Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਫਗਵਾੜਾ ਵਿੱਚ 16.8 ਕਿਲੋਗ੍ਰਾਮ ਹੈਰੋਇਨ ਬਰਾਮਦ; ਇੱਕ ਔਰਤ ਸਮੇਤ ਚਾਰ ਗ੍ਰਿਫ਼ਤਾਰ

ਪਾਕਿਸਤਾਨ ਅਤੇ ਦੁਬਈ ਅਧਾਰਤ ਹੈਂਡਲਰਾਂ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ ਗ੍ਰਿਫਤਾਰ ਕੀਤੇ ਦੋਸ਼ੀ : ਡੀਜੀਪੀ ਗੌਰਵ ਯਾਦਵ

Crime News Punjab, Phagwara

Gurpreet Singh

Gurpreet Singh

5 Dariya News

ਫਗਵਾੜਾ , 07 Apr 2026

Last updated on: Apr 08, 2026, 11:21 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ ਕਪੂਰਥਲਾ ਪੁਲਿਸ ਨੇ ਇੱਕ ਔਰਤ ਸਮੇਤ ਚਾਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਪਾਕਿਸਤਾਨ-ਸਮਰਥਿਤ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਦੋਸ਼ੀਆਂ ਦੇ ਕਬਜ਼ੇ ਵਿੱਚੋਂ 16.8 ਕਿਲੋਗ੍ਰਾਮ ਹੈਰੋਇਨ  ਬਰਾਮਦ ਕੀਤੀ ਹੈ।

ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਲਤਾਨਪੁਰ ਲੋਧੀ ਦੇ ਪੰਡੋਰੀ ਮੁਹੱਲਾ ਦੇ ਬਲਵਿੰਦਰ ਸਿੰਘ, ਅੰਮ੍ਰਿਤਸਰ ਦੇ ਗੋਹਲਵਾੜ ਦੀ ਸੁਮਨਪ੍ਰੀਤ ਕੌਰ; ਅੰਮ੍ਰਿਤਸਰ ਦੇ ਪਿੰਡ ਦਾਉਕੇ ਦੇ ਵਸਨੀਕ ਹਰਪਾਲ ਸਿੰਘ ਅਤੇ ਜਸਕਰਨਬੀਰ ਸਿੰਘ ਵਜੋਂ ਹੋਈ ਹੈ। ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦੀ ਸਲੇਟੀ ਰੰਗ ਦੀ ਮਾਰੂਤੀ ਬਲੀਨੋ ਕਾਰ ਵੀ ਜ਼ਬਤ ਕਕੀਤੀ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਪਾਕਿਸਤਾਨ ਅਤੇ ਦੁਬਈ ਸਥਿਤ ਹੈਂਡਲਰਾਂ ਦੇ ਇਸ਼ਾਰੇ 'ਤੇ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਇਹ ਖੇਪ ਅੰਮ੍ਰਿਤਸਰ ਸਰਹੱਦੀ ਖੇਤਰ ਤੋਂ ਲਿਆਂਦੀ ਗਈ ਸੀ ਅਤੇ ਇਸਦੀ ਡਿਲੀਵਰੀ ਚੰਡੀਗੜ੍ਹ ਵਿੱਚ ਕੀਤੀ ਜਾਣੀ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅੱਗਲੇ ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਪਤਾ ਲਗਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਅਪ੍ਰੇਸ਼ਨ ਬਾਰੇ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਕਪੂਰਥਲਾ ਗੌਰਵ ਤੂਰਾ ਨੇ ਕਿਹਾ ਕਿ ਖੁਫੀਆ ਇਤਲਾਹ 'ਤੇ ਕਾਰਵਾਈ ਕਰਦੇ ਹੋਏ ਫਗਵਾੜਾ ਪੁਲਿਸ ਟੀਮਾਂ ਦੁਆਰਾ ਇਕ ਰਣਨੀਤਕ ਅਪ੍ਰੇਸ਼ਨ ਚਲਾਇਆ ਗਿਆ।ਐਸ. ਐਸ.ਪੀ. ਨੇ ਕਿਹਾ,"ਜਦੋਂ ਪੁਲਿਸ ਨੇ ਸ਼ੱਕੀਆਂ ਦੀ ਬਲੇਨੋ ਕਾਰ ਨੂੰ ਰੋਕਿਆ  ਤਾਂ ਮੁਲਜ਼ਮ ਨੇ  ਪੁਲਿਸ ਪਾਰਟੀ ਨੂੰ ਗੱਡੀ ਚੜਾਉਣ ਦੀ ਕੋਸ਼ਿਸ਼ ਕਰਦਿਆਂ ਫਰਾਰ ਹੋਣ ਦਾ ਯਤਨ ਕੀਤਾ। 

ਤੇਜ਼ੀ ਨਾਲ ਪਿੱਛਾ ਕਰਨ ਤੋਂ ਬਾਅਦ, ਪੁਲਿਸ ਨੂੰ ਗੱਡੀ ਨੂੰ ਰੋਕਣ ਲਈ ਗੱਡੀ ਦੇ ਟਾਇਰਾਂ 'ਤੇ ਗੋਲੀਆਂ ਚਲਾਉਣੀਆਂ ਪਈਆਂI' ਉਹਨਾਂ ਇਹ ਵੀ ਕਿਹਾ ਕਿ ਬਾਅਦ ਵਿਚ ਗੱਡੀ ਦੀ  ਤਲਾਸ਼ੀ ਲੈਣ 'ਤੇ 16.8 ਕਿਲੋਗ੍ਰਾਮ ਹੈਰੋਇਨ  ਬਰਾਮਦ ਕੀਤੀ। ਇਸ ਸਬੰਧ ਵਿੱਚ ਐਫ ਆਈ ਆਰ ਨੰਬਰ 27 ਮਿਤੀ 27/4/26 ਨੂੰ ਪੁਲਿਸ ਸਟੇਸ਼ਨ ਸਦਰ ਫਗਵਾੜਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21ਸੀ ਅਤੇ ਬੀਐਨਐਸ ਦੀ ਧਾਰਾ 111  ਤਹਿਤ ਕੇਸ ਦਰਜ ਕੀਤਾ ਗਿਆ ਹੈ।

 

 

Tags: Crime News Punjab , Phagwara

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD