Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

10 ਤੋਂ ਵੱਧ ਵਿਭਾਗਾਂ ਦੀ ਖਰੀਦ ਪ੍ਰਕ੍ਰਿਆ ਨੂੰ ਦਿੱਤਾ ਗਿਆ ਅੰਤਮ ਰੂਪ, ਵਿਕਾਸ ਪ੍ਰੋਜੈਕਟਾਂ ਨੂੰ ਮਿਲੇਗੀ ਗਤੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ ਹਾਈ ਪਾਰਵਰਡ ਪਰਚੇਜ਼ ਕਮੇਟੀ ਦੀ ਮੀਟਿੰਗ, ਗੁਣਵੱਤਾ ਅਤੇ ਸਮੇਂਬੱਧਤਾ 'ਤੇ ਦਿੱਤਾ ਗਿਆ ਵਿਸ਼ੇਸ਼ ਜੋਰ

Nayab Singh Saini, Haryana, Chief Minister of Haryana, BJP Haryana, Anil Vij, Vipul Goel, Shyam Singh Rana

Web Admin

Web Admin

5 Dariya News

ਚੰਡੀਗੜ੍ਹ , 09 Apr 2026

Last updated on: Apr 10, 2026, 13:10 IST

ਹਰਿਆਣਾ ਸਰਕਾਰ ਨੇ ਸੂਬੇ ਵਿੱਚ ਵਿਕਾਸ ਕੰਮਾਂ ਨੂੰ ਹੋਰ ਵੱਧ ਗਤੀ ਦੇਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦੇ ਹੋਏ ਵੱਖ-ਵੱਖ ਵਿਭਾਗਾਂ ਦੀ ਮਹਤੱਵਪੂਰਣ ਪ੍ਰੋਜੈਕਟਾਂ ਅਤੇ ਖਰੀਦ ਪ੍ਰਕ੍ਰਿਆਵਾਂ ਨੂੰ ਅੰਤਮ ਰੂਪ ਦਿੱਤਾ। ਇਹ ਫੈਸਲਾ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਬੁੱਧਵਾਰ ਦੇਰ ਸ਼ਾਮ ਹਰਿਆਣਾ ਨਿਵਾਸ ਵਿੱਚ ਆਯੋਜਿਤ ਹਾਈ ਪਾਰਵਰਡ ਪਰਚੇਜ਼ ਕਮੇਟੀ ਦੀ ਮੀਟਿੰਗ ਵਿੱਚ ਕੀਤਾ ਗਿਆ।

ਮੀਅਿੰਗ ਵਿੱਚ ਹਰਿਆਣਾ ਪੁਲਿਸ ਹਾਊਸਿੰਗ ਕਾਰਪੋਰੇਸ਼ਨ, ਡੀਐਚਬੀਵੀਐਨ, ਐਚਐਸਆਈਆਈਡੀਸੀ, ਪੀਡਬਲਿਯੂਡੀ, ਹਰਿਆਣਾ ਏਗਰੋ ਇੰਡਸਰੀਜ਼ ਕਾਰਪਰੇਸ਼ਨ ਲਿਮੀਟੇਡ, ਡੀਐਮਈਆਰ, ਐਫਐਮਡੀਏ, ਜੀਐਮਡੀਏ, ਸਿੰਚਾਈ ਵਿਭਾਗ ਅਤੇ ਪੀਐਚਈਡੀ ਸਮੇਤ 10 ਤੋਂ ਵੱਧ ਵਿਭਾਗਾਂ ਦੇ ਵੱਖ-ਵੱਖ ਪ੍ਰੋਜੈਕਟਾਂ 'ਤੇ ਕਰੀਬ 1028 ਕਰੋੜ ਰੁਪਏ ਖਰਚ ਕਰਨ ਦੀ ਮੰਜੂਰੀ ਪ੍ਰਦਾਨ ਕੀਤੀ ਗਈ ਅਤੇ ਬੋਲੀਦਾਤਾਵਾਂ ਨਾਲ ਲੈਗੋਸਇਏਸ਼ਨ ਕਰ ਕੇ ਕਰੀਬ 96 ਕਰੋੜ ਰੁਪਏ ਦੀ ਬਚੱਤ ਕੀਤੀ ਗਈ।

ਮੀਟਿੰਗ ਵਿੱਚ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਸੂਬਾਵਾਸੀਆਂ ਨੂੰ ਬਿਹਤਰ ਅਤੇ ਗੁਣਵੱਤਾਪੂਰਣ ਸਹੂਲਤਾਂ ਉਪਲਬਧ ਕਰਵਾਉਣਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਪ੍ਰੋਜੈਕਟਾਂ ਦੀ ਨਿਯਮਤ ਮਾਨੀਟਰਿੰਗ ਯਕੀਨੀ ਕਰਨ, ਤਾਂ ਜੋ ਕੰਮ ਨਿਰਧਾਾਰਿਤ ਸਮੇਂ ਸੀਮਾ ਵਿੱਚ ਅਤੇ ਗੁਣਵੱਤਾ ਮਾਨਕਾਂ ਅਨੁਰੂਪ ਪੂਰੇ ਹੋ ਸਕਣ। ਉਨ੍ਹਾਂ ਨੇ ਕਿਹਾ ਕਿ ਉਹ ਸਵੈ ਵੀ ਪ੍ਰੋਜੈਕਟਾਂ ਦੀ ਸਮੀਖਿਆ ਕਰਣਗੇ ਅਤੇ ਸਾਰੇ ਅਧਿਕਾਰੀ ਖਰਚ ਕੀਤੀ ਜਾਣ ਵਾਲੀ ਰਕਮ ਦੀ ਸਹੀ ਵਰਤੋ 'ਤੇ ਵਿਸ਼ੇਸ਼ ਧਿਆਨ ਦੇਣ। ਵਿਕਾਸ ਕੰਮਾਂ ਵਿੱਚ ਕਿਸੇ ਵੀ ਤਰ੍ਹਾ ਦੀ ਲਾਪ੍ਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਮੀਟਿੰਗ ਵਿੱਚ 11 ਮੀਟਰ ਲੰਬੇ ਪੀਸੀਸੀ ਪੋਲ, ਸਿੰਗਲ ਫੇਸ ਅਤੇ ਥ੍ਰੀ ਫੇਸ ਨੇਟ ਮੀਟਰ ਅਤੇ 25 ਕੇਵੀਏ ਟ੍ਰਾਂਸਫਾਰਮਰਾਂ ਦੀ ਖਰੀਦ ਪ੍ਰਕ੍ਰਿਆ ਨੂੰ ਅੰਤਮ ਰੂਪ ਦਿੱਤਾ ਗਿਆ। ਇਸ ਤੋਂ ਇਲਾਵਾ, ਹਰਿਆਣਾ ਏਗਰੋ ਇੰਡਸਟਰੀਜ਼ ਕਾਰਪੋਰੇਸ਼ਨ ਲਿਮੀਟੇਡ ਦੇ ਹਰ-ਹਿਤ ਰਿਟੇਲ ਪ੍ਰੋਜੈਕਟ ਦੇ ਤਹਿਤ ਪੂਰਕ ਪੋਸ਼ਣ ਪ੍ਰੋਗਰਾਮ ਦੇ ਲਈ 29 ਕਰੋੜ ਰੁਪਏ ਦੀ ਕਮੋਡਿਟੀ ਖਰੀਦ ਨੂੰ ਮੰਜੂਰੀ ਦਿੱਤੀ ਗਈ।

ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਸਟੂਡੈਂਟ ਐਂਡ ਫੈਕਲਟੀ ਲਾਇਫ ਸਾਈਕਲ ਮੈਨੇਜਕੈਂਟ ਸਿਸਟਮ (ਐਸਐਫਐਲਐਮ) ਲਾਗੂ ਕਰਨ ਤਹਿਤ 5.78 ਕਰੋੜ ਰੁਪਏ ਦੇ ਪ੍ਰੋਜੈਕਟ ਨੂੰ ਮੰਜੂਰੀ ਪ੍ਰਦਾਨ ਕੀਤੀ ਗਈ, ਜਿਸ ਨਾਲ ਮੈਡੀਕਲ ਸਿਖਿਆ ਪ੍ਰਣਾਲੀ ਵਿੱਚ ਕਾਰਜ ਸਮਰੱਥਾ ਅਤੇ ਏਕੀਕਰਣ ਨੂੰ ਪ੍ਰੋਤਸਾਹਨ ਮਿਲੇਗਾ। ਉੱਥੇ, ਗੁਰੂਗ੍ਰਾਮ ਮਹਾਨਗਰ ਤੋਂ ਯਮੁਨਾ ਨਦੀਂ ਦੇ ਵੱਲ ਸਟੋਰਮ ਵਾਟਰ ਡਾਇਵਰਜਨ ਨਾਲ ਸਬੰਧਿਤ ਸਰਵੇਖਣ ਅਤੇ ਡੀਪੀਆਰ ਤਿਆਰ ਕਰਨ ਲਈ ੈ6.60 ਕਰੋੜ ਰੁਪਏ ਦੀ ਪਰਿਯੋਜਨਾ ਨੂੰ ਮੰਜੂਰੀ ਦਿੱਤੀ ਗਈ।

ਇੰਫ੍ਰਾਸਟਕਚਰ ਵਿਕਾਸ ਤਹਿਤ ਕਰਨਾਲ ਦੇ ਹਸਨਪੁਰ ਪਿੰਡ ਵਿੱਚ ਹੋਮ ਗਾਰਡ ਅਤੇ ਸਿਵਲ ਡਿਫੇਂਸ ਸਿਖਲਾਈ ਕੇਂਦਰ ਦੇ ਨਿਰਮਾਣ ਲਈ 47.20 ਕਰੋੜ ਰੁਪਏ ਮੰਜੂਰ ਕੀਤੇ ਗਏ। ਫਰੀਦਾਬਾਦ ਵਿੱਚ ਮਾਸਟਰ ਜਲ੍ਹ ਸਪਲਾਈ ਯੋਜਨਾ ਲਈ 17.75 ਕਰੋੜ ਰੁਪਏ ਅਤੇ ਧਨਵਾਪੁਰ, ਗੁਰੂਗ੍ਰਾਮ ਵਿੱਚ 100 ਐਮਐਲਡੀ ਐਮਪੀਐਸ ਅਤੇ 100 ਐਮਐਲਡੀ ਐਸਟੀਪੀ ਦੇ ਨਿਰਮਾਣ ਲਈ ਵੀ 17.75 ਕਰੋੜ ਰੁਪਏ ਦੀ ਮੰਜੂਰੀ ਦਿੱਤੀ ਗਈ।

ਗੁਰੂਗ੍ਰਾਮ ਵਿੱਚ 665.5 ਐਮਐਲਡੀ ਸਮਰੱਥਾ ਵਾਲੇ ਮੁੱਖ ਪੰਪਿੰਗ ਸਟੇਸ਼ਨ ਦੇ ਨਿਰਮਾਣ 'ਤੇ 101 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉੱਥੇ ਹੀ, ਪੰਚਕੂਲਾ ਦੇ ਸੈਕਟਰ-1 ਸਥਿਤ ਅਟਲ ਪਾਰਕ ਦੇ ਵਿਕਾਸ ਲਈ 20 ਕਰੋੜ ਰੁਪਏ ਅਤੇ ਸੈਕਟਰ-32 ਵਿੱਚ ਵਿਸ਼ਵ ਪੱਧਰੀ ਸ਼ੂਟਿੰਗ ਰੇਂਜ ਸਪੋਰਟਸ ਕੰਪਲੈਕਸ ਦੇ ਨਿਰਮਾਣ ਤਹਿਤ 109.80 ਕਰੋੜ ਰੁਪਏ ਦੀ ਰਕਮ ਮੰਜੂਰ ਕੀਤੀ ਗਈ।

ਉਦਯੋਗਿਕ ਅਤੇ ਵਾਤਾਵਰਣ ਸੁਧਾਂਰਾਂ ਤਹਿਤ ਪਾਣੀਪਤ ਦੇ ਸੈਕਟਰ-29- ੧੧ ਵਿੱਚ 221 ਐਮਐਲਡੀ ਸਮਰੱਥਾ ਦੇ ਵੱਧ ਕਾਮਨ ਏਫਲੂਏਂਟ ਟ੍ਰੀਟਮੈਂਟ ਪਲਾਂਟ (ਙਥੳ੍ਹ) ਅਤੇ 63 ਐਮਐਲਡੀ ਸਮਰੱਥਾ ਦ ਮੁੱਖ ਪੰਪਿੰਗ ਸਟੇਸ਼ਨ ਦੇ ਨਿਰਮਾਣ ਲਈ 123.40 ਕਰੋੜ ਰੁਪਏ ਮੰਜੂਰ ਕੀਤੇ ਗਏ। ਸਿਹਤ ਖੇਤਰ ਵਿੱਚ ਜੀਂਦ ਦੇ ਨਰਵਾਨਾ ਬਲਾਕ ਦੇ ਦਨੌਦਾ ਪਿੰਡ ਵਿੱਚ ਕੰਮਿਊਨਿਟੀ ਸਿਹਤ ਕੇਂਦਰ ਦੇ ਨਿਰਮਾਣ ਲਈ 15.80 ਕਰੋੜ ਰੁਪਏ ਮੰਜੂਰ ਕੀਤੇ ਗਏ।

ਇਸ ਤੋਂ ਇਲਾਵਾ, ਭਿਵਾਨੀ ਦੇ ਪਿੰਡ ਗਰਵਾ ਵਿੱਚ ਖਾਰਾ-ਪ੍ਰਭਾਵਿਤ ਖੇਤਰਾਂ ਦੇ ਵਿਕਾਸ ਤਹਿਤ ਏਕੀਕ੍ਰਿਤ ਏਕਵਾ ਪਾਰਕ ਐਕਸੀਲੈਂਸ ਕੇਂਦਰ ਦੀ ਸਥਾਪਨਾ ਲਈ 51.90 ਕਰੋੜ ਰੁਪਏ ਅਤੇ ਪਲਵਲ ਵਿੱਚ ਐਸਬੀਆਰ ਤਕਨੀਕ ਅਧਾਰਿਤ 8 ਐਮਐਲਡੀ ਐਸਟੀਪੀ ਦੇ ਨਿਰਮਾਣ ਲਈ 13.50 ਕਰੋੜ ਰੁਪਏ ਦੀ ਮੰਜੂਰੀ ਦਿੱਤੀ ਗਈ। ਸਿੰਚਾਈ ਖੇਤਰ ਵਿੱਚ ਭਾਲੌਟ ਉੱਪ-ਬ੍ਰਾਂਚ ਦੇ ਆਰਡੀ-83000 'ਤੇ ਜਲ੍ਹਸੇਤੂ ਅਤੇ ਨਿਕਾਸ ਦਰਵਾਜੇ ਦੇ ਮੁੜ ਨਿਰਮਾਣ ਲਈ 14.50 ਕਰੋੜ ਰੁਪਏ ਅਤ ਆਰਡੀ-82500 ਤੋਂ 124000 ਦੇ ਵਿੱਚ ਵੱਖ-ਵੱਖ ਢਾਂਚਿਆਂ ਦੇ ਨਿਰਮਾਣ ਅਤੇ ਮੁੜ ਨਿਰਮਾਣ ਲਈ 23.80 ਕਰੋੜ ਰੁਪਏ ਦੀ ਰਕਮ ਮੰਜੂਰ ਕੀਤੀ ਗਈ।

ਮੀਟਿੰਗ ਵਿੱਚ ਊਰਜਾ ਮੰਤਰੀ ਸ੍ਰੀ ਅਨਿਲ ਵਿਜ, ਸ਼ਹਿਰੀ ਸਥਾਨਕ ਸਰਕਾਰ ਮੰਤਰੀ ਸ੍ਰੀ ਵਿਪੁਲ ਗੋਇਲ, ਖੇਤੀਬਾੜੀ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ, ਜਨ ਸਿਹਤ ਇੰਜੀਨੀਅਰਿੰਗ ਮੰਤਰੀ ਸ੍ਰੀ ਰਣਬੀਰ ਗੰਗਵਾ, ਸਿਹਤ ਮੰਤਰੀ ਆਰਤੀ ਸਿੰਘ ਰਾਓ, ਵਧੀਕ ਮੁੱਖ ਸਕੱਤਰ ਸ੍ਰੀ ਰਾਜਾ ਸ਼ੇਖਰ ਵੁੰਡਰੂ, ਵਧੀਕ ਮੁੱਖ ਸਕੱਤਰ ਸ੍ਰੀਮਤੀ ਜੀ ਅਨੁਪਮਾ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਗੁਪਤਾ ਸਮੇਤ ਕਈ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਰਹੇ।

 

 

 

Tags: Nayab Singh Saini , Haryana , Chief Minister of Haryana , BJP Haryana , Anil Vij , Vipul Goel , Shyam Singh Rana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD