Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਰਿੰਦਰ ਕੁਮਾਰ ਗੋਇਲ ਨੇ ਘੱਗਰ ਦਰਿਆ ਦੇ ਕਿਨਾਰਿਆਂ ਦੀ ਮਜ਼ਬੂਤੀ ਲਈ ਚੱਲ ਰਹੇ ਕਾਰਜਾਂ ਦਾ ਲਿਆ ਜਾਇਜ਼ਾ

ਕਿਨਾਰਿਆਂ ਦੀ ਮਜ਼ਬੂਤੀ ਲਈ ਖਰਚੇ ਜਾ ਰਹੇ ਨੇ 12.42 ਕਰੋੜ ਰੁਪਏ

Barinder Kumar Goel, Moonak, Khanauri

Gurpreet Singh

Gurpreet Singh

5 Dariya News

ਮੂਨਕ/ ਖਨੌਰੀ , 10 Apr 2026

Last updated on: Apr 10, 2026, 16:27 IST

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹਾਂ ਤੋਂ ਬਚਾਅ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੱਡੇ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ। ਇਸ ਤਹਿਤ ਘੱਗਰ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਲਈ ਕਰੀਬ 12.42 ਕਰੋੜ ਰੁਪਏ ਦੀ ਲਾਗਤ ਨਾਲ ਵਿਸ਼ੇਸ਼ ਪ੍ਰੋਜੈਕਟ ਲਾਗੂ ਕੀਤਾ ਗਿਆ ਹੈ। 

ਇਸ ਸਬੰਧੀ ਚੱਲ ਰਹੇ ਕਾਰਜਾਂ ਦਾ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਕਰੌੜ ਸਾਹਿਬ ਵਿਖੇ ਜਾਇਜ਼ਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ ਪਿੰਡ ਅੰਦਾਨਾ ਵਿਖੇ 01.83 ਕਰੋੜ ਰੁਪਏ ਦੀ ਲਾਗਤ ਨਾਲ ਪੁਲ ਦੇ ਨੇੜੇ ਪੱਥਰਾਂ ਦੇ ਨਾਲ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕੀਤਾ ਜਾਵੇਗਾ। 

ਇਸ ਤੋਂ ਇਲਾਵਾ ਮਕਰੌੜ ਸਾਹਿਬ ਤੋਂ ਕੜੈਲ ਤੱਕ 06.46 ਕਰੋੜ ਰੁਪਏ ਦੀ ਲਾਗਤ ਨਾਲ ਅਤੇ ਖਨੌਰੀ ਤੋਂ ਮਕਰੌੜ ਸਾਹਿਬ ਤੱਕ 04.13 ਕਰੋੜ ਰੁਪਏ ਦੀ ਲਾਗਤ ਨਾਲ ਘੱਗਰ ਦਰਿਆ ਦੇ ਕਿਨਾਰਿਆਂ ਦੀ ਮਜ਼ਬੂਤੀ ਦਾ ਕੰਮ ਕੀਤਾ ਜਾ ਰਿਹਾ ਹੈ। ਇਨ੍ਹਾਂ ਸਾਰਿਆਂ ਪ੍ਰੋਜੈਕਟਾਂ ਤਹਿਤ ਕੁੱਲ ਕਰੀਬ 42 ਕਿਲੋਮੀਟਰ ਲੰਬੇ ਹਿੱਸੇ ਵਿੱਚ ਦਰਿਆ ਦੇ ਕਿਨਾਰਿਆਂ ਨੂੰ ਹੋਰ ਮਜ਼ਬੂਤ ਅਤੇ ਉੱਚਾ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਹਿਲਾਂ ਵੀ ਘੱਗਰ ਦਰਿਆ ਦੇ ਕਿਨਾਰਿਆਂ ਦੀ ਮਜ਼ਬੂਤੀ ਲਈ ਕਰੀਬ 04 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਯਤਨਾਂ ਦਾ ਹੀ ਨਤੀਜਾ ਸੀ ਕਿ ਸਾਲ 2025 ਦੌਰਾਨ ਆਏ ਭਾਰੀ ਹੜ੍ਹਾਂ ਸਮੇਂ, ਜਦੋਂ ਘੱਗਰ ਦਰਿਆ ਲਗਾਤਾਰ ਕਰੀਬ 10 ਦਿਨ ਤੱਕ ਖਤਰੇ ਦੇ ਨਿਸ਼ਾਨ ਤੋਂ ਉੱਪਰ ਵਗਦਾ ਰਿਹਾ, ਤਦ ਵੀ ਇਲਾਕੇ ਦੇ ਵਸਨੀਕਾਂ ਨੂੰ ਵੱਡੇ ਨੁਕਸਾਨ ਤੋਂ ਬਚਾਇਆ ਜਾ ਸਕਿਆ।

ਸ਼੍ਰੀ ਗੋਇਲ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਕੁਦਰਤੀ ਆਫ਼ਤਾਂ ਤੋਂ ਸੁਰੱਖਿਅਤ ਰੱਖਣਾ ਅਤੇ ਕਿਸਾਨਾਂ ਦੀ ਫ਼ਸਲਾਂ ਦੀ ਰੱਖਿਆ ਕਰਨੀ ਹੈ। ਉਨ੍ਹਾਂ ਕਿਹਾ ਕਿ ਘੱਗਰ ਦਰਿਆ ਦੇ ਕਿਨਾਰਿਆਂ ਦੀ ਮਜ਼ਬੂਤੀ ਨਾਲ ਨਾ ਸਿਰਫ਼ ਹੜ੍ਹਾਂ ਦੇ ਖਤਰੇ ਨੂੰ ਘਟਾਇਆ ਜਾਵੇਗਾ, ਸਗੋਂ ਇਲਾਕੇ ਵਿੱਚ ਖੇਤੀਬਾੜੀ ਨੂੰ ਵੀ ਮਜ਼ਬੂਤੀ ਮਿਲੇਗੀ।

ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੇ ਵਿਕਾਸ ਕਾਰਜਾਂ ਨੂੰ ਤਰਜੀਹ ਦੇਵੇਗੀ ਅਤੇ ਲੋਕਾਂ ਦੀ ਸੁਰੱਖਿਆ ਅਤੇ ਭਲਾਈ ਲਈ ਵਚਨਬੱਧ ਰਹੇਗੀ। ਕੈਬਨਿਟ ਮੰਤਰੀ ਨੇ ਇਸ ਮੌਕੇ ਇਹ ਵੀ ਕਿਹਾ ਕਿ ਜ਼ਿਲ੍ਹਾ ਸੰਗਰੂਰ ਦੀ ਧਰਤੀ ਯੋਧਿਆਂ, ਸੰਘਰਸ਼ੀਆਂ ਤੇ ਸ਼ਹੀਦਾਂ ਦੀ ਧਰਤੀ ਹੈ ਤੇ ਇਸ ਧਰਤੀ ਸਬੰਧੀ ਕਿਸੇ ਵੱਲੋਂ ਵੀ ਬੋਲਿਆ ਕੋਈ ਵੀ ਅਪਮਾਨਜਨਕ ਸ਼ਬਦ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਡੀਆ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਸਦਕਾ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਉੱਤੇ ਨਿਰਭਰਤਾ ਘਟੀ ਹੈ, ਜਿਸ ਨਾਲ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਸੁਧਾਰ ਹੋਵੇਗਾ।

ਇਸ ਮੌਕੇ ਐੱਸ.ਡੀ.ਐਮ. ਰਾਕੇਸ਼ ਪ੍ਰਕਾਸ਼, ਐਕਸੀਅਨ ਬੂਟਾ ਸਿੰਘ, ਸ਼ੀਸ਼ਪਾਲ ਅਨੰਦ ਚੇਅਰਮੈਨ ਮਾਰਕੀਟ ਕਮੇਟੀ ਲਹਿਰਾ, ਮਹਿੰਦਰ ਸਿੰਘ ਕੋਦਨੀ ਚੇਅਰਮੈਨ ਮਾਰਕੀਟ ਕਮੇਟੀ ਮੂਨਕ, ਰਿੰਕੂ ਕੋਦਨੀ, ਜੋਨੀ ਅਰੋੜਾ ਪ੍ਰਧਾਨ ਨਗਰ ਪੰਚਾਇਤ ਮੂਨਕ, ਨਛਤਰ ਰਾਓ ਐਮ.ਸੀ., ਬੱਬੂ ਸਿੰਗਲਾ, ਮਿੱਠੂ ਸੈਣੀ ਮੂਨਕ, ਮਾਨ ਸਿੰਘ ਹਾਂਡਾ, ਮੁਕੰਦ ਸੈਣੀ, ਸੁਖੀ ਰਾਮਪੁਰਾ, ਭੀਮ ਗੀਰ ਮਕਰੌੜ ਸਾਹਿਬ, ਮਦਨ ਸਿੰਘ ਮਕਰੌੜ ਸਾਹਿਬ, ਪ੍ਰੇਮ ਕੋਹਲੀ ਮਕਰੌੜ ਸਾਹਿਬ, ਸਮੇਤ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।

 

Tags: Barinder Kumar Goel , Moonak , Khanauri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD