Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਗੁਰਦਾਸਪੁਰ ਵਿੱਚ ਆਈਐਸਆਈ ਸਮਰਥਿਤ ਬੀਕੇਆਈ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ; 5 ਹੈਂਡ ਗ੍ਰਨੇਡ, ਆਈਈਡੀ ਸਮੱਗਰੀ ਬਰਾਮਦ

ਦੋ ਵਿਸ਼ੇਸ਼ ਡੈਟੋਨੇਟਰ, ਕੋਡਰ ਅਤੇ ਡੀਕੋਡਰ ਵਾਲਾ ਪੀਟੀਟੀ ਟਾਈਮਰ, 9 ਵੋਲਟ ਬੈਟਰੀ, ਕੇਬਲ ਨਾਲ 1 ਬਾਓਫੇਂਗ ਵਾਕੀ-ਟਾਕੀ ਅਤੇ ਟਰਿੱਗਰ ਮਕੈਨਿਜ਼ਮ ਵੀ ਬਰਾਮਦ

Crime News Punjab, Punjab Police, Police, Crime News, Gurdaspur Police, Gurdaspur, Babbar Khalsa International

Armaan

Armaan

5 Dariya News

ਗੁਰਦਾਸਪੁਰ , 09 Apr 2026

Last updated on: Apr 09, 2026, 18:14 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਵਿੱਚ, ਅੰਮ੍ਰਿਤਸਰ ਦਿਹਾਤੀ, ਗੁਰਦਾਸਪੁਰ ਅਤੇ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਇਹ ਅੱਜ ਇੱਥੇ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਆਕਾਸ਼ ਮਸੀਹ ਅਤੇ ਜਬਲੌਨ, ਦੋਵੇਂ ਵਾਸੀ ਜ਼ਿਲ੍ਹਾ ਦੁੱਲਾ ਨੰਗਲ, ਥਾਣਾ ਘੁਮਾਣ ਕਲਾਂ, ਗੁਰਦਾਸਪੁਰ ਵਜੋਂ ਹੋਈ ਹੈ। ਦੋਵਾਂ ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਨ੍ਹਾਂ ਦੋਵਾਂ ਕਾਰਕੁਨਾਂ ਦੀ ਗ੍ਰਿਫ਼ਤਾਰੀ ਨਾਲ ਮਹੱਤਵਪੂਰਨ ਬਰਾਮਦਗੀਆਂ ਹੋਈਆਂ ਹਨ ਜਿਨ੍ਹਾਂ ਵਿੱਚ ਪੰਜ ਹੈਂਡ ਗ੍ਰਨੇਡ, ਦੋ ਵਿਸ਼ੇਸ਼ ਡੈਟੋਨੇਟਰ, ਕੋਡਰ ਅਤੇ ਡੀਕੋਡਰ ਵਾਲਾ ਪੁਸ਼-ਟੂ-ਟਾਕ (ਪੀਟੀਟੀ) ਟਾਈਮਰ, 9ਵੋਲਟ ਬੈਟਰੀ, ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਸਮੱਗਰੀ (1 ਕਿਲੋਗ੍ਰਾਮ ਹਾਈ ਐਕਸਪਲੋਸਿਵ), ਕੇਬਲ ਅਤੇ ਟਰਿੱਗਰ ਵਾਲਾ ਇੱਕ ਬਾਓਫੇਂਗ ਵਾਕੀ-ਟਾਕੀ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਬਰਾਮਦਗੀ ਤੋਂ ਪਤਾ ਚੱਲਦਾ ਹੈ ਕਿ ਮਾਡਿਊਲ ਰਾਜ ਵਿੱਚ ਸ਼ਾਂਤੀ ਨੂੰ ਭੰਗ ਕਰਨ ਦੇ ਉਦੇਸ਼ ਨਾਲ ਉੱਚ-ਪ੍ਰਭਾਵੀ ਅੱਤਵਾਦੀ ਹਮਲੇ ਕਰਨ ਦੀ ਤਿਆਰੀ ਕਰ ਰਿਹਾ ਸੀ।ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਆਈਐਸਆਈ-ਸਮਰਥਿਤ ਅੱਤਵਾਦੀ ਮਾਡਿਊਲ ਵਿਦੇਸ਼ੀ-ਅਧਾਰਤ ਹੈਂਡਲਰਾਂ ਦੁਆਰਾ ਚਲਾਇਆ ਜਾ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਅਗਲੇ-ਪਿਛਲੇ ਸਬੰਧਾਂ, ਸਮੁੱਚੀ ਸਾਜ਼ਿਸ਼ ਅਤੇ ਸਥਾਨਕ ਸਹਾਇਤਾ ਨੈਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਗੁਰਦਾਸਪੁਰ ਆਦਿੱਤਿਆ ਨੇ ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਟੀ-ਪੁਆਇੰਟ ਜੋਗੋਵਾਲ ਬੇਦੀਆ ਵਿਖੇ ਇੱਕ ਵਿਸ਼ੇਸ਼ ਪੁਲਿਸ ਚੈਕਿੰਗ ਵਿੱਚ ਜੋਗੋਵਾਲ ਬੇਦੀਆ ਪਿੰਡ ਤੋਂ ਇੱਕ ਮੋਟਰਸਾਈਕਲ 'ਤੇ ਦੋ ਨੌਜਵਾਨਾਂ ਨੂੰ ਆਉਂਦੇ ਦੇਖਿਆ ਗਿਆ। 

ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਦੇਖ ਕੇ, ਸ਼ੱਕੀਆਂ ਨੇ ਮੌਕੇ ਤੋਂ ਭੱਜਣ ਲਈ ਯੂ-ਟਰਨ ਲੈਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਟੀਮਾਂ ਉਨ੍ਹਾਂ ਨੂੰ ਰੋਕਣ ਵਿੱਚ ਕਾਮਯਾਬ ਰਹੀਆਂ। ਐਸਐਸਪੀ ਨੇ ਕਿਹਾ ਕਿ ਪਿੱਛੇ ਬੈਠੇ ਵਿਅਕਤੀ ਕੋਲ ਨੀਲੇ ਅਤੇ ਪੀਲੇ ਰੰਗ ਦੇ ਦੋ ਬੈਗ ਸਨ, ਜਿਨ੍ਹਾਂ ਨੂੰ ਕੱਪੜੇ ਨਾਲ ਢੱਕਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਬੈਗਾਂ ਦੀ ਤਲਾਸ਼ੀ ਲੈਣ 'ਤੇ, ਉਨ੍ਹਾਂ ਦੇ ਕਬਜ਼ੇ ਵਿੱਚੋਂ ਵਿਸਫੋਟਕ ਸਮੱਗਰੀ ਅਤੇ ਉਪਕਰਣ ਬਰਾਮਦ ਕੀਤੇ ਗਏ। 

ਉਨ੍ਹਾਂ ਅੱਗੇ ਦੱਸਿਆ ਕਿ ਫੋਰੈਂਸਿਕ ਅਤੇ ਬੰਬ ਨਿਰੋਧਕ ਟੀਮਾਂ ਨੂੰ ਮੌਕੇ 'ਤੇ ਬੁਲਾਇਆ ਗਿਆ ਅਤੇ ਵਿਸਫੋਟਕ ਸਮੱਗਰੀ ਅਤੇ ਗ੍ਰਨੇਡਾਂ ਨੂੰ ਸਫਲਤਾਪੂਰਵਕ ਬੇਅਸਰ ਕਰ ਦਿੱਤਾ ਗਿਆ।ਇਸ ਸਬੰਧੀ ਥਾਣਾ ਕਲਾਨੌਰ, ਗੁਰਦਾਸਪੁਰ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਤਹਿਤ ਐਫਆਈਆਰ ਨੰਬਰ 45 ਮਿਤੀ 08/04/2026 ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Gurdaspur Police , Gurdaspur , Babbar Khalsa International

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD