Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਯਾ ਗਾਓਂ ਨਗਰ ਕੌਂਸਲ ਦੇ ਪ੍ਰਧਾਨ ਤੇ 5 ਕੌਂਸਲਰ ਅਕਾਲੀ ਦਲ ’ਚ ਸ਼ਾਮਲ ਹੋਣ ਨਾਲ ਭਾਜਪਾ ਦਾ ਹੋਇਆ ਸਫਾਇਆ

ਅਕਾਲੀ ਦਲ ਪ੍ਰਧਾਨ ਨੇ ਹਲਕੇ ਦੇ ਲੋਕਾਂ ਨੂੰ ਰਵਿੰਦਰ ਖੇੜਾ ਨੂੰ ਖਰੜ ਦਾ ਐਮ ਐਲ ਏ ਚੁਣਨ ਦੀ ਕੀਤੀ ਅਪੀਲ

Sukhbir Singh Badal, Shiromani Akali Dal, SAD, Akali Dal, Naya Gaon, Ravinder Singh Khera, NK Sharma, Narinder Kumar Sharma

5 Dariya News

5 Dariya News

5 Dariya News

ਨਯਾ ਗਾਓਂ (ਮੁਹਾਲੀ) , 09 Apr 2026

Last updated on: Apr 10, 2026, 10:18 IST

ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਅੱਜ ਨਗਰ ਕੌਂਸਲ ਵਿਚ ਉਸ ਵੇਲੇ ਸਫਾਇਆ ਹੋ ਗਿਆ ਜਦੋਂ ਕੌਂਸਲ ਦੇ ਭਾਜਪਾ ਪ੍ਰਧਾਨ ਬਲਵਿੰਦਰ ਕੌਰ ਤੇ ਪੰਜ ਕੌਂਸਲਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਭਾਜਪਾ ਕੌਂਸਲਰਾਂ ਤੋਂ ਇਲਾਵਾ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਸੀਨੀਅਰ ਆਗੂ ਗੁਰਧਿਆਨ ਸਿੰਘ ਵੀ ਸ਼ਾਮਲ ਹਨ ਜੋ ਭਾਜਪਾ ਕੌਂਸਲ ਪ੍ਰਧਾਨ ਬਲਵਿੰਦਰ ਕੌਰ ਦੇ ਪਤੀ ਹਨ ਤੇ ਨਾਲ ਹੀ ਆਮ ਆਦਮੀ ਪਾਰਟੀ ਦੇ ਸੰਸਥਾਪਕ ਮੈਂਬਰ ਜਸਪ੍ਰੀਤ ਸਿੰਘ ਸੰਧੂ ਤੇ ਕਾਂਗਰਸੀ ਕੌਂਸਲਰ ਰਿੰਕੂ ਵੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਹਨਾਂ ਦੇ ਨਾਲ ਹੀ ਆਪ ਦੀਆਂ 7 ਪੰਚਾਇਤਾਂ ਵੀ ਅਕਾਲੀ ਦਲ ਵਿਚ ਸ਼ਾਮਲ ਹੋਈਆਂ।

ਇਸ ਮੌਕੇ ਪਾਰਟੀ ਦੇ ਖਰੜ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦੇ ਨਾਲ ਮਿਲ ਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਗੁਰਧਿਆਨ ਸਿੰਘ ਦਾ ਇਲਾਕੇ ਦੀ ਸਮੁੱਚੀ ਸਿਖ਼ਰਲੀ ਭਾਜਪਾ ਲੀਡਰਸ਼ਿਪ ਨਾਲ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ ਅਤੇ ਕਿਹਾ ਕਿ ਭਾਜਪਾ ਆਗੂਆਂ ਨੇ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਫੈਸਲਾ ਇਸ ਲਈ ਕੀਤਾ ਕਿਉਂਕਿ ਸਿਰਫ ਅਕਾਲੀ ਦਲ ਨੇ ਹੀ ਸੱਤਾ ਵਿਚ ਹੁੰਦਿਆਂ ਨਯਾ ਗਾਓਂ ਦਾ ਵਿਕਾਸ ਕਰਵਾਇਆ ਸੀ। ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲੇ ਭਾਜਪਾ ਕੌਂਸਲਰਾਂ ਵਿਚ ਅਮਨਦੀਪ ਕੌਰ, ਵਿਨੋਦ ਬਿੰਦੋਲੀਆ, ਵਿਸ਼ਾਨ ਪਾਸੀ ਤੇ ਸੁਨਹਿਰੀ ਦੇਵੀ ਸ਼ਾਮਲ ਹਨ।

ਸਰਦਾਰ ਬਾਦਲ ਨੇ ਗੁਰਧਿਆਨ ਸਿੰਘ ਨੂੰ ਪਾਰਟੀ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਤੇ ਪਾਰਟੀ ਆਗੂ ਹਰਦੀਪ ਸਿੰਘ ਖਿਜ਼ਰਾਬਾਦ ਨੂੰ ਪਾਰਲੀਮਾਨੀ ਮਾਮਲਿਆਂ ਦੀ ਕਮੇਟੀ (ਪੀ ਏ ਸੀ) ਦਾ ਮੈਂਬਰ ਨਿਯੁਕਤ ਕੀਤਾ।ਅਕਾਲੀ ਦਲ ਦੇ ਪ੍ਰਧਾਨ ਨੇ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਰਵਿੰਦਰ ਖੇੜਾ ਨੂੰ ਖਰੜ ਦਾ ਐਮ ਐਲ ਏ ਚੁਣਨ।

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਉਹ ਨਯਾ ਗਾਓਂ ਦੇ ਵਿਕਾਸ ਵਾਸਤੇ ਵਚਨਬੱਧ ਹਨ। ਉਹਨਾਂ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਸਰਕਾਰ ਦਾ ਕੰਮ ਮੂੰਹੋਂ ਬੋਲਦਾ ਹੈ। ਉਹਨਾਂ ਕਿਹਾ ਕਿ ਅਸੀ਼ ਨਿਊ ਚੰਡੀਗੜ੍ਹ ਦੀ ਸਥਾਪਨਾ ਕੀਤੀ ਤੇ ਮੁਹਾਲੀ ਵਿਚ ਕੌਮਾਂਤਰੀ ਹਵਾਈ ਅੱਡਾ ਬਣਾ ਕੇ ਇਸਨੂੰ ਵਿਸ਼ਵ ਦੇ ਨਕਸ਼ੇ ’ਤੇ ਲਿਆਂਦਾ।

ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਪੰਜਾਬ ਅਕਾਲੀ ਦਲ ’ਤੇ ਵਿਸ਼ਵਾਸ ਪ੍ਰਗਟ ਕਰ ਰਹੇ ਹਨ ਅਤੇ ਪਾਰਟੀ ਦੀਆਂ ਪੰਜਾਬ ਬਚਾਓ ਰੈਲੀਆਂ ਨੂੰ ਲਾਮਿਸਾਲ ਹੁੰਗਾਰਾ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਪਾਰਟੀ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ 100 ਸੀਟਾਂ ਜਿੱਤ ਕੇ ਅਗਲੀ ਸਰਕਾਰ ਬਣਾਏਗੀ।ਨਯਾ ਗਾਓਂ ਦੇ ਲੋਕਾਂ ਦੀਆਂ ਪੇਸ਼ ਕਰਦਿਆਂ ਗੁਰਧਿਆਨ ਸਿੰਘ ਨੇ ਕਿਹਾ ਕਿ ਕੌਂਸਲ ਨੂੰ ਆਧੁਨਿਕ ਸੀਵਰੇਜ ਸਿਸਟਮ ਤੇ ਨਹਿਰੀ ਪਾਣੀ ਦੀ ਜ਼ਰੂਰਤ ਹੈ।

ਉਹਨਾਂ ਨੇ ਇਹ ਵੀ ਅਪੀਲ ਕੀਤੀ ਕਿ ਕੌਂਸਲ ਵੱਲੋਂ ਇਮਾਰਤਾਂ ਦੇ ਕਮਰਸ਼ੀਅਲ ਨਕਸ਼ੇ ਵੀ ਮਨਜ਼ੂਰ ਹੋਣੇ ਚਾਹੀਦੇ ਹਨ।ਇਸ ਮੌਕੇ ਸੀਨੀਅਰ ਆਗੂ ਸ੍ਰੀ ਐਨ ਕੇ ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਨੇ ਹੀ ਨਯਾ ਗਾਓਂ ਦਾ ਵਿਕਾਸ ਕੀਤਾ ਹੈ ਤੇ ਉਹਨਾਂ ਨੇ ਕੌਂਸਲ ਨੂੰ ਅਣਡਿੱਠ ਕਰਨ ਵਾਸਤੇ ਆਮ ਆਦਮੀ ਪਾਰਟੀ ਸਰਕਾਰ ਦੀ ਨਿਖੇਧੀ ਕੀਤੀ। ਇਸ ਮੌਕੇ ਸੀਨੀਅਰ ਆਗੂ ਪਰਮਿੰਦਰ ਸਿੰਘ ਸੋਹਾਣਾ ਨੇ ਵੀ ਸੰਬੋਧਨ ਕੀਤਾ।

 

Tags: Sukhbir Singh Badal , Shiromani Akali Dal , SAD , Akali Dal , Naya Gaon , Ravinder Singh Khera , NK Sharma , Narinder Kumar Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD