Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਖੇਤੀਬਾੜੀ ਵਿਭਾਗ ਅਤੇ ਪੁਲਿਸ ਦੀ ਸਾਂਝੀ ਕਾਰਵਾਈ ਤਹਿਤ ਜਗਰਾਉਂ ਵਿੱਚ ਨਕਲੀ ਖਾਦ ਬਣਾਉਣ ਵਾਲੀ 'ਰਾਫਾ ਬਾਇਓਟੈਕ' ‘ਤੇ ਛਾਪਾ, ਮਨੋਜ ਕੁਮਾਰ ਗ੍ਰਿਫਤਾਰ

ਖਾਦ ਕੰਟਰੋਲ ਆਰਡਰ ਦੀ ਉਲੰਘਣਾ ‘ਤੇ ਐਫ.ਆਈ.ਆਰ ਦਰਜ, ਦੋਸ਼ੀ ਗ੍ਰਿਫਤਾਰ

Crime News Punjab

Armaan

Armaan

5 Dariya News

ਲੁਧਿਆਣਾ , 08 Apr 2026

Last updated on: Apr 09, 2026, 09:47 IST

ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਪੰਜਾਬ ਦੇ ਕਿਸਾਨਾਂ ਨੂੰ ਉੱਚ-ਮਿਆਰੀ ਦੇ ਇਨਪੁੱਟ ਖਾਦਾਂ, ਦਵਾਈਆਂ ਅਤੇ ਬੀਜਾਂ ਦੀ ਨਿਰਵਿਘਨ ਸਪਲਾਈ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਪ੍ਰਬੰਧਕੀ ਸਕੱਤਰ ਸ੍ਰੀ ਅਰਸ਼ਦੀਪ ਸਿੰਘ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੌਦ ਸੁਰੱਖਿਆ) ਡਾ. ਨਰਿੰਦਰ ਸਿੰਘ ਬੈਨੀਪਾਲ ਅਤੇ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਡਾ. ਗੁਰਦੀਪ ਸਿੰਘ ਦੀ ਟੀਮ ਨੇ ਜਗਰਾਉਂ ਵਿਖੇ ਪਰਦੇਸੀ ਢਾਬਾ ਦੇ ਪਿਛਲੇ ਪਾਸੇ ਮਨੋਜ ਕੁਮਾਰ ਪੁੱਤਰ ਰਾਮ ਆਸਰਾ ਵਾਸੀ ਕੋਠੇ ਸ਼ੇਰ ਜੰਗ ਦੇ ਜਗਰਾਉਂ ਦੀ 'ਰਾਫਾ ਬਾਇਓਟੈਕ' ਵਿਖੇ ਛਾਪਾ ਮਾਰਿਆ ਗਿਆ ਤਾਂ ਮੌਕੇ ਤੇ ਮਨੋਜ ਕੁਮਾਰ ਵੱਲੋਂ ਭਾਰੀ ਮਾਤਰਾ ਵਿੱਚ ਜ਼ਿੰਕ ਸਲਫੇਟ 33 ਪ੍ਰਤੀਸ਼ਤ ਅਤੇ ਮੈਗਨੀਜ ਸਲਫੇਟ ਦਾ ਵੱਖੋ-ਵੱਖ ਕੰਪਨੀਆਂ ਦਾ ਵਾਰਦਾਨਾ ਬਣਾਇਆ ਹੋਇਆ ਪਾਇਆ ਗਿਆ ਅਤੇ ਵੱਖੋ-ਵੱਖਰੇ ਕੰਪਨੀਆਂ ਦੇ ਜ਼ਿੰਕ ਸਲਫੇਟ 33 ਪ੍ਰਤੀਸ਼ਤ ਦੇ ਬਣਾਏ ਹੋਏ ਪੈਕਟ ਜੋ ਕਿ ਬਰਾਂਡਿਡ ਕੰਪਨੀਆਂ ਦੇ ਨਾਮ ਤੇ ਹਨ ਬਰਾਮਦ ਕੀਤੇ ਗਏ ਅਤੇ ਉਹਨਾਂ ਦੀ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਸੈਂਪਲਿੰਗ ਕੀਤੀ ਗਈ।

ਮਨੋਜ ਕੁਮਾਰ ਮੌਕੇ 'ਤੇ ਖੇਤੀਬਾੜੀ ਲਈ ਵਰਤੋ ਵਾਲੀਆਂ ਖਾਦਾਂ ਬਣਾਉਣ ਅਤੇ ਵੇਚਣ ਦਾ ਕੋਈ ਲਾਇਸੈਂਸ ਪੇਸ਼ ਨਹੀਂ ਕਰ ਸਕਿਆ। ਇਸ ਦੌਰਾਨ ਸੀਨੀਅਰ ਪੁਲਿਸ ਕਪਤਾਨ ਲੁਧਿਆਣਾ ਦਿਹਾਤੀ (ਜਗਰਾਉਂ) ਨਾਲ ਰਾਬਤਾ ਕਰਕੇ ਥਾਣਾ ਸਿਟੀ ਜਗਰਾਉਂ ਦੀ ਟੀਮ ਨੂੰ ਮੌਕੇ ਤੇ ਬੁਲਾਇਆ ਗਿਆ। ਪੁਲਿਸ ਟੀਮ ਵੱਲੋਂ ਮੌਕੇ ਤੇ ਬਰਾਮਦ ਕੀਤੀਆਂ ਗਈਆਂ ਖਾਦਾਂ ਅਤੇ ਵੱਖੋ-ਵੱਖਰੀਆਂ ਕੰਪਨੀਆਂ ਦਾ ਵਾਰਦਾਨਾ ਸੀਲ ਕਰਕੇ ਮੌਕੇ ਤੋਂ ਮਨੋਜ ਕੁਮਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਖੇਤੀਬਾੜੀ ਵਿਭਾਗ ਵੱਲੋਂ ਪੁਲਿਸ ਨੂੰ ਐਫ.ਆਈ.ਆਰ ਦਰਜ ਕਰਨ ਦੀ ਦਰਖਾਸਤ ਦੇ ਕੇ ਮਨੋਜ ਕੁਮਾਰ ਖਿਲਾਫ ਖਾਦ ਕੰਟਰੋਲ ਆਰਡਰ 1985 ਅਤੇ ਜਰੂਰੀ ਵਸਤਾਂ ਐਕਟ 1955 ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਐਫ.ਆਈ.ਆਰ ਦਰਜ ਕਰਵਾਈ ਗਈ।

ਖੇਤੀਬਾੜੀ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੇ ਸਖ਼ਤ ਨਿਰਦੇਸ਼ ਹਨ ਕਿ ਕਿਸਾਨਾਂ ਨੂੰ ਖੇਤੀ ਇਨਪੁਟ ਖਾਦ, ਦਵਾਈਆਂ ਅਤੇ ਬੀਜ ਦੀ ਨਿਰਵਿਘਨ ਸਪਲਾਈ ਜਾਰੀ ਰਹੇਗੀ ਅਤੇ ਕਿਸਾਨਾਂ ਨਾਲ ਧੋਖਾਧੜੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਖੇਤੀਬਾੜੀ ਵਿਭਾਗ ਦੀ ਟੀਮ ਵਿੱਚ ਡਾ. ਗੁਰਜੇਸ਼ ਭਾਰਗਵ ਚੀਫ ਇੰਸਪੈਕਟਰ ਫਰਟੀਲਾਈਜ਼ਰ, ਡਾ. ਜਤਿੰਦਰ ਸਿੰਘ ਸਿੱਧੂ ਖੇਤੀਬਾੜੀ ਅਫਸਰ ਜਗਰਾਓ, ਜਤਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਲੁਧਿਆਣਾ, ਡਾ. ਸੁਖਬੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਇਨਫੋਰਸਮੈਂਟ, ਡਾ. ਮਨਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਬੀਜ, ਡਾ. ਜਸਵੰਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਪੀ.ਪੀ. ਜਗਰਾਉਂ, ਡਾ. ਅਰਸ਼ਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ ਜ. ਕ. ਜਗਰਾਓਂ, ਡਾ. ਨੀਰਜ ਖੇਤੀਬਾੜੀ ਵਿਕਾਸ ਅਫਸਰ ਮਾਣੂਕੇ, ਸੰਦੀਪ ਸਿੰਘ ਜੇ.ਟੀ., ਜਸਵਿੰਦਰ ਸਿੰਘ ਜੇ.ਟੀ., ਪਰਮਵੀਰ ਸਿੰਘ ਏ.ਟੀ.ਐਮ. ਆਦਿ ਹਾਜ਼ਰ ਸਨ।

 

Tags: Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD