Wednesday, 17 June 2026

 

 

ਖ਼ਾਸ ਖਬਰਾਂ ਡਾ. ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ—ਵੱਖ ਪਿੰਡਾਂ ਵਿੱਚ 5.70 ਕਰੋੜ ਰੁਪਏ ਦੇ ਵਿਕਾਸ ਦੇ ਕੰਮਾਂ ਦੇ ਕੀਤੇ ਉਦਘਾਟਨ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਵੱਲੋਂ ਸੁਨਾਮ ਦੇ ਨਵੇਂ ਚੁਣੇ ਸਾਰੇ ਕੌਂਸਲਰਾਂ ਦਾ ਸਨਮਾਨ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਵਚਨਬੱਧ : ਨਰਿੰਦਰ ਪਾਲ ਸਿੰਘ ਸਵਨਾ ਵਿਸ਼ੇਸ਼ ਗਹਿਰੀ ਸੁਧਾਈ : ਹਰਪ੍ਰੀਤ ਸਿੰਘ ਵਲੋਂ ਈਆਰਓਜ਼ ਅਤੇ ਨੋਡਲ ਅਫ਼ਸਰਾਂ ਨਾਲ ਅਹਿਮ ਮੀਟਿੰਗ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ : ਭਗਵੰਤ ਸਿੰਘ ਮਾਨ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ ਲਗਾਈ ਸ਼ੈਰੀ ਕਲਸੀ ਵਲੋਂ ਬਿਕਰਮਜੀਤ ਸਿੰਘ ਨੂੰ ਵਾਰਡ ਨੰਬਰ 9 ਦੇ ਟਰੇਡ ਕਮਿਸ਼ਨ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ 'ਬਾਈਪੋਲਰ' ਨਾਲ ਨਵਾਂ ਸੰਗੀਤਕ ਅਧਿਆਇ ਲੈ ਕੇ ਆਏ ਨਵਾਂਨ ਸੰਧੂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਗੁਰਦੁਆਰਾ ਜੋਤੀ ਸਰੂਪ ਫਤਹਿਗੜ੍ਹ ਸਾਹਿਬ ਵਿੱਚ ਨਤਮਸਤਕ ਹੋ ਕੇ ਅਰਦਾਸ ਕੀਤੀ ਵਿਧਾਇਕ ਸ਼ੈਰੀ ਕਲਸੀ ਨੇ ਵਾਅਦਾ ਪੁਗਾਇਆ ਤਰਨ ਤਾਰਨ ਨੂੰ ਅਪਰਾਧ-ਮੁਕਤ ਕਰਨ ਲਈ ਅਹਿਮ ਉਪਰਾਲਾ ਮਹਿਲਾ ਮੋਰਚਾ ਵੱਲੋਂ ਨਰਿੰਦਰ ਮੋਦੀ ਦੇ ਸਿਹਤਮੰਦ ਜੀਵਨ ਸ਼ੈਲੀ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਘੱਟ ਈਂਧਨ ਅਤੇ ਜ਼ੀਰੋ ਆਇਲ ਰੈਸਿਪੀ ਪ੍ਰੋਗਰਾਮ ਦਾ ਆਯੋਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ ਰਾਸ਼ਟਰੀ ਰਾਜਧਾਨੀ ਖੇਤਰ ਦੇ ਵਿਕਾਸ ਨੂੰ ਲੈ ਕੇ ਰੀਜਨਲ ਪਲਾਨ 2041 ਹੋਵੇਗਾ ਤਿਆਰ ਨਾਇਬ ਸਿੰਘ ਸੈਣੀ ਨੇ ਹਰਵਿੰਦਰ ਕਲਿਆਣ ਨਾਲ ਵਿਧਾਨ ਸਭਾ ਕੰਪਲੈਕਸ ਵਿੱਚ ਕੀਤਾ ਯੋਗ ਪ੍ਰੋਟੋਕੋਲ ਦਾ ਅਭਿਆਸ ਸੂਬੇ ਦੇ ਇੰਜੀਨੀਅਰਿੰਗ ਅਤੇ ਪੌਲੀਟੈਕਨਿਕ ਸੰਸਥਾਵਾਂ ਵਿੱਚ ਤਕਨੀਕੀ ਸਿੱਖਿਆ ਨੂੰ ਕੀਤਾ ਜਾ ਰਿਹਾ ਹੈ ਅਪਗ੍ਰੇਡ : ਮਹੀਪਾਲ ਢਾਂਡਾ ਖ਼ਰੀਫ਼ ਫ਼ਸਲਾਂ ਲਈ ਰਸਾਇਣਕ ਖਾਦਾਂ ਦੀ ਸਹੀ ਵੰਡ ਕਰੋ ਤਾਂ ਜੋ ਕਿਸਾਨਾਂ ਲਈ ਖਾਦ ਦੀ ਕਮੀ ਨਾ ਰਹੇ : ਸ਼ਿਆਮ ਸਿੰਘ ਰਾਣਾ ਆਧੁਨਿਕ ਤਕਨੀਕ ਦੀਆਂ 52 ਸਟੈਟਿਕਲ ਖੇਤੀਬਾੜੀ ਲੈਬਾਂ ਖੋਲ੍ਹਣ ਦੀ ਪ੍ਰਵਾਨਗੀ - ਨਾਇਬ ਸਿੰਘ ਸੈਣੀ ਕੇ.ਐਮ.ਪੀ. ਐਕਸਪ੍ਰੈਸਵੇਅ ਵਿਕਸਿਤ ਭਾਰਤ-2047 ਦੀ ਬਣੇਗਾ ਸ਼ਾਨ : ਰਾਓ ਨਰਬੀਰ ਸਿੰਘ

 

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੁਬਾਰਿਕਪੁਰ ਤੋਂ ਸ਼ਰਧਾਲੂਆਂ ਦੀ 18ਵੀਂ ਬੱਸ ਰਵਾਨਾ

ਬਜ਼ੁਰਗਾਂ ਦੇ ਚਿਹਰਿਆਂ ‘ਤੇ ਖੁਸ਼ੀ ਦੀ ਲਹਿਰ

Mukh Mantri Teerth Yatra, Mukh Mantri Tirth Yatra Scheme, Kuljit Singh Randhawa, AAP Punjab, Dera Bassi

Armaan

Armaan

5 Dariya News

ਡੇਰਾਬੱਸੀ , 09 Apr 2026

Last updated on: Apr 09, 2026, 17:50 IST

ਹਲਕਾ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਡੇਰਾਬੱਸੀ ਦੇ ਮੁਬਾਰਿਕਪੁਰ ਤੋਂ ਸ਼ਰਧਾਲੂਆਂ ਦੀ 18ਵੀਂ ਬੱਸ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ। ਇਸ ਮੌਕੇ ਮਾਹੌਲ ਪੂਰੀ ਤਰ੍ਹਾਂ ਧਾਰਮਿਕ ਰੰਗ ਵਿੱਚ ਰੰਗਿਆ ਹੋਇਆ ਸੀ ਅਤੇ ਸ਼ਰਧਾਲੂਆਂ ਵਿੱਚ ਵੱਡਾ ਉਤਸ਼ਾਹ ਵੇਖਣ ਨੂੰ ਮਿਲਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਬਜ਼ੁਰਗਾਂ ਲਈ ਇੱਕ ਇਤਿਹਾਸਕ ਅਤੇ ਲੋਕ-ਹਿਤੈਸ਼ੀ ਪਹਿਲ ਹੈ।

ਇਸ ਯੋਜਨਾ ਰਾਹੀਂ ਉਹਨਾਂ ਲੋਕਾਂ ਦਾ ਸੁਪਨਾ ਸਾਕਾਰ ਹੋ ਰਿਹਾ ਹੈ ਜੋ ਆਰਥਿਕ ਜਾਂ ਹੋਰ ਕਾਰਨਾਂ ਕਰਕੇ ਆਪਣੇ ਜੀਵਨ ਵਿੱਚ ਤੀਰਥ ਯਾਤਰਾ ਨਹੀਂ ਕਰ ਸਕਦੇ ਸਨ। ਉਨ੍ਹਾਂ ਕਿਹਾ ਕਿ ਇਹ ਯੋਜਨਾ ਸਿਰਫ ਯਾਤਰਾ ਤੱਕ ਸੀਮਿਤ ਨਹੀਂ, ਸਗੋਂ ਇਹ ਬਜ਼ੁਰਗਾਂ ਦੇ ਮਨਾਂ ਵਿੱਚ ਆਤਮਿਕ ਸ਼ਾਂਤੀ, ਸੰਤੁਸ਼ਟੀ ਅਤੇ ਨਵੀਂ ਉਮੀਦ ਪੈਦਾ ਕਰਦੀ ਹੈ। ਉਨ੍ਹਾਂ ਨੇ ਕਿਹਾ, “ਸਾਡੇ ਬਜ਼ੁਰਗਾਂ ਦੇ ਚਿਹਰਿਆਂ ‘ਤੇ ਮੁਸਕਾਨ ਦੇਖ ਕੇ ਬਹੁਤ ਖੁਸ਼ੀ ਹੁੰਦੀ ਹੈ।

ਇਹ ਪਲ ਸਾਡੇ ਲਈ ਬੇਹੱਦ ਕੀਮਤੀ ਹੁੰਦੇ ਹਨ।” ਵਿਧਾਇਕ ਨੇ ਦੱਸਿਆ ਕਿ ਡੇਰਾਬੱਸੀ ਹਲਕੇ ਤੋਂ ਲਗਾਤਾਰ ਸ਼ਰਧਾਲੂਆਂ ਨੂੰ ਇਸ ਯੋਜਨਾ ਦਾ ਲਾਭ ਦਿਵਾਇਆ ਜਾ ਰਿਹਾ ਹੈ ਅਤੇ ਅੱਗੇ ਵੀ ਵੱਧ ਤੋਂ ਵੱਧ ਲੋਕਾਂ ਨੂੰ ਇਸ ਨਾਲ ਜੋੜਿਆ ਜਾਵੇਗਾ, ਤਾਂ ਜੋ ਕੋਈ ਵੀ ਇੱਛੁਕ ਵਿਅਕਤੀ ਇਸ ਮੌਕੇ ਤੋਂ ਵਾਂਝਾ ਨਾ ਰਹੇ। ਇਸ ਮੌਕੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਰੰਧਾਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਯੋਜਨਾ ਉਨ੍ਹਾਂ ਲਈ ਬੇਮਿਸਾਲ ਤੋਹਫਾ ਹੈ।

ਉਨ੍ਹਾਂ ਨੇ ਖੁਸ਼ੀ ਜਤਾਈ ਕਿ ਹੁਣ ਉਹਨਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ, ਜਿਸ ਨਾਲ ਉਹਨਾਂ ਦੇ ਮਨ ਨੂੰ ਅਤੁੱਟ ਸ਼ਾਂਤੀ ਪ੍ਰਾਪਤ ਹੋਵੇਗੀ। ਇਸ ਦੌਰਾਨ ਇਲਾਕੇ ਦੇ ਵੱਡੀ ਗਿਣਤੀ ਵਿੱਚ ਲੋਕ, ਸਥਾਨਕ ਆਗੂ ਅਤੇ ਵਰਕਰ ਵੀ ਮੌਜੂਦ ਰਹੇ, ਜਿਨ੍ਹਾਂ ਨੇ ਯਾਤਰੀਆਂ ਨੂੰ ਫੁੱਲ ਮਾਲਾਵਾਂ ਪਾ ਕੇ ਅਤੇ ਸ਼ੁਭਕਾਮਨਾਵਾਂ ਦੇ ਕੇ ਰਵਾਨਾ ਕੀਤਾ। ਪੂਰੇ ਮਾਹੌਲ ਵਿੱਚ ਖੁਸ਼ੀ ਅਤੇ ਆਤਮਿਕ ਉਤਸ਼ਾਹ ਦੀ ਲਹਿਰ ਵੇਖਣ ਨੂੰ ਮਿਲੀ।

 

Tags: Mukh Mantri Teerth Yatra , Mukh Mantri Tirth Yatra Scheme , Kuljit Singh Randhawa , AAP Punjab , Dera Bassi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD