Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

4 ਸਾਲ ਬਦਲਾਅ ਦੇ – ਜਨਤਾ ਨਾਲ ਸਿੱਧਾ ਸੰਵਾਦ” ਮੁਹਿੰਮ ਤਹਿਤ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਧੂੜਕੋਟ, ਕੋਟ ਸੁਖੀਆ ਅਤੇ ਢੁੱਡੀ ਵਿਖੇ ਜਨ ਸਭਾਵਾਂ

Kultar Singh Sandhwan, Kotkapura

Armaan

Armaan

5 Dariya News

ਕੋਟਕਪੂਰਾ , 08 Apr 2026

Last updated on: Apr 09, 2026, 16:47 IST

ਆਪ ਸਰਕਾਰ ਦੇ ਇਤਿਹਾਸਕ 4 ਸਾਲ ਪੂਰੇ ਹੋਣ ਦੇ ਮੌਕੇ ‘ਤੇ ਚੱਲ ਰਹੀ “4 ਸਾਲ ਬਦਲਾਅ ਦੇ – ਜਨਤਾ ਨਾਲ ਸਿੱਧਾ ਸੰਵਾਦ” ਮੁਹਿੰਮ ਤਹਿਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਹਲਕੇ ਦੇ ਪਿੰਡ ਧੂੜਕੋਟ, ਕੋਟ ਸੁਖੀਆ ਅਤੇ ਢੁੱਡੀ ਵਿਖੇ ਜਨ ਸਭਾਵਾਂ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪਿਛਲੇ 4 ਸਾਲਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਕਈ ਇਤਿਹਾਸਕ ਫੈਸਲੇ ਲਏ ਗਏ ਹਨ ਅਤੇ ਹਰ ਵਰਗ ਦੇ ਲੋਕਾਂ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣ ਲਈ ਪ੍ਰਤੀਬੱਧਤਾ ਨਾਲ ਕੰਮ ਕੀਤਾ ਗਿਆ ਹੈ।  

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਸਕੂਲਾਂ ਦੀ ਅਪਗ੍ਰੇਡੇਸ਼ਨ, ਸਕੂਲ ਆਫ ਐਮੀਨੈਂਸ ਦੀ ਸਥਾਪਨਾ ਅਤੇ ਵਿਦਿਆਰਥੀਆਂ ਲਈ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਸਿਹਤ ਖੇਤਰ ਵਿੱਚ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕਰਕੇ ਲੋਕਾਂ ਨੂੰ ਮੁਫ਼ਤ ਅਤੇ ਗੁਣਵੱਤਾ ਵਾਲੀ ਸਿਹਤ ਸੇਵਾ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਘਰੇਲੂ ਖਪਤਕਾਰਾਂ ਨੂੰ ਮੁਫ਼ਤ ਬਿਜਲੀ, ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਖਾਸ ਧਿਆਨ ਦਿੱਤਾ ਗਿਆ ਹੈ।

ਉਨ੍ਹਾਂ ਨੇ ਹੋਰ ਦੱਸਿਆ ਕਿ “ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ ਲੋਕਾਂ ਨੂੰ ਮਾਲਕਾਨਾ ਹੱਕ ਦਿੱਤੇ ਜਾ ਰਹੇ ਹਨ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਗਏ ਹਨ। ਕਿਸਾਨਾਂ ਲਈ ਵੱਖ-ਵੱਖ ਭਲਾਈ ਸਕੀਮਾਂ ਅਤੇ ਮਹਿਲਾਵਾਂ ਦੀ ਭਲਾਈ ਲਈ ਵੀ ਕਈ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਉਹਨਾ ਕਿਹਾ ਕਿ ਵਿਕਾਸ ਕਾਰਜ ਅੱਗੇ ਵੀ ਜਾਰੀ ਰਹਿਣਗੇ।

ਇਸ ਮੌਕੇ ਜਲੋਰ ਸਰਪੰਚ ਢੁੱਡੀ, ਲਾਡੀ ਢੁੱਡੀ, ਜਸਵਿੰਦਰ ਬਰਾੜ ਢੁੱਡੀ, ਗੁਰਚਰਨ ਮੈਂਬਰ, ਜਸਵੀਰ ਮੈਂਬਰ, ਗੁਰਪ੍ਰੀਤ ਮੈਂਬਰ, ਧਰਮ ਮੈਂਬਰ, ਵੀਰੂ ਢੁੱਡੀ, ਕਰਨਵੀਰ ਨੰਬਰਦਾਰ, ਗੁਰਮੀਤ ਸਿੰਘ ਧੂੜਕੋਟ, ਅਬੇ ਸਰਪੰਚ, ਬਲਾਕ ਪ੍ਰਧਾਨ ਗੁਰਮੀਤ ਸਿੰਘ ਗਿੱਲ, ਜ਼ਿਲਾ ਮੀਤ ਪ੍ਰਧਾਨ ਗੁਰਸੇਵਕ ਸਿੰਘ ਗਿੱਲ,ਸਰਪੰਚ ਜਗਰੂਪ ਸਿੰਘ, ਸਰਪੰਚ ਸੁਖਜੀਤ ਸਿੰਘ, ਡਾ. ਗੁਰਜੰਟ ਸਿੰਘ, ਰਾਜਦੀਪ ਸਿੰਘ, ਗੱਜਣ ਸਿੰਘ ਖਾਲਸਾ, ਬਲਵੀਰ ਸਿੰਘ ਸਰਾਂ, ਡਾ. ਗੁਰਜੰਟ ਸਿੰਘ, ਸੁਖਦੇਵ ਸਿੰਘ ਗੁਰਦਰਸ਼ਨ ਸਿੰਘ, ਜੀਤਾ ਸਿੰਘ, ਨਛੱਤਰ ਸਿੰਘ, ਗੁਰਸ਼ਰਨ ਸਿੰਘ ਤੋਂ ਇਲਾਵਾ ਪੰਚ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

 

Tags: Kultar Singh Sandhwan , Kotkapura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD