਨਿੱਜੀ ਨਸ਼ਾ ਛੁਡਾਊ ਕੇਂਦਰਾਂ, ਮੁੜ ਵਸੇਬਾ ਕੇਂਦਰਾਂ ਦੀ ਰੈਗੂਲਰ ਚੈਕਿੰਗ ਕਰਨ। ਇਸੇ ਤਰ੍ਹਾਂ ਡਰੱਗ ਇੰਸਪੈਕਟਰ ਨੂੰ ਹਦਾਇਤ ਕੀਤੀ ਗਈ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਕੈਮਿਸਟ ਵੱਲੋਂ ਪਾਬੰਦੀਸ਼ੁਦਾ ਦਵਾਈ ਦੀ ਵਿਕਰੀ ਨਾ ਕੀਤੀ ਜਾਵੇ।

 

Tags: Sagar Setia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD