Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਾਰਡ ਨੰਬਰ 70 ਦੇ ਰਾਮ ਐਵੀਨਿਊ ਵਿੱਚ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਪਾਉਣ ਦੇ ਕੰਮ ਦੀ ਸ਼ੁਰੂਆਤ : ਡਾ. ਜਸਬੀਰ ਸਿੰਘ ਸੰਧੂ

Dr Jasbir Singh Sandhu

Armaan

Armaan

5 Dariya News

ਅੰਮ੍ਰਿਤਸਰ , 08 Apr 2026

Last updated on: Apr 09, 2026, 16:51 IST

ਵਾਰਡ ਨੰਬਰ 70 ਦੇ ਇਲਾਕਾ ਰਾਮ ਐਵੀਨਿਊ ਵਿੱਚ ਰਹਿੰਦੇ ਲੋਕਾਂ ਨੂੰ ਸਾਫ਼ ਅਤੇ ਸੁਚੱਜੀ ਪੀਣ ਵਾਲੇ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਨਵੀਆਂ ਪਾਣੀ ਦੀਆਂ ਪਾਈਪਾਂ ਪਾਉਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਇਲਾਕਾ ਨਿਵਾਸੀਆਂ ਅਤੇ ਪਾਰਟੀ ਆਗੂਆਂ ਵੱਲੋਂ ਉਨ੍ਹਾਂ ਦਾ ਭਰਪੂਰ ਸਵਾਗਤ ਕੀਤਾ ਗਿਆ।ਇਸ ਮੌਕੇ ਸੰਬੋਧਨ ਕਰਦਿਆਂ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਅਧਾਰ ‘ਤੇ ਪੂਰਾ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਲਾਕੇ ਵਿੱਚ ਕਾਫ਼ੀ ਸਮੇਂ ਤੋਂ ਪਾਣੀ ਆ ਰਹੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨਵੀਂ ਪਾਈਪ ਲਾਈਨ ਪਾਈ ਜਾ ਰਹੀ ਹੈ, ਜਿਸ ਨਾਲ ਘਰ-ਘਰ ਸਾਫ਼ ਪਾਣੀ ਦੀ ਨਿਰੰਤਰ ਸਪਲਾਈ ਯਕੀਨੀ ਬਣੇਗੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰਾਂ ਅਤੇ ਪਿੰਡਾਂ ਵਿੱਚ ਵਿਕਾਸ ਦੇ ਨਵੇਂ ਅਯਾਮ ਸਥਾਪਿਤ ਕਰ ਰਹੀ ਹੈ ਅਤੇ ਹਰ ਵਾਰਡ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਤਰਜੀਹ ਦੇ ਅਧਾਰ ‘ਤੇ ਕੀਤਾ ਜਾ ਰਿਹਾ ਹੈ।

ਇਸ ਮੌਕੇ ਹਾਜ਼ਰ ਇਲਾਕਾ ਵਾਸੀਆਂ ਨੇ ਵਿਕਾਸ ਕਾਰਜ ਸ਼ੁਰੂ ਹੋਣ ‘ਤੇ ਖੁਸ਼ੀ ਪ੍ਰਗਟ ਕਰਦੇ ਹੋਏ ਕਿਹਾ ਕਿ ਨਵੀਆਂ ਪਾਣੀ ਦੀਆਂ ਪਾਈਪਾਂ ਪੈਣ ਨਾਲ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਆ ਰਹੀ ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਰਾਹਤ ਮਿਲੇਗੀ। ਉਨ੍ਹਾਂ ਨੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ।ਇਸ ਮੌਕੇ ਮੇਰੇ ਨਾਲ ਵਾਰਡ ਨੰਬਰ 70 ਦੇ ਕੌਂਸਲਰ ਵਿਜੇ ਭਗਤ ,ਜਸਪਾਲ ਸਿੰਘ ਪੁਤਲੀਘਰ ,ਪੀ ਏ ਮਾਧਵ ਸ਼ਰਮਾ,ਬਲਾਕ ਪ੍ਰਧਾਨ ਤਿਲਕ ਰਾਜ ਆਦਿ ਮੌਜੂਦ ਸਨ ।

 

Tags: Dr Jasbir Singh Sandhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD