Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗਿਆਨ ਦਾ ਪਰਉਪਕਾਰੀ ਹੋਣਾ ਬਹੁਤ ਜ਼ਰੂਰੀ ਹੈ : ਗੁਲਾਬ ਚੰਦ ਕਟਾਰੀਆ

ਪੰਜਾਬੀ ਯੂਨੀਵਰਸਿਟੀ ਦੀ 41ਵੀਂ ਕਨਵੋਕੇਸ਼ਨ ਦੌਰਾਨ 725 ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀਆਂ ਡਿਗਰੀਆਂ ਅਤੇ ਮੈਡਲ

Gulab Chand Kataria

Armaan

Armaan

5 Dariya News

ਪਟਿਆਲਾ , 09 Apr 2026

Last updated on: Apr 10, 2026, 09:21 IST

ਪੰਜਾਬ ਦੇ ਮਾਣਯੋਗ ਰਾਜਪਾਲ ਅਤੇ ਪੰਜਾਬੀ ਯੂਨੀਵਰਸਿਟੀ ਦੇ ਚਾਂਸਲਰ ਸ੍ਰੀ. ਗੁਲਾਬ ਚੰਦ ਕਟਾਰੀਆ ਨੇ ਅੱਜ ਇੱਥੇ ਪੰਜਾਬੀ ਯੂਨੀਵਰਸਿਟੀ ਦੀ 41ਵੀਂ ਕਨਵੋਕੇਸ਼ਨ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆ ਕਿਹਾ ਕਿ ਗਿਆਨ ਦਾ ਪਰਉਪਕਾਰੀ ਹੋਣਾ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਗਿਆਨ ਜੇਕਰ ਪਰਉਪਕਾਰੀ ਨਾ ਹੋਵੇ ਤਾਂ ਉਪਯੋਗੀ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਪੰਜਾਬ ਉਹ ਧਰਤੀ ਹੈ ਜਿਸ ਨੂੰ ਗੁਰੂ ਸਾਹਿਬਾਨ ਦਾ ਆਸ਼ੀਰਵਾਦ ਪ੍ਰਾਪਤ ਹੈ।

ਇਸ ਧਰਤੀ ਉੱਤੇ ਗਿਆਨ ਦੀ ਜੋਤ ਜਗਦੀ ਰਹਿਣੀ ਚਾਹੀਦੀ ਹੈ। ਉਨ੍ਹਾਂ ਪੰਜਾਬੀ ਯੂਨੀਵਰਸਿਟੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸੇ ਵੀ ਅਦਾਰੇ ਲਈ ਏਨੀ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੂੰ ਸਿੱਖਿਆ ਦੇਣਾ ਉਸ ਅਦਾਰੇ ਲਈ ਮਾਣ ਵਾਲੀ ਗੱਲ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕਨਵੋਕੇਸ਼ਨ ਦਾ ਵਿਦਿਆਰਥੀ ਦੀ ਜਿੰਦਗੀ ਵਿਚ ਵੱਡਾ ਮਹੱਤਵ ਹੁੰਦਾ ਹੈ। ਕਿਸੇ ਵੀ ਵਿਦਿਆਰਥੀ ਦੀ ਜ਼ਿੰਦਗੀ ਵਿੱਚ ਕਨਵੋਕੇਸ਼ਨ ਵੱਡੇ ਉਤਸਵ ਵਰਗੀ ਮਹੱਤਤਾ ਰਖਦੀ ਹੈ।

ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਆਪਣੇ ਸਵਾਗਤੀ ਭਾਸ਼ਣ ਦੌਰਾਨ ਕਿਹਾ ਕਿ ਕਨਵੋਕੇਸ਼ਨ ਦੇ ਦਿਨ ਜਦੋਂ ਵੱਖ-ਵੱਖ ਫੈਕਲਟੀਆਂ ਦੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਆਪਣੀਆਂ ਡਿਗਰੀਆਂ ਹਾਸਿਲ ਕਰ ਰਹੇ ਹਨ ਤਾਂ ਸਾਨੂੰ ਇਸ ਗੱਲ 'ਤੇ ਮਾਣ ਕਰਨ ਦੇ ਨਾਲ-ਨਾਲ ਇਹ ਅਹਿਦ ਲੈਣਾ ਚਾਹੀਦਾ ਹੈ ਕਿ ਅਸੀਂ ਯੂਨੀਵਰਸਿਟੀ ਨੂੰ ਹੋਰ ਨਵੀਆਂ ਬਲਦੀਆਂ ਤੱਕ ਲੈ ਕੇ ਜਾਈਏ। ਉਨ੍ਹਾਂ ਡਿਗਰੀ ਅਤੇ ਮੈਡਲ ਪ੍ਰਾਪਤ ਕਰਨ ਵਾਲ਼ੇ ਵਿਦਿਆਰਥੀਆਂ ਨੂੰ ਸੁਨਹਿਰੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਯੂਨੀਵਰਸਿਟੀਆਂ ਖੋਜ ਦਾ ਧੁਰਾ ਹੁੰਦੀਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਆਪਣੀ ਖੋਜ ਨੂੰ ਮਿਆਰੀ, ਪ੍ਰਮਾਣਕ ਅਤੇ ਸਮਾਜ ਲਈ ਵੱਧ ਤੋਂ ਵੱਧ ਉਪਯੋਗੀ ਬਣਾਉਣ ਵੱਲ ਵਿਸ਼ੇਸ਼ ਕਦਮ ਉਠਾ ਰਹੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਪੰਜਾਬੀ ਯੂਨੀਵਰਸਿਟੀ ਦੇ ਇਹ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿੱਚ ਕੰਮ ਕਰਦਿਆਂ ਸਮਾਜ ਨੂੰ ਬਿਹਤਰ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣਗੇ। ਜ਼ਿਕਰਯੋਗ ਹੈ ਕਿ ਇਸ ਮੌਕੇ ਸੈਸ਼ਨ 2022-23 ਅਤੇ ਸੈਸ਼ਨ 2023-24 ਦੇ 725 ਵਿਦਿਆਰਥੀਆਂ ਨੂੰ ਡਿਗਰੀਆਂ ਅਤੇ ਮੈਡਲ ਪ੍ਰਦਾਨ ਕੀਤੇ ਗਏ।

ਇਸ ਗਿਣਤੀ ਵਿੱਚ 457 ਡਾਕਟਰੇਟ ਡਿਗਰੀਆਂ ਸ਼ਾਮਿਲ ਹਨ। ਜਦ ਕਿ 179 ਪੋਸਟ ਗ੍ਰੈਜੂਏਟ ਅਤੇ ਪੇਸ਼ੇਵਰ ਕੋਰਸਾਂ ਦੇ ਵਿਦਿਆਰਥੀ ਅਤੇ 86 ਅੰਡਰ ਗ੍ਰੈਜੂਏਟ ਕੋਰਸਾਂ ਦੇ ਟੌਪਰ ਵਿਦਿਆਰਥੀਆਂ ਨੂੰ ਮਿਲਣ ਵਾਲ਼ੇ ਵਿਦਿਆਰਥੀ ਸ਼ਾਮਿਲ ਸਨ। ਮੈਡਲਾਂ ਦੀ ਗਿਣਤੀ ਵਿੱਚ ਤਿੰਨ ਚਾਂਸਲਰ ਮੈਡਲ ਅਤੇ ਨੌਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਦਿੱਤੇ ਜਾਂਦੇ ਮੈਡਲ (ਦੋ ਸਾਲਾਂ ਦੇ 18 ਮੈਡਲ) ਸ਼ਾਮਿਲ ਸਨ।

ਪੀ-ਐੱਚ.ਡੀ. ਦੀ ਡਿਗਰੀ ਪ੍ਰਾਪਤ ਕਰਨ ਵਾਲ਼ੇ ਕੁੱਲ 457 ਵਿਦਿਆਰਥੀਆਂ ਵਿੱਚ ਲਾਈਫ਼ ਸਾਇੰਸ ਫ਼ੈਕਲਟੀ ਦੇ 27 ਵਿਦਿਆਰਥੀ, ਫਿਜ਼ੀਕਲ ਸਾਇੰਸਜ਼ ਫ਼ੈਕਲਟੀ ਦੇ 37 ਵਿਦਿਆਰਥੀ, ਸੋਸ਼ਲ ਸਾਇੰਸਜ਼ ਫ਼ੈਕਲਟੀ ਦੇ 90 ਵਿਦਿਆਰਥੀ, ਆਰਟ ਐਂਡ ਕਲਚਰ ਫ਼ੈਕਲਟੀ ਦੇ 10 ਵਿਦਿਆਰਥੀ, ਭਾਸ਼ਾ ਫ਼ੈਕਲਟੀ ਦੇ 55 ਵਿਦਿਆਰਥੀ, ਐਜੂਕੇਸ਼ਨ ਐਂਡ ਇਨਫਰਮੇਸ਼ਨ ਸਾਇੰਸਜ਼ ਫ਼ੈਕਲਟੀ ਦੇ 55 ਵਿਦਿਆਰਥੀ, ਬਿਜ਼ਨਸ ਫ਼ੈਕਲਟੀ ਦੇ 85 ਵਿਦਿਆਰਥੀ, ਕਾਨੂੰਨ ਫ਼ੈਕਲਟੀ ਦੇ 16 ਵਿਦਿਆਰਥੀ, ਇੰਜਨੀਅਰ ਐਂਡ ਟੈਕਨੋਲੋਜੀ ਫ਼ੈਕਲਟੀ ਦੇ 37 ਵਿਦਿਆਰਥੀ, ਮੈਡੀਸਨ ਫ਼ੈਕਲਟੀ ਦੇ 14 ਵਿਦਿਆਰਥੀ ਅਤੇ ਕੰਪਿਊਟਿੰਗ ਸਾਇੰਸਜ਼ ਦੇ 31 ਵਿਦਿਆਰਥੀ ਸ਼ਾਮਿਲ ਹਨ।

ਜ਼ਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਇਸ ਵਾਰ ਨਿਵੇਕਲੀ ਪਹਿਲ ਕਰਦਿਆਂ ਪੰਜਾਬੀ ਸਭਿਆਚਾਰ ਦੀ ਪ੍ਰਤੀਨਿਧਤਾ ਵਾਲ਼ੇ ਵਸਤਰ ਬਣਵਾਏ ਗਏ ਸਨ। ਇਹ ਵਸਤਰ ਕਾਨਵੋਕੇਸ਼ਨ ਤੋਂ ਉਪਰੰਤ ਵਿਦਿਆਰਥੀ ਆਪਣੇ ਨਾਲ ਲੈ ਕੇ ਜਾ ਸਕਦੇ ਸਨ। ਇਸ ਮੌਕੇ ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ, ਰਜਿਸਟਰ ਪ੍ਰੋ. ਦਵਿੰਦਰ ਪਾਲ ਸਿੰਘ ਸਿੱਧੂ, ਕੰਟਰੋਲਰ ਪ੍ਰੋ. ਮਨੀਸ਼ ਕਪੂਰ, ਅਡੀਸ਼ਨਲ ਕੰਟਰੋਲਰ ਪ੍ਰੋ. ਬੀ.ਬੀ. ਸਿੰਗਲਾ ਆਦਿ ਅਧਿਕਾਰੀਆਂ ਨੇ ਕਨਵੋਕੇਸ਼ਨ ਦੀ ਰਸਮ ਅਨੁਸਾਰ ਵੱਖ-ਵੱਖ ਭੂਮਿਕਾਵਾਂ ਨਿਭਾਈਆਂ। ਕਨਵੋਕੇਸ਼ਨ ਦੀ ਰਵਾਇਤ ਅਨੁਸਾਰ ਇਸ ਮੌਕੇ ਵੱਡੀ ਗਿਣਤੀ ਵਿੱਚ ਸਿੰਡੀਕੇਟ ਅਤੇ ਸੈਨੇਟ ਮੈਂਬਰ ਤੋਂ ਇਲਾਵਾ ਵੱਖ-ਵੱਖ ਫੈਕਲਟੀਆਂ ਦੇ ਡੀਨ ਵੀ ਮੰਚ ਉੱਤੇ ਹਾਜ਼ਰ ਰਹੇ।

 

Tags: Gulab Chand Kataria

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD