Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਧਾਇਕ ਕੁਲਵੰਤ ਸਿੰਘ ਅਤੇ ਚੇਅਰਪਰਸਨ ਪ੍ਰਭਜੋਤ ਕੌਰ ਵੱਲੋਂ ਮੋਹਾਲੀ ਹਲਕੇ ਦੇ ਪੰਚਾਂ–ਸਰਪੰਚਾਂ ਨੂੰ ਵਿਕਾਸ ਕਾਰਜਾਂ ਲਈ 1 ਕਰੋੜ ਰੁਪਏ ਦੇ ਚੈੱਕ ਵੰਡੇ

ਹਲਕੇ ਦੇ ਵਿਕਾਸ ਲਈ ਫੰਡ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ

Kulwant Singh Mohali, SAS Nagar, Mohali, Sahibzada Ajit Singh Nagar, AAP Punjab, Prabhjot Kaur

Armaan

Armaan

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 09 Apr 2026

Last updated on: Apr 09, 2026, 17:35 IST

ਵਿਧਾਨ ਸਭਾ ਹਲਕਾ ਮੋਹਾਲੀ ਦੇ ਸਰਬਪੱਖੀ ਵਿਕਾਸ ਲਈ ਵਚਨਬੱਧਤਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਸੈਕਟਰ-79 ਸਥਿਤ ਆਪਣੇ ਦਫ਼ਤਰ ਵਿਖੇ ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਇੰਜੀਨੀਅਰ ਪ੍ਰਭਜੋਤ ਕੌਰ ਦੀ ਹਾਜ਼ਰੀ ਵਿੱਚ, ਪੰਚਾਂ ਅਤੇ ਸਰਪੰਚਾਂ ਨੂੰ ਵਿਕਾਸ ਕਾਰਜਾਂ ਲਈ ਕੁੱਲ 1 ਕਰੋੜ ਰੁਪਏ ਦੇ ਚੈੱਕ ਵੰਡੇ।ਇਹ ਰਕਮ “ਪੀ.ਐਮ. 05 – ਯੂਨਾਈਟਡ ਫੰਡਜ਼ ਆਫ ਡਿਸਟ੍ਰਿਕਟ ਪਲਾਨਿੰਗ ਕਮੇਟੀ” ਦੀ ਸਪੈਸੀਫਿਕ ਸਕੀਮ ਤਹਿਤ ਸਾਲ 2025-26 ਲਈ ਜਾਰੀ ਕੀਤੀ ਗਈ ਹੈ।

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੋਹਾਲੀ ਹਲਕੇ ਵਿੱਚ ਵਿਕਾਸ ਕਾਰਜਾਂ ਲਈ ਫੰਡ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹਲਕੇ ਵਿੱਚ ਵੱਡੇ ਪੱਧਰ ‘ਤੇ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ, ਸੜਕਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ ਅਤੇ ਸਕੂਲਾਂ ਵਿੱਚ ਨਵੇਂ ਕਮਰੇ ਬਣਾਏ ਜਾ ਰਹੇ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਕਾਰਡ ਬਣਾਏ ਜਾ ਰਹੇ ਹਨ ਅਤੇ ਮਹਿਲਾਵਾਂ ਲਈ ਵੱਖ-ਵੱਖ ਸਕੀਮਾਂ ਦੀ ਰਜਿਸਟ੍ਰੇਸ਼ਨ ਵੀ ਜਾਰੀ ਹੈ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕ ਹਿੱਤਾਂ ਨੂੰ ਤਰਜੀਹ ਨਹੀਂ ਦਿੱਤੀ, ਜਦਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਮੁੜ “ਰੰਗਲਾ ਪੰਜਾਬ” ਬਣਾਉਣ ਲਈ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ।ਵਿਧਾਇਕ ਨੇ ਦੱਸਿਆ ਕਿ ਵੱਖ-ਵੱਖ ਪਿੰਡਾਂ ਵਿੱਚ ਇੰਟਰਲਾਕ ਟਾਈਲਾਂ, ਕਮਿਊਨਿਟੀ ਸੈਂਟਰ, ਓਪਨ ਜਿਮ, ਸ਼ਮਸ਼ਾਨ ਘਾਟਾਂ ਦੀ ਮੁਰੰਮਤ, ਧਰਮਸ਼ਾਲਾਵਾਂ ਦੀ ਮੁਰੰਮਤ, ਪੰਚਾਇਤ ਘਰਾਂ ਦੇ ਨਵੀਨੀਕਰਨ ਅਤੇ ਪਾਰਕਾਂ ਦੀ ਉਸਾਰੀ ਸਮੇਤ ਕਈ ਵਿਕਾਸ ਕਾਰਜਾਂ ਲਈ ਰਕਮ ਜਾਰੀ ਕੀਤੀ ਗਈ ਹੈ।

ਉਨ੍ਹਾਂ ਪੰਚਾਂ ਅਤੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਵਿਕਾਸ ਕਾਰਜਾਂ ਨੂੰ ਖੁਦ ਨਿਗਰਾਨੀ ਹੇਠ ਸਮੇਂ ਸਿਰ ਪੂਰਾ ਕਰਵਾਉਣ।ਇਸ ਮੌਕੇ ਆਪਣੇ ਸੰਬੋਧਨ ਵਿੱਚ ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਇੰਜੀਨੀਅਰ ਪ੍ਰਭਜੋਤ ਕੌਰ ਨੇ ਕਿਹਾ ਕਿ ਵਿਧਾਇਕ ਕੁਲਵੰਤ ਸਿੰਘ ਲਗਾਤਾਰ ਮੋਹਾਲੀ ਦੇ ਵਿਕਾਸ ਲਈ ਕੰਮ ਕਰ ਰਹੇ ਹਨ। ਉਨ੍ਹਾਂ ਹਾਜ਼ਰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਵਿੱਖ ਵਿੱਚ ਵੀ ਉਨ੍ਹਾਂ ਨੂੰ ਸਮਰਥਨ ਦੇਣ। ਇਸ ਸਮਾਗਮ ਦੌਰਾਨ ਗੋਵਿੰਦਰ ਮਿੱਤਲ (ਚੇਅਰਮੈਨ, ਮਾਰਕੀਟ ਕਮੇਟੀ ਮੋਹਾਲੀ), ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ ਅਤੇ ਵੱਡੀ ਗਿਣਤੀ ਵਿੱਚ ਪੰਚ, ਸਰਪੰਚ ਅਤੇ ਹੋਰ ਪ੍ਰਮੁੱਖ ਵਿਅਕਤੀ ਮੌਜੂਦ ਰਹੇ।

 

Tags: Kulwant Singh Mohali , SAS Nagar , Mohali , Sahibzada Ajit Singh Nagar , AAP Punjab , Prabhjot Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD