Saturday, 25 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਮੈਰਿਟ ਸੂਚੀ ਵਿੱਚ ਸ਼ਾਮਲ

ਕੈਡਿਟ ਅਭੀਸ਼ ਨੇ ਚੌਥਾ ਅਤੇ ਗੁਰਕਰਨਜੀਤ ਸਿੰਘ ਨੇ 12ਵਾਂ ਆਲ ਇੰਡੀਆ ਰੈਂਕ ਪ੍ਰਾਪਤ ਕੀਤਾ

Military, Maharaja Ranjit Singh Armed Forces Preparatory Institute

Gurpreet Singh

Gurpreet Singh

5 Dariya News

ਮੋਹਾਲੀ , 10 Apr 2026

Last updated on: Apr 10, 2026, 16:05 IST

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਮਾਣਮੱਤੇ ਟਰੈਕ-ਰਿਕਾਰਡ ਵਿੱਚ ਇੱਕ ਹੋਰ ਸ਼ਾਨਦਾਰ ਉਪਲਬਧੀ ਸ਼ਾਮਲ ਕਰਦਿਆਂ ਸੰਸਥਾ ਦੇ 20 ਕੈਡਿਟਾਂ ਨੇ ਸਰਵਿਸ ਸਿਲੈਕਸ਼ਨ ਬੋਰਡ (ਐਸਐਸਬੀ) ਇੰਟਰਵਿਊ ਨੂੰ ਸਫ਼ਲਤਾਪੂਰਵਕ ਪਾਸ ਕੀਤਾ ਹੈ ਅਤੇ ਜੂਨ 2026 ਵਿੱਚ ਸ਼ੁਰੂ ਹੋਣ ਵਾਲੇ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ)-156 ਕੋਰਸ ਲਈ ਅੰਤਿਮ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕੀਤਾ ਹੈ।

ਮੋਹਾਲੀ ਦੇ ਕੈਡਿਟ ਅਭੀਸ਼ ਨੇ ਆਲ ਇੰਡੀਆ ਪੱਧਰ 'ਤੇ ਚੌਥਾ ਰੈਂਕ ਪ੍ਰਾਪਤ ਕੀਤਾ ਹੈ, ਜਦੋਂਕਿ ਮਾਲੇਰਕੋਟਲਾ ਦੇ ਕੈਡਿਟ ਗੁਰਕਰਨਜੀਤ ਸਿੰਘ ਨੇ 12ਵਾਂ ਰੈਂਕ ਪ੍ਰਾਪਤ ਕੀਤਾ ਹੈ। ਇਸ ਤਰ੍ਹਾਂ ਇੰਸਟੀਚਿਊਟ ਦੇ ਕੁੱਲ ਪੰਜ ਕੈਡਿਟਾਂ ਨੇ ਕੌਮੀ ਮੈਰਿਟ ਸੂਚੀ ਦੇ ਸਿਖਰਲੇ 100 ਸਥਾਨਾਂ ਵਿੱਚ ਆਪਣੀ ਜਗ੍ਹਾ ਬਣਾਈ ਹੈ। ਚੁਣੇ ਗਏ ਕੈਡਿਟਾਂ ਨੂੰ ਹੁਣ ਨੈਸ਼ਨਲ ਡਿਫੈਂਸ ਅਕੈਡਮੀ, ਖੜਕਵਾਸਲਾ ਤੋਂ ਆਪਣੇ ਜੁਆਇਨਿੰਗ ਲੈਟਰਾਂ ਦੀ ਉਡੀਕ ਹੈ।

ਪੰਜਾਬ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀ ਅਮਨ ਅਰੋੜਾ ਨੇ ਇਸ ਪ੍ਰਾਪਤੀ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰੱਖਿਆ ਖੇਤਰ ਵਿੱਚ ਪੰਜਾਬ ਦੇ ਵਧ ਰਹੇ ਦਬਦਬੇ ਦਾ ਪ੍ਰਮਾਣ ਦੱਸਦਿਆਂ ਕੈਡਿਟਾਂ ਦੀ ਭਰਵੀਂ ਸ਼ਲਾਘਾ ਕੀਤੀ। ਇਹ ਕੈਡਿਟ ਪੰਜਾਬ ਦਾ ਮਾਣ ਹਨ। 

ਇਨ੍ਹਾਂ ਕੈਡਿਟਾਂ ਨੇ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਇਸ ਪ੍ਰੈਪਰੇਟਰੀ ਵਿਖੇ ਦਿੱਤੀ ਜਾਣ ਵਾਲੀ ਸ਼ਾਨਦਾਰ ਸਿਖਲਾਈ ਸਦਕਾ ਸਮੁੱਚੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ। ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੈ ਐਚ ਚੌਹਾਨ, ਵੀਐਸਐਮ, ਨੇ ਭਾਰਤੀ ਹਥਿਆਰਬੰਦ ਸੈਨਾਵਾਂ ਲਈ ਸਭ ਤੋਂ ਵਧੀਆ ਅਧਿਕਾਰੀ ਦੇਣ ਦੇ ਸੰਸਥਾ ਦੇ ਬੇਮਿਸਾਲ ਟਰੈਕ ਰਿਕਾਰਡ ਨੂੰ ਉਜਾਗਰ ਕਰਦਿਆਂ ਕੈਡਿਟਾਂ ਦੇ ਪ੍ਰਦਰਸ਼ਨ 'ਤੇ ਮਾਣ ਪ੍ਰਗਟਾਇਆ। 

ਉਨ੍ਹਾਂ ਦੱਸਿਆ ਕਿ ਇਹ ਨਤੀਜਾ ਸਾਡੀ ਫੈਕਲਟੀ ਦੀ ਅਟੁੱਟ ਵਚਨਬੱਧਤਾ ਅਤੇ ਸਾਡੇ ਕੈਡਿਟਾਂ ਦੀ ਅਣਥੱਕ ਮਿਹਨਤ ਨੂੰ ਦਰਸਾਉਂਦਾ ਹੈ।

 

Tags: Military , Maharaja Ranjit Singh Armed Forces Preparatory Institute

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD