Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ 'ਤੇ ਸਵਾਲ ਉਠਾਉਣਾ ਸੁਖਬੀਰ ਬਾਦਲ ਦੀ ਨਿਰਾਸ਼ਾ ਦਾ ਪ੍ਰਤੀਕ : ਮਾਲਵਿੰਦਰ ਸਿੰਘ ਕੰਗ

ਸੁਖਬੀਰ ਬਾਦਲ ਦਾ ਦੋਹਰਾ ਚਿਹਰਾ ਨੰਗਾ, ਪਹਿਲਾਂ ਗਲਤੀ ਮੰਨੀ ਤੇ ਹੁਣ ਕਹਿ ਰਹੇ ਨੇ 'ਸਾਜ਼ਿਸ਼': ਕੰਗ

Malwinder Singh Kang, Chandigarh

Gurpreet Singh

Gurpreet Singh

5 Dariya News

ਚੰਡੀਗੜ੍ਹ , 08 Apr 2026

Last updated on: Apr 08, 2026, 17:38 IST

ਆਮ ਆਦਮੀ ਪਾਰਟੀ (ਆਪ) ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ 'ਤੇ ਸਵਾਲ ਉਠਾਉਣਾ ਸੁਖਬੀਰ ਬਾਦਲ ਦੀ ਨਿਰਾਸ਼ਾ ਅਤੇ ਸਿੱਖ ਮਰਿਆਦਾਵਾਂ ਪ੍ਰਤੀ ਉਨ੍ਹਾਂ ਦੇ ਮਨ ਵਿੱਚ ਸਤਿਕਾਰ ਦੀ ਘਾਟ ਨੂੰ ਦਰਸਾਉਂਦਾ ਹੈ। ਕੰਗ ਨੇ ਕਿਹਾ ਕਿ ਜਿਸ ਤਰ੍ਹਾਂ ਸੁਖਬੀਰ ਬਾਦਲ ਹੁਣ ਆਪਣੀ ਸਿਆਸੀ ਜ਼ਮੀਨ ਖਿਸਕਦੀ ਦੇਖ ਕੇ ਪਵਿੱਤਰ ਸੰਸਥਾਵਾਂ ਨੂੰ ਨਿਸ਼ਾਨਾ ਬਣਾ ਰਹੇ ਹਨ, ਉਹ ਬਹੁਤ ਹੀ ਮੰਦਭਾਗਾ ਹੈ।

ਸੰਸਦ ਮੈਂਬਰ ਕੰਗ ਨੇ ਯਾਦ ਦਿਵਾਇਆ ਕਿ ਜਦੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤਾ ਗਿਆ ਸੀ, ਉਦੋਂ ਉਨ੍ਹਾਂ ਨੇ ਗੁਰੂ ਮਹਾਰਾਜ ਦੀ ਪਾਵਨ ਹਜ਼ੂਰੀ ਵਿੱਚ ਆਪਣੀਆਂ ਸਾਰੀਆਂ ਗਲਤੀਆਂ ਕਬੂਲ ਕੀਤੀਆਂ ਸਨ। ਪੂਰੀ ਦੁਨੀਆ ਨੇ ਲਾਈਵ ਪ੍ਰਸਾਰਣ ਰਾਹੀਂ ਉਨ੍ਹਾਂ ਨੂੰ ਆਪਣੀ ਭੁੱਲ ਮੰਨਦਿਆਂ ਦੇਖਿਆ ਸੀ। 

ਪਰ, ਇਸ ਤੋਂ ਤੁਰੰਤ ਬਾਅਦ ਸ੍ਰੀ ਮੁਕਤਸਰ ਸਾਹਿਬ ਦੀ ਇੱਕ ਰੈਲੀ ਵਿੱਚ ਉਨ੍ਹਾਂ ਨੇ ਆਪਣੇ ਸੁਰ ਬਦਲ ਲਏ ਅਤੇ ਬੇਸ਼ਰਮੀ ਨਾਲ ਕਹਿ ਦਿੱਤਾ ਕਿ ਉਨ੍ਹਾਂ ਨੇ ਕੋਈ ਗੁਨਾਹ ਨਹੀਂ ਕੀਤਾ ਹੈ। ਇਹ ਦੋਹਰਾ ਚਰਿੱਤਰ ਉਨ੍ਹਾਂ ਦੇ ਹੰਕਾਰ ਅਤੇ ਸਿੱਖ ਕੌਮ ਪ੍ਰਤੀ ਉਨ੍ਹਾਂ ਦੀ ਬੇਰੁਖ਼ੀ ਦਾ ਪ੍ਰਮਾਣ ਹੈ।

ਸੁਖਬੀਰ ਬਾਦਲ ਦੇ ਉਸ ਹਾਲੀਆ ਬਿਆਨ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ, ਜਿਸ ਵਿੱਚ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣੇ ਖਿਲਾਫ 'ਸਾਜ਼ਿਸ਼' ਹੋਣ ਦੀ ਗੱਲ ਕਹੀ ਹੈ, ਕੰਗ ਨੇ ਕਿਹਾ ਕਿ ਅਜਿਹੀ ਵੱਡੀ ਭੁੱਲ ਜਾਂ ਗੁਸਤਾਖੀ ਤਾਂ ਕੋਈ ਗੈਰ-ਸਿੱਖ ਵੀ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਜਿੱਥੇ ਪੰਜ ਸਿੰਘ ਸਾਹਿਬਾਨ ਨੇ ਗੁਰੂ ਮਹਾਰਾਜ ਦੀ ਹਜ਼ੂਰੀ ਵਿੱਚ ਬੈਠ ਕੇ, ਸਿੱਖ ਮਰਿਆਦਾਵਾਂ ਅਤੇ ਸ਼ਾਨਾਮੱਤੇ ਇਤਿਹਾਸ ਦੇ ਅਧਾਰ 'ਤੇ ਫੈਸਲਾ ਸੁਣਾਇਆ ਹੋਵੇ, ਉਸ ਨੂੰ 'ਸਾਜ਼ਿਸ਼' ਕਰਾਰ ਦੇਣਾ ਸਿੱਖ ਇਤਿਹਾਸ ਦੀਆਂ ਸਭ ਤੋਂ ਦੁਖਦਾਈ ਅਤੇ ਸ਼ਰਮਨਾਕ ਘਟਨਾਵਾਂ ਵਿੱਚੋਂ ਇੱਕ ਹੈ।

ਕੰਗ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਜੋ ਗੁਨਾਹ ਪੰਜਾਬ ਅਤੇ ਸਿੱਖ ਪੰਥ ਦੇ ਖਿਲਾਫ ਕੀਤੇ ਹਨ, ਉਸ ਦੀ ਸਜ਼ਾ ਤਾਂ ਪੰਜਾਬ ਦੇ ਲੋਕ ਉਨ੍ਹਾਂ ਨੂੰ ਲਗਾਤਾਰ ਦੇ ਹੀ ਰਹੇ ਹਨ। ਪਰ ਹੁਣ, ਜਿਸ ਤਰ੍ਹਾਂ ਉਨ੍ਹਾਂ ਨੇ ਸਿੱਖਾਂ ਦੀ ਸਰਵਉੱਚ ਸੰਸਥਾ ਦੀ ਸਾਖ ਅਤੇ ਫੈਸਲਿਆਂ 'ਤੇ ਉਂਗਲ ਉਠਾਈ ਹੈ, ਉਸ ਲਈ ਪੂਰਾ ਪੰਥ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ। ਕੌਮ ਅਤੇ ਸੰਗਤ ਆਉਣ ਵਾਲੇ ਸਮੇਂ ਵਿੱਚ ਇਸ ਗੁਸਤਾਖੀ ਲਈ ਉਨ੍ਹਾਂ ਨੂੰ ਸਖ਼ਤ ਸਜ਼ਾ ਦੇਵੇਗੀ।

 

Tags: Malwinder Singh Kang , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD