Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਆਸ਼ਿਕਾ ਜੈਨ ਵਲੋਂ ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂਹੰਦ ਦੇ ਸੁਚੱਜੇ ਪ੍ਰਬੰਧਨ ਦੀ ਅਪੀਲ

ਕਿਹਾ, ਵਾਤਾਵਰਣ, ਮਨੁੱਖੀ ਸਿਹਤ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਦੀ ਸਾਂਭ-ਸੰਭਾਲ ਲਈ ਖੇਤਾਂ ਵਿਚ ਅੱਗ ਨਾ ਲਾਈ ਜਾਵੇ

Aashika Jain

Gurpreet Singh

Gurpreet Singh

5 Dariya News

ਹੁਸ਼ਿਆਰਪੁਰ , 10 Apr 2026

Last updated on: Apr 10, 2026, 17:19 IST

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਇਥੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੌਰਾਨ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਵਾਤਾਵਰਣ ਅਤੇ ਮਨੁੱਖੀ ਸਿਹਤ ਦੇ ਨਾਲ-ਨਾਲ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਮਜ਼ਬੂਤ ਰੱਖਣ ਲਈ ਫ਼ਸਲੀ ਰਹਿੰਦ-ਖੂਹੰਦ ਦਾ ਸੁਚੱਜਾ ਪ੍ਰਬੰਧਨ ਯਕੀਨੀ ਬਣਾਇਆ ਜਾਵੇ ਅਤੇ ਇਸ ਮੰਤਵ ਲਈ ਖੇਤੀਬਾੜੀ ਵਿਭਾਗ ਵਲੋਂ ਦਿੱਤੀਆਂ ਜਾਂਦੀਆਂ ਫ਼ਸਲੀ ਪ੍ਰਬੰਧਨ ਦੀਆਂ ਮਸ਼ੀਨਾਂ ਦੀ ਵਰਤੋਂ ਕੀਤੀ ਜਾਵੇ।

ਸਥਾਨਕ ਸਿਟੀ ਸੈਂਟਰ ਵਿਖੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਸਾਉਣੀ ਦੀਆਂ ਫਸਲਾਂ ਸਬੰਧੀ  ਲਾਏ ਗਏ ਕਿਸਾਨ ਸਿਖਲਾਈ ਕੈਂਪ ਮੌਕੇ ਵੱਡੀ ਗਿਣਤੀ ਵਿਚ ਇਕੱਤਰ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਕਣਕ ਅਤੇ ਝੋਨੇ ਦੀ ਰਹਿੰਦ-ਖੂਹੰਦ ਨੂੰ ਖੇਤਾਂ ਵਿਚ ਅੱਗ ਨਾ ਲਾ ਕੇ ਹੁਸ਼ਿਆਰਪੁਰ ਨੂੰ ਇਸ ਪ੍ਰਬੰਧਨ ਲਈ ਮੋਹਰੀ ਜ਼ਿਲ੍ਹਾ ਬਣਾਉਣ ਲਈ ਸਾਰਿਆਂ ਨੂੰ ਸਾਂਝੇ ਹੰਭਲੇ ਮਾਰਨੇ ਚਾਹੀਦੇ ਹਨ। 

ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸਾਂਭ-ਸੰਭਾਲ, ਮਨੁੱਖੀ ਸਿਹਤ ਨੂੰ ਨੁਕਸਾਨ ਤੋਂ ਬਚਾਉਣ ਲਈ ਫ਼ਸਲੀ ਰਹਿੰਦ-ਖੂਹੰਦ ਦਾ ਢੁਕਵਾਂ ਪ੍ਰਬੰਧਨ ਸਮੇਂ ਦੀ ਮੁੱਖ ਲੋੜ ਹੈ ਜਿਸ ਬਾਰੇ ਸਾਰਿਆਂ ਨੂੰ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਦੇ ਮੱਦੇਨਜ਼ਰ ਕਿਸਾਨਾਂ ਨੂੰ ਸੂਬਾ ਸਰਕਾਰ ਵਲੋਂ ਮੱਕੀ ਦੀ ਕਾਸ਼ਤ ਲਈ 17500 ਰੁਪਏ ਪ੍ਰਤੀ ਹੈਕਟੇਅਰ ਉਪਦਾਨ ਦੀ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ ਅਤੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵੱਧ ਆਮਦਨ ਵਾਲੀਆਂ ਫ਼ਸਲਾਂ ’ਤੇ ਧਿਆਨ ਕੇਂਦਰਤ ਕਰਨਾ ਚਾਹੀਦਾ ਹੈ ਅਤੇ ਸੈਲਫ ਹੈਲਪ ਗਰੁੱਪਾਂ ਦੀ ਮਦਦ ਨਾਲ ਆਪਣੀ ਪੈਦਾਵਾਰ ਦਾ ਸਾਮਾਨ ਤਿਆਰ ਕਰਕੇ ਆਪਣੀ ਆਮਦਨ ਵਧਾਉਣੀ ਚਾਹੀਦੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਕਿ ਪ੍ਰਸ਼ਾਸਨ ਵਲੋਂ ਸਫ਼ਲਾਂ ਦੀ ਰਹਿੰਦ-ਖੂਹੰਦ ਦੇ ਪ੍ਰਬੰਧਨ ਦੇ ਨਾਲ-ਨਾਲ ਹਰ ਸੰਭਵ ਮਦਦ ਯਕੀਨੀ ਬਣਾਈ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਪੀ.ਐਮ.ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਲੈ ਰਹੇ ਕਿਸਾਨਾਂ ਨੂੰ ਐਗਰੀ ਸਟੈਕ ਫਾਰਮ ਰਜਿਸਟਰੀ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਉਹ ਅੱਗੇ ਤੋਂ ਵੀ ਇਸ ਸਕੀਮ ਦਾ ਲਾਭ ਨਿਰਵਿਘਨ ਲੈ ਸਕਣ। ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਜ਼ਿਲ੍ਹੇ ਵਿੱਚ ਸਹੀ ਢੰਗ ਨਾਲ ਗਿਰਦਾਵਰੀ ਕਰਨ ਲਈ ਹਰ ਖੇਤ ਦੀ ਡਿਜੀਟਲ ਕਰਾਪ ਸਰਵੇ ਤਹਿਤ ਫਸਲਾਂ ਦੀ ਗਿਰਦਾਵਰੀ ਆਨਲਾਈਨ ਤਰੀਕੇ ਨਾਲ ਕੀਤੀ ਜਾ ਰਹੀ ਹੈ, ਜਿਸ ਨਾਲ ਪ੍ਰਸ਼ਾਸਨ ਨੂੰ ਫਸਲਾਂ ਦਾ ਸਹੀ ਰਿਕਾਰਡ ਰੱਖਣ ਵਿੱਚ ਸਹਿਯੋਗ ਮਿਲੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਆਫਤ ਆਉਣ ’ਤੇ ਮੁਆਵਜ਼ਾ ਸਹੀ ਤਰੀਕੇ ਨਾਲ ਕਿਸਾਨਾਂ ਨੂੰ ਦਿੱਤਾ ਜਾ ਸਕੇਗਾ। 

ਉਨ੍ਹਾਂ ਕਿਹਾ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਕਣਕ ਦੀ ਫਸਲ ਖਰੀਦਣ ਦੇ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ ਕਿਸਾਨਾਂ ਨੂੰ ਇਸ ਸਬੰਧੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਆਪਣੀ ਉਪਜ ਸੁੱਕਾ ਕੇ ਹੀ ਮੰਡੀ ਵਿੱਚ ਵੇਚਣ ਦੀ ਅਪੀਲ ਕੀਤੀ ਤਾਂ ਜੋ ਕਿਸੇ ਕਿਸਮ ਦੀ ਖੱਜਲ ਖੁਆਰੀ ਨਾ ਹੋਵੇ।   

ਕੈਂਪ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਖੇਤੀ ਮਾਹਿਰਾਂ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਟੀਮ ਨੇ ਕਿਸਾਨਾਂ ਨੂੰ ਨਵੀਨਤਮ ਖੇਤੀਬਾੜੀ ਤਕਨੀਕਾਂ ਸਬੰਧੀ ਜਾਣੂ ਕਰਵਾਇਆ। ਮੁੱਖ ਖੇਤੀਬਾੜੀ ਅਫ਼ਸਰ ਡਾ. ਦਪਿੰਦਰ ਸਿੰਘ ਸੰਧੂ  ਨੇ ਕਿਸਾਨਾਂ ਨੂੰ ਭੌਂ ਪਰਖ ਕਰਵਾਉਣ ਅਤੇ ਭੂਮੀ ਪਰਖ ਦੇ ਆਧਾਰ ’ਤੇ ਪ੍ਰਾਪਤ ਕੀਤੇ ਭੋਂ—ਸਿਹਤ ਕਾਰਡ ਅਨੁਸਾਰ ਹੀ ਖਾਦਾਂ ਦੀ ਵਰਤੋ ਕਰਨ ਲਈ ਕਿਹਾ। 

ਉਨ੍ਹਾਂ ਕਿਹਾ ਕਿ ਵਿਭਾਗ ਕਿਸਾਨਾਂ ਨੂੰ ਮਿਆਰੀ ਖਾਦ, ਬੀਜ ਅਤੇ ਖੇਤੀ ਰਸਾਇਣ ਉਪਲਬਧ ਕਰਵਾਉਣ ਲਈ ਵਚਨਬੱਧ ਹੈ। ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਸਹਿਯੋਗੀ ਨਿਰਦੇਸ਼ਕ ਡਾ. ਮਨਿੰਦਰ ਸਿੰਘ ਬੌਂਸ ਅਤੇ ਉਨ੍ਹਾਂ ਦੀ ਟੀਮ ਦੇ ਮਾਹਰਾਂ ਵਲੋਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂਹੰਦ ਦੀ ਸਾਂਭ ਸੰਭਾਲ, ਸਬਜ਼ੀਆਂ ਦੀ ਕਾਸ਼ਤ, ਉਨੱਤ ਬੀਜ ਅਤੇ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਅਤੇ ਐਗਰੋਫੋਰੈਸਟਰੀ ਅਧੀਨ ਖੇਤੀ ਆਦਿ ਦੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। 

ਇਸ ਮੌਕੇ ਜ਼ਿਲ੍ਹਾ ਸਿਖਲਾਈ ਅਫ਼ਸਰ ਹੁਸ਼ਿਆਰਪੁਰ ਦੀਪਕ ਪੁਰੀ ਨੇ ਕਿਸਾਨ ਸਿਖਲਾਈ ਕੈਂਪ ਵਿੱਚ ਹਾਜ਼ਰ ਮਾਹਿਰਾਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ। ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ-ਨਾਲ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੋਂ ਭਾਰੀ ਗਿਣਤੀ ਵਿੱਚ ਕਿਸਾਨਾਂ ਦੇ ਨਾਲ ਅਮਿਤ ਨੇਗੀ, ਜਨਰਲ ਸਕੱਤਰ ਟਰੇਡ ਵਿੰਗ ਪੰਜਾਬ, ਮੈਂਬਰ ਐਕਸਾਈਜ਼ ਐਂਡ ਟੈਕਸੇਸ਼ਨ ਅਤੇ ਕੁਲਜੀਤ ਸਿੰਘ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਜਹਾਨ ਖੇਲਾਂ ਨੇ ਵੀ ਸ਼ਮੂਲਿਅਤ ਕੀਤੀ।

ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਖੇਤੀ ਮਾਹਰਾਂ ਅਤੇ ਸੈਲਫ ਹੈਲਪ ਗਰੁੱਪਾਂ ਵਲੋਂ ਲਾਏ ਗਏ ਪ੍ਰਦਰਸ਼ਨੀ ਸਟਾਲਾਂ ਦਾ ਦੌਰਾ ਕਰਕੇ ਕਿਸਾਨਾਂ ਅਤੇ ਮਾਹਰਾਂ ਨਾਲ ਗੱਲਬਾਤ ਵੀ ਕੀਤੀ।

 

Tags: Aashika Jain

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD