Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ 105 ਪਰਿਵਾਰਾਂ ਨੂੰ ਮਿਲੇ ਮਾਲਕਾਨਾ ਹੱਕ

ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਦੁਗਨੀ ਦੇ 105 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਸਰਟੀਫਿਕੇਟ ਵੰਡੇ

Sukhvir Singh, Dhuri

Gurpreet Singh

Gurpreet Singh

5 Dariya News

ਧੂਰੀ , 10 Apr 2026

Last updated on: Apr 10, 2026, 16:41 IST

ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਕਾਨੂੰਨੀ ਮਾਲਕਾਨਾ ਹੱਕ ਪ੍ਰਦਾਨ ਕਰਨ ਲਈ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਅੱਜ ਧੂਰੀ ਦੇ ਪਿੰਡ ਦੁਗਨੀ ਵਿਖੇ ਇੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ 105 ਲਾਭਪਾਤਰੀ ਪਰਿਵਾਰਾਂ ਨੂੰ ਉਹਨਾਂ ਦੇ ਘਰਾਂ ਦੇ ਮਾਲਕਾਨਾ ਹੱਕਾਂ ਦੇ ਸਰਟੀਫਿਕੇਟ ਸੌਂਪੇ। 

ਸਮਾਗਮ ਦੌਰਾਨ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੀ ਹਾਜ਼ਰ ਰਹੇ। ਸਮਾਗਮ ਨੂੰ ਸੰਬੋਧਨ ਕਰਦਿਆਂ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਵਚਨਬੱਧ ਹੈ। 

ਉਹਨਾਂ ਕਿਹਾ, "ਕਈ ਪਰਿਵਾਰ ਪਿਛਲੇ ਕਈ ਦਹਾਕਿਆਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਸਨ, ਪਰ ਉਹਨਾਂ ਕੋਲ ਕੋਈ ਵੀ ਕਾਨੂੰਨੀ ਦਸਤਾਵੇਜ਼ ਜਾਂ ਮਾਲਕਾਨਾ ਹੱਕ ਨਹੀਂ ਸੀ। ਇਸ ਕਾਰਨ ਉਹਨਾਂ ਨੂੰ ਬੈਂਕ ਲੋਨ ਲੈਣ ਜਾਂ ਘਰ ਵੇਚਣ-ਖਰੀਦਣ ਵੇਲੇ ਵੱਡੀਆਂ ਦਿੱਕਤਾਂ ਆਉਂਦੀਆਂ ਸਨ। 

ਉਨ੍ਹਾਂ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਯੋਜਨਾ ਅਜਿਹੇ ਲੋਕਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਉਹਨਾਂ ਅੱਗੇ ਕਿਹਾ ਕਿ ਇਸ ਸਕੀਮ ਰਾਹੀਂ ਹੁਣ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਨੂੰ ਆਪਣੇ ਘਰ ਦਾ ਪੂਰਾ ਹੱਕ ਮਿਲ ਗਿਆ ਹੈ, ਜਿਸ ਨਾਲ ਉਹਨਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਮਜ਼ਬੂਤ ਹੋਈ ਹੈ।

ਇਸ ਮੌਕੇ ਹਾਜ਼ਰ ਐਸ.ਡੀ.ਐਮ. ਧੂਰੀ ਡਾ. ਇਸਮਤ ਵਿਜੇ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਪਾਰਦਰਸ਼ੀ ਤਰੀਕੇ ਨਾਲ ਸਰਵੇ ਮੁਕੰਮਲ ਕਰਕੇ ਇਹ ਸਰਟੀਫਿਕੇਟ ਤਿਆਰ ਕੀਤੇ ਗਏ ਹਨ ਤਾਂ ਜੋ ਹਰ ਯੋਗ ਵਿਅਕਤੀ ਨੂੰ ਇਸ ਦਾ ਲਾਭ ਮਿਲ ਸਕੇ। ਸਰਟੀਫਿਕੇਟ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਦੇ ਚਿਹਰਿਆਂ 'ਤੇ ਖੁਸ਼ੀ ਸਾਫ ਝਲਕ ਰਹੀ ਸੀ। 

ਉਹਨਾਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਜੋ ਕੰਮ ਪਿਛਲੀਆਂ ਸਰਕਾਰਾਂ ਕਈ ਸਾਲਾਂ ਵਿੱਚ ਨਹੀਂ ਕਰ ਸਕੀਆਂ, ਉਹ ਮੌਜੂਦਾ ਸਰਕਾਰ ਨੇ ਕਰ ਦਿਖਾਇਆ ਹੈ। ਇਸ ਮੌਕੇ ਬਲਾਕ ਸੰਮਤੀ ਮੈਂਬਰ ਅਮਰਦੀਪ ਸਿੰਘ ਧਾਂਦਰਾ, ਅਜਗਰ ਖਾਨ, ਜਸਪਿੰਦਰ ਸਿੰਘ ਸਮੇਤ ਵੱਖ-ਵੱਖ ਪਿੰਡਾਂ ਦੇ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

 

Tags: Sukhvir Singh , Dhuri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD