Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਗਿਆਸਪੁਰਾ ਨੇ ਹਲਕਾ ਪਾਇਲ ਦੇ 5 ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਫਾਇਰ ਸਿਸਟਮ ਨਾਲ ਲੈਸ ਪਾਣੀ ਟੈਂਕਰ ਦਿੱਤੇ

ਫਾਇਰ ਸਿਸਟਮ ਨਾਲ ਲੈਸ ਪਾਣੀ ਟੈਂਕਰਾਂ ਨਾਲ ਪਿੰਡਾਂ ਦੀ ਸੁਰੱਖਿਆ ਹੋਵੇਗੀ ਯਕੀਨੀ: ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ

Manwinder Singh Giaspura, AAP Punjab, Ludhiana

Armaan

Armaan

5 Dariya News

ਪਾਇਲ, ਦੋਰਾਹਾ (ਲੁਧਿਆਣਾ) , 08 Apr 2026

Last updated on: Apr 09, 2026, 09:48 IST

ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਬੁੱਧਵਾਰ ਨੂੰ ਕਰੀਬ 8 ਲੱਖ ਰੁਪਏ ਦੀ ਲਾਗਤ ਨਾਲ ਹਲਕਾ ਪਾਇਲ ਦੇ 5 ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਪਾਣੀ ਵਾਲੇ ਟੈਂਕਰ ਫਾਇਰ ਸਿਸਟਮ ਸਮੇਤ ਮੁਹੱਈਆ ਕਰਵਾਏ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੱਸਿਆ ਕਿ ਹਲਕਾ ਪਾਇਲ ਦੇ ਪਿੰਡ ਜੈਪੁਰਾ, ਗੁਰਦਿੱਤਪੁਰਾ, ਅਲੂਣਾ ਤੋਲਾ, ਕਟਾਹਰੀ ਅਤੇ ਗੁਰਥਲੀ ਦੀਆਂ ਗ੍ਰਾਮ ਪੰਚਾਇਤਾਂ ਨੂੰ ਪਾਣੀ ਵਾਲੇ ਟੈਂਕਰ ਫਾਇਰ ਸਿਸਟਮ ਸਮੇਤ ਮੁਹੱਈਆ ਕਰਵਾਏ ਗਏ ਹਨ।

ਇਹ ਪਾਣੀ ਵਾਲੇ ਟੈਂਕਰ ਪਿੰਡ ਦੇ ਸਾਂਝੇ ਕੰਮਾਂ ਲਈ ਬਹੁਤ ਹੀ ਲਾਭਦਾਇਕ ਹੋਣਗੇ। ਪਾਣੀ ਵਾਲੇ ਟੈਂਕਰਾਂ ਵਿੱਚ ਫਾਇਰ ਸਿਸਟਮ ਦੀ ਸਹੂਲਤ ਹੋਣ ਨਾਲ ਅੱਗ ਲੱਗਣ ਦੀ ਘਟਨਾ ਨੂੰ ਵੀ ਰੋਕਣ ਲਈ ਕੰਮ ਕੀਤਾ ਜਾ ਸਕਦਾ ਹੈ।ਉਨ੍ਹਾਂ ਦੱਸਿਆ ਕਿ ਇਹਨਾਂ ਪਾਣੀ ਵਾਲੇ ਟੈਂਕਰਾਂ ਵਿੱਚ ਫਾਇਰ ਸਿਸਟਮ ਦੀ ਸਹੂਲਤ ਹੋਣ ਨਾਲ ਪਿੰਡ ਅਤੇ ਇਲਾਕਾ ਨਿਵਾਸੀਆਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇਗਾ।

ਉਨ੍ਹਾਂ ਕਿਹਾ ਕਿ ਨਾਗਰਿਕਾਂ ਦੀ ਸੁਰੱਖਿਆ ਸਾਡੀ ਮੁੱਖ ਤਰਜ਼ੀਹ ਹੈ ਅਤੇ ਪੰਜਾਬ ਸਰਕਾਰ ਐਮਰਜੈਂਸੀ ਹਾਲਾਤਾਂ ‘ਚ ਬੁਨਿਆਦੀ ਸਹੂਲਤਾਂ ਲਈ ਪੁਖ਼ਤਾ ਪ੍ਰਬੰਧ ਕਰ ਰਹੀ ਹੈ। ਇਸ ਲਈ ਮੈਂ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਾ ਹਾਂ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਇਹਨਾਂ ਉਪਰਾਲਿਆਂ ਤਹਿਤ ਹੁਣ ਪਿੰਡਾਂ ਨੂੰ ਹਾਈਟੈੱਕ ਬਣਾਇਆ ਜਾ ਰਿਹਾ ਹੈ।

ਪੰਜਾਬ ਦੇ ਪਿੰਡਾਂ ਦੀਆਂ ਬੁਨਿਆਦੀ ਸਹੂਲਤਾਂ ਵਿੱਚ ਹੁਣ ਪਾਣੀ ਵਾਲੇ ਟੈਂਕਰ ਫਾਇਰ ਸਿਸਟਮ ਵਰਗੀਆਂ ਸਹੂਲਤਾਂ ਵੀ ਸ਼ਾਮਲ ਹੋ ਗਈਆਂ ਹਨ ਜੋ ਪਿੰਡਾਂ ਨੂੰ ਹੋਰ ਸੁਰੱਖਿਅਤ ਬਣਾਉਣਗੀਆਂ। ਜਿਹਨਾਂ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਪਾਣੀ ਵਾਲੇ ਟੈਂਕਰ ਫਾਇਰ ਸਿਸਟਮ ਸਮੇਤ ਮੁਹੱਈਆ ਕਰਵਾਏ ਗਏ ਉਨ੍ਹਾਂ ਪਿੰਡਾਂ ਦੇ ਸਰਪੰਚਾਂ ਨੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਇਹ ਪਾਣੀ ਵਾਲੇ ਟੈਂਕਰ ਜੋ ਫਾਇਰ ਸਿਸਟਮ ਨਾਲ ਲੈਸ ਹਨ ਪਿੰਡ ਦੇ ਸਾਂਝੇ ਕੰਮਾਂ ਲਈ ਵਰਤੇ ਜਾਣਗੇ ਅਤੇ ਪਿੰਡ ਵਿੱਚ ਜੇਕਰ ਅੱਗ ਲੱਗਣ ਦੀ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਉਸ ਨੂੰ ਬੁਝਾਉਣ ਵਿੱਚ ਵੀ ਸਹਾਈ ਸਿੱਧ ਹੋਣਗੇ।

ਇਹਨਾਂ ਪਿੰਡਾਂ ਪੰਚਾਇਤਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਹਰ ਤਰ੍ਹਾਂ ਦੇ ਕੀਤੇ ਜਾ ਰਹੇ ਵਿਕਾਸ ਕਾਰਜਾਂ ’ਤੇ ਖ਼ੁਸ਼ੀ ਦਾ ਪ੍ਰਗਟਾਵਾਂ ਕਰਦਿਆਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਨਾਲ ਪੰਜਾਬ ਦੇ ਪਿੰਡਾਂ ਦੀ ਤਸਵੀਰ ਬਦਲ ਰਹੀ ਹੈ।

 

Tags: Manwinder Singh Giaspura , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD