Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਲਖਬੀਰ ਸਿੰਘ ਰਾਏ ਨੇ 4 ਕਰੋੜ 44 ਲੱਖ ਰੁਪਏ ਦੀ ਲਾਗਤ ਵਾਲੇ ਸੜਕ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

8 ਕਿਲੋਮੀਟਰ ਸੜਕ ਪਟਿਆਲਾ ਰੋਡ ਨੂੰ ਰਾਜਪੁਰਾ ਰੋਡ ਨਾਲ ਜੋੜੇਗੀ, ਇਲਾਕੇ ਦੀ ਕਨੈਕਟਿਵਿਟੀ ਅਤੇ ਆਵਾਜਾਈ ਸਹੂਲਤਾਂ ਵਿੱਚ ਹੋਵੇਗਾ ਸੁਧਾਰ

Lakhbir Singh Rai

Gurpreet Singh

Gurpreet Singh

5 Dariya News

ਫ਼ਤਹਿਗੜ੍ਹ ਸਾਹਿਬ , 08 Apr 2026

Last updated on: Apr 08, 2026, 13:49 IST

ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਹਲਕੇ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸਪੈਸ਼ਲ ਅਸਿਸਟੈਂਸ ਫੇਜ਼-2 ਸਕੀਮ ਅਧੀਨ 4 ਕਰੋੜ 44 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਪਿੰਡ ਨੰਦਪੁਰ ਕੇਸੋ ਤੋਂ ਆਕੜ ਤੱਕ ਸੜਕ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਵਿਧਾਇਕ ਰਾਏ ਨੇ ਦੱਸਿਆ ਕਿ 8 ਕਿਲੋਮੀਟਰ ਲੰਬੀ ਇਸ ਸੜਕ ਨੂੰ 10 ਫੁੱਟ ਤੋਂ 18 ਫੁੱਟ ਚੌੜਾ ਕੀਤਾ ਜਾ ਰਿਹਾ ਹੈ। 

ਇਹ ਸੜਕ ਸਰਹਿੰਦ ਪਟਿਆਲਾ ਰੋਡ ਨੂੰ ਰਾਜਪੁਰਾ ਪਟਿਆਲਾ ਰੋਡ ਦੇ ਨਾਲ ਸਿੱਧੇ ਤੌਰ ਤੇ ਜੋੜੇਗੀ । ਇਸ ਸੜਕ ਦੇ ਨਿਰਮਾਣ ਨਾਲ ਫ਼ਤਹਿਗੜ੍ਹ ਸਾਹਿਬ ਸ਼ਹਿਰ ਦੀ ਟਰੈਫਿਕ ਸਮੱਸਿਆ ਨੂੰ ਨਿਜਾਤ ਮਿਲੇਗੀ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਪ੍ਰਾਪਤ ਹੋਣਗੀਆਂ ਅਤੇ ਖੇਤਰ ਦੀ ਕਨੈਕਟਿਵਿਟੀ ਵਿੱਚ ਮਹੱਤਵਪੂਰਨ ਸੁਧਾਰ ਆਵੇਗਾ।

ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਵਿਸ਼ਾਲ ਨੈੱਟਵਰਕ ਤਿਆਰ ਕਰ ਰਹੀ ਹੈ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਕੜੀ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਵੀ ਸੜਕਾਂ ਦੇ ਨਵੀਨੀਕਰਨ ਅਤੇ ਨਿਰਮਾਣ ਦੇ ਕੰਮ ਜੰਗੀ ਪੱਧਰ ’ਤੇ ਕਰਵਾਏ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਦੀ ਆੜ ਹੇਠ ਬਣਦੀਆਂ ਘਟੀਆ ਮਿਆਰ ਵਾਲੀਆਂ ਸੜਕਾਂ ਦਾ ਯੁੱਗ ਹੁਣ ਖਤਮ ਹੋ ਚੁੱਕਾ ਹੈ ਅਤੇ ਮੌਜੂਦਾ ਸਰਕਾਰ ਵੱਲੋਂ ਗੁਣਵੱਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਸੂਬਾ ਸਰਕਾਰ ਨੇ ਰਵਾਇਤੀ ਪਾਰਟੀਆਂ ਦੇ 70 ਸਾਲਾਂ ਦੇ ਕਾਰਜਕਾਲ ਨਾਲੋਂ ਵੱਧ ਵਿਕਾਸੀ ਕੰਮ ਕਰਕੇ ਦਿਖਾਏ ਹਨ ਅਤੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ।

ਵਿਧਾਇਕ ਰਾਏ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸੰਪਰਕ ਸੜਕਾਂ ਦੇ ਨਵੀਨੀਕਰਨ ਅਤੇ ਨਿਰਮਾਣ ਲਈ ਵੱਡਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਪੰਜਾਬ ਵਿੱਚ ਕਰੀਬ 43 ਹਜ਼ਾਰ ਕਿਲੋਮੀਟਰ ਸੰਪਰਕ ਸੜਕਾਂ ਹਨ ਅਤੇ ਉਨ੍ਹਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਲਈ ਵਿਸ਼ੇਸ਼ ਪ੍ਰੋਜੈਕਟ ਲਾਗੂ ਕੀਤਾ ਗਿਆ ਹੈ। 

ਇਸ ਯੋਜਨਾ ਤਹਿਤ ਸੜਕਾਂ ਦੀ ਮੁਰੰਮਤ ਦੇ ਨਾਲ-ਨਾਲ ਅਗਲੇ ਪੰਜ ਸਾਲਾਂ ਲਈ ਉਨ੍ਹਾਂ ਦਾ ਰੱਖ-ਰਖਾਵ ਵੀ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਪਿਛਲੇ ਚਾਰ ਸਾਲਾਂ ਦੌਰਾਨ ਵੱਡੇ ਪੱਧਰ ’ਤੇ ਵਿਕਾਸੀ ਬਦਲਾਅ ਦੇਖਣ ਨੂੰ ਮਿਲੇ ਹਨ। ਨਹਿਰੀ ਪਾਣੀ ਹੁਣ ਉਹਨਾਂ ਖੇਤਰਾਂ ਤੱਕ ਪਹੁੰਚ ਗਿਆ ਹੈ ਜਿੱਥੇ ਪਿਛਲੇ 50-60 ਸਾਲਾਂ ਤੋਂ ਨਹੀਂ ਪਹੁੰਚ ਰਿਹਾ ਸੀ।

ਵਿਧਾਇਕ ਨੇ ਕਿਹਾ ਕਿ ਇਨ੍ਹਾਂ ਸੜਕ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਮਿਲਣਗੀਆਂ ਅਤੇ ਕਿਸਾਨਾਂ ਨੂੰ ਆਪਣੀ ਫਸਲ ਮੰਡੀਆਂ ਤੱਕ ਪਹੁੰਚਾਉਣ ਵਿੱਚ ਵੀ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਪਿੰਡ ਅਤੇ ਸ਼ਹਿਰ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਜਾਰੀ ਹਨ।  

ਇਸ ਮੌਕੇ ਬਲਾਕ ਸੰਮਤੀ ਮੈਂਬਰ ਹਰਦੀਪ ਕੌਰ ਜਾਗੋ, ਲਖਵਿੰਦਰ ਸਿੰਘ ਜਾਗੋ ਬਲਾਕ ਪ੍ਰਧਾਨ, ਜੀਤਾ ਰਾਮ ਸਾਬਕਾ ਸਰਪੰਚ, Hnn ਜਗਤਾਰ ਸਿੰਘ, ਰਾਮ ਪ੍ਰਤਾਪ ਸਿੰਘ, ਗੁਰਪ੍ਰੀਤ ਸਿੰਘ, ਬਲਵੀਰ ਸਿੰਘ, ਰਾਮ ਲਾਲ, ਅਮਰ ਸਿੰਘ ਸਾਬਕਾ ਸਰਪੰਚ ਹੱਲੋਤਾਲੀ, ਕੁਲਵਿੰਦਰ ਸਿੰਘ ਡੇਰਾ, ਮਨਦੀਪ ਸਿੰਘ ਪੋਲਾ, ਗੁਰਪ੍ਰੀਤ ਸਿੰਘ ਭਿੰਡਰ, ਹਰਮੇਸ਼ ਛੰਨਾ ਅਤੇ ਇਲਾਕਾ ਵਾਸੀ ਵੀ ਮੌਜੂਦ ਸਨ।

 

Tags: Lakhbir Singh Rai

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD