Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਜੀਤਪਾਲ ਸਿੰਘ ਕੋਹਲੀ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਲੈਹਲ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ

ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਵਾਸਤੇ ਲੋਕਾਂ ਲਈ ਵਰਦਾਨ ਸਾਬਤ ਹੋਈ ਸਕੀਮ- ਕੋਹਲੀ

Ajit Pal Singh Kohli

Gurpreet Singh

Gurpreet Singh

5 Dariya News

ਪਟਿਆਲਾ , 07 Apr 2026

Last updated on: Apr 07, 2026, 17:14 IST

ਹਲਕਾ ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਤਹਿਤ ਵਾਰਡ ਨੰਬਰ 57 ਲੈਹਲ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕੀਤਾ। ਕੋਹਲੀ ਨੇ ਦੱਸਿਆ ਕਿ ਇਹ ਬੱਸ ਯਾਤਰੀਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਿਰ, ਭਗਵਾਨ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ, ਪਾਰਟੀਸ਼ਨ ਮਿਊਜ਼ੀਅਮ, ਵਾਹਘਾ ਬਾਰਡਰ ਅਤੇ ਅੰਮ੍ਰਿਤਸਰ ਦੇ ਹੋਰ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਏਗੀ।

ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਲੋਕਾਂ ਦੀ ਸੇਵਾ ਲਈ ਸਹੀ ਮਾਅਨਿਆਂ ਵਿੱਚ ਵਿਲੱਖਣ ਉਪਰਾਲਾ ਕੀਤਾ ਹੈ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਗੇ ਕਿਹਾ ਕਿ ਬਹੁਤ ਸਾਰੇ ਲੋਕਾਂ ਦੇ ਮਨ ਪਵਿੱਤਰ ਅਸਥਾਨਾਂ ਦੇ ਦਰਸ਼ਨ ਲਈ ਲੋਚਦੇ ਹਨ ਜਿਸ ਕਰਕੇ ਦਰਸ਼ਨ ਕਰਨ ਦੀ ਤਾਂਘ ਪੂਰੀ ਕਰਨ ਲਈ ਇਹ ਨਿਵੇਕਲੀ ਪਹਿਲਕਦਮੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਸਾਰੇ ਸ਼ਰਧਾਲੂਆਂ ਨੂੰ ਪ੍ਰਸਾਦ ਵੀ ਵੰਡਿਆ ਜਾਂਦਾ ਹੈ ਅਤੇ ਜਿਹੜੇ ਲੋਕ ਕਿਸੇ ਕਾਰਨ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਾਂਝੇ ਰਹਿ ਗਏ ਸਨ, ਉਨ੍ਹਾਂ ਸ਼ਰਧਾਲੂਆਂ ਲੋਕਾਂ ਲਈ ਇਹ ਸਕੀਮ ਵਰਦਾਨ ਸਾਬਤ ਹੋ ਰਹੀ ਹੈ। ਕੋਹਲੀ ਨੇ ਕਿਹਾ ਕਿ ਆਪ ਸਰਕਾਰ ਨੇ ਸਮਾਜਿਕ ਤੇ ਧਾਰਮਿਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਵਾਸੀਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦਾ ਇਹ ਨਿਮਾਣਾ ਉਪਰਾਲਾ ਕੀਤਾ ਹੈ।

ਇਸ ਮੌਕੇ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਲਈ ਜੀਵਨ ਭਰ ਦੀ ਯਾਦਗਾਰ ਯਾਤਰਾ ਹੋਵੇਗੀ। ਇਸ ਮੌਕੇ ਵਾਰਡ ਨੰਬਰ 57 ਤੋਂ ਰਾਹੁਲ ਚੌਹਾਨ , ਜਗਤਾਰ ਜੱਗੀ ਬਲਾਕ ਪ੍ਰੈਜ਼ੀਡੈਂਟ , ਹਰਮਨ ਸੰਧੂ ਯੂਥ ਪ੍ਰੈਜ਼ੀਡੈਂਟ ਹਲਕਾ ਪਟਿਆਲਾ  ਸਮੇਤ ਇਲਾਕਾ ਨਿਵਾਸੀ ਵੀ ਹਾਜ਼ਰ ਸਨ।

 

Tags: Ajit Pal Singh Kohli

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD