Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਐਨਆਰਆਈ ਜਗਜੀਤ ਸਿੰਘ ਬਰਾੜ ਨੇ ਸਰਕਾਰੀ ਪ੍ਰਾਇਮਰੀ ਸਕੂਲ ਚਮਿੰਡਾ ਦੇ ਬੱਚਿਆਂ ਨੂੰ ਵੰਡੀਆਂ ਵਰਦੀਆਂ ਅਤੇ ਹੋਰ ਸਮਾਨ

ਐਨਆਰਆਈ ਭਾਈਚਾਰੇ ਦੇ ਹੋਰ ਵੀ ਲੋਕ ਆਪਣੇ ਪਿੰਡਾਂ ਦੇ ਸਕੂਲਾਂ ਅਤੇ ਡਿਸਪੈਂਸਰੀਆਂ ਦੇ ਵਿਕਾਸ ਲਈ ਯੋਗਦਾਨ ਪਾਉਣ - ਪਵਨ ਦੀਵਾਨ

Pawan Dewan

Gurpreet Singh

Gurpreet Singh

5 Dariya News

ਲੁਧਿਆਣਾ , 10 Apr 2026

Last updated on: Apr 10, 2026, 16:19 IST

ਲੁਧਿਆਣਾ ਦੇ ਪਿੰਡ ਚਮਿੰਡਾ ਵਿਖੇ ਹਰ ਸਾਲ ਦੀ ਤਰ੍ਹਾਂ ਐਨਆਰਆਈ ਜਗਜੀਤ ਸਿੰਘ ਬਰਾੜ (ਪਿੰਟਾ) ਵੱਲੋਂ ਜਿਲਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਦੇ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ, ਕਾਪੀਆਂ, ਕਿਤਾਬਾਂ, ਬੈਗ ਅਤੇ ਹੋਰ ਸਟੇਸ਼ਨਰੀ ਦਾ ਸਮਾਨ ਵੰਡਿਆ ਗਿਆ।

ਇਸ ਮੌਕੇ ਐਨਆਰਆਈ ਬਰਾੜ ਨੇ ਕਿਹਾ ਕਿ ਉਹ ਵਿਦੇਸ਼ਾਂ ਵਿੱਚ ਰਹਿ ਕੇ ਵੀ ਆਪਣੀ ਮਿੱਟੀ ਨਾਲ ਜੁੜੇ ਹੋਏ ਹਨ ਅਤੇ ਹਰ ਸਾਲ ਆਪਣੇ ਭਰਾ ਸੁਰਿੰਦਰ ਸਿੰਘ ਬਰਾੜ (ਰੂਪਾ) ਦੇ ਨਾਲ ਵਿਦੇਸ਼ੋਂ ਆ ਕੇ ਆਪਣੇ ਪਿਤਾ ਦੀ ਯਾਦ ਵਿੱਚ ਇਹ ਸਮਾਨ ਵੰਡਦੇ ਹਨ। ਪਵਨ ਦੀਵਾਨ ਨੇ ਐਨਆਰਆਈ ਭਰਾਵਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ, ਕਿਹਾ ਕਿ ਮੀਲਾਂ ਦੂਰ ਜਾਣ ਦੇ ਬਾਵਜੂਦ ਵੀ ਇਹ ਆਪਣੀ ਮਿੱਟੀ ਨੂੰ ਨਹੀਂ ਭੁੱਲ ਸਕੇ ਹਨ। 

ਇਹਨਾਂ ਵੱਲੋਂ ਸਕੂਲੀ ਬੱਚਿਆਂ ਨੂੰ ਵਰਦੀਆਂ, ਕਾਪੀਆਂ, ਕਿਤਾਬਾਂ, ਬੈਗ ਅਤੇ ਹੋਰ ਸਟੇਸ਼ਨਰੀ ਦਾ ਸਮਾਨ ਦਿੱਤਾ ਜਾਂਦਾ ਹੈ। ਉਹਨਾਂ ਨੇ ਐਨਆਰਆਈ ਭਾਈਚਾਰੇ ਨਾਲ ਜੁੜੇ ਹੋਰ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਦੇ ਸਕੂਲਾਂ ਅਤੇ ਡਿਸਪੈਂਸਰੀਆਂ ਦਾ ਪੱਧਰ ਉੱਚਾ ਚੁੱਕਣ ਲਈ ਅੱਗੇ ਆਉਣ, ਤਾਂ ਜੋ ਸਿੱਖਿਆ ਦਾ ਮਿਆਰ ਉੱਚਾ ਉੱਠੇ ਅਤੇ ਇਹ ਬੱਚੇ ਪੜ੍ਹ ਲਿਖ ਕੇ ਪੰਜਾਬ ਤੇ ਦੇਸ਼ ਦਾ ਨਾਮ ਰੋਸ਼ਨ ਕਰ ਸਕਣ।

ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣਾਂ ਵੱਲੋਂ ਐਨਆਰਆਈ ਬਰਾੜ ਤੇ ਉਹਨਾਂ ਦੇ ਸਾਥੀਆਂ ਦਾ ਧੰਨਵਾਦ ਕੀਤਾ ਗਿਆ। ਜਿੱਥੇ ਹੋਰਨਾਂ ਤੋਂ ਇਲਾਵਾ, ਜੈਜ ਬਰਾੜ, ਲੰਬੜਦਾਰ ਰਾਜਿੰਦਰ ਸਿੰਘ,  ਕੈਪਟਨ ਸ਼ਿੰਗਾਰਾ ਸਿੰਘ, ਪਵਿੱਤਰ ਸਿੰਘ ਸਾਬਕਾ ਪੰਚ, ਅਮੋਲਕ ਸਿੰਘ ਸਾਬਕਾ ਪੰਚ, ਸੌਦਾਗਰ ਸਿੰਘ, ਨਿਰਮਲ ਸਿੰਘ ਸਿੱਧੂ, ਰੂਪ ਸਿੰਘ, ਕਮਲਜੀਤ ਸਿੰਘ, ਗੁਰਪ੍ਰੀਤ ਸਿੰਘ ਸਿੱਧੂ, ਮਨਦੀਪ ਸਿੰਘ ਸਣੇ ਸਮੂਹ ਸਕੂਲ ਸਟਾਫ ਮੈਂਬਰ ਮੌਜੂਦ ਰਹੇ।

 

Tags: Pawan Dewan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD