Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਵੰਤ ਸਿੰਘ ਵੱਲੋਂ ਮੋਹਾਲੀ ਹਲਕੇ ਤੋਂ 20ਵੀਂ ਬੱਸ ਰਵਾਨਾ

Kulwant Singh Mohali

Gurpreet Singh

Gurpreet Singh

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 09 Apr 2026

Last updated on: Apr 10, 2026, 13:44 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਤਹਿਤ ਅੱਜ ਮੋਹਾਲੀ ਹਲਕੇ ਤੋਂ ਵਿਧਾਇਕ ਕੁਲਵੰਤ ਸਿੰਘ ਵੱਲੋਂ 20ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਬੱਸ ਵਿੱਚ ਵਾਰਡ ਨੰਬਰ 11 ਅਤੇ 12 ਦੇ ਸ਼ਰਧਾਲੂ ਸਵਾਰ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਹ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਵਿਖੇ ਸ਼੍ਰੀ ਵਾਲਮੀਕੀ ਮੰਦਰ, ਵਾਘਾ ਬਾਰਡਰ ਅਤੇ ਜਲਿਆਂਵਾਲਾ ਬਾਗ ਜਾਣਗੇ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਸਭ ਯਾਤਰੀਆਂ ਦੀਆਂ ਮਨੋਕਾਮਨਾਵਾਂ ਪੂਰੀਆਂ ਹੋਣ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯਾਤਰੀਆਂ ਦੇ ਰਹਿਣ, ਖਾਣ-ਪੀਣ ਅਤੇ ਸੁਰੱਖਿਆ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ। ਹਰ ਬੱਸ ਦੇ ਨਾਲ ਇੱਕ ਗਾਈਡ ਅਤੇ ਸੀਨੀਅਰ ਸਿਟੀਜ਼ਨਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਮਾਹਿਰ ਡਾਕਟਰ ਵੀ ਮੁਹੱਈਆ ਕਰਵਾਇਆ ਗਿਆ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਵਿਧਾਇਕ ਨੇ ਕਿਹਾ ਕਿ ਇਹ ਯਾਤਰਾ 3 ਦਿਨ ਅਤੇ 2 ਰਾਤਾਂ ਦੀ ਹੋਵੇਗੀ, ਜਿਸ ਦੌਰਾਨ ਨਾ ਸਿਰਫ਼ ਧਾਰਮਿਕ ਸਥਾਨਾਂ ਦੇ ਦਰਸ਼ਨ ਹੋਣਗੇ, ਸਗੋਂ ਲੋਕਾਂ ਵਿੱਚ ਆਪਸੀ ਭਾਈਚਾਰਾ ਵੀ ਮਜ਼ਬੂਤ ਹੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਯੋਜਨਾ ਤਹਿਤ ਰਜਿਸਟਰੇਸ਼ਨ ਕਰਵਾਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ, ਜੋ ਕਿ ਇਸ ਯੋਜਨਾ ਦੀ ਲੋਕਪ੍ਰਿਯਤਾ ਦਰਸਾਉਂਦੀ ਹੈ।

ਉਨ੍ਹਾਂ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਵੱਲੋਂ ਅਜਿਹੀਆਂ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਕਦੇ ਵੀ ਤਰਜੀਹ ਨਹੀਂ ਦਿੱਤੀ ਗਈ, ਜਦਕਿ ਮੌਜੂਦਾ ਸਰਕਾਰ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਇਮਾਨਦਾਰੀ ਨਾਲ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਇਹ ਯੋਜਨਾ ਸ਼ੁਰੂ ਕਰਕੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੂੰ ਲਾਭਾਨਵਿਤ ਕੀਤਾ ਹੈ।

ਇਸ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ (ਸਟੇਟ ਐਵਾਰਡੀ) ਨੇ ਕਿਹਾ ਕਿ ਹਲਕੇ ਵਿੱਚ ਲੋਕਾਂ ਵੱਲੋਂ ਯੋਜਨਾ ਪ੍ਰਤੀ ਵੱਡਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਸ਼ਰਧਾਲੂ ਵਿਧਾਇਕ ਕੁਲਵੰਤ ਸਿੰਘ ਦਾ ਧੰਨਵਾਦ ਕਰ ਰਹੇ ਹਨ, ਜਿਸ ਨਾਲ ਸੇਵਾ ਕਰਨ ਦੀ ਹੋਰ ਪ੍ਰੇਰਣਾ ਮਿਲਦੀ ਹੈ। ਇਸ ਮੌਕੇ ਰਾਜਿੰਦਰ ਪਾਲ ਸਿੰਘ, ਗੋਪੀ ਖਹਿਰਾ, ਪ੍ਰਹਲਾਦ ਸਿੰਘ, ਹਰਿੰਦਰ ਪਾਲ ਸਿੰਘ ਹੈਰੀ, ਮਨੀਸ਼ਾ ਕੁਮਾਰੀ, ਸੰਜੀਵ ਕੁਮਾਰ, ਗੁਰਮੇਲ ਸਿੰਘ ਅਤੇ ਗੁਰਪਾਲ ਸਿੰਘ ਸਮੇਤ ਹੋਰ ਹਾਜ਼ਰ ਸਨ।

 

Tags: Kulwant Singh Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD