Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਡਾ. ਵਿਜੈ ਸਿੰਗਲਾ ਅਤੇ ਨਵਜੋਤ ਕੌਰ ਵੱਲੋਂ ਮਾਨਸਾ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਅਚਨਚੇਤ ਨਿਰੀਖਣ

ਕੁਝ ਥਾਵਾਂ ਉੱਤੇ ਵਿਕਾਸ ਕਾਰਜਾਂ ਵਿੱਚ ਦੇਰੀ ਦਾ ਲਿਆ ਗੰਭੀਰ ਨੋਟਿਸ, ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਮੌਕੇ ’ਤੇ ਹੀ ਸਖ਼ਤ ਹਦਾਇਤਾਂ ਜਾਰੀ

Dr Vijay Singla, Navjot Kaur

Web Admin

Web Admin

5 Dariya News

ਮਾਨਸਾ , 07 Apr 2026

Last updated on: Apr 07, 2026, 16:24 IST

ਮਾਨਸਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਸਥਾਈ ਹੱਲ ਲਈ ਅੱਜ ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਜਿਵੇਂ ਕਾਲੀ ਮਾਤਾ ਮੰਦਰ ਰੋਡ ਨੇੜੇ ਰੇਲਵੇ ਫਾਟਕ, ਸੀ.ਸੀ.ਬੀ. (ਕਰੀਟੀਕਲ ਕੇਅਰ ਬਲਾਕ), ਮੂਸਾ ਚੁੰਗੀ ਰੋਡ ਨੇੜੇ ਪੀਰ ਖ਼ਾਨਾ, ਗ੍ਰੀਨ ਵੈਲੀ ਰੋਡ, ਚਕੇਰੀਆਂ ਫਾਟਕ ਰੋਡ ਉਤੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ।

ਇਸ ਦੌਰਾਨ ਉਨ੍ਹਾਂ ਨੇ ਕੁਝ ਵਿਕਾਸ ਕਾਰਜਾਂ ਵਿੱਚ ਹੋ ਰਹੀ ਦੇਰੀ ਦਾ ਗੰਭੀਰ ਨੋਟਿਸ ਲੈਂਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਤਾੜਨਾ ਕੀਤੀ ਅਤੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਸਖ਼ਤ ਆਦੇਸ਼ ਦਿੱਤੇ। ਵਿਧਾਇਕ ਡਾ. ਵਿਜੈ ਸਿੰਗਲਾ ਨੇ ਸਖਤ ਸ਼ਬਦਾਂ ਵਿੱਚ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਕਾਸ ਕਾਰਜਾਂ ਨੂੰ ਸਮਾਂਬੱਧ, ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾਵੇ।

 ਨਿਰੀਖਣ ਦੌਰਾਨ ਅਧਿਕਾਰੀਆਂ ਨੂੰ ਤਾੜਨਾ ਕੀਤੀ ਗਈ ਕਿ ਨਿਰਮਾਣ ਸਮੱਗਰੀ ਦੀ ਗੁਣਵੱਤਾ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇਕਰ ਕੋਈ ਅਣਗਹਿਲੀ ਪਾਈ ਗਈ ਤਾਂ ਸਬੰਧਤ ਠੇਕੇਦਾਰਾਂ ਖਿਲਾਫ ਤੁਰੰਤ ਕਾਰਵਾਈ ਹੋਵੇਗੀ। ਉਨ੍ਹਾਂ ਵਲੋਂ ਸਿਵਲ ਹਸਪਤਾਲ ਮਾਨਸਾ ਵਿਖੇ ਕਰੀਬ 16.50 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋ ਰਹੇ ਅਤਿ-ਆਧੁਨਿਕ ਕਾਰਡੀਅਕ ਕੇਅਰ ਸੈਂਟਰ ਦੇ ਨਿਰਮਾਣ ਕਾਰਜਾਂ ਦਾ ਵੀ ਨਿਰੀਖਣ ਕੀਤਾ ਗਿਆ। 

ਉਹਨਾਂ ਦੱਸਿਆ ਕਿ ਇੱਥੇ ਪਾਰਕਿੰਗ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਵਿਧਾਇਕ ਡਾ. ਸਿੰਗਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਜਾਂ ਜਨਤਕ ਪੈਸੇ ਦੀ ਦੁਰਵਰਤੋਂ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਨਗਰ ਕੌਂਸਲ, ਲੋਕ ਨਿਰਮਾਣ ਵਿਭਾਗ (ਬੀ ਐਡ ਆਰ), ਸਿਹਤ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਨਿਗਰਾਨੀ ਹੇਠ ਕੰਮਾਂ ਨੂੰ ਜਲਦ ਮੁਕੰਮਲ ਕਰਵਾਉਣ ਤਾਂ ਜੋ ਆਮ ਲੋਕਾਂ ਨੂੰ ਵਧੇਰੇ ਸੁਵਿਧਾਵਾਂ ਉਪਲਬਧ ਕਰਵਾਈਆਂ ਜਾ ਸਕਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਪ੍ਰਧਾਨ ਨਗਰ ਕੌਂਸਲ ਸੁਨੀਲ ਕੁਮਾਰ ਨੀਨੂੰ, ਐਕਸੀਅਨ  ਲੋਕ ਨਿਰਮਾਣ ਵਿਭਾਗ ਪ੍ਰਤੀਕ ਸਿੰਗਲਾ, ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ, ਕਾਰਜਸਾਧਕ ਅਫਸਰ ਕੁਲਦੀਪ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Dr Vijay Singla , Navjot Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD