Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਬਲਾਕ ਸੰਮਤੀ ਬੱਸੀ ਪਠਾਣਾ ਦੇ ਨਵੇਂ ਚੇਅਰਮੈਨ ਅਤੇ ਵਾਈਸ ਚੇਅਰਪਰਸਨ ਦੀ ਤਾਜਪੋਸੀ ਸਮਾਰੋਹ ਆਯੋਜਿਤ

ਵਿਧਾਇਕ ਰੁਪਿੰਦਰ ਸਿੰਘ ਹੈਪੀ ਵੱਲੋਂ ਨਵੀਂ ਟੀਮ ਨੂੰ ਵਧਾਈਆਂ

Rupinder Singh Happy, Bassi Pathana

Gurpreet Singh

Gurpreet Singh

5 Dariya News

ਬੱਸੀ ਪਠਾਣਾ/ ਫ਼ਤਹਿਗੜ੍ਹ ਸਾਹਿਬ , 08 Apr 2026

Last updated on: Apr 08, 2026, 13:53 IST

ਬਲਾਕ ਸੰਮਤੀ ਬੱਸੀ ਪਠਾਣਾ ਵਿਖੇ ਨਵੇਂ ਚੁਣੇ ਗਏ ਚੇਅਰਮੈਨ ਸਰਦਾਰ ਜਗਤਾਰ ਸਿੰਘ ਕਲੇਰ ਅਤੇ ਵਾਈਸ ਚੇਅਰਪਰਸਨ ਸ਼੍ਰੀਮਤੀ ਹਰਪ੍ਰੀਤ ਕੌਰ ਦੀ ਤਾਜਪੋਸੀ ਲਈ ਬੀਡੀਪੀਓ ਦਫਤਰ ਬਸੀ ਪਠਾਣਾ ਵਿਖੇ ਸਮਾਰੋਹ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਸਮੂਹ ਸੰਗਤ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।

ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਬੱਸੀ ਪਠਾਣਾ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਨਵੇਂ ਚੁਣੇ ਗਏ ਚੇਅਰਮੈਨ ਅਤੇ ਵਾਈਸ ਚੇਅਰਪਰਸਨ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੀ ਕਾਮਯਾਬੀ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ। ਉਨ੍ਹਾਂ ਕਿਹਾ ਕਿ ਨਵੀਂ ਲੀਡਰਸ਼ਿਪ ਪਿੰਡਾਂ ਦੇ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧ ਕੇ ਕਰੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ ਲਿਜਾਣ ਲਈ ਇਹ ਟੀਮ ਪੂਰੀ ਤਨਦੇਹੀ ਨਾਲ ਕੰਮ ਕਰੇਗੀ। ਓਹਨਾ ਨਵੀਂ ਟੀਮ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ।

ਸਮਾਰੋਹ ਦੌਰਾਨ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਪੰਚ, ਸਰਪੰਚ, ਬਲਾਕ ਪ੍ਰਧਾਨ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਸ਼ਾਮਿਲ ਹੋਏ। ਹਾਜ਼ਰ ਸੰਗਤ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਨਵੇਂ ਚੇਅਰਮੈਨ ਸਰਦਾਰ ਜਗਤਾਰ ਸਿੰਘ ਕਲੇਰ ਅਤੇ ਵਾਈਸ ਚੇਅਰਪਰਸਨ ਸ਼੍ਰੀਮਤੀ ਹਰਪ੍ਰੀਤ ਕੌਰ ਨੇ ਸਾਰੇ ਹਾਜ਼ਰੀਨਾਂ ਦਾ ਧੰਨਵਾਦ ਕਰਦੇ ਹੋਏ ਭਰੋਸਾ ਦਿਵਾਇਆ ਕਿ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰੇ ਉਤਰਦੇ ਹੋਏ ਇਲਾਕੇ ਦੇ ਸਮੂਹਿਕ ਵਿਕਾਸ ਲਈ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨਗੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਰਿੰਦਰ ਸਿੰਘ ਧਾਲੀਵਾਲ, ਡੀਡੀਪੀਓ ਜਸਪ੍ਰੀਤ ਕੌਰ, ਬੀਡੀਪੀਓ ਸਰਹੰਦ ਦੀਪ ਸ਼ਿਖਾ, ਬੀਡੀਪੀਓ ਖਮਾਣੋਂ ਵਨੀਤਾ, ਬੀਡੀਪੀਓ ਖੇੜਾ ਝਿਰਮਲ ਸਿੰਘ, ਬੀਡੀਪੀ ਅਮਲੋਹ ਚੰਦ ਸਿੰਘ, ਮਨਪ੍ਰੀਤ ਸਿੰਘ ਸੋਮਲ ਚੇਅਰਮੈਨ ਮਾਰਕੀਟ ਕਮੇਟੀ ਬਸੀ ਪਠਾਣਾ, ਜਿਲਾ ਪਰਿਸ਼ਦ ਮੈਂਬਰ ਗੁਰਵਿੰਦਰ ਸਿੰਘ ਗੋਗੀ, ਪਰਮਿੰਦਰ ਕੌਰ, ਸਕੱਤਰ ਜ਼ਿਲ੍ਹਾ ਪਰਿਸ਼ਦ ਕਰਨਦੀਪ ਕੌਰ, ਦਲਵੀਰ ਸਿੰਘ, ਰਸ਼ਪਿੰਦਰ ਸਿੰਘ, ਗੁਰਮੀਤ ਸਿੰਘ, ਯਾਦਵਿੰਦਰ ਸਿੰਘ, ਰਾਜ ਦੇਵੀ, ਜੋਤੀ ਰਾਣੀ, ਅੰਗਰੇਜ਼ ਸਿੰਘ ਰਜਿੰਦਰ ਸਿੰਘ ਜਸਵਿੰਦਰ ਕੌਰ ਕਰਮਜੀਤ ਕੌਰ ਹਰਜਿੰਦਰ ਕੌਰ, ਰਾਜ ਪੂਰੀ ਸਮੇਤ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਹਾਜ਼ਰ ਸਨ।

 

Tags: Rupinder Singh Happy , Bassi Pathana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD