Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਕੁਲਜੀਤ ਸਿੰਘ ਰੰਧਾਵਾ ਵੱਲੋਂ ਡੇਰਾਬਸੀ ਸ਼ਹਿਰ ਵਿੱਚ ਲਗਭਗ 04 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ

ਕਿਹਾ-ਪਿੰਡਾਂ ਤੋਂ ਸ਼ਹਿਰਾਂ ਤੱਕ ਬੁਨਿਆਦੀ ਢਾਂਚੇ ਦੀ ਮਜ਼ਬੂਤੀ ’ਤੇ ਖਾਸ ਧਿਆਨ

Kuljit Singh Randhawa

Gurpreet Singh

Gurpreet Singh

5 Dariya News

ਡੇਰਾਬਸੀ/ਸਾਹਿਬਜ਼ਾਦਾ ਅਜੀਤ ਸਿੰਘ ਨਗਰ , 09 Apr 2026

Last updated on: Apr 10, 2026, 13:16 IST

ਹਲਕਾ ਡੇਰਾਬਸੀ ਵਿੱਚ ਲੋਕਾਂ ਦੀਆਂ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਵੱਲ ਹੋਰ ਧਿਆਨ ਦਿੰਦੇ ਹੋਏ ਐਮ.ਐਲ.ਏ ਡੇਰਾਬਸੀ ਸ੍ਰੀ ਕੁਲਜੀਤ ਸਿੰਘ ਰੰਧਾਵਾ ਵੱਲੋਂ ਅੱਜ ਡੇਰਾਬੱਸੀ ਦੇ ਵੱਖ-ਵੱਖ ਵਾਰਡਾਂ ਵਿੱਚ ਲਗਭਗ 04 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਉਨ੍ਹਾਂ ਇਸ ਮੌਕੇ ਕਿਹਾ ਕਿ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਬਹੁਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। 

ਇਹ ਕਾਰਜ ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਤਿਆਰ ਕੀਤੇ ਗਏ ਹਨ, ਤਾਂ ਜੋ ਇਲਾਕੇ ਵਿੱਚ ਆਧੁਨਿਕ ਸੁਵਿਧਾਵਾਂ ਦਾ ਵਿਸਥਾਰ ਹੋ ਸਕੇ। ਵਿਧਾਇਕ ਰੰਧਾਵਾ ਨੇ ਦੱਸਿਆ ਕਿ ਪਿੰਡਾਂ ਵਿੱਚ ਗਲੀਆਂ-ਨਾਲੀਆਂ, ਪਾਰਕਾਂ, ਕਮਿਊਨਿਟੀ ਸੈਂਟਰਾਂ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ ਅਤੇ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਸੁਧਾਰ ਆ ਰਿਹਾ ਹੈ।

ਅੱਜ ਸ਼ੁਰੂ ਕਰਵਾਏ ਗਏ ਵਿਕਾਸ ਕਾਰਜਾਂ ਦੀ ਲੜੀ ਵਿੱਚ ਸ਼੍ਰੀ ਰੰਧਾਵਾ ਵੱਲੋਂ 45 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰਬਰ 06, ਗ੍ਰੀਨ ਅਸਟੇਟ, ਡੇਰਾਬੱਸੀ ਅਤੇ ਵਾਰਡ ਨੰ: 05 , ਸਿਮਰਨ ਸਿਟੀ, ਡੇਰਾਬਸੀ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੀ ਮੁਰੰਮਤ ਦੇ ਕੰਮ ਦੀ ਸ਼ਰੂਆਤ, ਗੰਦੇ ਪਾਣੀ ਦੀ ਨਿਕਾਸੀ ਦੇ ਪਾਈਪ ਲਾਈਨ ਦੀ ਸ਼ਰੂਆਤ ਕਰਵਾਈ ਗਈ। ਇਸ ਨਾਲ ਜਿੱਥੇ ਆਵਾਜਾਈ ਸਰਲ ਹੋਵੇਗੀ ਉਥੇ ਵਰਖਾ ਦੇ ਮੌਸਮ ਦੌਰਾਨ ਪਾਣੀ ਖੜ੍ਹਨ ਦੀ ਸਮੱਸਿਆ ਤੋਂ ਰਾਹਤ ਮਿਲੇਗੀ।

ਉਨ੍ਹਾਂ ਕਿਹਾ ਕਿ ਸ਼ਹਿਰ ਦੀ ਦਿੱਖ ਨੂੰ ਸੁਧਾਰਨ ਅਤੇ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਵਾਰਡ ਨੰਬਰ-08, ਕੋਹਲੀ ਟਰੈਕਟਰ (ਸਵਰਾਜ ਕੰਪਨੀ), ਬਰਵਾਲਾ ਰੋਡ, ਡੇਰਾਬੱਸੀ ਵਿਖੇ 37 ਲੱਖ ਰੁਪਏ ਦੀ ਲਾਗਤ ਨਾਲ ਗੰਦੇ ਪਾਣੀ ਦੀ ਨਿਕਾਸੀ ਦੀ ਪਾਈਪ ਲਾਈਨ, ਗਲੀਆਂ ਦੇ ਕੰਮ ਦੀ ਸ਼ੁਰੂਆਤ ਅਤੇ ਵਾਰਡ ਨੰਬਰ 08, ਸੀ-ਬਲਾਕ, ਸੈਦਪੁਰਾ, ਡੇਰਾਬੱਸੀ ਵਿਖੇ 49 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ।

ਇਸ ਤੋਂ ਇਲਾਵਾ ਰੰਧਾਵਾ ਵੱਲੋਂ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਵਾਰਡ ਨੰਬਰ-09, ਮਾਹੀ ਇਨਕਲੇਵ, ਮਾਹੀਵਾਲਾ ਵਿਖੇ 49 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ-ਨਾਲੀਆਂ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ ਤਾਂ ਜੋ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਵਾਤਾਵਰਨ ਪ੍ਰਦਾਨ ਕੀਤਾ ਜਾ ਸਕੇ। ਉਨ੍ਹਾਂ ਵੱਲੋਂ ਵਾਰਡ ਨੰਬਰ-09, ਕਾਲਜ ਰੋਡ, ਡੇਰਾਬੱਸੀ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਪਾਰਕ ਦੇ ਕੰਮ ਦੀ ਸ਼ੁਰੂਆਤ, ਵਾਰਡ ਨੰਬਰ-17, ਈਸਾਪੁਰ ਰੌਣੀ ਵਿਖੇ 48.50 ਲੱਖ ਰੁਪਏ ਦੀ ਰਾਸ਼ੀ ਨਾਲ ਐਸ.ਸੀ ਧਰਮਸ਼ਾਲਾ ਦੇ ਕੰਮ ਦੀ ਸ਼ੁਰੂਆਤ, 42 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰਬਰ-16, ਪਿੰਡ ਧਨੋਨੀ, ਡੇਰਾਬੱਸੀ ਵਿਖੇ ਟੋਭੇ ਵਾਲੀ ਗਲੀ ਦੇ ਕੰਮ ਦੀ ਸ਼ੁਰੂਆਤ ਅਤੇ ਵਾਰਡ ਨੰਬਰ-16, ਲਾਰਡ ਮਹਾਵੀਰ ਜੈਨ, ਪਬਲਿਕ ਸਕੂਲ, ਧਨੋਨੀ ਰੋਡ, ਡੇਰਾਬੱਸੀ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ।

ਇਸੇ ਲੜੀ ਤਹਿਤ ਹੀ ਵਾਰਡ ਨੰਬਰ-04, ਬਾਵਾ ਕਲੋਨੀ, ਮੁਬਾਰਿਕਪੁਰ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਗਲੀਆ ਦੇ ਕੰਮ ਤੇ 15 ਲੱਖ ਦੀ ਲਾਗਤ ਨਾਲ ਮਹਿਰਾ ਧਰਮਸ਼ਾਲਾ ਦੇ ਰੈਨੋਵੇਸ਼ਨ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਹਲਕਾ ਡੇਰਾਬਸੀ ਦੇ ਹਰੇਕ ਖੇਤਰ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਹਤਰ ਸੜਕਾਂ, ਸਾਫ਼ ਸਫ਼ਾਈ, ਪੀਣ ਵਾਲਾ ਪਾਣੀ ਆਦਿ ਸੁਵਿਧਾਵਾਂ ਪ੍ਰਦਾਨ ਕਰਨਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਮੁਹਿੰਮ ਜਾਰੀ ਰਹੇਗੀ।

 

Tags: Kuljit Singh Randhawa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD