Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਹਰਚੰਦ ਸਿੰਘ ਬਰਸਟ ਨੇ ਅਨਾਜ ਮੰਡੀ ਪਟਿਆਲਾ ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਕਿਹਾ – ਮੰਡੀਆਂ ਵਿੱਚ ਬਿਜਲੀ, ਪੀਣ ਵਾਲੇ ਪਾਣੀ, ਸਫਾਈ, ਬੈਠਣ ਸਮੇਤ ਕਣਕ ਦੀ ਨਿਰਵਿਘਨ ਖਰੀਦ ਲਈ ਕੀਤੇ ਗਏ ਹਨ ਪੁਖ਼ਤਾ ਪ੍ਰਬੰਧ

Harchand Singh Barsat

Gurpreet Singh

Gurpreet Singh

5 Dariya News

ਪਟਿਆਲਾ , 07 Apr 2026

Last updated on: Apr 07, 2026, 17:07 IST

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਅਨਾਜ ਮੰਡੀ, ਪਟਿਆਲਾ ਦਾ ਦੌਰਾ ਕੀਤਾ ਗਿਆ ਅਤੇ ਕਣਕ ਦੀ ਖਰੀਦ ਸ਼ੁਰੂ ਕਰਵਾਈ ਗਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਦੀਆਂ ਸਮੂਹ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਦੀ ਸਹੂਲਤਾਂ ਨੂੰ ਮੁੱਖ ਰੱਖਦਿਆਂ ਹੋਇਆ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। 

ਮੰਡੀ ਵਿੱਚ ਖਰੀਦ ਸ਼ੁਰੂ ਕਰਵਾਉਂਦਿਆਂ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਕਣਕ ਦੀ ਸਰਕਾਰੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ। ਅਜੇ ਮੰਡੀਆਂ ਵਿੱਚ ਕਣਕ ਦੀ ਆਮਦ ਘੱਟ ਹੋ ਰਹੀ ਹੈ, ਪਰ ਆਉਣ ਵਾਲੇ ਦਿਨਾਂ ਵਿੱਚ ਮੰਡੀਆਂ ਵਿੱਚ ਫਸਲ ਦੀ ਬੰਪਰ ਆਮਦ ਹੋਵੇਗੀ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ। ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਸਾਫ਼ - ਸਫਾਈ, ਬਿਜਲੀ, ਪੀਣ ਵਾਲੇ ਪਾਣੀ, ਬਾਥਰੂਮਾਂ, ਛਾਂ, ਬੈਠਣ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਸ. ਬਰਸਟ ਨੇ ਦੱਸਿਆ ਕਿ ਹਾੜੀ ਸੀਜਨ ਦੇ ਮੱਦੇਨਜਰ ਸੂਬੇ ਵਿੱਚ ਕਣਕ ਦੀ ਖਰੀਦ ਕਰਵਾਉਣ ਲਈ ਕੁੱਲ 1896 ਮੰਡੀਆਂ ਨੋਟੀਫਾਈ ਕੀਤੀਆਂ ਗਈਆਂ ਹਨ। ਇਸਦੇ ਨਾਲ ਹੀ ਸੀਜਨ ਦੌਰਾਨ ਫਸਲ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਆਰਜੀ ਖਰੀਦ ਕੇਂਦਰ ਘੋਸ਼ਿਤ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ, ਜਿਸਦੇ ਤਹਿਤ ਹੁਣ ਤੱਕ 456 ਆਰਜੀ ਮੰਡੀਆਂ ਘੋਸ਼ਿਤ ਕੀਤੀਆਂ ਜਾ ਚੁੱਕੀਆਂ ਹਨ। 

ਉਨ੍ਹਾਂ ਦੱਸਿਆ ਕਿ ਸਾਲ 2026-27 ਦੌਰਾਨ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 2585 ਰੁਪਏ ਪ੍ਰਤੀ ਕੁਇੰਟਲ ਘੋਸ਼ਿਤ ਕੀਤਾ ਗਿਆ ਹੈ। ਉੱਚ ਅਧਿਕਾਰੀਆਂ ਵੱਲੋਂ ਮੰਡੀਆਂ ਵਿੱਚ ਜਾ ਕੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਮੰਡੀਆਂ ਵਿੱਚ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ। 

ਇਸਦੇ ਨਾਲ ਹੀ ਸੀਜਨ ਦੌਰਾਨ ਕਿਸਾਨਾਂ ਦੀ ਸਹੂਲਤ ਲਈ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਕੰਟਰੋਲ ਰੂਮ ਦੇ ਟੈਲੀਫੋਨ ਨੰ. 0172-5101649 ਅਤੇ 0172-5101704 ਤੇ ਸੰਪਰਕ ਕੀਤਾ ਜਾ ਸਕਦਾ ਹੈ, ਤਾਂ ਕਿ ਸਮੱਸਿਆ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ। ਚੇਅਰਮੈਨ ਨੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਕਣਕ ਦੇ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ, ਤਾਂ ਜੋ ਕਿਸਾਨ ਬਿਨਾਂ ਕਿਸੇ ਔਕੜ ਤੋਂ ਖੁਸ਼ੀ - ਖੁਸ਼ੀ ਆਪਣੀ ਫਸਲ ਨੂੰ ਵੇਚ ਕੇ ਜਲਦ ਤੋਂ ਜਲਦ ਆਪਣੇ ਘਰ ਜਾ ਸਕਣ। 

ਉਨ੍ਹਾਂ ਨੇ ਆੜ੍ਹਤੀਆਂ, ਵਪਾਰੀਆਂ, ਮਜਦੂਰ ਭਰਾਵਾਂ ਅਤੇ ਸਰਕਾਰੀ ਏਜੰਸੀਆਂ ਦੇ ਮੁਲਾਜਮਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀ ਫਸਲ ਨੂੰ ਚੁਕਾਉਣ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ। ਕਿਸੇ ਵੀ ਪੱਧਰ ਤੇ ਕਿਸਾਨਾਂ ਨੂੰ ਕੋਈ ਸਮੱਸਿਆ ਨਾ ਆਉਣ ਦੇਣ। ਸ. ਬਰਸਟ ਨੇ ਦੱਸਿਆ ਕਿ 6 ਅਪ੍ਰੈਲ ਤੱਕ ਸੂਬੇ ਦੀਆਂ ਮੰਡੀਆਂ ਵਿੱਚ 6093 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 3544 ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ।

ਇਸ ਮੌਕੇ ਮਾਰਕਿਟ ਕਮੇਟੀ ਪਟਿਆਲਾ ਦੇ ਚੇਅਰਮੈਨ ਅਸ਼ੋਕ ਸਿਰਸਵਾਲ, ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੀਨੀਅਰ ਵਾਈਸ ਪ੍ਰਧਾਨ ਤੇ ਨਵੀਂ ਅਨਾਜ ਮੰਡੀ ਪਟਿਆਲਾ ਦੇ ਪ੍ਰਧਾਨ ਇੰਜੀ. ਸਤਵਿੰਦਰ ਸਿੰਘ ਸੈਣੀ, ਜਿਲਾ ਮੰਡੀ ਅਫ਼ਸਰ ਅਸਲਮ ਮੁਹੰਮਦ, ਮਾਰਕੀਟ ਕਮੇਟੀ ਦੇ ਸੈਕਟਰੀ ਜੋਨੀ ਗਰਗ, ਵੇਅਰ ਹਾਊਸ ਦੇ ਇੰਸਪੈਕਟਰ ਕ੍ਰਿਸਨ ਕੁਮਾਰ, ਪਨਗਰੇਨ ਦੇ ਇੰਸਪੈਕਟਰ ਮੇਜਰ ਸਿੰਘ ਗਿੱਲ, ਪਨਸਪ ਦੇ ਇੰਸਪੈਕਟਰ ਜਗਜੀਤ ਸਿੰਘ, ਮਾਰਕਫੈਡ ਦੇ ਇੰਸਪੈਕਟਰ ਅਸ਼ੋਕ ਕੁਮਾਰ, ਨਵੀਂ ਅਨਾਜ ਮੰਡੀ ਪਟਿਆਲਾ ਦੇ ਜਨਰਲ ਸਕੱਤਰ ਨਰੇਸ਼ ਮਿੱਤਲ ਭੋਲਾ, ਅਸ਼ੋਕ ਕੁਮਾਰ ਸੋਢੀ, ਚਰਨਦਾਸ ਗੋਇਲ, ਦਵਿੰਦਰ ਕੁਮਾਰ ਬੱਗਾ, ਸੰਜੀਵਨ ਮਿੱਤਲ, ਬਹਾਲ ਸਿੰਘ, ਦਿਨੇਸ਼ ਅਗਰਵਾਲ, ਉਮੇਸ਼ ਅਗਰਵਾਲ, ਤੀਰਥ ਬਾਂਸਲ, ਨਰਿੰਦਰ ਲੌਟ, ਜਗਦੀਸ਼ ਚੰਦ, ਕੁਲਵਿੰਦਰ ਸਿੰਘ, ਪਰਮਜੀਤ ਸਿੰਘ ਮਿਰਜਾਪੁਰ ਸਮੇਤ ਹੋਰ ਲੋਕ ਵੀ ਮੌਜੂਦ ਰਹੇ।

 

Tags: Harchand Singh Barsat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD