Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਪੰਜਾਬ ਦਾ ਮਾਣ : ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਜਸਨੂਰ ਸਿੰਘ ਸੀ.ਡੀ.ਐਸ. ਮੈਰਿਟ ਸੂਚੀ ਵਿੱਚ ਪੂਰੇ ਭਾਰਤ ‘ਚੋਂ ਅੱਵਲ

ਇੰਸਟੀਚਿਊਟ ਦੇ ਇੱਕ ਹੋਰ ਕੈਡਿਟ ਨੇ ਪੰਜਵੀਂ ਵਾਰ ਹਾਸਲ ਕੀਤਾ ਆਲ-ਇੰਡੀਆ ਟਾਪ ਰੈਂਕ

Military, Maharaja Ranjit Singh Armed Forces Preparatory Institute

Gurpreet Singh

Gurpreet Singh

5 Dariya News

ਮੋਹਾਲੀ , 07 Apr 2026

Last updated on: Apr 07, 2026, 18:27 IST

ਰੱਖਿਆ ਬਲਾਂ ਲਈ ਤਿਆਰੀ ਸਬੰਧੀ ਸਿੱਖਿਆ ਵਿੱਚ ਪੰਜਾਬ ਦੇ ਵਧਦੇ ਦਬਦਬੇ ਦੀ ਸ਼ਾਨਦਾਰ ਤਸਵੀਰ ਪੇਸ਼ ਕਰਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਨੇ ਇੱਕ ਵਾਰ ਫਿਰ ਕੌਮੀ ਪੱਧਰ ਮੀਲ ਪੱਥਰ ਸਥਾਪਤ ਕੀਤਾ ਹੈ। ਇਸ ਇੰਸਟੀਚਿਊਟ ਦੇ 10ਵੇਂ ਕੋਰਸ ਦੇ ਕੈਡਿਟ ਜਸਨੂਰ ਸਿੰਘ ਨੇ ਕੰਬਾਈਨਡ ਡਿਫੈਂਸ ਸਰਵਿਸਿਜ਼ (ਸੀ.ਡੀ.ਐਸ.) ਏਅਰ ਫੋਰਸ ਸੂਚੀ ਵਿੱਚ ਆਲ ਇੰਡੀਆ ਰੈਂਕ ਵਿੱਚ ਸਿਖਰਲਾ ਸਥਾਨ ਹਾਸਲ ਕੀਤਾ ਹੈ।

ਪਠਾਨਕੋਟ ਦੇ ਇੱਕ ਕਾਰੋਬਾਰੀ ਦਾ ਪੁੱਤਰ, ਜਸਨੂਰ ਸਿੰਘ ਹੁਣ ਪ੍ਰੀ-ਫਲਾਇੰਗ ਸਿਖਲਾਈ ਕੋਰਸ ਲਈ ਹੈਦਰਾਬਾਦ ਵਿੱਚ ਏਅਰ ਫੋਰਸ ਅਕੈਡਮੀ ਜਾਵੇਗਾ। ਜਸਨੂਰ ਦੀ ਇਸ ਪ੍ਰਾਪਤੀ ਨਾਲ ਸੰਸਥਾ ਨੇ ਦੇਸ਼ ਭਰ ਵਿੱਚ ਪੰਜਵੀਂ ਵਾਰ ਸਿਖਰਲਾ ਰੈਂਕ ਪ੍ਰਾਪਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਅਤੇ ਪਿਛਲੇ ਦੋ ਸਾਲਾਂ ਵਿੱਚ ਸੰਸਥਾ ਦਾ ਇਹ ਤੀਜਾ ਸਨਮਾਨ ਹੈ, ਜੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੇ ਸੁਪਨੇ ਸਾਕਾਰ ਕਰਨ ਲਈ ਕੀਤੇ ਜਾ ਰਹੇ ਠੋਸ ਯਤਨਾਂ ਦਾ ਪ੍ਰਤੱਖ ਪ੍ਰਮਾਣ ਹੈ।

ਇਸ ਤੋਂ ਇਲਾਵਾ ਰੋਪੜ ਤੋਂ  ਕੈਡਿਟ ਸੁਖਰਾਜ ਸਿੰਘ ਹੀਰਾ ਨੇ ਚੌਥਾ ਆਲ ਇੰਡੀਆ ਰੈਂਕ ਪ੍ਰਾਪਤ ਕੀਤਾ ਹੈ ਅਤੇ ਸੁਖਰਾਜ ਹੁਣ ਜੂਨ 2026 ਵਿੱਚ ਸ਼ੁਰੂ ਹੋਣ ਵਾਲੇ 161ਵੇਂ ਕੋਰਸ ਲਈ ਇੰਡੀਅਨ ਮਿਲਟਰੀ ਅਕੈਡਮੀ (ਆਈਐਮਏ), ਦੇਹਰਾਦੂਨ ਵਿੱਚ ਸ਼ਾਮਲ ਹੋਵੇਗਾ। ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਨ੍ਹਾਂ ਦੋਵਾਂ ਕੈਡਿਟਾਂ ਨੂੰ ਦਿਲੋਂ ਵਧਾਈਆਂ ਦਿੰਦੇ ਹੋਏ ਕਿਹਾ, ‘‘ਇਹ ਭਾਰਤ ਦੇ ਰੱਖਿਆ ਬਲਾਂ ਦੇ ਭਵਿੱਖੀ ਅਧਿਕਾਰੀ ਬਣਨ ਲਈ ਉਨ੍ਹਾਂ ਦੇ ਸਫ਼ਰ ਦਾ ਆਗਾਜ਼ ਹੈ।

ਮੈਂ ਉਨ੍ਹਾਂ ਨੂੰ ਪੂਰੇ ਸਮਰਪਣ ਅਤੇ ਸੰਜੀਦਗੀ ਨਾਲ ਆਪਣੀ ਸਿਖਲਾਈ ਪੂਰੀ ਕਰਨ ਲਈ ਸ਼ੁਭਇੱਛਾਵਾਂ ਦਿੰਦਾ ਹਾਂ। ਪੰਜਾਬ ਨੂੰ ਇਨ੍ਹਾਂ ਹੋਣਹਾਰ ਨੌਜਵਾਨਾਂ ਦੀ ਪ੍ਰਾਪਤੀ ’ਤੇ ਸੱਚਮੁੱਚ ਮਾਣ ਹੈ।’’ ਇੰਸਟੀਟਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੈ ਐਚ. ਚੌਹਾਨ, ਵੀ.ਐਸ.ਐਮ., ਨੇ ਕੈਡਿਟ ਜਸਨੂਰ ਅਤੇ ਸੁਖਰਾਜ ਨੂੰ ਸੰਸਥਾ  ਅਤੇ ਪੰਜਾਬ ਦਾ ਮਾਣ ਵਧਾਉਣ ਲਈ ਵਧਾਈ ਦਿੱਤੀ ਅਤੇ ਕਿਹਾ,‘‘ਅਸੀਂ ਐਨਡੀਏ-156 ਕੋਰਸ ਦੀ ਮੈਰਿਟ ਸੂਚੀ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਾਂ, ਜਿਸ ਤੋਂ ਸਾਨੂੰ ਇੱਕ ਹੋਰ ਸ਼ਾਨਦਾਰ ਪ੍ਰਦਰਸ਼ਨ ਦੀ ਉਮੀਦ ਹੈ।"

 

Tags: Military , Maharaja Ranjit Singh Armed Forces Preparatory Institute

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD