Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਪੰਜਾਬ ਉਦਯੋਗਿਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰੇਗਾ : ਸੰਜੀਵ ਅਰੋੜਾ

ਆਰਥਿਕ ਵਿਕਾਸ ਦੇ ਨਾਲ-ਨਾਲ ਕੁਦਰਤ ਦੀ ਸੰਭਾਲ ਸਮੇਂ ਦੀ ਮੁੱਖ ਲੋੜ-ਸੰਜੀਵ ਅਰੋੜਾ

Sanjeev Arora, Dr Sona Thind, Mandi Gobindgarh

Gurpreet Singh

Gurpreet Singh

5 Dariya News

ਮੰਡੀ ਗੋਬਿੰਦਗੜ੍ਹ/ ਫ਼ਤਹਿਗੜ੍ਹ ਸਾਹਿਬ , 08 Apr 2026

Last updated on: Apr 08, 2026, 17:14 IST

ਪੰਜਾਬ ਸਰਕਾਰ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਨਵੇਂ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਮੰਡੀ ਗੋਬਿੰਦਗੜ੍ਹ ਵਿਖੇ ਪ੍ਰਮੁੱਖ ਉਦਯੋਗਿਕ ਇਕਾਈ 'ਵਰਧਮਾਨ ਆਦਰਸ਼ ਇਸਪਾਤ ਪ੍ਰਾਈਵੇਟ ਲਿਮਟਿਡ' ਦੇ ਵਿਸ਼ੇਸ਼ ਦੌਰੇ ਦੌਰਾਨ ਕੀਤਾ। ਉਨ੍ਹਾਂ ਨੇ ਉਦਯੋਗਪਤੀਆਂ ਨੂੰ ਭਰੋਸਾ ਦਿੱਤਾ ਕਿ ਉਦਯੋਗਿਕ ਇਕਾਈਆਂ ਨੂੰ ਜੋੜਨ ਵਾਲੀਆਂ ਖਸਤਾਹਾਲ ਸੜਕਾਂ ਦੀ ਮੁਰੰਮਤ ਦਾ ਕੰਮ ਜਲਦੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ ਤਾਂ ਜੋ ਵਪਾਰੀਆਂ ਅਤੇ ਟਰਾਂਸਪੋਰਟਰਾਂ ਲਈ ਚੁਣੌਤੀਆਂ ਨੂੰ ਘੱਟ ਕੀਤਾ ਜਾ ਸਕੇ।

ਕੰਪਨੀ ਦੀ 'ਗ੍ਰੀਨ ਮੁਹਿੰਮ' ਦੇ ਹਿੱਸੇ ਵਜੋਂ, ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਫ਼ਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਜਾ ਸਿਆਲ ਗਰੇਵਾਲ ਦੇ ਨਾਲ ਫੈਕਟਰੀ ਕੰਪਲੈਕਸ ਵਿੱਚ ਪੌਦੇ ਲਗਾਏ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਆਰਥਿਕ ਵਿਕਾਸ ਦੇ ਨਾਲ-ਨਾਲ ਕੁਦਰਤ ਦੀ ਸੰਭਾਲ ਸਮੇਂ ਦੀ ਮੁੱਖ ਲੋੜ ਹੈ। 

ਉਨ੍ਹਾਂ ਨੇ ਹਰਿਆ ਭਰਿਆ ਅਤੇ ਟਿਕਾਊ ਵਾਤਾਵਰਣ ਬਣਾਈ ਰੱਖਣ ਲਈ ਵਰਧਮਾਨ ਆਦਰਸ਼ ਇਸਪਾਤ ਵੱਲੋਂ ਕੀਤੇ ਗਏ ਉਪਰਾਲਿਆਂ ਦੀ ਵੀ ਭਰਪੂਰ ਸ਼ਲਾਘਾ ਕੀਤੀ। ਕੈਬਨਿਟ ਮੰਤਰੀ ਨੇ 'ਸੁਪਰ ਫੂਡਜ਼' ਉਦਯੋਗਿਕ ਇਕਾਈ ਦਾ ਵੀ ਦੌਰਾ ਕੀਤਾ। ਡਾਇਰੈਕਟਰ ਸ੍ਰੀ ਨਿਮਿਤ ਗਰਗ ਨੇ ਕੈਬਨਿਟ ਮੰਤਰੀ ਨੂੰ ਫੈਕਟਰੀ ਵਿੱਚ ਵਰਤੀਆਂ ਜਾ ਰਹੀਆਂ ਆਧੁਨਿਕ ਅਤੇ ਉੱਨਤ ਤਕਨੀਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਇਸ ਮੌਕੇ ਸ੍ਰੀ ਆਦਰਸ਼ ਗਰਗ (ਸੀ.ਐਮ.ਡੀ., ਜੋਗਿੰਦਰਾ ਗਰੁੱਪ), ਸ੍ਰੀ ਸੰਜੇ ਗੁਪਤਾ (ਮੈਨੇਜਿੰਗ ਡਾਇਰੈਕਟਰ), ਸ੍ਰੀ ਅਸ਼ਵਨੀ ਗਰਗ (ਡਾਇਰੈਕਟਰ), ਸ੍ਰੀ ਨਿਮਿਤ ਗੁਪਤਾ (ਡਾਇਰੈਕਟਰ), ਸੀ.ਈ.ਓ. ਸ੍ਰੀ ਅਮਿਤ ਤੋਮਰ, ਐਚ.ਆਰ. ਹੈੱਡ ਸ੍ਰੀ ਸੁਨੀਲ ਸੰਮੀ, ਸ੍ਰੀ ਨਰਿੰਦਰ ਗੁਪਤਾ ਅਤੇ ਕੰਪਨੀ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

 

Tags: Sanjeev Arora , Dr Sona Thind , Mandi Gobindgarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD