Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬੰਗਾਲ ਵਿੱਚ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਬਣ ਰਹੀ ਹੈ ਸਰਕਾਰ - ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤਾ ਪੱਛਮੀ ਬੰਗਾਲ ਦਾ ਦੌਰਾ

Nayab Singh Saini, Chief Minister of Haryana, BJP Haryana, Sreerampur, Sreerampur Assembly constituency

5 Dariya News

5 Dariya News

5 Dariya News

ਸ੍ਰੀਰਾਮਪੁਰ , 07 Apr 2026

Last updated on: Apr 08, 2026, 11:55 IST

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਬੰਗਾਲ ਦੀ ਜਨਤਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਬਣਾਉਣਾ ਚਾਹੁੰਦੀ ਹੈ। ਇਸ ਲਈ ਬੰਗਾਲ ਵਿੱਚ ਚਾਰੇ ਪਾਸੇ ਭਾਜਪਾ ਦੀ ਲਹਿਰ ਚੱਲ ਰਹੀ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਮੰਗਲਵਾਰ ਨੂੰ ਪੱਛਮੀ ਬੰਗਾਲ ਦੇ ਦੌਰੇ ਦੌਰਾਨ ਸ੍ਰੀਰਾਮਪੁਰ ਵਿਧਾਨ ਸਭਾ ਦੇ ਉਮੀਦਵਾਰ ਦੀ ਨਾਮਜ਼ਦਗੀ ਭਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਨੇ ਸ੍ਰੀਰਾਮਪੁਰ ਵਿਧਾਨ ਸਭਾ ਦੇ ਉਮੀਦਵਾਰ ਦੇ ਪੱਖ ਵਿੱਚ ਰੋਡ ਸ਼ੋਅ ਕਰਕੇ ਲੋਕਾਂ ਨੂੰ ਭਾਜਪਾ ਦੇ ਸਮਰਥਨ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਭਾਜਪਾ ਉਮੀਦਵਾਰ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਲਗਾਤਾਰ ਕਮਿਊਨਿਸਟ ਪਾਰਟੀ ਨੇ ਬੰਗਾਲ ਦੇ ਲੋਕਾਂ ਦਾ ਸ਼ੋਸ਼ਣ ਕੀਤਾ ਹੈ। ਵੱਡੀ ਉਮੀਦ ਨਾਲ ਲੋਕਾਂ ਨੇ ਮਮਤਾ ਬਨਰਜੀ ਦੀ ਸਰਕਾਰ ਬਣਾਈ ਸੀ, ਪਰ ਇਸ ਸਰਕਾਰ ਨੇ ਕਮਿਊਨਿਸਟਾਂ ਤੋਂ ਵੀ ਵੱਧ ਅੱਤਿਆਚਾਰ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਬੰਗਾਲ ਦੇ ਲੋਕਾਂ ਨੇ ਹੁਣ ਮਨ ਬਣਾ ਲਿਆ ਹੈ ਕਿ ਭਾਜਪਾ ਸਰਕਾਰ ਬਣਾਉਣੀ ਹੈ। ਬੰਗਾਲ ਵਿੱਚ ਨਾ ਰੁਜ਼ਗਾਰ ਹੈ, ਨਾ ਕਿਸਾਨਾਂ ਦੀ ਫ਼ਸਲ ਐਮ.ਐਸ.ਪੀ. 'ਤੇ ਵਿਕ ਰਹੀ ਹੈ ਅਤੇ ਨਾ ਹੀ ਉਚਿਤ ਮੁੱਲ ਦਿੱਤਾ ਜਾ ਰਿਹਾ ਹੈ। ਬੰਗਾਲ ਵਿੱਚ ਮਹਿਲਾ ਮੁੱਖ ਮੰਤਰੀ ਹੁੰਦੇ ਹੋਏ ਵੀ ਔਰਤਾਂ ਦੀ ਸੁਰੱਖਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਮਮਤਾ ਸਰਕਾਰ ਨੇ ਜਿਸ ਤਰ੍ਹਾਂ ਦਾ ਤਾਂਡਵ ਕੀਤਾ ਹੈ, ਉਸ ਤੋਂ ਜਨਤਾ ਅੱਕ ਚੁੱਕੀ ਹੈ।

ਮਮਤਾ ਸਰਕਾਰ ਨੇ ਸਮਾਜਿਕ, ਆਰਥਿਕ ਸਭਿਆਚਾਰ ਨੂੰ ਠੇਸ ਪਹੁੰਚਾਉਣ ਦਾ ਕੀਤਾ ਕੰਮ

ਉਨ੍ਹਾਂ ਕਿਹਾ ਕਿ ਬੰਗਾਲ ਦੀ ਮਮਤਾ ਬਨਰਜੀ ਸਰਕਾਰ ਨੇ ਘੁਸਪੈਠੀਆਂ ਨੂੰ ਸੁਰੱਖਿਆ ਦੇਣ ਦਾ ਕੰਮ ਕੀਤਾ ਹੈ। ਇਸ ਨਾਲ ਸਾਡੇ ਆਰਥਿਕ, ਸੱਭਿਆਚਾਰਕ ਅਤੇ ਸਮਾਜਿਕ ਤਾਣੇ-ਬਾਣੇ ਨੂੰ ਠੇਸ ਪਹੁੰਚਾਉਣ ਦਾ ਕੰਮ ਕੀਤਾ ਗਿਆ ਹੈ। ਭ੍ਰਿਸ਼ਟਾਚਾਰ ਵਿੱਚ ਫਸੀ ਹੋਈ ਮਮਤਾ ਸਰਕਾਰ ਖ਼ੁਦ ਨੂੰ ਸਾਧਾਰਨ ਹੋਣ ਦਾ ਦਿਖਾਵਾ ਕਰਦੀ ਹੈ, ਪਰ ਉਨ੍ਹਾਂ ਦੀ ਸਰਕਾਰ ਵਿੱਚ ਵੱਡੇ-ਵੱਡੇ ਘੁਟਾਲੇ ਹੋ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਗਰੀਬ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। 

ਭਾਜਪਾ ਸਰਕਾਰ ਨੇ ਹੁਣ ਤੱਕ 25 ਕਰੋੜ ਲੋਕਾਂ ਨੂੰ ਗਰੀਬੀ ਰੇਖਾ ਤੋਂ ਬਾਹਰ ਕੱਢਣ ਦਾ ਕੰਮ ਕੀਤਾ ਹੈ। ਭਾਜਪਾ ਦੀਆਂ ਨੀਤੀਆਂ ਨਾਲ ਗਰੀਬ ਵਿਅਕਤੀਆਂ ਦੇ ਜੀਵਨ ਵਿੱਚ ਤਬਦੀਲੀ ਆ ਰਹੀ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਬਹੁਤ ਸਾਰੀਆਂ ਲੋਕ-ਹਿੱਤੂ ਨੀਤੀਆਂ ਹਨ ਪਰ ਪੱਛਮੀ ਬੰਗਾਲ ਵਿੱਚ ਇੱਕ ਵੀ ਨੀਤੀ ਨੂੰ ਲਾਗੂ ਨਹੀਂ ਕੀਤਾ ਗਿਆ। ਆਯੁਸ਼ਮਾਨ ਭਾਰਤ, ਕਿਸਾਨ ਸਨਮਾਨ ਨਿਧੀ ਵਰਗੀਆਂ ਯੋਜਨਾਵਾਂ ਸਿਆਸੀ ਦਵੈਸ਼ ਕਾਰਨ ਬੰਗਾਲ ਵਿੱਚ ਲਾਗੂ ਨਹੀਂ ਕੀਤੀਆਂ ਗਈਆਂ। ਇਸ ਦਾ ਨਤੀਜਾ ਹੈ ਕਿ ਬੰਗਾਲ ਵਿੱਚ ਗਰੀਬੀ ਹੋਰ ਵਧਦੀ ਜਾ ਰਹੀ ਹੈ। ਜਿਸ ਕਾਰਨ ਬੰਗਾਲ ਦੇ ਲੋਕ ਮਮਤਾ ਸਰਕਾਰ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਨ।

ਰੋਡ ਸ਼ੋਅ ਨਾਲ ਲੋਕਾਂ ਵਿੱਚ ਭਾਰੀ ਉਤਸ਼ਾਹ ਅਤੇ ਜੋਸ਼

ਮੁੱਖ ਮੰਤਰੀ ਨੇ ਕਿਹਾ ਕਿ ਰੋਡ ਸ਼ੋਅ ਵਿੱਚ ਲੋਕਾਂ ਦਾ ਉਤਸ਼ਾਹ ਅਤੇ ਜੋਸ਼ ਦੇਖਣਯੋਗ ਹੈ। ਇੱਥੋਂ ਦੇ ਲੋਕ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਬੰਗਾਲ ਦਾ ਵਿਕਾਸ ਚਾਹੁੰਦੇ ਹਨ। ਬੰਗਾਲ ਤੋਂ ਉਦਯੋਗਾਂ ਦਾ ਪਲਾਇਨ ਹੋ ਗਿਆ ਹੈ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਵੀ ਰੁਜ਼ਗਾਰ ਲਈ ਦੂਜੀਆਂ ਥਾਵਾਂ 'ਤੇ ਜਾਣ ਲਈ ਮਜਬੂਰ ਹੋਣਾ ਪਿਆ ਹੈ। ਬੰਗਾਲ ਦਾ ਨੌਜਵਾਨ ਸਰਕਾਰ ਤੋਂ ਦੁਖੀ ਹੈ ਅਤੇ ਬੰਗਾਲ ਵਿੱਚ ਡਰ ਅਤੇ ਭ੍ਰਿਸ਼ਟਾਚਾਰ ਸਿਖਰਾਂ 'ਤੇ ਹੈ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਦੇਸ਼ ਵਿੱਚ ਗਰੀਬ ਪਰਿਵਾਰਾਂ ਦੇ ਲੋਕਾਂ ਨੂੰ ਮਕਾਨ ਬਣਾ ਕੇ ਦਿੱਤੇ ਜਾ ਰਹੇ ਹਨ। ਦੇਸ਼ ਦੇ 80 ਕਰੋੜ ਲੋਕਾਂ ਨੂੰ ਭਾਜਪਾ ਸਰਕਾਰ ਰਾਸ਼ਨ ਪਹੁੰਚਾਉਣ ਦਾ ਕੰਮ ਕਰ ਰਹੀ ਹੈ। 'ਵਿਕਸਿਤ ਭਾਰਤ, ਵਿਕਸਿਤ ਬੰਗਾਲ' ਦੇ ਉਦੇਸ਼ ਨਾਲ ਜਨਤਾ ਭਾਰੀ ਬਹੁਮਤ ਨਾਲ ਭਾਜਪਾ ਦੀ ਸਰਕਾਰ ਬਣਾਉਣ ਦਾ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਲੋਕ ਵਿਸ਼ਵਾਸ ਅਤੇ ਸਨਮਾਨ ਚਾਹੁੰਦੇ ਹਨ ਜੋ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਹੀ ਸੰਭਵ ਹੈ। ਬੰਗਾਲ ਦੀ ਜਨਤਾ ਨੇ ਵਿਕਸਿਤ ਭਾਰਤ ਅਤੇ ਵਿਕਸਿਤ ਬੰਗਾਲ ਬਣਾਉਣ ਦਾ ਸੰਕਲਪ ਲਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਿੱਚ ਗਰੀਬ ਔਰਤਾਂ ਨੂੰ 500 ਰੁਪਏ ਵਿੱਚ ਗੈਸ ਸਿਲੰਡਰ, ਲਾਡਲੀ ਸੁਰੱਖਿਆ ਯੋਜਨਾ ਵਿੱਚ 2100 ਰੁਪਏ ਦੀ ਰਾਸ਼ੀ ਅਤੇ ਗਰੀਬ ਲੋਕਾਂ ਨੂੰ ਪੱਕੇ ਮਕਾਨ ਬਣਾ ਕੇ ਦੇਣ ਅਤੇ ਆਯੁਸ਼ਮਾਨ ਭਾਰਤ ਯੋਜਨਾ ਵਿੱਚ 27 ਲੱਖ ਲੋਕਾਂ ਨੇ ਸਿਹਤ ਲਾਭ ਲਿਆ ਹੈ। ਆਯੁਸ਼ਮਾਨ ਭਾਰਤ ਯੋਜਨਾ ਵਿੱਚ ਹੁਣ ਤੱਕ 4000 ਕਰੋੜ ਰੁਪਏ ਦੀ ਰਾਸ਼ੀ ਖਰਚ ਕੀਤੀ ਜਾ ਚੁੱਕੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲੋਕ ਭਲਾਈ ਦੀਆਂ ਸਾਰੀਆਂ ਯੋਜਨਾਵਾਂ ਭਾਜਪਾ ਦੀ ਸਰਕਾਰ ਬਣਦੇ ਹੀ ਬੰਗਾਲ ਦੀ ਜਨਤਾ ਦੇ ਕਲਿਆਣ ਲਈ ਲਾਗੂ ਕੀਤੀਆਂ ਜਾਣਗੀਆਂ। ਸ੍ਰੀਰਾਮਪੁਰ ਪਹੁੰਚਣ 'ਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ।

 

Tags: Nayab Singh Saini , Chief Minister of Haryana , BJP Haryana , Sreerampur , Sreerampur Assembly constituency

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD