Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਗੁਰੂ ਨਾਨਕ ਦੇਵ ਯੂਨੀਵਰਸਿਟੀ – ਅਮਨਦੀਪ ਹਸਪਤਾਲ ਦਰਮਿਆਨ ਸਮਝੌਤਾ

ਫਿਜਿਓਥੈਰੇਪੀ ਟ੍ਰੇਨਿੰਗ ਤੇ ਖੋਜ ਨੂੰ ਮਿਲੇਗੀ ਨਵੀਂ ਦਿਸ਼ਾ

Guru Nanak Dev University

5 Dariya News

5 Dariya News

5 Dariya News

ਅੰਮ੍ਰਿਤਸਰ , 09 Apr 2026

Last updated on: Apr 10, 2026, 15:28 IST

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅਕਾਦਮਿਕ ਉਤੱਮਤਾ ਅਤੇ ਉਦਯੋਗ-ਕੇਂਦਰਿਤ ਸਿੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਅਮਨਦੀਪ ਹਸਪਤਾਲ ਨਾਲ ਇਕ ਮਹੱਤਵਪੂਰਨ ਸਮਝੌਤਾ (ਐਮ.ਓ.ਯੂ.) ਕੀਤਾ ਗਿਆ ਹੈ। ਵਾਈਸ-ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੀ ਦੂਰਦਰਸ਼ੀ ਅਗਵਾਈ ਹੇਠ ਕੀਤੀ ਇਸ ਪਹਲ ਦਾ ਮਕਸਦ ਕਲਾਸਰੂਮ ਸਿੱਖਿਆ ਅਤੇ ਅਸਲ ਮੈਡੀਕਲ ਅਭਿਆਸ ਵਿਚਲਾ ਫਾਸਲਾ ਘਟਾਉਣਾ ਹੈ।

ਇਸ ਸਮਝੌਤੇ ਤਹਿਤ ਫਿਜਿਓਥੈਰੇਪੀ ਵਿਭਾਗ ਦੇ ਵਿਦਿਆਰਥੀਆਂ ਨੂੰ ਹਸਪਤਾਲ ਵਿੱਚ ਇੰਟਰਨਸ਼ਿਪ ਅਤੇ ਵਿਧੀਬੱਧ ਟ੍ਰੇਨਿੰਗ ਪ੍ਰੋਗਰਾਮਾਂ ਰਾਹੀਂ ਅਨੁਭਵ ਪ੍ਰਾਪਤ ਹੋਵੇਗਾ, ਜਿਸ ਨਾਲ ਉਹਨਾਂ ਦੀ ਵਿਹਾਰਕ ਸਮਝ ਅਤੇ ਕੁਸ਼ਲਤਾ ਵਿੱਚ ਵਾਧਾ ਹੋਵੇਗਾ। ਇਸ ਐਮ.ਓ.ਯੂ. ‘ਤੇ ਯੂਨੀਵਰਸਿਟੀ ਵੱਲੋਂ ਰਜਿਸਟਰਾਰ ਪ੍ਰੋ. ਕੇ.ਐਸ. ਚਾਹਲ ਅਤੇ ਅਮਨਦੀਪ ਹਸਪਤਾਲ ਦੇ ਸੀ.ਈ.ਓ. ਸ੍ਰੀ ਗੌਰਵ ਖੁਰਾਨਾ ਵੱਲੋਂ ਦਸਤਖਤ ਕੀਤੇ ਗਏ। 

ਇਸ ਮੌਕੇ ਡੀਨ ਅਕਾਦਮਿਕ ਮਾਮਲੇ ਪ੍ਰੋ. ਐਚ.ਐਸ. ਸੈਣੀ, ਡਾ. ਨਵਦੀਪ ਸਿੰਘ ਸੋਢੀ, ਕੋਆਰਡੀਨੇਟਰ ਯੂਨੀਵਰਸਿਟੀ ਲਿੰਕੇਜ ਪ੍ਰੋਗਰਾਮ ਸਮੇਤ ਯੂਨੀਵਰਸਿਟੀ ਅਤੇ ਹਸਪਤਾਲ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ। ਪ੍ਰੋ. ਚਾਹਲ ਨੇ ਕਿਹਾ ਕਿ ਇਹ ਸਮਝੌਤਾ ਯੂਨੀਵਰਸਿਟੀ ਦੇ ਉਤੱਮਤਾ ਵੱਲ ਵਧਦੇ ਰੁਝਾਨ ਨੂੰ ਦਰਸਾਉਂਦਾ ਹੈ, ਜਿਸ ਰਾਹੀਂ ਅਕਾਦਮਿਕ ਸਿੱਖਿਆ ਨੂੰ ਪੇਸ਼ੇਵਰ ਅਭਿਆਸ ਨਾਲ ਜੋੜਿਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਅਜਿਹੀਆਂ ਸਾਂਝਾਂ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ ਦੇ ਨਾਲ ਉਹਨਾਂ ਦੀ ਰੁਜ਼ਗਾਰ ਯੋਗਤਾ ਵਿੱਚ ਵੀ ਵਾਧਾ ਕਰਦੀਆਂ ਹਨ। ਉਨ੍ਹਾਂ ਇਹ ਵੀ ਜ਼ਿਕਰ ਕੀਤਾ ਕਿ ਵਾਈਸ-ਚਾਂਸਲਰ ਵੱਲੋਂ ਅਕਾਦਮਿਕ ਨਵਚੇਤਨਾ, ਉਦਯੋਗਿਕ ਸਹਿਯੋਗ ਅਤੇ ਵਿਦਿਆਰਥੀ ਭਲਾਈ ‘ਤੇ ਦਿੱਤਾ ਜਾ ਰਿਹਾ ਜ਼ੋਰ ਯੂਨੀਵਰਸਿਟੀ ਦੇ ਮਿਆਰ ਨੂੰ ਵਿਸ਼ਵ ਪੱਧਰ ‘ਤੇ ਲੈ ਕੇ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਸਮਝੌਤੇ ਰਾਹੀਂ ਸਾਂਝੀ ਖੋਜ, ਕੇਸ ਅਧਾਰਿਤ ਅਧਿਐਨ, ਕਲੀਨਿਕਲ ਸਟੱਡੀ ਅਤੇ ਸਿਹਤ ਜਾਗਰੂਕਤਾ ਨਾਲ ਸੰਬੰਧਿਤ ਸਮਾਜਿਕ ਸੇਵਾ ਕਾਰਜਕ੍ਰਮਾਂ ਨੂੰ ਵੀ ਵਾਧਾ ਮਿਲੇਗਾ। ਮਾਹਿਰਾਂ ਦੇ ਅਨੁਸਾਰ ਅਕਾਦਮਿਕ ਅਤੇ ਸਿਹਤ ਸੇਵਾਵਾਂ ਵਿਚਕਾਰ ਇਹ ਸਾਂਝ ਵਿਦਿਆਰਥੀਆਂ ਦੇ ਵਿਕਾਸ ਦੇ ਨਾਲ-ਨਾਲ ਮਰੀਜ਼ਾਂ ਦੀ ਦੇਖਭਾਲ ਵਿੱਚ ਵੀ ਸੁਧਾਰ ਲਿਆਵੇਗੀ।

ਪ੍ਰੋ. ਸੋਢੀ ਨੇ ਦੱਸਿਆ ਕਿ ਇਹ ਸਮਝੌਤਾ ਸ਼ੁਰੂਆਤੀ ਤੌਰ ‘ਤੇ ਪੰਜ ਸਾਲ ਲਈ ਲਾਗੂ ਰਹੇਗਾ, ਜਿਸਨੂੰ ਦੋਵਾਂ ਪੱਖਾਂ ਦੀ ਸਹਿਮਤੀ ਨਾਲ ਵਧਾਇਆ ਜਾ ਸਕਦਾ ਹੈ। ਇਹ ਉਪਰਾਲਾ ਵਾਈਸ-ਚਾਂਸਲਰ ਦੀ ਯੋਗ ਅਗਵਾਈ ਹੇਠ ਯੂਨੀਵਰਸਿਟੀ ਵੱਲੋਂ ਆਪਣੇ ਅਕਾਦਮਿਕ ਖੇਤਰ ਨੂੰ ਵਿਸਥਾਰ ਦੇਣ ਅਤੇ ਪੇਸ਼ੇਵਰ ਸਿੱਖਿਆ ਵਿੱਚ ਕੇਂਦਰ-ਉਤੱਮਤਾ ਵਜੋਂ ਉਭਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।

 

Tags: Guru Nanak Dev University

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD