Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਹਰਦੀਪ ਸਿੰਘ ਮੁੰਡੀਆਂ ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਤਰੱਕੀ ਪੱਤਰ ਸੌਂਪੇ

ਮਾਲ ਮੰਤਰੀ ਨੇ ਮਾਨ ਸਰਕਾਰ ਦੀ ਮੁਲਾਜ਼ਮਾਂ ਨੂੰ ਸਮੇਂ-ਸਿਰ ਤਰੱਕੀ ਦੇਣ ਅਤੇ ਉਨ੍ਹਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦੁਹਰਾਈ

Hardeep Singh Mundian, Chandigarh

Gurpreet Singh

Gurpreet Singh

5 Dariya News

ਚੰਡੀਗੜ੍ਹ , 10 Apr 2026

Last updated on: Apr 10, 2026, 16:14 IST

ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿਖੇ ਨਵੇਂ ਤਰੱਕੀ ਪ੍ਰਾਪਤ ਮਾਲ ਅਧਿਕਾਰੀਆਂ ਨੂੰ ਤਰੱਕੀ ਪੱਤਰ ਸੌਂਪੇ। ਮਾਲ ਮੰਤਰੀ ਨੇ ਸੀਨੀਆਰਤਾ ਦੇ ਆਧਾਰ 'ਤੇ ਤਰੱਕੀ ਪ੍ਰਾਪਤ ਕਰਨ ਵਾਲੇ 14 ਤਹਿਸੀਲਦਾਰਾਂ ਅਤੇ 13 ਨਾਇਬ ਤਹਿਸੀਲਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਤਰੱਕੀਆਂ ਸੂਬੇ ਵਿੱਚ ਮਾਲ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਬਣਾਉਣ ਸਣੇ ਅਧਿਕਾਰੀਆਂ ਦੀ ਲਗਨ ਅਤੇ ਸਾਲਾਂ ਦੀ ਸੇਵਾ ਦਾ ਬਣਦਾ ਹੱਕ ਹਨ।

ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਰਮਚਾਰੀਆਂ ਨੂੰ ਉਨ੍ਹਾਂ ਦਾ ਬਣਦਾ ਹੱਕ ਸਮੇਂ-ਸਿਰ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਅਤੇ ਯੋਗਤਾ ਆਧਾਰਤ ਤਰੱਕੀਆਂ ਨਾਲ ਕਰਮਚਾਰੀਆਂ ਦਾ ਮਨੋਬਲ ਵਧਦਾ ਹੈ ਅਤੇ ਸਰਕਾਰੀ ਸੇਵਾਵਾਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਹੁੰਦਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪਦਉੱਨਤ ਕੀਤੇ ਅਧਿਕਾਰੀਆਂ ਦੀ ਤੈਨਾਤੀ ਉਨ੍ਹਾਂ ਵੱਲੋਂ ਸੌਂਪੇ ਤਿੰਨ ਮਨਪਸੰਦ ਸਟੇਸ਼ਨਾਂ ਦੀ ਸੂਚੀ ਵਿੱਚੋਂ ਇੱਕ ਉਪਰ ਉਨ੍ਹਾਂ ਦੀ ਰਿਹਾਇਸ਼ ਨੇੜੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਮਕਸਦ ਕੰਮ ਅਤੇ ਨਿੱਤ ਦੇ ਜੀਵਨ ਦਰਮਿਆਨ ਸੰਤੁਲਨ ਨੂੰ ਯਕੀਨੀ ਬਣਾਉਣਾ ਅਤੇ ਅਧਿਕਾਰੀਆਂ ਨੂੰ ਹੋਰ ਇਕਾਗਰਤਾ ਅਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦੇ ਯੋਗ ਬਣਾਉਣਾ ਹੈ।

ਖੇਤਰੀ ਅਧਿਕਾਰੀਆਂ ਦੀ ਸਰਗਰਮ ਭਾਗੀਦਾਰੀ ਨੂੰ ਉਤਸ਼ਾਹਿਤ ਕਰਦਿਆਂ ਮਾਲ ਮੰਤਰੀ ਨੇ ਵਿਭਾਗ ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਲਈ ਅਧਿਕਾਰੀਆਂ ਤੋਂ ਸੁਝਾਅ ਵੀ ਮੰਗੇ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ਤੋਂ ਮਿਲਣ ਵਾਲੀ ਫੀਡਬੈਕ ਨੀਤੀਆਂ ਵਿੱਚ ਸੁਧਾਰ ਕਰਨ ਅਤੇ ਜਵਾਬਦੇਹ ਅਤੇ ਪ੍ਰਭਾਵਸ਼ਾਲੀ ਸ਼ਾਸਨ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ।

ਮਾਨ ਸਰਕਾਰ ਦੀ ਮੁਲਾਜ਼ਮ-ਪੱਖੀ ਪਹੁੰਚ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ 'ਤੇ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਬਣਾਉਣ ਜਿਹੀਆਂ ਪਹਿਲਕਦਮੀਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ। ਇਸ ਮੌਕੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਨੇ ਵੀ ਨਵੇਂ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਵਧਾਈ ਦਿੱਤੀ। 

ਉਨ੍ਹਾਂ ਭਰੋਸਾ ਜਤਾਇਆ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਂਦੇ ਹੋਏ ਸਮਰਪਣ, ਇਮਾਨਦਾਰੀ ਅਤੇ ਪੇਸ਼ਾਵਾਰਾਨਾ ਢੰਗ ਨਾਲ ਕੰਮ ਕਰਨਗੇ ਅਤੇ ਲੋਕ ਸੇਵਾ ਵਿੱਚ ਅਹਿਮ ਯੋਗਦਾਨ ਪਾਉਣਗੇ। ਸਮਾਗਮ ਦੌਰਾਨ ਸਕੱਤਰ ਮਾਲ-ਕਮ-ਡਾਇਰੈਕਟਰ ਆਫ਼ਤ ਪ੍ਰਬੰਧਨ ਸ. ਮਨਵੇਸ਼ ਸਿੰਘ ਸਿੱਧੂ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Hardeep Singh Mundian , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD