Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਲੋਕ ਨਿਰਮਾਣ ਮੰਤਰੀ ਵਲੋਂ ਬਰਸਾਤੀ ਮੌਸਮ ਤੋਂ ਪਹਿਲਾਂ ਸੜਕੀ ਨਿਰਮਾਣ ਸਬੰਧੀ ਕਾਰਜ ਮੁਕੰਮਲ ਕਰਨ ਦੇ ਹੁਕਮ

Harbhajan Singh ETO, Chandigarh

Armaan

Armaan

5 Dariya News

ਚੰਡੀਗੜ੍ਹ , 09 Apr 2026

Last updated on: Apr 10, 2026, 09:46 IST

ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਵਿੱਚ ਬਣਵਾਈਆਂ ਜਾਂ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦੀ ਅਗਵਾਈ ਹੇਠ ਅੱਜ ਪੰਜਾਬ ਭਵਨ ਵਿਖੇ ਵਿਸਥਾਰਤ ਸਮੀਖਿਆ ਮੀਟਿੰਗ ਕੀਤੀ ਗਈ। ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੀਟਿੰਗ ਦੌਰਾਨ  ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਵਲੋਂ ਸੂਬੇ ਦੀਆਂ ਸੜਕਾਂ ਦੇ ਨਿਰਮਾਣ ਸਬੰਧੀ ਮਿੱਥੇ ਟੀਚਿਆਂ ਨੂੰ ਹਰ ਹਾਲਤ ਵਿੱਚ ਹਾਸਲ ਕਰਨਾ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤੀ ਮੌਸਮ ਤੋਂ ਪਹਿਲਾਂ ਸੜਕੀ ਨਿਰਮਾਣ ਸਬੰਧੀ ਕਾਰਜ ਮੁਕੰਮਲ ਕਰ ਲਿਆ ਜਾਵੇ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਅਧੀਨ ਸੜਕਾਂ ਦੇ ਨਿਰਮਾਣ ਵਿੱਚ ਨਵੀਂ ਤਕਨੀਕ ਫੁੱਲ ਡੇਪਥ ਰੈਕਲਾਮੇਸ਼ਨ ਨਾਲ਼ ਪੇਂਡੂ ਸੜਕਾਂ ਦੇ ਮੁੜ ਨਿਰਮਾਣ ਦਾ ਕੰਮ ਕੀਤਾ ਜਾ ਰਿਹਾ ਹੈ। ਪਹਿਲੇ ਗੇੜ ਵਿੱਚ 410 ਕਿ ਮੀ ਸੜਕਾਂ ਨੂੰ ਇਸ ਤਕਨੀਕ ਰਾਹੀਂ ਮੁੜ ਉਸਾਰਿਆ ਜਾਵੇਗਾ।

ਇਸ ਤਕਨੀਕ ਰਾਹੀਂ ਸੜਕ ਵਿੱਚ ਪਹਿਲਾਂ ਤੋਂ ਹੀ ਮੌਜੂਦ ਰੋਡ ਮੈਟਲ ਦਾ ਇਸਤੇਮਾਲ ਕਰਕੇ ਹੋਰ ਖਨਣ ਕਰਨ ਦੀ ਲੋੜ ਤੋਂ ਬਚਿਆ ਜਾ ਸਕੇਗਾ। ਇਸ ਨਾਲ ਵਾਤਾਵਰਨ ਦੇ ਪ੍ਰਦੂਸ਼ਣ ਤੋਂ ਬਚਾਅ ਵੀ ਹੋਵੇਗਾ ਅਤੇ ਸੜਕਾਂ ਦੇ ਲੈਵਲ ਨੂੰ ਬੇਲੋੜੇ ਚੁੱਕਣ ਤੋਂ ਵੀ ਬਚਿਆ ਜਾ ਸਕੇਗਾ। ਕੈਬਨਿਟ ਮੰਤਰੀ ਨੇ ਹਦਾਇਤ ਦਿੱਤੀ ਕਿ ਬੀਤੇ ਦਿਨੀਂ ਹੋਈ ਬੇਮੌਸਮੀ ਬਾਰਿਸ਼ ਨਾਲ਼ ਕੰਮ ਵਿੱਚ ਹੋਈ ਦੇਰੀ ਨੂੰ ਖ਼ਤਮ ਕਰਨ ਲਈ ਹੋਰ ਤੇਜ਼ੀ ਨਾਲ ਕੰਮ ਕਰਕੇ ਪ੍ਰਗਤੀ ਨੂੰ ਵਧਾਇਆ ਜਾਵੇ।

ਮੀਟਿੰਗ ਦੌਰਾਨ ਅਧਿਕਾਰੀਆ ਵਲੋਂ ਦਸਿਆ ਗਿਆ ਕਿ ਸੂਬਾ ਵਿਚ ਹੌਟ ਮਿਕਸ ਪਲਾਂਟਾਂ ਨੇ ਆਪਣੀ ਪੂਰੀ ਸਮਰੱਥਾ ਅਨੁਸਾਰ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਜਿਸ ਸਦਕਾ ਸੂਬੇ ਵਿੱਚ ਰੋਜ਼ਾਨਾ 200 ਕਿਲੋਮੀਟਰ ਤੋਂ ਵੱਧ ਸੜਕ ਉਸਾਰੀ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰਾਜ ਵਿਚ  30 ਜੂਨ, 2026 ਤੱਕ  ਲਗਭਗ 45000 ਕਿਲੋਮੀਟਰ ਸੜਕਾਂ ਦੀ ਉਸਾਰੀ ਦਾ ਕੰਮ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਖਾੜੀ ਦੇਸ਼ਾਂ ਵਿੱਚ ਚਲ ਰਹੀ ਜੰਗ ਕਾਰਨ ਬਿਟੂਮਨ ਦੀ ਕੁਝ ਘਾਟ ਪੈਦਾ ਹੋ ਰਹੀ ਹੈ ਪ੍ਰੰਤੂ ਵਿਭਾਗ ਦੇ ਅਧਿਕਾਰੀਆਂ ਵਲੋਂ ਇਸ ਸਮੱਸਿਆਂ ਨਾਲ ਨਜਿੱਠਣ ਲਈ ਪੂਰੀ ਤਿਆਰੀ ਕਰ ਲਈ ਗਈ ਹੈ। ਸ.ਹਰਭਜਨ ਸਿੰਘ ਈ. ਟੀ. ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿੱਤੀ  ਅਤੇ ਮੌਕੇ ਤੇ ਕੰਮ ਸਬੰਧੀ ਟੀਚਿਆਂ ਨੂੰ ਹਾਸਲ ਕਰਨ ਲਈ ਪੂਰੀ ਸ਼ਿੱਦਤ ਨਾਲ ਕੰਮ ਕਰਨ , ਤਾਂ ਜ਼ੋ ਲੋਕਾਂ ਨੂੰ ਚੰਗਾ ਸੜਕੀ ਨੈੱਟਵਰਕ ਮਿਲ ਸਕੇ।

ਇਸ ਦੌਰਾਨ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ਼੍ਰੀ ਰਵੀ ਭਗਤ,ਸੰਯੁਕਤ ਸਕੱਤਰ ਸ਼੍ਰੀ ਅਮਰਬੀਰ ਸਿੱਧੂ, ਇੰਜੀਨਅਰ ਇਨ ਚੀਫ਼ ਗਗਨਦੀਪ ਸਿੰਘ, ਮੁੱਖ ਇੰਜੀਨੀਅਰ ਅਨਿਲ ਗੁਪਤਾ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

 

Tags: Harbhajan Singh ETO , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD