Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਾਨ ਸਰਕਾਰ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਦੇਣ ਲਈ ਵਚਨਬੱਧ : ਲਖਬੀਰ ਰਾਏ

ਵਿਧਾਇਕ ਰਾਏ ਨੇ ਪੀ.ਐਮ.ਸ਼੍ਰੀ ਸਰਕਾਰੀ ਹਾਈ ਸਕੂਲ ਹਰਬੰਸਪੁਰਾ ਵਿਖੇ 23.99 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ 02 ਲੈਬਜ਼ ਦਾ ਕੀਤਾ ਉਦਘਾਟਨ

Lakhbir Singh Rai

Gurpreet Singh

Gurpreet Singh

5 Dariya News

ਫ਼ਤਹਿਗੜ੍ਹ ਸਾਹਿਬ , 10 Apr 2026

Last updated on: Apr 10, 2026, 17:13 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਜੋ ਉਪਰਾਲੇ ਕੀਤੇ ਗਏ ਹਨ, ਉਹ ਪਹਿਲੀਆਂ ਸਰਕਾਰਾਂ ਨੇ ਕਦੇ ਸੋਚਿਆ ਵੀ ਨਹੀਂ ਸੀ। ਪੰਜਾਬ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਸਦਕਾ ਅੱਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਮੁਕਾਬਲੇ ਦੇ ਵੱਖ-ਵੱਖ ਕੋਰਸਾਂ ਵਿੱਚ ਅਵੱਲ ਅੰਕ ਪ੍ਰਾਪਤ ਕਰ ਰਹੇ ਹਨ। 

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਪੀ.ਐਮ.ਸ਼੍ਰੀ ਸਰਕਾਰੀ ਹਾਈ ਸਕੂਲ ਹਰਬੰਸਪੁਰਾ ਵਿਖੇ 10.97 ਲੱਖ ਦੀ ਲਾਗਤ ਨਾਲ ਤਿਆਰ ਹੋਈ ਇੰਟਾਗ੍ਰੇਟਿਡ ਸਾਇੰਸ ਲੈਬ ਅਤੇ 13.02 ਲੱਖ ਦੀ ਲਾਗਤ ਨਾਲ ਤਿਆਰ ਹੋਈ ਆਈ.ਟੀ. ਲੈਬ ਦਾ ਉਦਘਾਟਨ ਕਰਨ ਮੌਕੇ ਕੀਤਾ। ਸ. ਰਾਏ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬਣਾਈਆਂ ਜਾ ਰਹੀਆਂ ਆਧੁਨਿਕ ਲੈਬਾਰਟਰੀਜ਼ ਨਾਲ ਵਿਦਿਆਰਥੀਆਂ ਨੂੰ ਸੂਚਨਾ ਤਕਨਾਲੌਜੀ ਦੇ ਖੇਤਰ ਵਿੱਚ ਸਕਿੱਲਡ ਬੇਸ ਸਿਖਲਾਈ ਦਿੱਤੀ ਜਾਵੇਗੀ ਜਿਸ ਨਾਲ ਵਿਦਿਆਰਥੀ ਆਉਣ ਵਾਲੇ ਸਮੇਂ ਅੰਦਰ ਸੂਚਨਾ ਤਕਨਾਲੌਜੀ ਦੇ ਖੇਤਰ ਵਿੱਚ ਉੱਚੀਆਂ ਮੱਲ੍ਹਾਂ ਮਾਰ ਸਕਣਗੇ। 

ਉਨ੍ਹਾਂ ਕਿਹਾ ਕਿ ਕੋਈ ਸਮਾਂ ਸੀ ਜਦੋਂ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚੋਂ ਕੱਢ ਕੇ ਪ੍ਰਾਈਵੇਟ ਸਕੂਲਾਂ ਵਿੱਚ ਦਾਖਲ ਕਰਵਾ ਰਹੇ ਸਨ ਪ੍ਰੰਤੂ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਕਾਸ ਲਈ ਚੁੱਕੇ ਗਏ ਕਦਮਾਂ ਸਦਕਾ ਲੋਕ ਹੁਣ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਨੂੰ ਤਰਜ਼ੀਹ ਦੇ ਰਹੇ ਹਨ। ਹਲਕਾ ਵਿਧਾਇਕ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆਂ ਨੂੰ ਪ੍ਰਾਈਵੇਟ ਹੱਥਾਂ ਵਿੱਚ ਦੇ ਦਿੱਤਾ ਸੀ ਜਿਸ ਨਾਲ ਸਰਕਾਰੀ ਸਕੂਲਾਂ ਦੇ ਅਧਿਆਪਕ, ਮਾਪੇ ਤੇ ਵਿਦਿਆਰਥੀ ਇੱਕ ਤਰ੍ਹਾਂ ਨਾਲ ਮਾਯੂਸ਼ ਹੋ ਗਏ ਸਨ। 

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ਦੀ ਸੱਤ੍ਹਾ ਸੰਭਾਲਦੇ ਹੀ ਕਿਹਾ ਸੀ ਕਿ ਸਰਕਾਰੀ ਸਕੂਲਾਂ ਨੂੰ ਦੇਸ਼ ਭਰ ਵਿੱਚੋਂ ਮੋਹਰੀ ਬਣਾਇਆ ਜਾਵੇਗਾ ਅਤੇ ਅੱਜ ਪੰਜਾਬ ਦੇ ਸਰਕਾਰੀ ਸਕੂਲ ਦੂਜੇ ਸੂਬਿਆਂ ਦੇ ਸਕੂਲਾਂ ਨਾਲੋਂ ਅੱਗੇ ਲੰਘ ਚੁੱਕੇ ਹਨ। ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਵਿੱਚ ਕਿਸੇ ਕਿਸਮ ਦੀ ਘਾਟ ਨਾ ਛੱਡੀ ਜਾਵੇ ਅਤੇ ਪੰਜਾਬ ਸਰਕਾਰ ਵੱਲੋਂ ਸਕੂਲ ਲਈ ਉਹ ਹਰ ਤਰ੍ਹਾਂ ਦੀ ਮਦਦ ਕਰਵਾਉਣ ਲਈ ਵਚਨਬੱਧ ਹਨ।

ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਸੰਦੀਪ ਜੈਨ, ਮਨਦੀਪ ਸਿੰਘ ਪੋਲਾ, ਨਰੰਗ ਸਿੰਘ, ਮੋਹਿਤ ਸੂਦ, ਬਲਬੀਰ ਸੋਢੀ, ਐਡਵੋਕੇਟ ਗੁਰਮੀਤ ਬਾਜਵਾ, ਸ਼ਰਨਜੀਤ ਕੌਰ ਸਰਪੰਚ, ਸ਼ਿੰਦਰ ਕੌਰ, ਨਿਰਭੈ ਸਿੰਘ, ਪ੍ਰੇਮ ਸਿੰਘ, ਦੀਪਕ ਕੁਮਾਰ, ਹਰਜੀਤ ਕੌਰ (ਸਾਰੇ ਪੰਚ), ਸਤਵਿੰਦਰ ਸਿੰਘ, ਕਰਮ ਸਿੰਘ ਚੀਮਾ, ਉਧਮ ਸਿੰਘ ਚੀਮਾ, ਕੁਲਦੀਪ ਸਿੰਘ ਗਿੱਲ, ਰਾਜਮੀਤ ਸਿੰਘ, ਗੁਰਜੀਵਨ ਸਿੰਘ, ਮੇਜਰ ਸਿੰਘ ਆਦਿ ਹਾਜਰ ਸਨ।

 

Tags: Lakhbir Singh Rai

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD