Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿੰਚਾਈ ਲਈ ਨਹਿਰੀ ਪਾਣੀ ਟੇਲਾਂ ਤੱਕ ਪੁੱਜਦਾ ਕਰਕੇ ਪਾਣੀ ਤੇ ਪੰਜਾਬ ਨੂੰ ਬਚਾਉਣਾ ਭਗਵੰਤ ਮਾਨ ਸਰਕਾਰ ਦਾ ਮਕਸਦ : ਬਰਿੰਦਰ ਗੋਇਲ

ਕਿਹਾ, ਕਿਸਾਨਾਂ ਤੱਕ ਪਹੁੰਚਾਇਆ ਮੁੱਖ ਮੰਤਰੀ ਦਾ “ਪਾਣੀ ਦੀ ਬੂੰਦ-ਬੂੰਦ ਬਚਾਅ ਕੇ ਖੇਤਾਂ ਨੂੰ ਲਾਉਣ ਵਾਲਾ ਸੁਨੇਹਾ”

Barinder Kumar Goel, Kulwant Singh Bazigar, Patran

Web Admin

Web Admin

5 Dariya News

ਪਾਤੜਾਂ , 09 Apr 2026

Last updated on: Apr 10, 2026, 15:08 IST

ਪੰਜਾਬ ਦੇ ਖਨਣ, ਭੂ ਵਿਗਿਆਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਸ਼ੁਤਰਾਣਾ ਹਲਕੇ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਅੱਜ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੇ ਨਾਲ 1.45 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਲੋਕ ਅਰਪਣ ਕੀਤਾ ਹੈ। ਜਲ ਸਰੋਤ ਮੰਤਰੀ ਨੇ ਪਿੰਡ ਕੱਲਰ ਭੈਣੀ ਵਿਖੇ 11.87 ਲੱਖ ਰੁਪਏ ਦੀ ਲਾਗਤ ਨਾਲ ਛੱਪੜ ਤੋਂ ਸੋਲਰ ਮੋਟਰ ਰਾਹੀ ਸਾਂਝਾ ਜਮੀਨ ਦੋਜ ਨਾਲੀਆਂ ਰਾਹੀਂ ਸਿੰਚਾਈ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ। 

ਉਨ੍ਹਾਂ ਨੇ ਪਿੰਡ ਸਧਾਰਨਪੁਰ ਵਿਖੇ 1 ਕਰੋੜ 33.20 ਲੱਖ ਰੁਪਏ ਦੀ ਲਾਗਤ ਵਾਲੇ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਲਈ ਨਹਿਰੀ ਮੋਘਾ (10500 ਖੱਬਾ ਪਾਸਾ) ਤੋਂ ਨਵੇਂ ਉਸਾਰੀ ਕੀਤੇ ਜਾਣ ਵਾਲੇ ਸਾਂਝੇ ਜਮੀਨ ਦੋਜ਼ ਨਾਲੀਆਂ ਨਾਲ ਸਿੰਚਾਈ ਪ੍ਰਾਜੈਕਟ ਦਾ ਨੀਂਹ ਪੱਥਰ ਵੀ ਰੱਖਿਆ ਹੈ। ਉਨ੍ਹਾਂ ਕਿਹਾ ਕਿ ਇਹਨਾਂ ਪ੍ਰਾਜੈਕਟਾਂ ਨਾਲ ਕਿਸਾਨਾਂ ਦੀ ਫਸਲ ਦੀ ਪੈਦਾਵਾਰ ਵਿੱਚ ਵੀ ਵਾਧਾ ਹੋਵੇਗਾ ਅਤੇ ਧਰਤੀ ਹੇਠਲੇ ਪਾਣੀ ਦੀ 20 ਤੋਂ 30 ਪ੍ਰਤੀਸ਼ਤ ਤੱਕ ਬਚਤ ਵੀ ਹੋਵੇਗੀ।

ਉਨ੍ਹਾਂ ਕਿਹਾ ਕਿ ਪਾਣੀ ਬਚਾਉਣ ਲਈ ਅਜਿਹੇ ਪ੍ਰਾਜੈਕਟ ਹਰ ਪਿੰਡ ਵਿੱਚ ਲਗਾਏ ਜਾਣਗੇ। ਬਰਿੰਦਰ ਗੋਇਲ ਨੇ ਇਸ ਮੌਕੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਬਿਹਤਰ ਤੇ ਲੰਬੇ ਸਮੇ ਦੀਆਂ ਸਿੰਚਾਈ ਸਹੂਲਤਾਂ ਪ੍ਰਦਾਨ ਕਰਨ ਲਈ ਧਰਤੀ ਹੇਠਲੇ ਪਾਣੀ ਉੱਪਰ ਨਿਰਭਰਤਾ ਘਟਾਉਣ ਦੇ ਸੰਕਲਪ ਨੂੰ ਪੂਰਾ ਕੀਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਗੋਇਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਨੇਹਾ ਕਿ “ਪਾਣੀ ਦੀ ਬੂੰਦ-ਬੂੰਦ ਬਚਾਅ ਕੇ ਖੇਤਾਂ ਨੂੰ ਲਾਈ ਜਾਵੇਗੀ” ਵੀ ਕਿਸਾਨਾਂ ਨਾਲ ਸਾਂਝਾ ਕਰਦਿਆਂ ਦੱਸਿਆ ਕਿ ਛੱਪੜਾਂ ਦਾ ਅਜਾਈਂ ਜਾਂਦਾ ਪਾਣੀ ਵੀ ਸਿੰਚਾਈ ਲਈ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਅਰਥ ਹੋਕੇ ਦੂਜੇ ਸੂਬਿਆਂ ਨੂੰ ਜਾਂਦਾ ਨਹਿਰੀ ਪਾਣੀ ਟੇਲਾਂ ਤੱਕ ਪੁੱਜਦਾ ਕਰਕੇ ਪਾਣੀ ਦੇ ਨਾਲ-ਨਾਲ ਪੰਜਾਬ ਨੂੰ ਬਚਾਉਣ ਭਗਵੰਤ ਮਾਨ ਸਰਕਾਰ ਦਾ ਮਕਸਦ ਹੈ, ਜਿਸ ਵਿੱਚ ਅਸੀਂ ਕਾਮਯਾਬ ਹੋ ਰਹੇ ਹਾਂ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 6700 ਕਰੋੜ ਰੁਪਏ ਖਰਚ ਕੇ ਨਹਿਰੀ ਸਿਸਟਮ ਨੂੰ ਅਪਗ੍ਰੇਡ ਤੇ ਮਜ਼ਬੂਤ ਕਰਕੇ ਨਹਿਰੀ ਪਾਣੀ ਸਿੰਚਾਈ ਲਈ ਵਰਤਿਆ। ਜਿੱਥੇ ਧਰਤੀ ਹੇਠਲਾ ਪੀਣ ਵਾਲਾ ਪਾਣੀ ਖਰਾਬ ਹੈ, ਉਥੇ ਨਹਿਰੀ ਪਾਣੀ ਪੀਣ ਲਈ ਦਿੱਤਾ ਜਾਵੇਗਾ। ਉਨ੍ਹਾਂ ਹੋਰ ਕਿਹਾ ਕਿ ਘੱਗਰ ਸਮੇਤ ਬਾਕੀ ਦਰਿਆਵਾਂ ਦੇ ਹੜ੍ਹ ਤੋਂ ਬਚਾਅ ਲਈ 30 ਜੂਨ ਤੱਕ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣਗੇ।

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਕੱਲਰ ਭੈਣੀ ਅਤੇ ਸੁਧਾਰਨਪੁਰ ਵਿਖੇ ਕਿਸਾਨਾਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਭੂਮੀ ਹੇਠਲੇ ਪਾਣੀ ਦੀ ਸੰਭਾਲ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋ ਅਜਿਹੇ ਪਾਣੀ ਦੀ ਬੱਚਤ ਵਾਲੇ ਪ੍ਰੋਜੈਕਟਾਂ ਦੀ ਉਸਾਰੀ ਲਈ ਫੰਡਾਂ ਦੀ ਕੋਈ ਘਾਟ ਨਹੀ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਣੀ ਦੀ ਇੱਕ-ਇੱਕ ਬੂੰਦ ਕੀਮਤੀ ਹੈ, ਜਿਸ ਲਈ ਕਿਸਾਨ ਪਾਣੀ ਸਦਾ ਸੰਜਮ ਨਾਲ ਤੇ ਸੰਭਾਲ ਕੇ ਵਰਤਣ।

ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦਾ ਧੰਨਵਾਦ ਕਰਦਿਆਂ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਸ਼ੁਤਰਾਣਾ ਹਲਕੇ ਦੇ ਕਿਸਾਨਾਂ ਦੀ ਬਾਂਹ ਕੇਵਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੀ ਫੜੀ ਹੈ ਜਦਕਿ ਪਿਛਲੀਆਂ ਸਰਕਾਰਾਂ ਨੇ ਇਸ ਹਲਕੇ ਨੂੰ ਸਦਾ ਅੱਖੋਂ ਪਰੋਖੇ ਕਰੀ ਰੱਖਿਆ ਸੀ। ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਪਿੰਡ ਕੱਲਰ ਭੈਣੀ ਵਿਖੇ ਛੱਪੜ ਤੋਂ ਸੋਲਰ ਮੋਟਰ ਰਾਹੀ ਸਾਂਝਾ ਜਮੀਨ ਦੋਜ ਨਾਲੀਆਂ ਸਿੰਚਾਈ ਦੇ ਪ੍ਰੋਜੈਕਟ ਅਧੀਨ 35.37 (100 ਏਕੜ) ਹੈਕਟੇਅਰ ਰਕਬਾ ਖੇਤਾਂ ਦੀ ਸਿੰਚਾਈ ਲਈ ਕਵਰ ਕੀਤਾ ਗਿਆ ਹੈ, ਜਿਸ ਨਾਲ 24 ਕਿਸਾਨ ਪਰਿਵਾਰਾਂ ਨੂੰ ਲਾਭ ਮਿਲੇਗਾ। 

ਜਦੋਂ ਕਿ ਪਿੰਡ ਸਧਾਰਨਪੁਰ ਦੇ ਸਿੰਚਾਈ ਪ੍ਰਾਜੈਕਟ ਅਧੀਨ 9 ਕਿਲੋਮੀਟਰ ਪਾਈਪਾਂ ਪਾਕੇ 204 ਹੈਕਟੇਅਰ (600 ਏਕੜ ਰਕਬਾ) ਖੇਤਾਂ ਦੀ ਸਿੰਚਾਈ ਲਈ ਕਵਰ ਕੀਤਾ ਗਿਆ ਹੈ, ਜਿਸ ਨਾਲ 41 ਕਿਸਾਨ ਪਰਿਵਾਰਾਂ ਨੂੰ ਲਾਭ ਮਿਲੇਗਾ। ਕੁਲਵੰਤ ਸਿੰਘ ਨੇ ਦੱਸਿਆ ਕਿ ਹਲਕੇ ਦੀਆਂ ਸੜਕਾਂ ਦਾ ਨਿਰਮਾਣ ਕਾਰਜ ਸ਼ੁਰੂ ਹੋ ਚੁੱਕਾ ਹੈ।

ਇਸ ਮੌਕੇ ਪਟਿਆਲਾ ਦੇ ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਭੂਮੀ ਪਾਲ ਭੁਪਿੰਦਰ ਸਿੰਘ ਸੈਣੀ, ਮੰਡਲ ਭੂਮੀ ਰੱਖਿਆ ਅਫ਼ਸਰ ਅਰਵਿੰਦਰ ਸਿੰਘ ਕਾਲੜਾ, ਉੱਪ ਮੰਡਲ ਭੂਮੀ ਰੱਖਿਆ ਅਫ਼ਸਰ ਗੁਰਸੇਵਕ ਸਿੰਘ ਧਾਲੀਵਾਲ ਅਤੇ ਗੁਰਵਿੰਦਰ ਸਿੰਘ ਸਮੇਤ ਮਹਿੰਗਾ ਸਿੰਘ ਬਰਾੜ, ਮਦਨ ਗੋਇਲ, ਮਲਕੀਤ ਸਿੰਘ, ਕੁਲਵਿੰਦਰ ਸਿੰਘ, ਕੁਲਦੀਪ ਸਿੰਘ ਥਿੰਦ, ਤੇਜੀ ਬੂਰੜ, ਲਾਡੀ ਕੱਲਰ ਭੈਣੀ, ਜਸਵਿੰਦਰ ਕੌਰ, ਟਹਿਲ ਸਿੰਘ ਸਮੇਤ ਦੋਵਾਂ ਪਿੰਡਾਂ ਦੇ ਪੰਚ-ਸਰਪੰਚ ਅਤੇ ਵੱਡੀ ਗਿਣਤੀ ਵਸਨੀਕ ਵੀ ਹਾਜ਼ਰ ਸਨ।

 

Tags: Barinder Kumar Goel , Kulwant Singh Bazigar , Patran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD