Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਜ਼ਿਲ੍ਹਾ ਅਜਾਇਬ ਘਰ ਸੰਗਰੂਰ ਲੋਕ ਅਰਪਣ

ਕਿਹਾ; ਅਜਾਇਬ ਘਰ ਸਿਰਫ਼ ਇਕ ਇਮਾਰਤ ਨਹੀਂ, ਸਗੋਂ ਪੰਜਾਬ ਦੇ ਇਤਿਹਾਸ ਅਤੇ ਵਿਰਾਸਤ ਦਾ ਜੀਉਂਦਾ ਜਾਗਦਾ ਪ੍ਰਤੀਕ

Meet Hayer, Gurmeet Singh Meet Hayer, AAP Punjab

Armaan

Armaan

5 Dariya News

ਸੰਗਰੂਰ , 09 Apr 2026

Last updated on: Apr 09, 2026, 18:04 IST

ਪੰਜਾਬ ਸਰਕਾਰ ਵੱਲੋਂ ਸੂਬੇ ਦੀ ਅਮੀਰ ਸਭਿਆਚਾਰਕ ਅਤੇ ਇਤਿਹਾਸਕ ਵਿਰਾਸਤ ਦੀ ਸੰਭਾਲ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਅੱਜ ਕਰੀਬ 02.5 ਕਰੋੜ ਰੁਪਏ ਦੀ ਲਾਗਤ ਨਾਲ ਕਾਇਆ ਕਲਪ ਉਪਰੰਤ ਜ਼ਿਲ੍ਹਾ ਅਜਾਇਬ ਘਰ, ਸੰਗਰੂਰ ਨੂੰ ਲੋਕਾਂ ਲਈ ਸਮਰਪਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸੰਸਦ ਮੈਂਬਰ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਸੰਸਦ ਮੈਂਬਰ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸੰਗਰੂਰ ਸ਼ਹਿਰ ਦੇ ਕੇਂਦਰ ਵਿੱਚ ਸਥਿਤ ਬਨਾਸਰ ਬਾਗ਼ ਅੰਦਰ ਬਣਿਆ ਇਹ ਅਜਾਇਬ ਘਰ ਸਿਰਫ਼ ਇਕ ਇਮਾਰਤ ਨਹੀਂ, ਸਗੋਂ ਪੰਜਾਬ ਦੇ ਇਤਿਹਾਸ ਅਤੇ ਰਾਜਸੀ ਵਿਰਾਸਤ ਦਾ ਜੀਉਂਦਾ ਜਾਗਦਾ ਪ੍ਰਤੀਕ ਹੈ। ਉਨ੍ਹਾਂ ਦੱਸਿਆ ਕਿ ਮੁਗਲ ਅਤੇ ਰਾਜਸਥਾਨੀ ਸ਼ੈਲੀ ਵਿੱਚ ਤਿਆਰ ਕੀਤੀ ਇਸ ਇਮਾਰਤ ਨੂੰ ਲੰਮੇ ਸਮੇਂ ਤੋਂ ਸੰਭਾਲ ਅਤੇ ਮੁਰੰਮਤ ਦੇ ਕੰਮਾਂ ਕਰ ਕੇ ਬੰਦ ਰੱਖਿਆ ਗਿਆ ਸੀ, ਪਰ ਹੁਣ ਲਗਭਗ 2.5 ਕਰੋੜ ਰੁਪਏ ਦੀ ਲਾਗਤ ਨਾਲ ਇਸ ਦੀ ਕਾਇਆ ਕਲਪ ਕਰਕੇ ਮੁੜ ਸ਼ਾਨ-ਸ਼ੌਕਤ ਨਾਲ ਲੋਕਾਂ ਲਈ ਖੋਲ੍ਹ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਜਾਇਬ ਘਰ ਅੰਦਰ ਜੀਂਦ ਰਿਆਸਤ ਦੇ ਮਹਾਰਾਜਿਆਂ ਨਾਲ ਸਬੰਧਤ ਬੇਹੱਦ ਕੀਮਤੀ ਅਤੇ ਦੁਰਲੱਭ ਵਸਤਾਂ ਸੰਭਾਲ ਕੇ ਰੱਖੀਆਂ ਗਈਆਂ ਹਨ। ਇੱਥੇ ਮਹਾਰਾਜਾ ਗਜਪਤ ਸਿੰਘ, ਮਹਾਰਾਜਾ ਭਾਗ ਸਿੰਘ ਅਤੇ ਮਹਾਰਾਜਾ ਸੰਗਤ ਸਿੰਘ ਦੇ ਨਿੱਜੀ ਹਥਿਆਰ, ਪੁਰਾਤਨ ਪਿਸਤੌਲਾਂ, ਰਾਜਸੀ ਤਸਵੀਰਾਂ, ਸੋਨੇ ਦੀ ਕਾਰੀਗਰੀ ਵਾਲੀ ਕਿਰਪਾਨ, ਪੁਰਾਤਨ ਸਿੱਕੇ, ਸ਼੍ਰੀ ਭਗਵਤ ਪੁਰਾਣ ਅਤੇ ਹੋਰ ਵਿਰਾਸਤੀ ਸਮੱਗਰੀ ਦੇਖਣ ਲਈ ਉਪਲਬਧ ਹੈ।

ਸੰਸਦ ਮੈਂਬਰ ਨੇ ਦੱਸਿਆ ਕਿ ਇਸ ਇਮਾਰਤ ਦੀ ਇਤਿਹਾਸਕ ਮਹੱਤਤਾ ਵੀ ਬਹੁਤ ਵੱਡੀ ਹੈ ਕਿਉਂਕਿ ਇਹ ਉਹੀ ਦਰਬਾਰ ਹਾਲ ਹੈ ਜਿੱਥੇ ਜੀਂਦ ਰਿਆਸਤ ਦੇ ਪ੍ਰਬੰਧ ਚਲਾਏ ਜਾਂਦੇ ਸਨ ਅਤੇ ਮਹਾਰਾਜਾ ਰਣਬੀਰ ਸਿੰਘ ਨੇ ਲੰਬੇ ਸਮੇਂ ਤੱਕ ਇੱਥੋਂ ਰਾਜ ਸੰਭਾਲਿਆ। ਉਨ੍ਹਾਂ ਕਿਹਾ ਕਿ ਇਸ ਇਮਾਰਤ ਦੀ ਨੀਂਹ 1870 ਵਿੱਚ ਮਹਾਰਾਜਾ ਰਘਬੀਰ ਸਿੰਘ ਵੱਲੋਂ ਰੱਖੀ ਗਈ ਸੀ ਅਤੇ ਇਸ ਦੀ ਛੱਤ ਦਾ ਸ਼ਾਨਦਾਰ ਸੋਨੇ ਦਾ ਕੰਮ ਈਰਾਨੀ ਕਲਾਕਾਰਾਂ ਨੇ ਕੀਤਾ ਸੀ, ਜਦਕਿ ਵਿਸ਼ਵ ਪ੍ਰਸਿੱਧ ਆਰਕੀਟੈਕਟ ਭਾਈ ਰਾਮ ਸਿੰਘ ਵੱਲੋਂ ਲੱਕੜ ਦੀ ਬੇਮਿਸਾਲ ਨਕਾਸ਼ੀ ਅਤੇ ਸਜਾਵਟ ਕੀਤੀ ਗਈ ਸੀ।

ਇਮਾਰਤ ਦੀ ਛੱਤ ਉੱਤੇ ਕਲਾ-ਕਿਰਤ ਅਤੇ ਗੋਲਡ ਲੀਫਿੰਗ ਦੀ ਮੁੜ ਮੁਰੰਮਤ, ਚੂਨੇ ਅਤੇ ਕਨਕਰੀਟ ਨਾਲ ਮਜ਼ਬੂਤੀ, ਵਿਰਾਸਤੀ ਝੂਮਰਾਂ ਦੀ ਸੰਭਾਲ, ਪਿੱਤਲ ਦੇ ਦਰਵਾਜ਼ਿਆਂ ਦੀ ਫਿਟਿੰਗ, ਸੈਂਡ ਸਟੋਨ ਫਰਸ਼, ਨੀਂਹ ਦੀ ਮਜ਼ਬੂਤੀ, ਲੱਕੜ ਦੀ ਪਾਲਿਸ਼ ਅਤੇ ਰੌਸ਼ਨੀ ਪ੍ਰਬੰਧ ਦੇ ਅਧੁਨੀਕੀਕਰਨ ਵਰਗੇ ਅਹਿਮ ਕੰਮ ਕੀਤੇ ਗਏ ਹਨ। ਇਸ ਮੌਕੇ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਇਹ ਅਜਾਇਬ ਘਰ ਸੰਗਰੂਰ ਦੀ ਪਹਿਚਾਣ ਹੈ ਅਤੇ ਇਸ ਦੀ ਮੁੜ ਸ਼ੁਰੂਆਤ ਨਾਲ ਸਿਰਫ਼ ਇਤਿਹਾਸਕ ਵਿਰਾਸਤ ਦੀ ਸੰਭਾਲ ਨਹੀਂ ਹੋਵੇਗੀ, ਸਗੋਂ ਨਵੀਂ ਪੀੜ੍ਹੀ ਨੂੰ ਆਪਣੇ ਇਤਿਹਾਸ ਨਾਲ ਜੋੜਨ ਦਾ ਮੌਕਾ ਵੀ ਮਿਲੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਰਾਸਤੀ ਧਰੋਹਰਾਂ ਦੀ ਸੰਭਾਲ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨ ਵੱਲੋਂ ਅਜਾਇਬ ਘਰ ਦਾ ਦੌਰਾ ਕਰਕੇ ਵੱਖ-ਵੱਖ ਗੈਲਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਇਸ ਦੀ ਮੁੜ ਸ਼ੁਰੂਆਤ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਜੀਂਦ ਰਿਆਸਤ ਤੇ ਸੰਗਰੂਰ ਅਤੇ ਇਸ ਦੀਆਂ ਇਮਾਰਤਾਂ ਬਾਬਤ ਖ਼ੋਜ ਕਾਰਜ ਕਰਨ ਵਾਲੇ ਸ਼੍ਰੀ ਰਾਜੀਵ ਜਿੰਦਲ ਨੇ ਸੰਗਰੂਰ ਦੀਆਂ ਵੱਖ ਵੱਖ ਵਿਰਾਸਤੀ ਇਮਾਰਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸਰਤਾਜ ਸਿੰਘ ਚਾਹਲ, ਐੱਸ.ਈ. ਸੈਰ ਸਪਾਟਾ ਵਿਭਾਗ ਸ੍ਰ. ਬੀ.ਐੱਸ. ਚਾਨਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਅਤੇ ਵੱਡੀ ਗਿਣਤੀ ਸ਼ਹਿਰ ਵਾਸੀ ਹਾਜ਼ਰ ਸਨ।

 

Tags: Meet Hayer , Gurmeet Singh Meet Hayer , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD