Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ

ਹਰ ਗਲੀ ਤੇ ਸੜਕ ਨੂੰ ਪੱਕਾ ਕਰਨ ਲਈ ਪੰਜਾਬ ਸਰਕਾਰ ਵਚਨਬੱਧ: ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ

Manwinder Singh Giaspura, AAP Punjab, Ludhiana

Armaan

Armaan

5 Dariya News

ਦੋਰਾਹਾ, (ਲੁਧਿਆਣਾ) , 08 Apr 2026

Last updated on: Apr 09, 2026, 09:50 IST

ਹਲਕਾ ਪਾਇਲ ਤੋਂ ਵਿਧਾਇਕ ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ ਨੇ ਬੁੱਧਵਾਰ ਨੂੰ ਦੋਰਾਹਾ ਦੇ ਵਾਰਡ ਨੰਬਰ 4 ਅਤੇ 5 ਦੀਆਂ ਗਲੀਆਂ ਨੂੰ ਪੱਕਾ ਕਰਨ ਲਈ ਕਰੀਬ 36.21 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦਾ ਉਦਘਾਟਨ ਕਰਕੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਕੌਂਸਲ ਦੋਰਾਹਾ ਦੇ ਪ੍ਰਧਾਨ ਗੁਰਦਰਸ਼ਨ ਕੁਮਾਰ ਸ਼ਰਮਾ ਵੀ ਮੌਜੂਦ ਸਨ।

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੱਸਿਆ ਕਿ ਦੋਰਾਹਾ ਦੇ ਵਾਰਡ ਨੰ: 04 ਵਿਖੇ ਸੰਤ ਸਵਰਨ ਸਿੰਘ ਦੇ ਘਰ ਤੋਂ ਪੂਰਨ ਦੇ ਘਰ ਤੱਕ ਇੰਟਰਲਾਕ ਟਾਈਲਾਂ ਲਗਾਉਣ 'ਤੇ ਕਰੀਬ 8.51 ਲੱਖ ਰੁਪਏ ਦੀ ਲਾਗਤ ਅਤੇ ਵਾਯੂ ਦੀ ਦੁਕਾਨ ਤੋਂ ਗੁੱਡੂ ਖਾਨ ਦੇ ਘਰ ਤੱਕ ਇੰਟਰਲਾਕ ਟਾਈਲਾਂ ਲਗਾਉਣ 'ਤੇ ਕਰੀਬ 7.88 ਲੱਖ ਰੁਪਏ ਦੀ ਲਾਗਤ ਆਵੇਗੀ। ਇਸੇ ਤਰ੍ਹਾਂ ਦੋਰਾਹਾ ਦੇ ਵਾਰਡ ਨੰ: 05 ਵਿਖੇ ਰਜਿੰਦਰਪਾਲ ਦੇ ਘਰ ਤੋਂ ਪ੍ਰੇਮ ਮੋਟਰ ਦੇ ਘਰ ਤੱਕ ਇੰਟਰਲਾਕ ਟਾਈਲਾਂ ਲਗਾਉਣ 'ਤੇ ਕਰੀਬ 9.95 ਲੱਖ ਰੁਪਏ ਦੀ ਲਾਗਤ ਅਤੇ ਰਵੀ ਮਹਿਤਾ ਦੇ ਘਰ ਤੋਂ ਹਜਾਰਾ ਲਾਲ ਤੇ ਸਿੰਗਾਰਾ ਲਾਲ ਦੇ ਘਰ ਤੱਕ ਇੰਟਰਲਾਕ ਟਾਈਲਾਂ ਲਗਾਉਣ 'ਤੇ ਕਰੀਬ 9.87 ਲੱਖ ਰੁਪਏ ਦੀ ਲਾਗਤ ਆਵੇਗੀ।

ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਲੋਕਾਂ ਦੀ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਵਿੱਚ ਹਰ ਗਲੀ, ਸੜਕ ਨੂੰ ਇੱਕ-ਇੱਕ ਕਰਕੇ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਈਆਂ ਜਾਣਗੀਆਂ।ਮਨਵਿੰਦਰ ਸਿੰਘ ਗਿਆਸਪੁਰਾ ਨੇ ਨਗਰ ਕੌਂਸਲ ਦੋਰਾਹਾ ਦੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਹਨਾਂ ਵਾਰਡਾਂ ਦੀਆਂ ਗਲੀਆਂ ਨੂੰ ਪੱਕਾ ਕਰਨ ਲਈ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਨੂੰ ਨਿਰਧਾਰਤ ਸਮੇਂ ਅੰਦਰ ਉੱਚ ਗੁਣਵੱਤਾ ਨਾਲ ਪੂਰਾ ਕੀਤਾ ਜਾਵੇ ਅਤੇ ਮੌਕੇ ’ਤੇ ਨਿਯਮਤ ਨਿਗਰਾਨੀ ਯਕੀਨੀ ਬਣਾਈ ਜਾਵੇ।

ਵਿਧਾਇਕ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਾਇਲ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੜਕਾਂ, ਪਾਣੀ, ਸੀਵਰੇਜ ਅਤੇ ਹੋਰ ਜਨ ਸਹੂਲਤਾਂ ਨਾਲ ਜੁੜੇ ਪ੍ਰੋਜੈਕਟਾਂ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ ਤਾਂ ਜੋ ਸ਼ਹਿਰ ਅਤੇ ਪਿੰਡ ਵਾਸੀਆਂ ਨੂੰ ਸਹੂਲਤਾਂ ਉਪਲਬਧ ਕਰਵਾਈਆਂ ਜਾ ਸਕਣ।

ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਸ਼ਹਿਰਾਂ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ ਤਾਂ ਜੋ ਹਰ ਸ਼ਹਿਰ ਅਤੇ ਪਿੰਡ ਤਰੱਕੀ ਅਤੇ ਸਹੂਲਤਾਂ ਦੇ ਮਾਮਲੇ ਵਿੱਚ ਮਿਸਾਲ ਬਣ ਸਕੇ। ਇਸ ਮੌਕੇ ਉਨ੍ਹਾਂ ਇਲਾਕੇ ਵਾਸੀਆਂ ਨਾਲ  ਹੋਰ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਸਬੰਧੀ ਵੀ ਵਿਚਾਰ ਚਰਚਾ ਕੀਤੀ।

 

Tags: Manwinder Singh Giaspura , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD