Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਚੇਤਨ ਸਿੰਘ ਜੌੜਾਮਾਜਰਾ ਦੀ ਕੋਠੀ ਅੱਗੇ ਲੱਗਾ ਧਰਨਾ ਸਮਾਪਤ

ਹਲਕਾ ਸਮਾਣਾ ਵਿਧਾਇਕ ਦੇ ਕਦਮ ਨਾਲ ਕਿਸਾਨਾਂ ਵਿੱਚ ਖੁਸ਼ੀ ਅਤੇ ਸੰਤੁਸ਼ਟੀ ਦਾ ਮਹੌਲ

Chetan Singh Jauramajra, Samana

Gurpreet Singh

Gurpreet Singh

5 Dariya News

ਸਮਾਣਾ , 09 Apr 2026

Last updated on: Apr 10, 2026, 13:14 IST

ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਬਾਬਾ ਬੰਦਾ ਸਿੰਘ ਬਹਾਦਰ ਚੌਂਕ ਵਿੱਚ ਲਗੇ ਧਰਨੇ ਦੌਰਾਨ ਕਿਸਾਨ ਆਗੂਆਂ ਨਾਲ ਮਿਲ ਕੇ ਧਰਨਾ ਸਮਾਪਤ ਕੀਤਾ। ਬਾਬਾ ਬੰਦਾ ਸਿੰਘ ਬਹਾਦਰ ਚੌਂਕ ਚ ਇਹ ਧਰਨਾ ਲਗਭਗ ਡੇਢ ਮਹੀਨੇ ਤੱਕ ਚੱਲ ਰਿਹਾ ਸੀ, ਜਿਸ ਵਿੱਚ ਦੂਰ-ਨੇੜਿਓਂ ਕਾਫੀ ਲੋਕ ਸ਼ਾਮਿਲ ਹੋਏ ਸਨ।

ਪਿਛਲੇ ਦਿਨੀਂ ਧਰਨੇ ਦੌਰਾਨ ਮੋਰਚੇ ਵਿੱਚ ਸ਼ਾਮਿਲ ਬਜ਼ੁਰਗ ਕਿਸਾਨ ਗੋਬਿੰਦ ਸਿੰਘ (70 ਸਾਲ) ਪਿੰਡ ਚੱਠਾ ਨਨਹੇੜਾ ਦਾ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਕਿਸਾਨ ਆਗੂਆਂ ਨੇ ਮ੍ਰਿਤਕ ਕਿਸਾਨ ਦੇ ਪਰਿਵਾਰ ਲਈ ਮਦਦ ਦੀ ਮੰਗ ਕੀਤੀ ਸੀ। ਇਸ ਮੌਕੇ ਵਿਧਾਇਕ ਚੇਤਨ ਸਿੰਘ ਨੇ ਮੁੱਖ ਮੰਤਰੀ ਰਿਲੀਫ਼ ਫੰਡ ਤੋਂ 5 ਲੱਖ ਰੁਪਏ ਦਾ ਚੈੱਕ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਹੱਥੋਂ ਹੱਥ ਦਿੱਤਾ। 

ਉਨ੍ਹਾਂ ਨੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਅਤੇ ਕਰਜ਼ਾ ਮਾਫ ਕਰਨ ਦਾ ਐਲਾਨ ਵੀ ਕੀਤਾ। ਧਰਨੇ ਦੌਰਾਨ ਐੱਸ.ਡੀ.ਐੱਮ. ਰਿਚਾ ਗੋਇਲ, ਡੀ.ਐੱਸ.ਪੀ. ਫਤਹਿ ਸਿੰਘ ਬਰਾੜ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਦੇਵ ਸਿੰਘ ਟਿਵਾਣਾ ਅਤੇ ਕਿਸਾਨ ਜਥੇਬੰਦੀਆਂ ਦੇ ਆਗੂ ਹਾਜ਼ਰ ਰਹੇ। 

ਵਿਧਾਇਕ ਦੇ ਇਹ ਕਦਮ ਕਿਸਾਨਾਂ ਅਤੇ ਸਮਾਜ ਵਿੱਚ ਸਮਰਥਨ ਅਤੇ ਸੁਖ-ਸਹੂਲਤ ਪ੍ਰਦਾਨ ਕਰਨ ਵਾਲੇ ਤਰੀਕੇ ਵਜੋਂ ਦੇਖੇ ਗਏ। ਇਸ ਘਟਨਾ ਦੇ ਬਾਅਦ ਧਰਨੇ ਦਾ ਸਮਾਪਨ ਹੋ ਗਿਆ।

 

Tags: Chetan Singh Jauramajra , Samana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD