Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਕਾਰ ਦੀ ਲਾਪਰਵਾਹੀ ਨਾਲ ਖਤਰੇ ਵਿੱਚ ਹਜ਼ਾਰਾਂ ਜਿੰਦਗੀਆਂ : ਦਿਨੇਸ਼ ਬੱਸੀ

ਏਅਰਪੋਰਟ-ਅਟਾਰੀ ਮਾਰਗ ਨੂੰ ਜਾਂਦੇ ਹੋਏ ਇਸ ਦਬੁਰਜੀ ਫਲਾਈਓਵਰ ਦੀ ਹਾਲਤ ਖ਼ਰਾਬ, ਕਿਸੇ ਵੀ ਵੇਲੇ ਵੱਡਾ ਹਾਦਸਾ ਸੰਭਵ

Dinesh Bassi

Armaan

Armaan

5 Dariya News

ਅੰਮ੍ਰਿਤਸਰ , 08 Apr 2026

Last updated on: Apr 09, 2026, 17:03 IST

ਇੰਪ੍ਰੂਵਮੈਂਟ ਟਰੱਸਟ ਦੇ ਪੂਰਵ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਨੇਤਾ ਦਿਨੇਸ਼ ਬੱਸੀ ਨੇ ਗੋਲਡਨ ਗੇਟ ਦਬੁਰਜੀ ਫਲਾਈਓਵਰ ਦੀ ਖਰਾਬ ਹਾਲਤ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ ਅਤੇ ਸੰਬੰਧਤ ਵਿਭਾਗਾਂ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਫਲਾਈਓਵਰ ਦੀ ਮੌਜੂਦਾ ਹਾਲਤ ਇੰਨੀ ਖਤਰਨਾਕ ਹੋ ਚੁੱਕੀ ਹੈ ਕਿ ਇਹ ਕਿਸੇ ਵੀ ਵੇਲੇ ਡਿੱਗ ਸਕਦਾ ਹੈ ਅਤੇ ਵੱਡਾ ਹਾਦਸਾ ਵਾਪਰ ਸਕਦਾ ਹੈ।

ਬੱਸੀ ਨੇ ਕਿਹਾ ਕਿ ਹੈਰਾਨੀ ਦੀ ਗੱਲ ਇਹ ਹੈ ਕਿ ਆਮ ਆਦਮੀ ਪਾਰਟੀ ਦੇ ਤਿੰਨ-ਤਿੰਨ ਵਿਧਾਇਕ ਇਸ ਫਲਾਈਓਵਰ ਦੇ ਆਸ-ਪਾਸ ਹੀ ਰਹਿੰਦੇ ਹਨ ਅਤੇ ਰੋਜ਼ਾਨਾ ਇਸ ਰਸਤੇ ਤੋਂ ਲੰਘਦੇ ਵੀ ਹੋਣਗੇ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਇਸ ਦੀ ਖਸਤਾਹਾਲੀ ਨਜ਼ਰ ਨਹੀਂ ਆ ਰਹੀ। ਉਨ੍ਹਾਂ ਤੰਜ ਕਰਦੇ ਹੋਏ ਕਿਹਾ ਕਿ ਸ਼ਾਇਦ ਇਹਨਾਂ ਨੇਤਾਵਾਂ ਲਈ ਆਮ ਲੋਕਾਂ ਦੀ ਜਾਨ ਦੀ ਕੋਈ ਕੀਮਤ ਨਹੀਂ ਰਹੀ, ਇਸ ਲਈ ਉਹ ਇਸ ਗੰਭੀਰ ਮੁੱਦੇ ‘ਤੇ ਵੀ ਚੁੱਪ ਹਨ।

ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕ ਪਿਛਲੇ ਕਈ ਸਾਲਾਂ ਤੋਂ ਪਰੇਸ਼ਾਨ ਹਨ। ਜਦੋਂ ਫਲਾਈਓਵਰ ਦਾ ਨਿਰਮਾਣ ਹੋ ਰਿਹਾ ਸੀ, ਉਸ ਵੇਲੇ ਸਰਵਿਸ ਲੇਨ ਨਹੀਂ ਬਣਾਈ ਗਈ, ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਹੁਣ ਜਦੋਂ ਫਲਾਈਓਵਰ ਤਿਆਰ ਹੋ ਗਿਆ ਹੈ, ਉਸ ਦੇ ਧੱਸਣ ਦਾ ਖਤਰਾ ਲਗਾਤਾਰ ਬਣਿਆ ਹੋਇਆ ਹੈ, ਜਿਸ ਨਾਲ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣ ਗਿਆ ਹੈ।

ਬੱਸੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪਹਿਲਾਂ ਹੀ ਆਵਾਜ਼ ਉਠਾਈ ਸੀ ਅਤੇ ਮਜ਼ਬੂਤ ਪਿਲਰ ਵਾਲੇ ਫਲਾਈਓਵਰ ਦੀ ਮੰਗ ਕੀਤੀ ਸੀ, ਪਰ ਉਨ੍ਹਾਂ ਦੀ ਗੱਲ ਨੂੰ ਨਜ਼ਰਅੰਦਾਜ਼ ਕਰ ਦਿੱਤਾ ਗਿਆ। ਜੇ ਸਮੇਂ ‘ਤੇ ਉਨ੍ਹਾਂ ਦੀ ਗੱਲ ਮੰਨੀ ਜਾਂਦੀ ਤਾਂ ਅੱਜ ਇਹ ਹਾਲਤ ਨਾ ਬਣਦੀ। ਉਨ੍ਹਾਂ ਦੋਸ਼ ਲਗਾਇਆ ਕਿ ਠੇਕੇਦਾਰ ਕੰਪਨੀ (DMR) ਅਤੇ ਸੰਬੰਧਤ ਅਧਿਕਾਰੀਆਂ ਦੀ ਮਿਲੀਭਗਤ ਨਾਲ ਘਟੀਆ ਨਿਰਮਾਣ ਕੀਤਾ ਗਿਆ ਹੈ, ਜਿਸ ਕਾਰਨ ਕੁਝ ਹੀ ਸਮੇਂ ਵਿੱਚ ਫਲਾਈਓਵਰ ਦੀ ਹਾਲਤ ਖਰਾਬ ਹੋ ਗਈ।

ਉਨ੍ਹਾਂ ਮੰਗ ਕੀਤੀ ਕਿ ਇਸ ਕੰਪਨੀ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਤੁਰੰਤ ਐਫ਼ਆਈਆਰ ਦਰਜ ਕਰਕੇ ਗ੍ਰਿਫ਼ਤਾਰੀ ਕੀਤੀ ਜਾਵੇ ਅਤੇ ਪੂਰੇ ਮਾਮਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਈ ਜਾਵੇ। ਬੱਸੀ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਵੀ ਅਪੀਲ ਕੀਤੀ ਕਿ ਇਸ ਮਾਮਲੇ ਵਿੱਚ ਦਖ਼ਲ ਦੇ ਕੇ ਠੇਕੇਦਾਰ ਅਤੇ ਪੰਜਾਬ ਸਰਕਾਰ ਦੋਹਾਂ ਤੋਂ ਜਵਾਬ ਲਿਆ ਜਾਵੇ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੇ ਟੈਕਸ ਦਾ ਪੈਸਾ ਹੈ, ਜਿਸਨੂੰ ਇਸ ਤਰ੍ਹਾਂ ਬਰਬਾਦ ਨਹੀਂ ਹੋਣ ਦਿੱਤਾ ਜਾ ਸਕਦਾ।

ਉਨ੍ਹਾਂ ਅੱਗੇ ਕਿਹਾ ਕਿ ਫਲਾਈਓਵਰ ਦੇ ਹੇਠਾਂ ਬਣੀ ਸਰਵਿਸ ਲੇਨ ਅੱਜ ਵੀ ਬੰਦ ਪਈ ਹੈ, ਜਿੱਥੇ ਪਾਣੀ ਖੜ੍ਹਾ ਰਹਿੰਦਾ ਹੈ ਅਤੇ ਸੀਵਰੇਜ ਦੀ ਸਮੱਸਿਆ ਬਣੀ ਰਹਿੰਦੀ ਹੈ। ਕਈ ਵਾਰ ਪ੍ਰੋਜੈਕਟ ਡਾਇਰੈਕਟਰ ਅਬਦੁੱਲਾ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ, ਪਰ ਕੋਈ ਢੁੱਕਵੀਂ ਕਾਰਵਾਈ ਨਹੀਂ ਹੋਈ। ਬੱਸੀ ਨੇ ਕਿਹਾ ਕਿ ਹਾਲਾਤ ਇੰਨੇ ਖਰਾਬ ਹੋ ਚੁੱਕੇ ਹਨ ਕਿ ਕਈ ਲੋਕ ਆਪਣੇ ਘਰ ਵੇਚ ਕੇ ਇੱਥੋਂ ਜਾਣ ਲਈ ਮਜਬੂਰ ਹੋ ਰਹੇ ਹਨ, ਜੋ ਕਿ ਸਰਕਾਰ ਦੀ ਨਾਕਾਮੀ ਨੂੰ ਸਾਫ ਦਰਸਾਉਂਦਾ ਹੈ।

ਇਸ ਦੌਰਾਨ ਦਿਨੇਸ਼ ਬੱਸੀ ਖੁਦ ਮੌਕੇ ‘ਤੇ ਪਹੁੰਚੇ ਅਤੇ ਫਲਾਈਓਵਰ ਦੀ ਹਾਲਤ ਦਾ ਜਾਇਜ਼ਾ ਲਿਆ। ਉਨ੍ਹਾਂ ਧੰਸੀ ਹੋਈ ਸੜਕ ਅਤੇ ਖਰਾਬ ਨਿਰਮਾਣ ਨੂੰ ਮੌਕੇ ‘ਤੇ ਦਿਖਾਉਂਦੇ ਹੋਏ ਕਿਹਾ ਕਿ ਇਹ ਹਾਲਤ ਕਿਸੇ ਵੱਡੇ ਹਾਦਸੇ ਦੀ ਸਾਫ਼ ਚੇਤਾਵਨੀ ਹੈ, ਪਰ ਇਸ ਦੇ ਬਾਵਜੂਦ ਸਰਕਾਰ ਅਤੇ ਪ੍ਰਸ਼ਾਸਨ ਅੱਖਾਂ ਮੂੰਦ ਕੇ ਬੈਠੇ ਹਨ। ਅੰਤ ਵਿੱਚ ਉਨ੍ਹਾਂ ਕਿਹਾ, “ਦਬੁਰਜੀ ਫਲਾਈਓਵਰ ਦਾ ਧੱਸਣਾ ਇਹ ਸਾਬਤ ਕਰਦਾ ਹੈ ਕਿ ਲੋਕਾਂ ਦੇ ਪੈਸੇ ਨਾਲ ਘਟੀਆ ਕੰਮ ਕੀਤਾ ਗਿਆ ਹੈ।

ਜਦ ਤੱਕ ਦੋਸ਼ੀਆਂ ‘ਤੇ ਸਖ਼ਤ ਕਾਰਵਾਈ ਨਹੀਂ ਹੁੰਦੀ, ਕਾਂਗਰਸ ਪਾਰਟੀ ਇਸ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਉਂਦੀ ਰਹੇਗੀ ਅਤੇ ਲੋਕਾਂ ਦੀ ਆਵਾਜ਼ ਬਣ ਕੇ ਸੰਘਰਸ਼ ਜਾਰੀ ਰੱਖੇਗੀ।” ਇਸ ਮੌਕੇ ਉਨ੍ਹਾਂ ਦੇ ਨਾਲ ਇਲਾਕਾ ਨਿਵਾਸੀ ਪਰਮਜੀਤ ਸਿੰਘ, ਲਖਵਿੰਦਰ ਸਿੰਘ, ਭੁੱਲਾ ਸਿੰਘ, ਹਰਜਿੰਦਰ ਸਿੰਘ ਅਤੇ ਦਵਿੰਦਰ ਸਿੰਘ ਸਮੇਤ ਹੋਰ ਲੋਕਾਂ ਨੇ ਵੀ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕਰਦੇ ਹੋਏ ਤੁਰੰਤ ਕਾਰਵਾਈ ਦੀ ਮੰਗ ਕੀਤੀ।

 

Tags: Dinesh Bassi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD