Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਰਣਬੀਰ ਸਿੰਘ ਭੁੱਲਰ ਨੇ 'ਫੂਡ ਸੇਫਟੀ ਵੈਨ' ਨੂੰ ਹਰੀ ਝੰਡੀ ਵਿਖਾ ਕੇ ਕੀਤਾ ਰਵਾਨਾ

ਫੂਡ ਸੇਫ਼ਟੀ ਵੈਨ ਵੱਖ-ਵੱਖ ਖੇਤਰਾਂ ਵਿੱਚ ਜਾ ਕੇ ਖਾਧ ਪਦਾਰਥਾਂ ਦੀ ਮੌਕੇ ’ਤੇ ਹੀ ਜਾਂਚ ਕਰਕੇ ਰਿਪੋਰਟ ਦੇਵੇਗੀ

Ranbir Singh Bhullar

Gurpreet Singh

Gurpreet Singh

5 Dariya News

ਫ਼ਿਰੋਜ਼ਪੁਰ , 07 Apr 2026

Last updated on: Apr 07, 2026, 16:10 IST

ਪੰਜਾਬ ਸਰਕਾਰ ਵੱਲੋਂ ਸਿਹਤਮੰਦ ਪੰਜਾਬ ਤਹਿਤ ਲੋਕਾਂ ਨੂੰ ਸਾਫ਼ ਸੁਥਰੀਆਂ ਖਾਣ-ਪੀਣ ਦੀਆਂ ਵਸਤੂਆਂ ਮੁਹੱਈਆ ਕਰਵਾਉਣ ਅਤੇ ਮਿਲਾਵਟਖੋਰਾਂ ਖ਼ਿਲਾਫ਼ ਸ਼ਿਕੰਜਾ ਕੱਸਣ ਦੇ ਉਦੇਸ਼ ਨਾਲ ਫੂਡ ਸੇਫਟੀ ਪੰਦਰਵਾੜਾ ਮੁਹਿੰਮ ਦੀ ਅੱਜ ਤੋਂ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਡਾ. ਰਾਜੀਵ ਪਰਾਸ਼ਰ ਸਿਵਲ ਸਰਜਨ ਫਿਰੋਜ਼ਪੁਰ ਦੀ ਅਗਵਾਈ ਹੇਠ ਸ਼ੁਰੂ ਹੋ ਰਹੀ ਫੂਡ ਸੇਫ਼ਟੀ ਪੰਦਰਵਾੜਾ ਮੁਹਿੰਮ ਤਹਿਤ  'ਫੂਡ ਸੇਫਟੀ ਵੈਨ' ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। 

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਆਧੁਨਿਕ ਟੈਸਟਿੰਗ ਯੰਤਰਾਂ ਨਾਲ ਲੈਸ ਵੈਨ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਅਤੇ ਇਲਾਕਿਆਂ ਵਿੱਚ ਜਾ ਕੇ ਖਾਧ ਪਦਾਰਥਾਂ ਦੀ ਮੌਕੇ ’ਤੇ ਹੀ ਜਾਂਚ ਕਰਕੇ ਰਿਪੋਰਟ ਦੇਵੇਗੀ ਅਤੇ ਆਮ ਲੋਕਾਂ ਨੂੰ ਖਾਣ-ਪੀਣ ਵਾਲੀਆਂ ਵਸਤੂਆਂ ਦੀ ਸ਼ੁੱਧਤਾ ਪ੍ਰਤੀ ਜਾਗਰੂਕ ਵੀ ਕਰੇਗੀ। ਉਨ੍ਹਾਂ ਕਿਹਾ ਕਿ ਇੱਕ ਚਲਦੀ-ਫਿਰਦੀ ਲੈਬਾਰਟਰੀ ਵਾਂਗ ਇਹ ਵੈਨ ਮਹਿਜ਼ ਇੱਕ ਗੱਡੀ ਨਹੀਂ, ਸਗੋਂ ਅਤਿ-ਆਧੁਨਿਕ ਮਸ਼ੀਨਾਂ ਨਾਲ ਲੈਸ ਇੱਕ 'ਮੋਬਾਈਲ ਟੈਸਟਿੰਗ ਲੈਬ' ਹੈ। 

ਇਸ ਦੇ ਮੁੱਖ ਕੰਮ ਦੁੱਧ, ਘਿਓ, ਪਨੀਰ, ਖਾਣ ਵਾਲੇ ਤੇਲ ਅਤੇ ਮਸਾਲਿਆਂ ਦੀ ਸ਼ੁੱਧਤਾ ਦੀ ਜਾਂਚ ਮੌਕੇ 'ਤੇ ਹੀ ਕਰਨਾ ਹੈ ਅਤੇ ਇਲਾਕਾ ਨਿਵਾਸੀਆਂ ਨੂੰ ਲੰਬੀ ਉਡੀਕ ਦੀ ਬਜਾਏ, ਇਸ ਵੈਨ ਰਾਹੀਂ ਕੁਝ ਹੀ ਮਿੰਟਾਂ ਵਿੱਚ ਟੈਸਟ ਦੀ ਰਿਪੋਰਟ ਮਿਲ ਜਾਵੇਗੀ। ਉਨ੍ਹਾਂ ਦੱਸਿਆ ਕਿ ਵੈਨ ਰਾਹੀਂ ਆਮ ਜਨਤਾ ਨੂੰ ਜਾਗਰੂਕ ਕੀਤਾ ਜਾਵੇਗਾ ਕਿ ਉਹ ਘਰ ਬੈਠੇ ਹੀ ਮਿਲਾਵਟੀ ਸਾਮਾਨ ਦੀ ਪਛਾਣ ਕਿਵੇਂ ਕਰ ਸਕਦੇ ਹਨ।

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਅਨਸਰ ਨੂੰ ਬਖ਼ਸ਼ੇਗੀ ਨਹੀਂ। ਇਹ ਵੈਨ ਸਾਡੇ ਸ਼ਹਿਰ ਵਾਸੀਆਂ ਲਈ ਇੱਕ ਸੁਰੱਖਿਆ ਕਵਚ ਦਾ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਹੁਣ ਮਿਲਾਵਟਖੋਰਾਂ ਦੀ ਖ਼ੈਰ ਨਹੀਂ, ਕਿਉਂਕਿ ਜਾਂਚ ਹੁਣ ਉਨ੍ਹਾਂ ਦੇ ਦਰਵਾਜ਼ੇ ਤੱਕ ਪਹੁੰਚੇਗੀ।

ਇਸ ਮੌਕੇ ਡਾ. ਮੀਨਾਕਸ਼ੀ ਢੀਂਗਰਾ ਜ਼ਿਲ੍ਹਾ ਟੀਕਾਕਰਣ ਅਫ਼ਸਰ, ਡਾ. ਮਨਦੀਪ ਕੌਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਅਮਰਵੀਰ ਸਿੱਧੂ ਜ਼ਿਲ੍ਹਾ ਸਿਹਤ ਅਫ਼ਸਰ, ਡਾ. ਮਨਮੀਤ, ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਅਫ਼ਸਰ, ਵਿਕਾਸ ਕਾਲੜਾ ਪੀ.ਏ. ਟੂ ਸਿਵਲ ਸਰਜਨ, ਹਿਮਾਂਸ਼ੂ ਠੱਕਰ ਪੀ.ਏ. ਟੂ ਐਮ.ਐਲ.ਏ. ਸਮੇਤ ਸਿਹਤ ਵਿਭਾਗ ਦਾ ਸਟਾਫ ਹਾਜ਼ਰ ਸੀ। 

 

Tags: Ranbir Singh Bhullar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD