Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਭਗਵੰਤ ਮਾਨ ਦਾ ਮੁਲਾਜ਼ਮ ਵਿਰੋਧੀ ਚਿਹਰਾ ਬੇਨਕਾਬ, 7 ਲੱਖ ਮੁਲਾਜ਼ਮਾਂ ਦਾ ਰੋਕਿਆ ਮਹਿੰਗਾਈ ਭੱਤਾ

ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਖਿਲਾਫ਼ ਭਾਜਪਾ ਵਿੱਢੇਗੀ ਅੰਦੋਲਨ : ਵਿਨੀਤ ਜੋਸ਼ੀ

Vineet Joshi, BJP Punjab

Armaan

Armaan

5 Dariya News

ਚੰਡੀਗੜ੍ਹ , 09 Apr 2026

Last updated on: Apr 10, 2026, 13:39 IST

ਸੱਤ ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਪੈਡਿੰਗ ਮਹਿੰਗਾਈ ਭੱਤੇ  (DA) ਨੂੰ 1 ਜਨਵਰੀ  2023 ਤੋਂ ਟਾਲਾ ਵਟ ਰਹੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਹੁਣ ਮੁਲਾਜਮਾਂ ਤੋਂ ਇਸ ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਚ ਕੇਸ ਹਾਰਨ ਤੋਂ ਬਾਦ ਇਸ ਫੈਸਲੇ ਦੇ ਖਿਲਾਫ ਡਬਲਬੈਂਚ ਵਿੱਚ ਚੁਣੌਤੀ ਦੇਣ ਦੀ ਤਿਆਰੀ ਨੇ ਉਸਦਾ ਮੁਲਾਜ਼ਮ ਵਿਰੋਧੀ ਚਿਹਰਾ ਬੇਨਕਾਬ ਕਰ ਦਿੱਤਾ ਹੈ।

ਇਹ ਕਹਣਾ ਹੈ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਟੇਟ ਮੀਡੀਆ ਹੈਡ ਤੇ ਸੀਨੀਅਰ ਆਗੂ ਵਿਨੀਤ ਜੋਸ਼ੀ ਦਾ । ਜੋਸ਼ੀ ਨੇ ਦੱਸਿਆ ਕਿ ਸੂਬੇ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਮੁਲਾਜ਼ਮਾਂ/ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਦੀਆਂ 5 ਕਿਸ਼ਤਾਂ ਬਕਾਇਆ ਪਈਆਂ ਹਨ। ਮਹਿੰਗਾਈ ਭੱਤਾ ਮੁਲਾਜ਼ਮਾਂ ਦਾ ਹੱਕ ਹੈ, ਇਹ ਹਰ ਸਾਲ ਮਹਿੰਗਾਈ ਵਧਣ ਨਾਲ ਵਧ ਕੇ ਮਿਲਦਾ ਹੈ, ਪਰ ਸਿਤਮ-ਜ਼ਰੀਫੀ ਇਹ ਹੈ ਕਿ ਪੰਜਾਬ ਵਿੱਚ ਇਹ 1 ਜੁਲਾਈ 2023 ਤੋਂ 1 ਜੁਲਾਈ 2025 ਤੱਕ ਬਕਾਇਆ ਪਿਆ ਹੈ।

ਮਹਿੰਗਾਈ ਭੱਤਾ ਦੇ ਕੇ ਸਰਕਾਰ ਨੇ ਕੋਈ ਸੁਗਾਤ ਜਾਂ ਤੋਫ਼ਤਾ ਨਹੀਂ ਦੇਣਾ ਸਗੋਂ ਮੁਲਾਜ਼ਮਾਂ ਦਾ ਹੱਕ ਅਦਾ ਕਰਨਾ ਹੈ, ਪਰ ਸਰਕਾਰ ਇਹ ਅਦਾਇਗੀ ਟਾਲ ਕੇ ਲੱਖਾਂ ਮੁਲਾਜ਼ਮਾਂ ਨਾਲ ਧੋਖਾ ਕਰ ਰਹੀ ਹੈ। ਆਪਣੀ ਗੱਲ ਨੂੰ ਜਾਰੀ ਰੱਖਦਿਆਂ ਜੋਸ਼ੀ ਨੇ ਕਿਹਾ ਕਿ ਪੰਜਾਬ ਵਿੱਚ 1967 ਤੋਂ ਹੀ ਮਹਿੰਗਾਈ ਭੱਤਾ ਕੇਂਦਰੀ ਪੈਟਰਨ ਉੱਤੇ ਮਿਲਦਾ ਆ ਰਿਹਾ ਹੈ। ਹੁਣ ਜਿਵੇਂ ਸਰਕਾਰ ਨੇ ਇਹ ਦੇਣਾ ਬੰਦ ਕੀਤਾ ਹੋਇਆ ਹੈ, ਉਸ ਤੋਂ ਖ਼ਦਸ਼ਾ ਇਸ ਗੱਲ ਦਾ ਹੈ ਕਿ ਭਗਵੰਤ ਮਾਨ ਸਰਕਾਰ ਇਸ ਨੂੰ ਕੇਂਦਰੀ ਪੈਟਰਨ ਤੋਂ ਡੀ ਲਿੰਕ ਕਰਨ ਦੀ ਕੋਸ਼ਿਸ਼ ਵਿੱਚ ਲੱਗੀ ਹੋਈ ਹੈ।

ਜੋਸ਼ੀ ਨੇ ਕਿਹਾ ਕਿ ਪੰਜਾਬ ਵਿੱਚ ਜਿੰਨੇ ਵੀ ਤਨਖ਼ਾਹ ਕਮਿਸ਼ਨ ਬੈਠੇ ਸਾਰਿਆਂ ਨੇ ਇਸ ਗੱਲ ਦੀ ਵਕਾਲਤ ਕੀਤੀ ਹੈ ਕਿ ਪੰਜਾਬ ਦੇ ਮੁਲਾਜ਼ਮਾਂ ਨੂੰ ਮਹਿੰਗਾਈ ਭੱਤਾ ਕੇਂਦਰੀ ਪੈਟਰਨ ਉੱਤੇ ਹੀ ਮਿਲਣਾ ਚਾਹੀਦਾ ਹੈ, ਛੇਵੇਂ ਤਨਖ਼ਾਹ ਕਮਿਸ਼ਨ ਨੇ ਵੀ ਇਹੀ ਸਿਫ਼ਾਰਿਸ਼ ਕੀਤੀ ਸੀ। ਪਰ ਪੰਜਾਬ ਸਰਕਾਰ ਨੇ ਇਨ੍ਹਾਂ ਸਾਰੀਆਂ ਸਿਫ਼ਾਰਿਸ਼ਾਂ ਨੂੰ ਛਿੱਕੇ ਟੰਗ ਦਿੱਤਾ ਹੈ। ਕੇਂਦਰ ਦੀ ਭਾਜਪਾ ਸਰਕਾਰ ਨੇ 8 ਵਾਂ ਤਨਖ਼ਾਹ ਕਮਿਸ਼ਨ ਬਨਾ ਦਿੱਤਾ ਹੈ ਤੇ ਪੰਜਾਬ ਦੀ ਆਪ ਸਰਕਾਰ 1 ਜਨਵਰੀ 2026 ਤੋਂ 7 ਵੇਂ ਤਨਖ਼ਾਹ ਕਮਿਸ਼ਨ ਦਾ ਗਠਨ ਭੀ ਨਹੀਂ ਕੀਤਾ ।

ਜੋਸ਼ੀ ਨੇ ਕਿਹਾ ਭਾਰਤੀ ਜਨਤਾ ਪਾਰਟੀ ਭਗਵੰਤ ਮਾਨ ਸਰਕਾਰ ਦੀ ਇਸ ਮੁਲਾਜ਼ਮ ਮਾਰੂ ਨੀਤੀ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕਰੇਗੀ, ਜੇਕਰ ਸਰਕਾਰ ਨੇ ਹਾਈਕੋਰਟ ਦੇ ਫੈਸਲੇ ਮੁਤਾਬਕ 30 ਜੂਨ 2026 ਤੱਕ ਮੁਲਾਜ਼ਮਾਂ ਦਾ ਬਕਾਇਆ ਮਹਿੰਗਾਈ ਭੱਤਾ ਦੇਣ ਦੀ ਪ੍ਰਕਿਰਿਆ ਨੂੰ ਟਾਲ਼ਣ ਦੀ ਕੋਸ਼ਿਸ ਕੀਤੀ ਤਾਂ ਇਸ ਖਿਲਾਫ਼ ਅੰਦੋਲਨ ਵਿੱਢਿਆ ਜਾਵੇਗਾ।

 

Tags: Vineet Joshi , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD