Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਟਾਲਾ ਦਾਣਾ ਮੰਡੀ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

ਹਜ਼ਾਰਾਂ ਕਿਸਾਨਾਂ ਨੇ ਕੀਤੀ ਸ਼ਮੂਲੀਅਤ

Shery Kalsi, Aditya Uppal, Batala

Gurpreet Singh

Gurpreet Singh

5 Dariya News

ਬਟਾਲਾ , 10 Apr 2026

Last updated on: Apr 10, 2026, 17:23 IST

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਅੱਜ ਬਟਾਲਾ ਦੀ ਦਾਣਾ ਮੰਡੀ ਵਿਖੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਰਣਧੀਰ ਸਿੰਘ ਠਾਕੁਰ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕਿਸਾਨ ਸਿਖਲਾਈ ਕੈਂਪ ਵਿੱਚ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਕਿਸਾਨ ਮੇਲੇ ਦੀ ਪ੍ਰਧਾਨਗੀ ਜ਼ਿਲ੍ਹਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਅਦਿਤਿਆ ਉੱਪਲ ਵਲੋਂ ਕੀਤੀ ਗਈ।

ਇਸ ਮੌਕੇ ਐਸ.ਐਸ.ਪੀ ਬਟਾਲਾ ਮਹਿਤਾਬ ਸਿੰਘ, ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਜੋਬਨ ਰੰਧਾਵਾ, ਚੇਅਰਮੈਨ ਮਾਨਿਕ ਮਹਿਤਾ, ਕੇਨ ਕਮਿਸ਼ਨਰ ਡਾ. ਅਮਰੀਕ ਸਿੰਘ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ। ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਤੋਂ ਹਜ਼ਾਰਾਂ ਕਿਸਾਨਾਂ ਨੇ ਇਸ ਕੈਂਪ ਵਿੱਚ ਸ਼ਿਰਕਤ ਕੀਤੀ, ਜਿਨ੍ਹਾਂ ਨੂੰ ਫਸਲੀ ਵਿਭਿੰਨਤਾ ਅਤੇ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਗਈ।

ਇਸ ਦੌਰਾਨ ਵੱਖ-ਵੱਖ ਕੰਪਨੀਆਂ ਅਤੇ ਖੇਤੀ ਅਦਾਰਿਆਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। ਮੁੱਖ ਮਹਿਮਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵੱਖ-ਵੱਖ ਬਲਾਕਾਂ ਤੋਂ ਆਏ ਅਗਾਂਹਵਧੂ ਕਿਸਾਨਾਂ ਨੂੰ ਸਨਮਾਨ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ। ਵਿਧਾਇਕ ਸ਼ੈਰੀ ਕਲਸੀ ਨੇ ਸੰਬੋਧਨ ਕਰਦਿਆਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਖੁਸ਼ਹਾਲ ਬਣਾਉਣ ਲਈ ਵਚਨਬੱਧ ਹੈ ਅਤੇ ਪੰਜਾਬ ਦੀ ਖੁਸ਼ਹਾਲੀ ਕਿਸਾਨਾਂ ਦੀ ਤਰੱਕੀ ਨਾਲ ਹੀ ਸੰਭਵ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਨੂੰ ਪ੍ਰੋਤਸ਼ਾਹਿਤ ਕੀਤਾ ਜਾ ਰਿਹਾ ਹੈ, ਤਾਂ ਜੋ ਧਰਤੀ ਹੇਠਲੇ ਪਾਣੀ ਦੀ ਸੰਭਾਲ ਹੋ ਸਕੇ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਮਾਹਿਰਾਂ ਦੀਆਂ ਖੋਜਾਂ ਅਤੇ ਸਿਫਾਰਸ਼ਾਂ ਨੂੰ ਅਪਣਾਕੇ ਆਪਣੀ ਕਿਸਾਨੀ ਨੂੰ ਲਾਭਕਾਰੀ ਬਣਾਉਣ।

ਇਸ ਮੌਕੇ ਡਿਪਟੀ ਕਮਿਸ਼ਨਰ ਅਦਿਤਿਆ ਉੱਪਲ ਨੇ ਇਜ਼ਰਾਇਲ ਵਰਗੇ ਦੇਸ਼ਾਂ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਉੱਥੇ ਦੇ ਕਿਸਾਨ ਘੱਟ ਰਕਬੇ ਵਿੱਚੋਂ ਵੀ ਉੱਚੀ ਆਮਦਨ ਹਾਸਲ ਕਰ ਰਹੇ ਹਨ। ਉਨ੍ਹਾਂ ਪੰਜਾਬ ਦੇ ਕਿਸਾਨਾਂ ਨੂੰ ਹਾਈ ਵੈਲਿਊ ਫਸਲਾਂ ਦੀ ਕਾਸ਼ਤ ਵੱਲ ਧਿਆਨ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਮੇਲੇ ਤਦ ਹੀ ਸਫਲ ਹੋ ਸਕਦੇ ਹਨ ਜੇਕਰ ਇੱਥੇ ਮਿਲਣ ਵਾਲੀ ਤਕਨੀਕੀ ਜਾਣਕਾਰੀ ਨੂੰ ਅਮਲ ਵਿੱਚ ਲਿਆਂਦਾ ਜਾਵੇ।

ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਰਣਧੀਰ ਸਿੰਘ ਠਾਕੁਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਖੇਤੀਬਾੜੀ ਵਿਭਾਗ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਕਿਸਾਨਾਂ ਨੂੰ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜੋਬਨ ਰੰਧਾਵਾ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਮਾਨਕ ਮਹਿਤਾ ਸਮੇਤ ਅਗਾਂਹ ਵਧੂ ਕਿਸਾਨ ਗੁਰਵਿੰਦਰ ਸਿੰਘ ਬਾਜਵਾ ਅਤੇ ਗੁਰਇਕਬਾਲ ਸਿੰਘ ਕਾਹਲੋਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

ਕੇਨ ਕਮਿਸ਼ਨਰ ਡਾ. ਅਮਰੀਕ ਸਿੰਘ ਨੇ ਕਿਸਾਨਾਂ ਨੂੰ ਗੰਨੇ ਦੀ ਖੇਤੀ ਨਾਲ ਸਬੰਧਿਤ ਅਹਿਮ ਜਾਣਕਾਰੀ ਦਿੱਤੀ ਅਤੇ ਗੰਨੇ ਨਾਲ ਅੰਤਰ ਫਸਲਾਂ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕੀਤਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਆਏ ਮਾਹਿਰ ਡਾ. ਹਰਪਾਲ ਸਿੰਘ ਰੰਧਾਵਾ, ਡਾ. ਸਰਬਜੀਤ ਸਿੰਘ ਔਲਖ, ਡਾ. ਸਤਵਿੰਦਰ ਕੌਰ ਅਤੇ ਡਾ. ਰਾਜਵਿੰਦਰ ਨੇ ਵੀ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਅਤੇ ਫਸਲਾਂ ਦੀ ਕਾਸ਼ਤ ਸਬੰਧੀ ਵਿਸਥਾਰਪੂਰਕ ਜਾਣਕਾਰੀ ਦਿੱਤੀ।

ਇਸ ਮੌਕੇ ਖੇਤੀਬਾੜੀ ਅਧਿਕਾਰੀ ਪਰਮਵੀਰ ਸਿੰਘ ਕਾਹਲੋ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ। ਇਸ ਦੌਰਾਨ ਆਤਮਾ ਦੇ ਪੀਡੀ ਸੰਦੀਪ ਸਿੰਘ, ਡਿਪਟੀ ਪੀਡੀ ਪ੍ਰਭਜੋਤ ਸਿੰਘ, ਖੇਤੀਬਾੜੀ ਵਿਭਾਗ ਦੇ ਅਧਿਕਾਰੀ, ਸਟਾਫ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਮੌਜੂਦ ਸਨ।

 

Tags: Shery Kalsi , Aditya Uppal , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD