Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਾਹਨੇਵਾਲ ਦੀ ਅਨਾਜ ਮੰਡੀ ’ਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

93.44 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਸਟੀਲ ਕਵਰ ਸ਼ੈੱਡ ਦਾ ਵੀ ਕੀਤਾ ਉਦਘਾਟਨ

Hardeep Singh Mundian, Sahnewal, Ludhiana, AAP Punjab, Hemraj Raji

Armaan

Armaan

5 Dariya News

ਸਾਹਨੇਵਾਲ,(ਲੁਧਿਆਣਾ) , 08 Apr 2026

Last updated on: Apr 09, 2026, 09:52 IST

ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਵਿਧਾਇਕ ਅਤੇ ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ, ਹਾਊਸਿੰਗ ਅਤੇ ਸ਼ਹਿਰੀ ਵਿਕਾਸ, ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਸਾਹਨੇਵਾਲ ਦੀ ਅਨਾਜ ਮੰਡੀ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ।ਉਨ੍ਹਾਂ ਕਿਸਾਨ ਵੀਰਾਂ ਨੂੰ ਮੁਬਾਰਕਬਾਦ ਦਿੰਦਿਆਂ ਸਫਲ ਸੀਜਨ ਦੀ ਵੀ ਕਾਮਨਾ ਕੀਤੀ।

ਇਸ ਮੌਕੇ ਉਨ੍ਹਾਂ ਦੇ ਨਾਲ ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ ਹੇਮਰਾਜ ਰਾਜੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅਧਿਕਾਰੀਆਂ ਨੂੰ ਕਿਸਾਨਾਂ ਦੀ ਸਖ਼ਤ ਮਿਹਨਤ ਨਾਲ ਪੈਦਾ ਕੀਤੀ ਉਪਜ ਦੀ ਤੁਰੰਤ ਖ਼ਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਕਿਸਾਨ ਭਰਾਵਾਂ ਨੂੰ ਅਨਾਜ ਮੰਡੀਆਂ 'ਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪੰਜਾਬ ਸਰਕਾਰ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ।

ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਾਫ-ਸੁੱਥਰੀ ਕਣਕ ਹੀ ਮੰਡੀ ਵਿੱਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਅਨਾਜ ਮੰਡੀਆਂ ਵਿੱਚ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਹਨ।

ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਕੈਬਨਿਟ ਮੰਤਰੀ ਮੁੰਡੀਆਂ ਨੇ ਦੱਸਿਆ ਕਿ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ) 2,585 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ। ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਰਪੇਸ਼ ਨਾ ਆਵੇ, ਇਸ ਲਈ ਬਾਰਦਾਨੇ (ਗਨੀ ਬੈਗ) ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਕਿਸਾਨਾਂ ਤੋਂ ਕਣਕ ਦੀ ਖਰੀਦ ਕੀਤੀ ਫਸਲ ਦੀ ਅਦਾਇਗੀ ਸਬੰਧੀ ਦੱਸਦਿਆ ਕਿਹਾ ਕਿ ਕਿਸਾਨਾਂ ਦੇ ਖਾਤਿਆਂ ਵਿੱਚ ਤੁਬੰਤ ਸਿੱਧੇ ਭੁਗਤਾਨ ਕੀਤੇ ਜਾਣਗੇ। ਉਨ੍ਹਾਂ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਪਾਰਦਰਸ਼ਿਤਾ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਮੰਡੀਆਂ ਵਿੱਚ ਕੰਮਕਾਜ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਵੀ ਦਿੱਤੇ।

ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ ਹੇਮਰਾਜ ਰਾਜੀ ਨੇ ਦੱਸਿਆ ਕਿ ਮਾਰਕੀਟ ਕਮੇਟੀ ਸਾਹਨੇਵਾਲ ਅਧੀਨ ਆਉਂਦੀਆਂ ਅਨਾਜ ਮੰਡੀਆਂ ਵਿੱਚ ਕਿਸਾਨਾਂ ਲਈ ਛਾਂ, ਪਾਣੀ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ। ਬਾਅਦ ਵਿੱਚ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਨਵੀਂ ਦਾਣਾ ਮੰਡੀ, ਸਾਹਨੇਵਾਲ ਵਿਖੇ ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੇ ਯਤਨਾਂ ਸਦਕਾ, 93.44 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਸਟੀਲ ਕਵਰ ਸ਼ੈੱਡ ਦਾ ਉਦਘਾਟਨ ਵੀ ਕੀਤਾ ਗਿਆ। 

ਇਸ ਮੌਕੇ ‘ਆਪ’ ਦੇ ਚੇਅਰਮੈਨ ਸਹਿਬਾਨ, ਬਲਾਕ ਪ੍ਰਧਾਨ ਸਹਿਬਾਨ, ਬਲਾਕ ਸੰਮਤੀ ਮੈਂਬਰ ਸਹਿਬਾਨ, ਸਗੰਠਨ ਇਨਚਾਰਜ, ਪ੍ਰਧਾਨ ਸਹਿਬਾਨ, ਕੌਂਸਲਰ ਸਹਿਬਾਨ, ਸਰਪੰਚ ਸਹਿਬਾਨ, ਪੰਚ ਸਹਿਬਾਨ, ਨੰਬਰਦਾਰ ਸਹਿਬਾਨ, ਆੜਤੀਏ ਭਰਾ, ਕਿਸਾਨ ਭਰਾ, ਮਜ਼ਦੂਰ ਭਰਾ ਅਤੇ ਪਾਰਟੀ ਦੇ ਵਲੰਟੀਅਰ ਸਹਿਬਾਨ ਵੀ ਮੌਜੂਦ ਸਨ।

 

Tags: Hardeep Singh Mundian , Sahnewal , Ludhiana , AAP Punjab , Hemraj Raji

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD